Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਯੂਹੰਨਾ ਦੀ ਇੰਜੀਲ Chapter12
 
1 ਪਸਾਹ ਦੇ ਤਿਉਹਾਰ ਤੋਂ ਛੇ ਦਿਨ ਪਹਿਲਾਂ ਯਿਸੂ ਬੈਤਆਨਿਯਾ ਨੂੰ ਆਇਆ ਇਹ ਉਹ ਸ਼ਹਿਰ ਸੀ ਜਿੱਥੇ ਲਾਜ਼ਰ ਰਹਿੰਦਾ ਸੀ। ਲਾਜ਼ਰ ਉਹ ਆਦਮੀ ਸੀ, ਜਿਸਨੂੰ ਯਿਸੂ ਨੇ ਮੌਤ ਤੋਂ ਜਿਵਾਲਿਆ ਸੀ।
 
2 ਉੱਥੇ ਉਨ੍ਹਾਂ ਨੇ ਯਿਸੂ ਵਾਸਤੇ ਰਾਤ ਦਾ ਭੋਜਨ ਤਿਆਰ ਕੀਤਾ ਸੀ ਅਤੇ ਮਾਰਥਾ ਨੇ ਭੋਜਨ ਵਰਤਾਇਆ। ਲਾਜ਼ਰ ਉਨ੍ਹਾਂ ਵਿੱਚੋਂ ਇੱਕ ਸੀ ਜੋ ਯਿਸੂ ਨਾਲ ਭੋਜਨ ਕਰ ਰਿਹਾ ਸੀ।
 
3 ਮਰਿਯਮ ਨੇ ਨਰਦ ਦੀ ਜੜ੍ਹ ਤੋਂ ਬਣੇ ਮਹਿੰਗੇ ਅਤਰ ਦਾ ਅੱਧਾ ਸੇਰ ਲਿਆ। ਉਸ ਨੇ ਇਸਨੂੰ ਯਿਸੂ ਦੇ ਚਰਣਾਂ ਉੱਤੇ ਡੋਲ੍ਹਿਆ ਅਤੇ ਆਪਣੇ ਵਾਲਾਂ ਨਾਲ ਉਸ ਦੇ ਪੈਰ ਪੂੰਝੇ। ਸਾਰਾ ਘਰ ਅਤਰ ਦੀ ਸੁਗੰਧ ਨਾਲ ਭਰ ਗਿਆ।
 
4 ਯਹੂਦਾ ਇਸਕਰਿਯੋਤੀ ਯਿਸੂ ਦੇ ਚੇਲਿਆਂ ਵਿੱਚੋਂ ਇੱਕ ਸੀ। (ਇਹ ਉਹ ਸੀ ਜਿਸਨੇ ਯਿਸੂ ਦੇ ਖਿਲਾਫ਼ ਹੋ ਜਾਣਾ ਸੀ) ਯਹੂਦਾ ਨੇ ਆਖਿਆ
 
5 “ਉਹ ਅਤਰ ਚਾਂਦੀ ਦੇ ਤਿੰਨ ਸੌ ਸਿਕਿਆਂ ਦੇ ਮੁੱਲ ਦਾ ਸੀ। ਯਿਸੂ ਉੱਪਰ ਮਲਨ ਦੀ ਬਜਾਇ ਇਸ ਅਤਰ ਨੂੰ ਬਾਜ਼ਾਰ ਵਿੱਚ ਵੇਚਕੇ ਗਰੀਬਾਂ ਦੀ ਮਦਦ ਕੀਤੀ ਜਾ ਸਕਦੀ ਸੀ।”
 
6 ਯਹੂਦਾ ਨੇ ਇਹ ਗੱਲ ਇਸ ਲਈ ਨਹੀਂ ਆਖੀ ਸੀ ਕਿ ਉਹ ਗਰੀਬਾਂ ਬਾਰੇ ਚਿੰਤਿਤ ਸੀ ਪਰ ਕਿਉਂ ਜੁ ਉਹ ਚੋਰ ਸੀ। ਚੇਲਿਆਂ ਦੀ ਟੋਲੀ ਲਈ ਧਨ ਵਾਲਾ ਸੰਦੂਕ ਉਸ ਕੋਲ ਹੁੰਦਾ ਸੀ, ਜਿਸ ਵਿੱਚੋਂ ਜਦੋਂ ਉਹ ਚਾਹਵੇ ਚੋਰੀ ਕਰ ਲੈਂਦਾ ਸੀ।
 
