Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਇਬਰਾਨੀਆਂ ਨੂੰ ਪੱਤ੍ਰੀ Chapter2
 
1 ਇਸ ਲਈ ਸਾਨੂੰ ਬਹੁਤ ਧਿਆਨ ਨਾਲ ਉਨ੍ਹਾਂ ਗੱਲਾਂ ਨੂੰ ਮੰਨਣਾ ਚਾਹੀਦਾ ਹੈ ਜਿਨ੍ਹਾਂ ਦੀ ਸਾਨੂੰ ਸਿੱਖਿਆ ਦਿੱਤੀ ਗਈ ਸੀ। ਸਾਨੂੰ ਸਾਵਧਾਨ ਰਹਿਣਾ ਚਾਹੀਦਾ ਹੈ ਤਾਂ ਜੋ ਅਸੀਂ ਸੱਚ ਦੇ ਮਾਰਗ ਤੋਂ ਦੂਰ ਨਾ ਹੋ ਜਾਈਏ।
 
2 ਜਿਹੜੇ ਉਪਦੇਸ਼ (ਸ਼ਰ੍ਹਾ) ਪਰਮੇਸ਼ੁਰ ਦੇ ਦੂਤਾਂ ਰਾਹੀਂ ਦਿੱਤੇ ਉਨ੍ਹਾਂ ਨੂੰ ਸੱਚ ਸਾਬਤ ਕੀਤੇ ਗਏ ਸਨ। ਅਤੇ ਜਦੋਂ ਵੀ ਲੋਕ ਉਸ ਉਪਦੇਸ਼ ਦੇ ਖਿਲਾਫ਼ ਗਏ ਅਤੇ ਉਸ ਉਪਦੇਸ਼ ਦੀ ਅਵੱਗਿਆ ਕੀਤੀ, ਉਨ੍ਹਾਂ ਨੇ ਢੁੱਕਵੀਂ ਸਜ਼ਾ ਪ੍ਰਾਪਤ ਕੀਤੀ।
 
3 ਜਿਹੜੀ ਮੁਕਤੀ ਸਾਨੂੰ ਮਿਲੀ ਹੈ ਉਹ ਬਹੁਤ ਮਹਾਨ ਹੈ। ਇਸ ਲਈ ਜੇਕਰ ਅਸੀਂ ਅਜਿਹਾ ਸੋਚਕੇ ਜੀਵਨ ਵਤੀਤ ਕਰੀਏ ਕਿ ਇਸ ਮੁਕਤੀ ਦਾ ਕੋਈ ਮਹੱਤਵ ਨਹੀਂ, ਤਾਂ ਅਸੀਂ ਸਜ਼ਾ ਪਾਉਣ ਲਈ ਬੰਧਿਤ ਹਾਂ। ਇਹ ਪ੍ਰਭੂ ਹੀ ਸੀ ਜਿਸਨੇ ਲੋਕਾਂ ਨੂੰ ਇਸ ਮੁਕਤੀ ਬਾਰੇ ਸਭ ਤੋਂ ਪਹਿਲਾਂ ਦੱਸਿਆ। ਅਤੇ ਜਿਹੜੇ ਲੋਕਾਂ ਨੇ ਉਸਨੂੰ ਸੁਣਿਆ, ਸਾਨੂੰ ਇਸ ਗੱਲ ਦਾ ਸਬੂਤ ਦਿੱਤਾ ਕਿ ਇਹ ਮੁਕਤੀ ਸੱਚੀ ਹੈ।
 
4 ਪਰਮੇਸ਼ੁਰ ਨੇ ਵੀ ਇਸਦਾ ਸਬੂਤ ਕਰਿਸ਼ਮਿਆਂ, ਮਹਾਨ ਨਿਸ਼ਾਨਾਂ ਅਤੇ ਕਈ ਤਰ੍ਹਾਂ ਦੇ ਅਚੰਭਿਆਂ ਰਾਹੀਂ ਦਿੱਤਾ। ਅਤੇ ਉਸਨੇ ਇਸਦਾ ਸਬੂਤ ਲੋਕਾਂ ਨੂੰ ਪਵਿੱਤਰ ਆਤਮਾ ਵੱਲੋਂ ਦਿੱਤੀਆਂ ਦਾਤਾਂ ਰਾਹੀਂ ਵੀ ਦਿੱਤਾ। ਉਸਨੇ ਇਹ ਦਾਤਾਂ ਆਪਣੀ ਰਜ਼ਾ ਅਨੁਸਾਰ ਦਿੱਤੀਆਂ।
 
