Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਇਬਰਾਨੀਆਂ ਨੂੰ ਪੱਤ੍ਰੀ Chapter3
 
1 ਇਸ ਲਈ ਤੁਹਾਨੂੰ ਸਾਰਿਆਂ ਨੂੰ ਯਿਸੂ ਬਾਰੇ ਸੋਚਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ ਬਿਲਕੁਲ ਸਾਡੇ ਵੱਲ ਘੱਲਿਆ, ਅਤੇ ਉਹ ਸਾਡੇ ਵਿਸ਼ਵਾਸ ਦਾ ਸਰਦਾਰ ਜਾਜਕ ਹੈ। ਮੇਰੇ ਪਵਿੱਤਰ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਇਹ ਦੱਸਦਾ ਹਾਂ, ਤੁਹਾਨੂੰ ਸਾਰਿਆਂ ਨੂੰ ਪਰਮੇਸ਼ੁਰ ਨੇ ਬੁਲਾਇਆ ਹੈ।
 
2 ਪਰਮੇਸ਼ੁਰ ਨੇ ਯਿਸੂ ਨੂੰ ਸਾਡੇ ਵੱਲ ਘੱਲਿਆ ਅਤੇ ਉਸਨੂੰ ਸਾਡਾ ਸਰਦਾਰ ਜਾਜਕ ਬਣਾਇਆ। ਅਤੇ ਯਿਸੂ ਬਿਲਕੁਲ ਮੂਸਾ ਦੀ ਤਰ੍ਹਾਂ ਹੀ ਪਰਮੇਸ਼ੁਰ ਨੂੰ ਵਫ਼ਾਦਾਰ ਸੀ। ਉਸਨੇ ਉਹੀ ਸਭ ਕੁਝ ਕੀਤਾ ਜਿਵੇਂ ਪਰਮੇਸ਼ੁਰ ਚਾਹੁੰਦਾ ਸੀ ਕਿ ਉਸਨੇ ਪਰਮੇਸ਼ੁਰ ਦੇ ਪੂਰੇ ਘਰ ਵਿੱਚ ਕਰਨਾ ਹੈ।
 
3 ਜਦੋਂ ਕੋਈ ਵਿਅਕਤੀ ਘਰ ਨਿਰਮਾਣ ਕਰਦਾ ਹੈ ਤਾਂ ਲੋਕ ਉਸ ਵਿਅਕਤੀ ਦੀ ਘਰ ਨਾਲੋਂ ਵੱਧ ਇੱਜ਼ਤ ਕਰਦੇ ਹਨ। ਯਿਸੂ ਬਾਰੇ ਵੀ ਇਵੇਂ ਹੀ ਹੈ। ਯਿਸੂ ਦੀ ਇੱਜ਼ਤ ਮੂਸਾ ਨਾਲੋਂ ਵਧੇਰੇ ਹੋਣੀ ਚਾਹੀਦੀ ਹੈ।
 
4 ਹਰ ਘਰ ਕਿਸੇ ਦੁਆਰਾ ਬਣਾਇਆ ਗਿਆ ਹੈ ਪਰ ਪਰਮੇਸ਼ੁਰ ਹੀ ਹੈ ਜਿਸਨੇ ਸਭ ਕੁਝ ਬਣਾਇਆ।
 
5 ਮੂਸਾ ਪਰਮੇਸ਼ੁਰ ਦੇ ਸਮੂਹ ਘਰ ਵਿੱਚ ਸੇਵਕ ਵਰਗਾ ਵਫ਼ਾਦਾਰ ਸੀ। ਉਸਨੇ ਲੋਕਾਂ ਨੂੰ ਉਨ੍ਹਾਂ ਲੋਕਾਂ ਬਾਰੇ ਕਿਹਾ ਜਿਹੜੀਆਂ ਪਰਮੇਸ਼ੁਰ ਉਨ੍ਹਾਂ ਨੂੰ ਭਵਿੱਖ ਵਿੱਚ ਆਖ ਸਕਦਾ ਸੀ।
 
6 ਪਰ ਯਿਸੂ ਵਫ਼ਾਦਾਰੀ ਨਾਲ ਪਰਮੇਸ਼ੁਰ ਦੇ ਘਰ ਉੱਤੇ ਸ਼ਾਸਨ ਕਰ ਰਹੇ ਪੁੱਤਰ ਵਰਗਾ ਹੈ। ਅਸੀਂ ਨਿਹਚਾਵਾਨ ਪਰਮੇਸ਼ੁਰ ਦਾ ਘਰ ਹਾਂ। ਜੇ ਅਸੀਂ ਦ੍ਰਿੜ ਹਾਂ ਅਤੇ ਆਪਣੀ ਆਸ ਵਿੱਚ ਬਣੇ ਰਹੀਏ ਜੋ ਇੰਨੀ ਮਹਾਨ ਹੈ, ਫ਼ੇਰ ਅਸੀਂ ਪਰਮੇਸ਼ੁਰ ਦਾ ਘਰ ਹਾਂ।
 