7 ਯਿਸੂ ਨੇ ਆਖਿਆ, “ਉਸ ਨੂੰ ਨਾ ਰੋਕੋ, ਉਸ ਨੂੰ ਇਹ ਮੇਰੇ ਜਨਾਜ਼ੇ ਦੇ ਦਿਨ ਦੀ ਤਿਆਰੀ ਲਈ ਕਰਨ ਦਿਉ।
 
8 ਗਰੀਬ ਲੋਕ ਹਮੇਸ਼ਾ ਤੁਹਾਡੇ ਨਾਲ ਹੋਣਗੇ, ਪਰ ਮੈਂ ਹਮੇਸ਼ਾ ਤੁਹਾਡੇ ਨਾਲ ਨਹੀਂ ਹੋਵਾਂਗਾ।”
 
9 ਬਹੁਤ ਸਾਰੇ ਯਹੂਦੀ ਜਾਣ ਗਏ ਕਿ ਯਿਸੂ ਬੈਤਆਨਿਯਾ ਵਿੱਚ ਸੀ ਅਤੇ ਉਹ ਯਿਸੂ ਨੂੰ ਹੀ ਨਹੀਂ ਸਗੋਂ ਲਾਜ਼ਰ ਨੂੰ ਵੀ ਵੇਖਣ ਆਏ। ਲਾਜ਼ਰ ਨੂੰ ਯਿਸੂ ਨੇ ਮੁਰਦੇ ਤੋਂ ਜਿਵਾਇਆ ਸੀ।
 
10 ਤਾਂ ਪਰਧਾਨ ਜਾਜਕਾਂ ਨੇ ਲਾਜ਼ਰ ਨੂੰ ਵੀ ਮਾਰਨ ਦੀ ਵਿਉਂਤ ਬਣਾਈ।
 
11 ਲਾਜ਼ਰ ਦੇ ਕਾਰਣ ਬਹੁਤ ਸਾਰੇ ਯਹੂਦੀ ਆਪਣੇ ਆਗੂਆਂ ਨੂੰ ਛੱਡਕੇ ਯਿਸੂ ਵਿੱਚ ਪਰਤੀਤ ਕਰਨ ਲੱਗ ਪਏ ਸਨ ਇਸੇ ਲਈ ਯਹੂਦੀਆਂ ਦੇ ਆਗੂ ਲਾਜ਼ਰ ਨੂੰ ਵੀ ਮਾਰ ਮੁਕਾਉਣਾ ਚਾਹੁੰਦੇ ਸਨ।
 
12 ਅਗਲੇ ਦਿਨ ਲੋਕਾਂ ਨੂੰ ਇਹ ਪਤਾ ਲੱਗਾ ਕਿ ਯਿਸੂ ਯਰੂਸ਼ਲਮ ਨੂੰ ਆ ਰਿਹਾ ਸੀ। ਉੱਥੇ ਬਹੁਤ ਸਾਰੇ ਲੋਕ ਸਨ ਜਿਹੜੇ ਪਸਾਹ ਦੇ ਤਿਉਹਾਰ ਤੇ ਆਏ ਸਨ।
 
13 ਉਹ ਖਜ਼ੂਰ ਦੀਆਂ ਟਹਿਣੀਆਂ ਲੈਕੇ ਯਿਸੂ ਨੂੰ ਮਿਲਣ ਲਈ ਆਏ ਅਤੇ ਉੱਚੀ-ਉੱਚੀ ਆਖਣ ਲੱਗੇ; “‘ਉਸਦੀ ਉਸਤਤਿ ਕਰੋ!’ ‘ਪਰਮੇਸ਼ੁਰ ਉਸਨੂੰ ਅਸੀਸ ਦੇਵੇ ਜੋ ਕੋਈ ਪ੍ਰਭੂ ਦੇ ਨਾਮ ਤੇ ਆਉਂਦਾ ਹੈ।’ ਜ਼ਬੂਰ 118:25-26 ਇਸਰਾਏਲ ਦੇ ਪਾਤਸ਼ਾਹ ਉੱਪਰ ਪਰਮੇਸ਼ੁਰ ਦੀ ਕਿਰਪਾ ਹੋਵੇ!”
 
