Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਇਬਰਾਨੀਆਂ ਨੂੰ ਪੱਤ੍ਰੀ Chapter7
 
1 ਮਲਕਿਸਿਦਕ ਸਲੇਮ ਦਾ ਰਾਜਾ ਸੀ ਅਤੇ ਸਭ ਤੋਂ ਉੱਚੇ ਪਰਮੇਸ਼ੁਰ ਦਾ ਜਾਜਕ ਸੀ। ਜਦੋਂ ਅਬਰਾਹਾਮ ਰਾਜਿਆਂ ਨੂੰ ਹਰਾ ਕੇ ਵਾਪਸ ਪਰਤ ਰਿਹਾ ਸੀ ਤਾਂ ਮਲਿਕਸਿਦਕ ਨੇ ਅਬਰਾਹਾਮ ਨੂੰ ਮਿਲਿਆ। ਉਸ ਦਿਨ ਮਲਕਿਸਿਦਕ ਨੇ ਅਬਰਾਹਾਮ ਨੂੰ ਅਸੀਸ ਦਿੱਤੀ।
 
2 ਅਤੇ ਅਬਰਾਹਾਮ ਨੇ ਆਪਣੀ ਹਰ ਸ਼ੈਅ ਦਾ ਦਸਵਾਂ ਹਿੱਸਾ ਮਲਕਿਸਿਦਕ ਨੂੰ ਦੇ ਦਿੱਤਾ। ਮਲਕਿਸਿਦਕ ਦੇ ਨਾਂ ਸਲੇਮ ਦੇ ਰਾਜੇ ਦੇ ਦੋ ਅਰਥ ਹਨ। ਪਹਿਲਾਂ ਮਲਕਿਸਿਦਕ ਦਾ ਅਰਥ “ਚੰਗਿਆਈ ਦਾ ਰਾਜਾ,” ਅਤੇ, “ਸਲੇਮ ਦਾ ਰਾਜਾ,” ਦਾ ਮਤਲਬ ਹੈ “ਸ਼ਾਂਤੀ ਦਾ ਰਾਜਾ”
 
3 “ਕੋਈ ਨਹੀਂ ਜਾਣਦਾ ਕਿ ਮਲਕਿਸਿਦਕ ਦੇ ਮਾਤਾ ਪਿਤਾ ਕੌਣ ਸਨ ਜਾਂ ਉਹ ਕਿਥੋਂ ਆਇਆ ਸੀ।”* ਅਤੇ ਕੋਈ ਨਹੀਂ ਜਾਣਦਾ ਕਿ ਉਹ ਕਦੋਂ ਪੈਦਾ ਹੋਇਆ ਅਤੇ ਕਦੋਂ ਮਰਿਆ। ਮਲਕਿਸਿਦਕ ਪਰਮੇਸ਼ੁਰ ਦੇ ਪੁੱਤਰ ਵਰਗਾ ਸੀ ਅਤੇ ਉਹ ਸਦਾ ਇੱਕ ਜਾਜਕ ਬਣਨਾ ਜਾਰੀ ਰੱਖਦਾ ਹੈ।
 
4 ਤੁਸੀਂ ਦੇਖ ਸਕਦੇ ਹੋ ਕਿ ਮਲਕਿਸਿਦਕ ਬਹੁਤ ਮਹਾਨ ਸੀ। ਅਬਰਾਹਾਮ ਇੱਕ ਮਹਾਨ ਪਿਤਾ ਨੇ ਲੜਾਈ ਵਿੱਚ ਜਿੱਤੀ ਹੋਈ ਆਪਣੀ ਹਰ ਸ਼ੈਅ ਦਾ ਦਸਵਾਂ ਹਿੱਸਾ ਮਲਕਿਸਿਦਕ ਨੂੰ ਦੇ ਦਿੱਤਾ।
 