5 ਪਰਮੇਸ਼ੁਰ ਨੇ ਆਉਣ ਵਾਲੀ ਨਵੀਂ ਦੁਨੀਆਂ ਉੱਪਰ ਹਕੂਮਤ ਕਰਨ ਲਈ ਦੂਤਾਂ ਦੀ ਚੋਣ ਨਹੀਂ ਕੀਤੀ। ਇਹ ਭਵਿੱਖ ਦੀ ਦੁਨੀਆਂ ਹੀ ਅਜਿਹੀ ਦੁਨੀਆ ਹੈ ਜਿਸ ਬਾਰੇ ਅਸੀਂ ਗੱਲਾਂ ਕਰਦੇ ਰਹੇ ਹਾਂ।
 
6 ਇਹ ਪੋਥੀਆਂ ਵਿੱਚ ਇੱਕ ਜਗ਼੍ਹਾ ਤੇ ਲਿਖਿਆ ਗਿਆ ਹੈ, “ਪਰਮੇਸ਼ੁਰ, ਤੂੰ ਮਨੁੱਖ ਦਾ ਧਿਆਨ ਕਿਉਂ ਰੱਖਦਾ ਹੈ? ਤੂੰ ਕਿਉਂ ਮਨੁੱਖ ਦੇ ਪੁੱਤਰ ਦੀ ਚਿੰਤਾ ਕਰਦਾ ਹੈ। ਕੀ ਉਹ ਇੰਨਾ ਹੀ ਮਹੱਤਵਪੂਰਣ ਹੈ?
 
7 ਥੋੜੇ ਜਿਹੇ ਸਮੇਂ ਲਈ, ਤੂੰ ਉਸਨੂੰ ਦੂਤਾਂ ਨਾਲੋਂ ਨੀਵਾਂ ਕਰ ਦਿੱਤਾ। ਤੂੰ ਉਸਨੂੰ ਮਹਿਮਾ ਅਤੇ ਇੱਜ਼ਤ ਤਾਜ ਵਾਂਗ ਦਿੱਤੀ ਹੈ।
 
8 ਤੂੰ ਹਰ ਚੀਜ਼ ਨੂੰ ਉਸਦੇ ਅਧੀਨ ਕਰ ਦਿੱਤਾ।” ਜ਼ਬੂਰ 8:4-6 ਜੇ ਪਰਮੇਸ਼ੁਰ ਨੇ ਸਭ ਕੁਝ ਉਸਦੇ ਕਾਬੂ ਹੇਠਾਂ ਕਰ ਦਿੱਤਾ ਤਾਂ ਕੋਈ ਅਜਿਹੀ ਚੀਜ਼ ਨਹੀਂ ਬਚੀ ਜਿਸ ਉੱਤੇ ਉਸਦੀ ਹਕੂਮਤ ਨਹੀਂ ਸੀ। ਪਰ ਅਸੀਂ ਹਾਲੇ ਉਸਨੂੰ ਹਰ ਚੀਜ਼ ਉਪਰ ਹਕੂਮਤ ਕਰਦਿਆਂ ਨਹੀਂ ਦੇਖਦੇ।
 
9 ਥੋੜੇ ਪਲਾਂ ਲਈ, ਯਿਸੂ ਨੂੰ ਦੂਤਾਂ ਤੋਂ ਨੀਵਾਂ ਕੀਤਾ ਗਿਆ ਸੀ। ਪਰ ਹੁਣ ਅਸੀਂ ਉਸਨੂੰ ਮਹਿਮਾ ਅਤੇ ਸਤਿਕਾਰ ਤਾਜ ਦੀ ਤਰ੍ਹਾਂ ਪਹਿਨੇ ਹੋਏ ਦੇਖਦੇ ਹਾਂ, ਕਿਉਂਕਿ ਉਸਨੇ ਦੁੱਖ ਝੱਲੇ ਅਤੇ ਕਾਲਵਸ ਹੋ ਗਿਆ। ਪਰਮੇਸ਼ੁਰ ਦੀ ਕਿਰਪਾ ਦੇ ਕਾਰਣ ਯਿਸੂ ਹਰ ਮਨੁੱਖ ਲਈ ਮਰਿਆ।
 