7 ਇਹ ਪਵਿੱਤਰ ਆਤਮਾ ਦੇ ਕਥਨ ਵਾਂਗ ਹੈ: “ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ,
 
8 ਤਾਂ ਬੀਤੇ ਸਮੇਂ ਦੀ ਤਰ੍ਹਾਂ ਜ਼ਿੱਦੀ ਨਾ ਬਣੋ, ਜਦੋਂ ਕਿ ਤੁਸੀਂ ਪਰਮੇਸ਼ੁਰ ਦੇ ਵਿਰੁੱਧ ਸੀ। ਉਹੀ ਸਮਾਂ ਸੀ ਜਦੋਂ ਤੁਸੀਂ ਪਰਮੇਸ਼ੁਰ ਨੂੰ ਉਜਾੜ ਵਿੱਚ ਪਰਖਿਆ।
 
9 ਚਾਲੀ ਸਾਲਾਂ ਤੱਕ ਮਾਰੂਥਲ ਵਿੱਚ ਤੁਹਾਡੇ ਲੋਕਾਂ ਨੇ ਉਹ ਗੱਲਾਂ ਦੇਖੀਆਂ ਜੋ ਮੈਂ ਕੀਤੀਆਂ ਸਨ। ਪਰ ਉਨ੍ਹਾਂ ਨੇ ਮੇਰੀ ਪਰੀਖਿਆ ਲਈ ਅਤੇ ਮੇਰੇ ਸਬਰ ਦਾ ਇਮਤਿਹਾਨ ਲਿਆ।
 
10 ਇਸ ਲਈ ਮੈਂ ਉਨ੍ਹਾਂ ਲੋਕਾਂ ਨਾਲ ਗੁੱਸੇ ਸਾਂ। ਮੈਂ ਆਖਿਆ, ‘ਉਨ੍ਹਾਂ ਦੀਆਂ ਸੋਚਾਂ ਹਮੇਸ਼ਾਂ ਗਲਤ ਹਨ। ਉਨ੍ਹਾਂ ਲੋਕਾਂ ਨੇ ਕਦੇ ਵੀ ਮੇਰੇ ਰਾਹਾਂ ਨੂੰ ਨਹੀਂ ਸਮਝਿਆ।’
 
11 ਇਸ ਲਈ ਮੈਂ ਗੁੱਸੇ ਸਾਂ ਤੇ ਸੌਂਹ ਖਾਕੇ ਇਕਰਾਰ ਕੀਤਾ: ‘ਉਹ ਲੋਕ ਕਦੇ ਵੀ ਮੇਰੀ ਆਰਾਮਗਾਹ ਵਿੱਚ ਦਾਖਲ ਨਹੀਂ ਹੋਣਗੇ।’” ਜ਼ਬੂਰ 95:7-
 
12 ਭਰਾਵੋ ਅਤੇ ਭੈਣੋ, ਸੁਚੇਤ ਰਹੋ ਕਿ ਤੁਹਾਡੇ ਦਰਮਿਆਨ, ਕਿਸੇ ਕੋਲ ਵੀ ਦੁਸ਼ਟ ਦਿਲ ਨਹੀਂ ਹੋਣਾ ਚਾਹੀਦਾ, ਜਿਹੜਾ ਵਿਸ਼ਵਾਸ ਨਹੀਂ ਕਰਦਾ ਅਤੇ ਤੁਹਾਨੂੰ ਜਿਉਂਦੇ ਪਰਮੇਸ਼ੁਰ ਦੇ ਅਨੁਸਰਣ ਕਰਨ ਵਿੱਚ ਵਿਘਨ ਪਾਉਂਦਾ ਹੋਵੇ।
 
13 ਪਰ ਹਰ ਰੋਜ਼ ਇੱਕ ਦੂਸਰੇ ਨੂੰ ਉਤਸਾਹਿਤ ਕਰੋ। ਇਸਨੂੰ ਉਦੋਂ ਕਰੋ ਜਦੋਂ ਕਿ “ਅੱਜ ਦਿਨ” ਹਾਲੇ ਇੱਥੇ ਹੀ ਹੈ। ਇੱਕ ਦੂਸਰੇ ਦੀ ਸਹਾਇਤਾ ਕਰੋ ਤਾਂ ਜੋ ਕੋਈ ਵੀ ਪੱਥਰ ਦਿਲ ਨਹੀਂ ਬਣੇਗਾ ਅਤੇ ਨਾ ਪਾਪ ਦੁਆਰਾ ਮੂਰਖ ਬਣਾਇਆ ਜਾਵੇਗਾ।
 