5 ਹੁਣ ਨੇਮ ਆਖਦਾ ਹੈ, ਕਿ ਲੇਵੀ ਦੇ ਘਰਾਣੇ ਦੇ ਉਨ੍ਹਾਂ ਲੋਕਾਂ ਨੂੰ ਜਿਹੜੇ ਜਾਜਕ ਬਣਦੇ ਹਨ, ਲੋਕਾਂ ਪਾਸੋਂ ਦਸਵੰਧ ਮਿਲਣਾ ਚਾਹੀਦਾ ਹੈ। ਜਾਜਕ ਇਸ ਨੂੰ ਆਪਣੇ ਲੋਕਾਂ ਪਾਸੋਂ ਇਕੱਠਾ ਕਰਦੇ ਹਨ, ਭਾਵੇਂ ਜਾਜਕ ਅਤੇ ਉਹ ਲੋਕ ਦੋਵੇਂ ਹੀ ਅਬਰਾਹਾਮ ਦੇ ਪਰਿਵਾਰ ਵਿੱਚੋਂ ਸਨ।
 
6 ਮਲਕਿਸਿਦਕ ਲੇਵੀ ਦੇ ਘਰਾਣੇ ਵਿੱਚੋਂ ਨਹੀਂ ਸੀ। ਪਰ ਉਸਨੇ ਅਬਰਾਹਾਮ ਕੋਲੋਂ ਦਸਵੰਧ ਹਾਸਿਲ ਕੀਤਾ। ਅਤੇ ਉਸਨੇ ਅਬਰਾਹਾਮ ਨੂੰ – ਉਸ ਵਿਅਕਤੀ ਨੂੰ ਜਿਸਦੇ ਕੋਲ ਪਰਮੇਸ਼ੁਰ ਦੇ ਵਾਇਦੇ ਸਨ – ਅਸੀਸ ਦਿੱਤੀ।
 
7 ਅਤੇ ਸਾਰੇ ਲੋਕ ਜਾਣਦੇ ਹਨ ਕਿ ਵਧੇਰੇ ਮਹੱਤਵਪੂਰਣ ਵਿਅਕਤੀ ਘੱਟ ਮਹੱਤਵਪੂਰਣ ਵਿਅਕਤੀ ਨੂੰ ਅਸੀਸ ਦਿੰਦਾ ਹੈ।
 
8 ਇਹ ਜਾਜਕ ਦਸਵੰਧ ਪ੍ਰਾਪਤ ਕਰਦੇ ਹਨ ਪਰ ਉਹ ਇਨਸਾਨ ਹਨ ਜਿਉਂਦੇ ਅਤੇ ਮਰ ਜਾਂਦੇ ਹਨ। ਪਰ ਮਲਕਿਸਿਦਕ, ਜਿਸਨੇ ਅਬਰਾਹਾਮ ਤੋਂ ਦਸਵੰਧ ਪ੍ਰਾਪਤ ਕੀਤਾ, ਜੋ ਪੋਥੀਆਂ ਵਿੱਚ ਆਖਿਆ ਹੈ, ਉਸਦੇ ਅਨੁਸਾਰ ਸਦੀਵੀ ਜਿਉਂਦਾ ਹੈ।
 
9 ਇਹ ਲੇਵੀ ਹੈ ਜਿਹੜਾ ਲੋਕਾਂ ਪਾਸੋਂ ਦਸਵੰਧ ਇਕੱਠਾ ਕਰਦਾ ਹੈ ਪਰ ਅਸੀਂ ਆਖ ਸਕਦੇ ਹਾਂ ਕਿ ਜਦੋਂ ਅਬਰਾਹਾਮ ਨੇ ਮਲਕਿਸਿਦਕ ਨੂੰ ਦਸਵੰਧ ਦਿੱਤਾ, ਲੇਵੀ ਨੇ ਵੀ ਉਸਨੂੰ ਦਸਵੰਧ ਦਿੱਤਾ।
 
10 ਲੇਵੀ ਤਾਂ ਹਾਲੇ ਪੈਦਾ ਹੀ ਨਹੀਂ ਸੀ ਹੋਇਆ। ਪਰ ਜਦੋਂ ਮਲਕਿਸਿਦਕ ਅਬਰਾਹਾਮ ਨੂੰ ਮਿਲਿਆ ਤਾਂ ਲੇਵੀ ਹਾਲੇ ਆਪਣੇ ਪੁਰਖੇ ਅਬਰਾਹਾਮ ਦੇ ਸਰੀਰ ਵਿੱਚ ਹੀ ਸੀ।
 
