Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਇਬਰਾਨੀਆਂ ਨੂੰ ਪੱਤ੍ਰੀ Chapter1
 
1 ਅਤੀਤ ਵਿੱਚ, ਪਰਮੇਸ਼ੁਰ ਨਬੀਆਂ ਰਾਹੀਂ ਸਾਡੇ ਪੁਰਖਿਆਂ ਨਾਲ ਬੋਲਿਆ। ਪਰਮੇਸ਼ੁਰ ਨੇ ਉਨ੍ਹਾਂ ਨਾਲ ਗੱਲ ਕੀਤੀ।
 
2 ਅਤੇ ਹੁਣ ਇਨ੍ਹਾਂ ਆਖਰੀ ਦਿਨਾਂ ਵਿੱਚ ਪਰਮੇਸ਼ੁਰ ਨੇ ਫ਼ੇਰ ਸਾਡੇ ਨਾਲ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਡੇ ਨਾਲ ਅਪਣੇ ਪੁੱਤਰ ਰਾਹੀਂ ਗੱਲ ਕੀਤੀ ਹੈ। ਪਰਮੇਸ਼ੁਰ ਨੇ ਸਾਰੀ ਦੁਨੀਆਂ ਆਪਣੇ ਪੁੱਤਰ ਰਾਹੀਂ ਸਾਜੀ। ਪਰਮੇਸ਼ੁਰ ਨੇ ਇਸਨੂੰ ਆਪਣੇ ਪੁੱਤਰ ਰਾਹੀਂ ਸਾਜਿਆ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਸਾਰੀਆਂ ਚੀਜ਼ਾਂ ਦਾ ਉੱਤਰਾਧਿਕਾਰੀ ਹੋਣ ਲਈ ਚੁਣਿਆ।
 
3 ਪੁੱਤਰ ਪਰਮੇਸ਼ੁਰ ਦੀ ਮਹਿਮਾ ਨੂੰ ਦਰਸ਼ਾਉਂਦਾ ਹੈ। ਉਹ ਪਰਮੇਸ਼ੁਰ ਦੇ ਸੁਭਾ ਦੀ ਸੰਪੂਰਣ ਨਕਲ ਹੈ। ਪੁੱਤਰ ਆਪਣੇ ਸ਼ਕਤੀ ਸ਼ਾਲੀ ਆਦੇਸ਼ ਰਾਹੀਂ ਹਰ ਚੀਜ਼ ਨੂੰ ਬੰਨ੍ਹ ਕੇ ਰੱਖਦਾ ਹੈ। ਪੁੱਤਰ ਨੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਸਾਫ਼ ਕਰ ਦਿੱਤਾ। ਫ਼ੇਰ ਉਹ ਸਵਰਗ ਵਿੱਚ ਰਹਿਣ ਵਾਲੇ ਮਹਾਂ ਪੁਰਖ ਦੇ ਸੱਜੇ ਹੱਥ ਬੈਠ ਗਿਆ।
 
4 ਪਰਮੇਸ਼ੁਰ ਨੇ ਉਸਨੂੰ ਉਹ ਨਾਮ ਦਿੱਤਾ ਜਿਹੜਾ ਕਿਸੇ ਵੀ ਦੂਤ ਦੇ ਨਾਂ ਨਾਲੋਂ ਮਹਾਨ ਸੀ। ਅਤੇ ਉਹ ਦੂਤ ਨਾਲੋਂ ਵੀ ਕਿੰਨਾ ਵਧੇਰੇ ਮਹਾਨ ਬਣ ਗਿਆ।
 
5 ਪਰਮੇਸ਼ੁਰ ਨੇ ਆਪਣੇ ਕਿਸੇ ਵੀ ਦੂਤ ਨੂੰ ਅਜਿਹੀਆਂ ਗੱਲਾਂ ਨਹੀਂ ਆਖੀਆਂ; “ਤੂੰ ਮੇਰਾ ਪੁੱਤਰ ਹੈਂ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।” ਜ਼ਬੂਰ 2:7 ਪਰਮੇਸ਼ੁਰ ਨੇ ਕਦੇ ਵੀ ਕਿਸੇ ਦੂਤ ਨੂੰ ਨਹੀਂ ਆਖਿਆ, “ਮੈਂ ਉਸਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਬਣੇਗਾ।” 2 ਸਮੂਏਲ 7:14
 
6 ਅਤੇ ਜਦੋਂ ਪਰਮੇਸ਼ੁਰ ਆਪਣੇ ਪਹਿਲਾਂ ਜਨਮੇ* ਪੁੱਤਰ ਨੂੰ ਦੁਨੀਆਂ ਅੰਦਰ ਲਿਆਵੇਗਾ, ਤਾਂ ਆਖਦਾ ਹੈ, “ਪਰਮੇਸ਼ੁਰ ਦੇ ਸਾਰੇ ਦੂਤ ਪੁੱਤਰ ਦੀ ਉਪਾਸਨਾ ਕਰਨ।” ਬਿਵਸਥਾ 32:43
 