14 ਅਸੀਂ ਸਾਰੇ ਮਸੀਹ ਦੇ ਹਿੱਸੇਦਾਰ ਹਾਂ। ਇਹ ਸੱਚ ਹੈ ਕਿ ਜੇ ਅਸੀਂ ਉਸੇ ਨਿਹਚਾ ਤੇ ਅੰਤ ਤੀਕ ਚੱਲੀਏ ਜਿਹੜੀ ਸ਼ੁਰੂ ਤੋਂ ਸਾਡੇ ਕੋਲ ਹੈ।
 
15 ਇਹੀ ਹੈ ਜੋ ਪੋਥੀਆਂ ਵਿੱਚ ਲਿਖਿਆ ਗਿਆ ਹੈ: “ਜੇ ਤੁਸੀਂ ਅੱਜ ਪਰਮੇਸ਼ੁਰ ਦੀ ਅਵਾਜ਼ ਸੁਣਦੇ ਹੋ, ਤਾਂ ਉਸ ਅਤੀਤ ਦੀ ਤਰ੍ਹਾਂ ਜ਼ਿਦੀ ਨਾ ਬਣੋ ਜਦੋਂ ਤੁਸੀਂ ਪਰਮੇਸ਼ੁਰ ਦੇ ਖਿਲਾਫ਼ ਸੀ।” ਜ਼ਬੂਰ 95:7-8
 
16 ਉਹ ਲੋਕ ਕੌਣ ਸਨ ਜਿਨ੍ਹਾਂ ਨੇ ਪਰਮੇਸ਼ੁਰ ਦੀ ਅਵਾਜ਼ ਸੁਣੀ ਅਤੇ ਉਸਦੇ ਖਿਲਾਫ਼ ਸਨ? ਇਹ ਉਹ ਸਮੂਹ ਲੋਕ ਸਨ ਜਿਹੜੇ ਮੂਸਾ ਰਾਹੀਂ ਮਿਸਰ ਤੋਂ ਬਾਹਰ ਲਿਆਏ ਗਏ ਸੀ।
 
17 ਅਤੇ ਪਰਮੇਸ਼ੁਰ ਚਾਲੀ ਸਾਲ੍ਹਾਂ ਤੱਕ ਕਿਸ ਨਾਲ ਨਰਾਜ਼ ਸੀ? ਪਰਮੇਸ਼ੁਰ ਉਨ੍ਹਾਂ ਲੋਕਾਂ ਨਾਲ ਨਰਾਜ਼ ਸੀ ਜਿਨ੍ਹਾਂ ਨੇ ਪਾਪ ਕੀਤਾ। ਉਹ ਲੋਕ ਮਾਰੂਥਲ ਵਿੱਚ ਮਾਰੇ ਗਏ।
 
18 ਅਤੇ ਜਿਨ੍ਹਾਂ ਨਾਲ ਪਰਮੇਸ਼ੁਰ ਨੇ ਕੌਲ ਕੀਤਾ ਸੀ ਕਿ ਉਹ ਕਦੀ ਵੀ ਉਸਦੇ ਵਿਸ਼ਰਾਮ ਵਿੱਚ ਪ੍ਰਵੇਸ਼ ਨਹੀਂ ਕਰਣਗੇ। ਪਰਮੇਸ਼ੁਰ ਉਨ੍ਹਾਂ ਲੋਕਾਂ ਬਾਰੇ ਗੱਲ ਕਰ ਰਿਹਾ ਸੀ ਜਿਨ੍ਹਾਂ ਨੇ ਉਸਦਾ ਹੁਕਮ ਨਹੀਂ ਮੰਨਿਆ।
 
19 ਇਸ ਲਈ ਅਸੀਂ ਦੇਖਦੇ ਹਾਂ ਕਿ ਉਨ੍ਹਾਂ ਲੋਕਾਂ ਨੂੰ ਪ੍ਰਵੇਸ਼ ਕਰਨ ਅਤੇ ਪਰਮੇਸ਼ੁਰ ਦਾ ਵਿਸ਼ਵਾਸ ਕਰਨ ਦੀ ਇਜਾਜ਼ਤ ਨਹੀਂ ਸੀ। ਕਿਉਂ? ਕਿਉਂਕਿ ਉਨ੍ਹਾਂ ਨੇ ਨਿਹਚਾ ਨਹੀਂ ਕੀਤੀ।
 
 

  [ Prev ] 1 | 2 | | 4 | 5 | 6 | 7 | 8 | 9 | 10 | 11 | 12 | 13 | [ Next ]