14 ਯਿਸੂ ਨੇ ਇਕ ਗੱਧੀ ਦਾ ਬੱਚਾ ਲੱਭਿਆ ਅਤੇ ਉਸ ਉਪਰ ਬੈਠ ਗਿਆ। ਇਸ ਨੇ ਜੋ ਪੋਥੀ ਵਿਚ ਲਿਖਿਆ ਪੂਰਾ ਕਰ ਦਿਤਾ,
 
15 “ਸੀਯੋਨ ਦੀ ਬੇਟੀ ਨਾ ਡਰ! ਵੇਖ, ਤੇਰਾ ਬਾਦਸ਼ਾਹ ਇਕ ਗੱਧੀ ਦੇ ਬੱਚੇ ਤੇ ਸਵਾਰ ਹੋਕੇ ਆਉਂਦਾ ਹੈ।” ਜ਼ਕਰਯਾਹ 9:9
 
16 ਯਿਸੂ ਦੇ ਚੇਲੇ ਉਸ ਵਕਤ ਇਹ ਨਾ ਸਮਝ ਸਕੇ ਕਿ ਉਹ ਇਹ ਸਭ ਕੀ ਕਰ ਰਿਹਾ ਹੈ। ਪਰ ਜਦੋਂ ਯਿਸੂ ਮਹਿਮਾ ਨੂੰ ਉਭਰਿਆ ਉਨ੍ਹਾਂ ਨੂੰ ਯਾਦ ਆਇਆ ਕਿ ਇਹ ਗੱਲਾਂ ਉਸਦੇ ਬਾਰੇ ਲਿਖੀਆਂ ਹੋਈਆਂ ਸਨ ਅਤੇ ਉਨ੍ਹਾਂ ਨੇ ਇਹ ਗੱਲਾਂ ਉਸ ਲਈ ਕੀਤੀਆਂ ਸਨ।
 
17 ਜਦੋਂ ਯਿਸੂ ਨੇ ਲਾਜ਼ਰ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਸ ਵਕਤ ਉਸ ਨਾਲ ਬਹੁਤ ਵੱਡੀ ਭੀੜ ਸੀ ਅਤੇ ਉਸਨੇ ਲਾਜ਼ਰ ਨੂੰ ਸੱਦਿਆ ਕਿ ਕਬਰ ਚੋਂ ਬਾਹਰ ਨਿਕਲ ਆ। ਹੁਣ ਉਹ ਲੋਕ ਉਸ ਬਾਰੇ, ਜੋ ਉਨ੍ਹਾਂ ਨੇ ਵੇਖਿਆ ਅਤੇ ਸੁਣਿਆ ਸੀ, ਦੂਜਿਆ ਨੂੰ ਦੱਸ ਰਹੇ ਸਨ।
 
18 ਬਹੁਤ ਸਾਰੇ ਲੋਕ ਯਿਸੂ ਨੂੰ ਮਿਲਣ ਲਈ ਆਏ ਕਿਉਂ ਕਿ ਉਨ੍ਹਾਂ ਨੇ ਉਸਦੇ ਕੀਤੇ ਇਸ ਕਰਿਸ਼ਮੇ ਬਾਰੇ ਸੁਣਿਆ ਸੀ।
 
19 ਫ਼ਿਰ ਫ਼ਰੀਸੀਆਂ ਨੇ ਆਪਸ ਵਿੱਚ ਕਹਿਣਾ ਸ਼ੁਰੂ ਕਰ ਦਿੱਤਾ, “ਦੇਖੋ! ਸਾਡੀ ਯੋਜਨਾ ਵਿਅਰਥ ਹੋ ਗਈ ਹੈ, ਕਿਉਂਕਿ ਸਭ ਲੋਕ ਉਸਦਾ ਅਨੁਸਰਣ ਕਰ ਰਹੇ ਹਨ।”
 
20 ਉੱਥੇ ਉਨ੍ਹਾਂ ਵਿੱਚ ਕੁਝ ਯੂਨਾਨੀ ਲੋਕ ਵੀ ਸਨ, ਜੋ ਪਸਾਹ ਦੇ ਤਿਉਹਾਰ ਤੇ ਉਪਾਸਨਾ ਕਰਨ ਲਈ ਆਏ ਸਨ।
 
21 ਇਹ ਯੂਨਾਨੀ ਲੋਕ ਫ਼ਿਲਿਪੁੱਸ ਕੋਲ ਆਏ ਜੋ ਗਲੀਲ ਅਤੇ ਬੈਤਸੈਦਾ ਤੋਂ ਸੀ। ਉਨ੍ਹਾਂ ਨੇ ਉਸਨੂੰ ਅਰਜੋਈ ਕੀਤੀ, “ਜਨਾਬ! ਅਸੀਂ ਯਿਸੂ ਨੂੰ ਮਿਲਣਾ ਚਾਹੁੰਦੇ ਹਾਂ।”
 
22 ਫ਼ਿਲਿਪੁੱਸ ਨੇ ਆਕੇ ਅੰਦ੍ਰਿਯਾਸ ਨੂੰ ਕਿਹਾ ਅਤੇ ਅੰਦ੍ਰਿਯਾਸ ਅਤੇ ਫ਼ਿਲਿਪੁੱਸ ਨੇ ਆਕੇ ਯਿਸੂ ਨੂੰ ਕਿਹਾ।
 