11 ਲੋਕਾਂ ਨੂੰ ਲੇਵੀ ਦੇ ਘਰਾਣੇ ਵੱਲੋਂ ਜਾਜਕ-ਵਰਗ ਦੇ ਅਧਾਰ ਤੇ ਸ਼ਰ੍ਹਾ ਦਿੱਤੀ ਗਈ ਸੀ। ਪਰ ਲੋਕਾਂ ਨੂੰ ਜਾਜਕਾਂ ਦੀ ਉਸ ਬਿਵਸਥਾ ਰਾਹੀਂ ਆਤਮਕ ਤੌਰ ਤੇ ਪੂਰਣ ਨਹੀਂ ਬਣਾਇਆ ਜਾ ਸਕਿਆ। ਇਸ ਲਈ ਕਿਸੇ ਹੋਰ ਜਾਜਕ ਦੀ ਆਮਦ ਦੀ ਲੋੜ ਸੀ। ਮੇਰਾ ਭਾਵ ਹੈ ਉਸ ਜਾਜਕ ਦੀ ਜਿਹੜਾ ਆਰੋਨ ਵਰਗਾ ਨਹੀਂ ਸਗੋਂ ਮਲਕਿਸਿਦਕ ਵਰਗਾ ਹੋਵੇ।
 
12 ਅਤੇ ਜਦੋਂ ਇੱਕ ਵੱਖਰੀ ਤਰ੍ਹਾਂ ਦਾ ਜਾਜਕ ਆਉਂਦਾ ਹੈ, ਤਾਂ ਸ਼ਰ੍ਹਾ ਵੀ ਬਦਲੀ ਜਾਣੀ ਚਾਹੀਦੀ ਹੈ।
 
13 ਅਸੀਂ ਇਹ ਗੱਲਾਂ ਮਸੀਹ ਬਾਰੇ ਆਖ ਰਹੇ ਹਾਂ। ਉਹ ਇੱਕ ਵੱਖਰੇ ਪਰਿਵਾਰਕ ਸਮੂਹ ਤੋਂ ਸੀ। ਉਸ ਘਰਾਣੇ ਵਿੱਚੋਂ ਕਦੇ ਵੀ ਕਿਸੇ ਨੇ ਜਗਵੇਦੀ ਤੇ ਇੱਕ ਜਾਜਕ ਦੀ ਤਰ੍ਹਾਂ ਸੇਵਾ ਨਹੀਂ ਕੀਤੀ।
 
14 ਕਿਉਂਕਿ ਇਹ ਸਪੱਸ਼ਟ ਹੈ ਕਿ ਸਾਡਾ ਪ੍ਰਭੂ ਯਹੂਦਾਹ ਦੇ ਘਰਾਣੇ ਵਿੱਚੋਂ ਸੀ ਅਤੇ ਮੂਸਾ ਇਸ ਘਰਾਣੇ ਵਿੱਚੋਂ ਜਾਜਕਾਂ ਬਾਰੇ ਕਦੇ ਕੁਝ ਨਹੀਂ ਬੋਲਿਆ।
 
15 ਅਤੇ ਇਹ ਗੱਲਾਂ ਹੋਰ ਵੀ ਸਾਗ ਹੋ ਜਾਂਦੀਆਂ ਹਨ। ਅਸੀਂ ਦੇਖਦੇ ਹਾਂ ਕਿ ਇੱਕ ਹੋਰ ਜਾਜਕ ਆਉਂਦਾ ਹੈ ਜਿਹੜਾ ਮਲਕਿਸਿਦਕ ਵਰਗਾ ਹੈ।
 
16 ਉਹ ਨਾ ਹੀ ਸ਼ਰ੍ਹਾ ਦੁਆਰਾ ਤੇ ਨਾ ਹੀ ਉਸਦੇ ਇਨਸਾਨੀ ਪਰਿਵਾਰ ਦੇ ਅਸੂਲਾਂ ਕਾਰਣ, ਜਾਜਕ ਬਣਿਆ। ਉਹ ਆਪਣੇ ਜੀਵਨ ਦੀ ਉਸ ਸ਼ਕਤੀ ਦੁਆਰਾ ਜਾਜਕ ਬਣਿਆ ਜਿਹੜੀ ਸਦਾ ਜਾਰੀ ਰਹਿੰਦੀ ਹੈ।
 
17 ਉਸ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਹੈ; “ਤੂੰ ਮਲਕਿਸਿਦਕ ਦੀ ਤਰ੍ਹਾਂ ਇੱਕ ਸਦੀਵੀ ਜਾਜਕ ਹੈ।”*
 