10 ਪਰਮੇਸ਼ੁਰ ਹੀ ਹੈ ਜਿਸਨੇ ਸਾਰੀਆਂ ਚੀਜ਼ਾਂ ਸਾਜੀਆਂ ਅਤੇ ਇਹ ਸਮੂਹ ਚੀਜ਼ਾਂ ਉਸਦੀ ਮਹਿਮਾ ਲਈ ਸਥਿਰ ਹਨ। ਪਰਮੇਸ਼ੁਰ ਨੇ ਆਪਣੀ ਮਹਿਮਾ ਸਾਂਝੀ ਕਰਨ ਲਈ ਕਈ ਪੁੱਤਰ ਹੋਣ ਦੀ ਇੱਛਾ ਕੀਤੀ। ਇਸ ਲਈ ਪਰਮੇਸ਼ੁਰ ਨੇ ਉਹੀ ਕੀਤਾ ਜੋ ਉਹ ਕਰਨਾ ਲੋਚਦਾ ਸੀ। ਉਸਨੇ ਯਿਸੂ ਨੂੰ ਸੰਪੂਰਨ ਬਣਾਇਆ ਜਿਹੜਾ ਉਨ੍ਹਾਂ ਲੋਕਾਂ ਨੂੰ ਮੁਕਤੀ ਵੱਲ ਲੈ ਜਾਂਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਯਿਸੂ ਦੇ ਕਸ਼ਟਾਂ ਰਾਹੀਂ ਸੰਪੂਰਨ ਮੁਕਤੀਦਾਤਾ ਬਣਾਇਆ।
 
11 ਉਹ ਇੱਕ ਜਿਹੜਾ ਲੋਕਾਂ ਨੂੰ ਪਵਿੱਤਰ ਬਣਾਉਂਦਾ ਹੈ ਅਤੇ ਉਹ ਲੋਕ ਜਿਹੜੇ ਪਵਿੱਤਰ ਬਣਾਏ ਜਾਂਦੇ ਹਨ, ਇੱਕੋ ਹੀ ਪਰਿਵਾਰ ਦੇ ਹਨ। ਇਸ ਲਈ ਉਹ ਉਨ੍ਹਾਂ ਲੋਕਾਂ ਨੂੰ ਆਪਣੇ ਭਰਾ ਅਤੇ ਭੈਣਾਂ ਆਖਦਿਆਂ ਕੋਈ ਦੋਸ਼ੀ ਮਹਿਸੂਸ ਨਹੀਂ ਕਰਦਾ।
 
12 ਯਿਸੂ ਆਖਦਾ ਹੈ, “ਹੇ ਪਰਮੇਸ਼ੁਰ, ਮੈਂ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਤੇਰੇ ਬਾਰੇ ਦੱਸਾਂਗਾ। ਤੇਰੇ ਸਾਰੇ ਲੋਕਾਂ ਦੇ ਸਨਮੁਖ ਮੈਂ ਤੇਰੇ ਗੁਣ ਗਾਵਾਂਗਾ।” ਜ਼ਬੂਰ 22:22
 
13 ਉਹ ਵੀ ਆਖਦਾ ਹੈ, “ਮੈਂ ਆਪਣਾ ਭਰੋਸਾ ਪਰਮੇਸ਼ੁਰ ਵਿੱਚ ਰੱਖਾਂਗਾ।” ਯਸਾਯਾਹ 8:17 ਅਤੇ ਉਹ ਆਖਦਾ ਹੈ, “ਮੈਂ ਇੱਥੇ ਹਾਂ। ਅਤੇ ਉਹ ਸਾਰੇ ਬੱਚੇ ਮੇਰੇ ਨਾਲ ਹਨ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਮੈਨੂੰ ਦਿੱਤਾ ਹੈ।” ਯਸਾਯਾਹ 8:18
 