7 ਦੂਤਾਂ ਬਾਰੇ ਪਰਮੇਸ਼ੁਰ ਨੇ ਇਹ ਆਖਿਆ, “ਪਰਮੇਸ਼ੁਰ ਆਪਣੇ ਦੂਤਾਂ ਨੂੰ ਹਨੇਰੀਆਂ ਵਰਗਾ ਬਣਾਉਂਦਾ ਹੈ ਅਤੇ ਆਪਣੇ ਸੇਵਕਾਂ ਨੂੰ ਅੱਗ ਦੀਆਂ ਲਾਟਾਂ ਵਰਗਾ ਬਣਾਉਂਦਾ ਹੈ।” ਜ਼ਬੂਰ 104:4
 
8 ਪਰ ਪਰਮੇਸ਼ੁਰ ਨੇ ਆਪਣੇ ਪੁੱਤਰ ਬਾਰੇ ਇਹ ਆਖਿਆ: “ਹੇ ਪਰਮੇਸ਼ੁਰ, ਤੇਰਾ ਤਖਤ ਸਦਾ ਸਦਾ ਲਈ ਸਲਾਮਤ ਰਹੇਗਾ, ਤੂੰ ਆਪਣੀ ਬਾਦਸ਼ਾਹਤ ਉੱਪਰ ਸਹੀ ਨਿਆਂ ਵਾਲੀ ਹਕੂਮਤ ਕਰੇਗਾ।
 
9 ਤੂੰ ਉਸੇ ਨੂੰ ਪਿਆਰ ਕੀਤਾ ਜੋ ਸਹੀ ਹੈ ਅਤੇ ਉਸਨੂੰ ਨਫ਼ਰਤ ਕੀਤੀ ਜੋ ਗਲਤ ਹੈ। ਇਸੇ ਲਈ, ਪਰਮੇਸ਼ੁਰ ਨੇ, ਤੇਰੇ ਪਰਮੇਸ਼ੁਰ ਨੇ, ਤੈਨੂੰ ਤੇਰੇ ਸਾਥੀਆਂ ਨਾਲੋਂ ਵਧੇਰੇ ਆਨੰਦ ਦਿੱਤਾ ਹੈ।” ਜ਼ਬੂਰ 45:6-7
 
10 ਪਰਮੇਸ਼ੁਰ ਇਹ ਵੀ ਆਖਦਾ ਹੈ, “ਹੇ ਪ੍ਰਭੂ, ਮੁੱਢ ਵਿੱਚ ਤੂੰ ਧਰਤੀ ਨੂੰ ਸਾਜਿਆ ਅਤੇ ਤੇਰੇ ਹੱਥਾਂ ਨੇ ਅਕਾਸ਼ ਨੂੰ ਸਾਜਿਆ।
 
11 ਇਹ ਚੀਜ਼ਾਂ ਅਲੋਪ ਹੋ ਜਾਣਗੀਆਂ ਪਰ ਤੂੰ ਰਹੇਗਾ। ਸਾਰੀਆਂ ਚੀਜ਼ਾਂ ਕੱਪੜਿਆਂ ਵਾਂਗ ਪੁਰਾਣੀਆਂ ਹੋ ਜਾਣਗੀਆਂ।
 
12 ਤੂੰ ਉਨ੍ਹਾਂ ਦੀ ਕੋਟ ਵਾਂਗ ਤਹਿ ਲਾਵੇਂਗਾ। ਅਤੇ ਉਹ ਕੱਪੜਿਆਂ ਵਾਂਗ ਤਬਦੀਲ ਹੋ ਜਾਣਗੀਆਂ। ਪਰ ਤੂੰ ਕਦੇ ਤਬਦੀਲ ਨਹੀਂ ਹੋਵੇਗਾ। ਅਤੇ ਤੇਰੇ ਜੀਵਨ ਦਾ ਕਦੇ ਅੰਤ ਨਹੀਂ ਹੋਵੇਗਾ।” ਜ਼ਬੂਰ 102:25-27
 
13 ਅਤੇ ਪਰਮੇਸ਼ੁਰ ਨੇ ਇਹ ਕਦੇ ਵੀ ਆਪਣੇ ਕਿਸੇ ਵੀ ਦੂਤ ਨੂੰ ਨਹੀਂ ਆਖਿਆ: “ਉਦੋਂ ਤੱਕ ਮੇਰੇ ਸੱਜੇ ਪਾਸੇ ਬੈਠ ਜਦੋਂ ਤੱਕ ਮੈਂ ਤੇਰੇ ਦੁਸ਼ਮਣਾਂ ਨੂੰ ਤੇਰੇ ਨਿਯੰਤ੍ਰਣ ਹੇਠਾਂ ਨਾ ਕਰ ਦੇਵਾਂ।”* ਜ਼ਬੂਰ 110:1
 
14 ਸਾਰੇ ਦੂਤ, ਜਿਹੜੇ ਪਰਮੇਸ਼ੁਰ ਦੀ ਸੇਵਾ ਕਰਦੇ ਹਨ, ਆਤਮਾ ਹਨ ਅਤੇ ਉਹ ਉਨ੍ਹਾਂ ਲੋਕਾਂ ਦੀ ਸਹਾਇਤਾ ਕਰਨ ਲਈ ਭੇਜੇ ਗਏ ਹਨ ਜੋ ਮੁਕਤੀ ਪ੍ਰਾਪਤ ਕਰਦੇ ਹਨ।
 
 

  | 2 | 3 | 4 | 5 | 6 | 7 | 8 | 9 | 10 | 11 | 12 | 13 | [ Next ]