18 ਪੁਰਾਣਾ ਨੇਮ (ਸ਼ਰ੍ਹਾ) ਹੁਣ ਅੰਤ ਤੇ ਆਣ ਪੁੱਜਿਆ ਹੈ ਕਿਉਂ ਕਿ ਇਹ ਕਮਜ਼ੋਰ ਤੇ ਵਿਅਰਥ ਸੀ।
 
19 ਮੂਸਾ ਦੀ ਸ਼ਰ੍ਹਾ ਕਿਸੇ ਚੀਜ਼ ਨੂੰ ਵੀ ਸੰਪੂਰਣ ਨਹੀਂ ਬਣਾ ਸਕਦੀ ਸੀ। ਅਤੇ ਹੁਣ ਸਾਨੂੰ ਬਿਹਤਰ ਉਮੀਦ ਪ੍ਰਦਾਨ ਕੀਤੀ ਗਈ ਹੈ। ਅਤੇ ਉਸ ਉਮੀਦ ਨਾਲ ਅਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ ਸਕਦੇ ਹਾਂ।
 
20 ਇਹ ਮਹੱਤਵਪੂਰਣ ਹੈ ਕਿ ਜਦੋਂ ਪਰਮੇਸ਼ੁਰ ਨੇ ਯਿਸੂ ਨੂੰ ਇੱਕ ਸਰਦਾਰ ਜਾਜਕ ਬਣਾਇਆ, ਉਸਨੇ ਇੱਕ ਸੌਂਹ ਖਾਧੀ। ਜਦੋਂ ਦੂਸਰੇ ਜਾਜਕ ਬਣਾਏ ਗਏ ਸਨ, ਉੱਥੇ ਕੋਈ ਸੌਂਹ ਨਹੀਂ ਸੀ।
 
21 ਪਰ ਯਿਸੂ ਪਰਮੇਸ਼ੁਰ ਦੀ ਸੌਂਹ ਅਨੁਸਾਰ ਜਾਜਕ ਬਣਿਆ। ਪਰਮੇਸ਼ੁਰ ਨੇ ਉਸਨੂੰ ਆਖਿਆ, “ਪ੍ਰਭੂ ਨੇ ਇੱਕ ਸੌਂਹ ਖਾਧੀ ਹੈ, ਅਤੇ ਉਹ ਆਪਣਾ ਮਨ ਨਹੀਂ ਬਦਲੇਗਾ: ‘ਤੂੰ ਸਦਾ ਲਈ ਇੱਕ ਜਾਜਕ ਹੈ।’” ਜ਼ਬੂਰ 110:4
 
22 ਇਸ ਲਈ ਇਸ ਦਾ ਅਰਥ ਹੈ ਕਿ ਯਿਸੂ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਬਿਹਤਰ ਕਰਾਰ ਦੀ ਜ਼ਾਮਨੀ (ਜਮਾਨਤ) ਹੈ।
 
23 ਅਤੇ, ਜਦੋਂ ਉਨ੍ਹਾਂ ਹੋਰਨਾਂ ਜਾਜਕਾਂ ਵਿੱਚੋਂ ਕੋਈ ਮਰ ਜਾਂਦਾ ਸੀ ਤਾਂ ਉਹ ਜਾਜਕ ਬਣਿਆ ਨਹੀਂ ਸੀ ਰਹਿ ਸਕਦਾ। ਇਸ ਲਈ ਉਹੋ ਜਿਹੇ ਅਨੇਕਾਂ ਜਾਜਕ ਸਨ।
 