14 ਉਹ ਬੱਚੇ ਭੌਤਿਕ ਸਰੀਰਾਂ ਵਾਲੇ ਲੋਕ ਹਨ। ਇਸ ਲਈ ਯਿਸੂ ਖੁਦ ਉਨ੍ਹਾਂ ਵਰਗਾ ਬਣ ਗਿਆ ਅਤੇ ਉਹ ਉਸੇ ਅਨੁਭਵ ਰਾਹੀਂ ਲੰਘਿਆ ਜਿਸ ਰਾਹੀਂ ਉਹ ਵੀ ਲੰਘਦੇ ਹਨ। ਯਿਸੂ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਹ ਮਰਕੇ ਉਸਦਾ ਵਿਨਾਸ਼ ਕਰ ਸਕੇ ਜਿਸ ਕੋਲ ਮੌਤ ਦੀ ਸ਼ਕਤੀ ਹੈ। ਉਹ ਇੱਕ ਸ਼ੈਤਾਨ ਹੈ।
 
15 ਯਿਸੂ ਉਨ੍ਹਾਂ ਲੋਕਾਂ ਜਿਹਾ ਇਸ ਲਈ ਬਣਿਆ ਅਤੇ ਮਰਿਆ ਤਾਂ ਜੋ ਉਹ ਉਨ੍ਹਾਂ ਨੂੰ ਮੁਕਤ ਕਰ ਸਕੇ। ਉਹ ਮੌਤ ਦੇ ਭੈ ਕਾਰਣ ਜ਼ਿੰਦਗੀ ਭਰ ਲਈ ਗੁਲਾਮਾਂ ਵਰਗੇ ਸਨ।
 
16 ਇਹ ਗੱਲ ਸਾਫ਼ ਹੈ ਕਿ ਇਹ ਦੂਤ ਨਹੀਂ ਹਨ ਜਿਨ੍ਹਾਂ, ਦੀ ਸਹਾਇਤਾ ਯਿਸੂ ਕਰਦਾ ਹੈ। ਯਿਸੂ ਉਨ੍ਹਾਂ ਲੋਕਾਂ ਦੀ ਸਹਾਇਤਾ ਕਰਦਾ ਹੈ ਜਿਹੜੇ ਅਬਰਾਹਾਮ ਦੀ ਔਲਾਦ ਹਨ।
 
17 ਇਸੇ ਕਾਰਣ ਯਿਸੂ ਨੂੰ ਇੱਕ ਸਰਦਾਰ ਜਾਜਕ ਬਣਨ ਦੀ ਖਾਤਿਰ ਹਰ ਤਰ੍ਹਾਂ ਆਪਣੇ ਭਰਾਵਾਂ ਅਤੇ ਭੈਣਾਂ ਵਰਗਾ ਬਣਨਾ ਪੈਣਾ ਸੀ ਜੋ ਕਿ ਪਰਮੇਸ਼ੁਰ ਦੀ ਸੇਵਾ ਵਿੱਚ ਮਿਹਰਬਾਨ ਅਤੇ ਵਫ਼ਾਦਾਰ ਹੈ। ਤਾਂ ਫ਼ੇਰ ਯਿਸੂ ਲੋਕਾਂ ਦੇ ਪਾਪਾਂ ਨੂੰ ਬਖਸ਼ ਸਕੇ।
 
18 ਅਤੇ ਹੁਣ ਯਿਸੂ ਉਨ੍ਹਾਂ ਲੋਕਾਂ ਦੀ ਸਹਾਇਤਾ ਕਰ ਸਕਦਾ ਹੈ ਜੋ ਭਰਮਾਏ ਗਏ ਹਨ। ਯਿਸੂ ਇਹ ਲਈ ਸਹਾਇਤਾ ਕਰ ਸਕਣ ਦੇ ਯੋਗ ਹੈ ਕਿਉਂ ਜੋ ਉਹ ਤਸੀਹਿਆਂ ਰਾਹੀਂ ਗੁਜਰਿਆ ਅਤੇ ਭਰਮਾਇਆ ਗਿਆ ਸੀ।
 
 

  [ Prev ] 1 | | 3 | 4 | 5 | 6 | 7 | 8 | 9 | 10 | 11 | 12 | 13 | [ Next ]