24 ਪਰ ਯਿਸੂ ਸਦਾ ਜਿਉਂਦਾ ਹੈ। ਉਹ ਕਦੇ ਵੀ ਜਾਜਕ ਹੋਣ ਤੋਂ ਨਹੀਂ ਹਟੇਗਾ।
 
25 ਇਸ ਲਈ ਮਸੀਹ ਉਨ੍ਹਾਂ ਲੋਕਾਂ ਨੂੰ ਮੁਕਤੀ ਦੇ ਸਕਦਾ ਹੈ ਜਿਹੜੇ ਉਸਦੇ ਰਾਹੀਂ ਪਰਮੇਸ਼ੁਰ ਵੱਲ ਆਉਂਦੇ ਹਨ। ਮਸੀਹ ਸਦੀਵ ਕਾਲ ਲਈ ਅਜਿਹਾ ਕਰ ਸਕਦਾ ਹੈ ਕਿਉਂਕਿ ਉਹ ਸਦਾ ਜਿਉਂਦਾ ਹੈ, ਲੋਕਾਂ ਦੀ ਸਹਾਇਤਾ ਲਈ ਤਤਪਰ ਹੈ ਜਦੋਂ ਉਹ ਪਰਮੇਸ਼ੁਰ ਦੇ ਸਨਮੁਖ ਆਉਂਦੇ ਹਨ।
 
26 ਇਸ ਲਈ ਯਿਸੂ ਇੱਕ ਤਰ੍ਹਾਂ ਦਾ ਸਰਦਾਰ ਜਾਜਕ ਹੈ ਜਿਸਦੀ ਸਾਨੂੰ ਲੋੜ ਹੈ। ਉਹ ਪਵਿੱਤਰ ਹੈ ਉਸ ਵਿੱਚ ਕੋਈ ਪਾਪ ਨਹੀਂ ਹੈ। ਉਹ ਸ਼ੁੱਧ ਹੈ ਅਤੇ ਪਾਪੀਆਂ ਤੋਂ ਪ੍ਰਭਾਵਿਤ ਨਹੀਂ ਹੈ। ਉਹ ਸਵਰਗ ਨਾਲੋਂ ਵੀ ਉੱਚਾ ਚੁੱਕਿਆ ਗਿਆ ਹੈ।
 
27 ਉਹ ਹੋਰਨਾਂ ਜਾਜਕਾਂ ਵਰਗਾ ਨਹੀਂ ਹੈ। ਹੋਰਨਾਂ ਸਾਰੇ ਜਾਜਕਾਂ ਨੂੰ ਹਰ ਰੋਜ਼ ਬਲੀ ਦੇਣੀ ਪੈਂਦੀ ਸੀ। ਉਨ੍ਹਾਂ ਨੂੰ ਪਹਿਲਾਂ ਲੋਕਾਂ ਦੇ ਪਾਪਾਂ ਖਾਤਰ ਬਲੀ ਦੇਣੀ ਪੈਂਦੀ ਸੀ ਅਤੇ ਫ਼ੇਰ ਆਪਣੇ ਖੁਦ ਦੇ ਪਾਪਾਂ ਲਈ। ਪਰ ਮਸੀਹ ਨੂੰ ਅਜਿਹਾ ਕਰਨ ਦੀ ਕੋਈ ਲੋੜ ਨਹੀਂ ਸੀ। ਮਸੀਹ ਨੇ ਸਾਰੇ ਸਮਿਆਂ ਲਈ ਕੇਵਲ ਇੱਕ ਹੀ ਬਲੀ ਦਿੱਤੀ, ਉਸਨੇ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ।
 
28 ਸ਼ਰ੍ਹਾ ਸਰਦਾਰ ਜਾਜਕਾਂ ਦੀ ਚੋਣ ਉਨ੍ਹਾਂ ਲੋਕਾਂ ਵਿੱਚੋਂ ਕਰਦੀ ਹੈ ਜਿਨ੍ਹਾਂ ਦੀਆਂ ਕਮਜ਼ੋਰੀਆਂ ਲੋਕਾਂ ਵਰਗੀਆਂ ਹੀ ਹੁੰਦੀਆਂ ਹਨ। ਪਰ ਪਰਮੇਸ਼ੁਰ ਨੇ ਇੱਕ ਸੌਂਹ ਖਾਧੀ, ਜਿਹੜੀ ਸ਼ਰ੍ਹਾ ਤੋਂ ਬਾਦ ਆਈ। ਇਸ ਵਾਇਦੇ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਸਰਦਾਰ ਜਾਜਕ ਬਣਾਇਆ। ਉਹ ਪੁੱਤਰ ਸਦਾ ਲਈ ਸੰਪੂਰਣ ਬਣਾਇਆ ਗਿਆ ਸੀ।
 
 

  [ Prev ] 1 | 2 | 3 | 4 | 5 | 6 | | 8 | 9 | 10 | 11 | 12 | 13 | [ Next ]