23 ਯਿਸੂ ਨੇ ਜਵਾਬ ਦਿੱਤਾ, “ਮਨੁੱਖ ਦੇ ਪੁੱਤਰ ਲਈ ਮਹਿਮਾਮਈ ਹੋਣ ਦਾ ਵੇਲਾ ਆ ਗਿਆ ਹੈ।
 
24 ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦ ਤੱਕ ਕਣਕ ਦਾ ਇੱਕ ਦਾਣਾ ਭੂਮੀ ਵਿੱਚ ਪੈਕੇ ਨਾ ਮਰੇ ਇੱਕ ਦਾਣਾ ਹੀ ਰਹਿੰਦਾ ਹੈ। ਪਰ ਜੇਕਰ ਇਹ ਮਰਦਾ ਹੈ ਤਾਂ ਇਹ ਬਹੁਤ ਸਾਰਾ ਫ਼ਲ ਦਿੰਦਾ ਹੈ।
 
25 ਜਿਹੜਾ ਮਨੁੱਖ ਆਪਣੀ ਜਾਣ ਨੂੰ ਪਿਆਰ ਕਰਦਾ ਹੈ ਉਹ ਇਸ ਨੂੰ ਗੁਆ ਲਵੇਗਾ। ਪਰ ਇਸ ਦੁਨੀਆਂ ਵਿੱਚ ਜਿਹੜਾ ਮਨੁੱਖ ਆਪਣਾ ਜਾਨ ਨੂੰ ਪਿਆਰ ਨਹੀਂ ਕਰਦਾ ਇਸ ਨੂੰ ਸਦੀਪਕ ਜੀਵਨ ਲਈ ਬਚਾ ਲਵੇਗਾ।
 
26 ਜਿਹੜਾ ਮਨੁੱਖ ਮੇਰੀ ਸੇਵਾ ਕਰਦਾ ਹੈ, ਉਸ ਨੂੰ ਮੇਰੇ ਮਗਰ ਚੱਲਣਾ ਚਾਹੀਦਾ ਹੈ ਤਦ ਮੇਰਾ ਉਹ ਸੇਵਕ, ਜਿੱਥੇ ਵੀ ਮੈਂ ਹਾਂ, ਮੇਰੇ ਨਾਲ ਹੋਵੇਗਾ। ਜਿਹੜਾ ਮੇਰੀ ਟਹਿਲ ਕਰਦਾ ਹੈ, ਪਿਤਾ ਉਸ ਨੂੰ ਸਤਿਕਾਰਦਾ ਹੈ।
 
27 “ਹੁਣ ਮੇਰਾ ਦਿਲ ਬਿਪਤਾ ਮਈ ਹੈ। ਮੈਨੂੰ ਕੀ ਕਹਿਣਾ ਚਾਹੀਦਾ ਹੈ? ਕੀ ਮੈਂ ਇਹ ਕਹਾਂ, ‘ਹੇ ਪਿਤਾ, ਮੈਨੂੰ ਇਸ ਮੁਸੀਬਤ ਦੀ ਘੜੀ ਤੋਂ ਬਚਾ?’ ਨਹੀਂ! ਇਸ ਲਈ ਮੈਂ ਇਸ ਸਮੇਂ ਤੱਕ ਆਇਆ ਹਾਂ।
 
28 ਓ ਪਿਤਾ, ਆਪਣੇ ਨਾਮ ਨੂੰ ਮਹਿਮਾਮਈ ਬਣਾ!” ਫ਼ਿਰ ਸਵਰਗਾਂ ਤੋਂ ਇੱਕ ਆਵਾਜ਼ ਆਈ, “ਮੈਂ ਮੇਰੇ ਨਾਮ ਨੂੰ ਮਹਿਮਾਮਈ ਬਣਾਇਆ ਅਤੇ ਮੈਂ ਫ਼ਿਰ ਇਸਨੂੰ ਮਹਿਮਾਮਈ ਬਣਾਵਾਂਗਾ।”
 
29 ਜਿਹੜੇ ਲੋਕ ਉੱਥੇ ਖੜ੍ਹੇ ਸਨ ਉਨ੍ਹਾਂ ਨੇ ਇਹ ਅਵਾਜ਼ ਸੁਣੀ। ਉਨ੍ਹਾਂ ਨੇ ਆਖਿਆ, “ਜੋ ਬੱਦਲ ਗਜਿਆ ਹੈ।” ਪਰ ਕੁਝ ਲੋਕਾਂ ਨੇ ਆਖਿਆ, “ਇੱਕ ਦੂਤ ਨੇ ਉਸ ਨਾਲ ਗੱਲ ਕੀਤੀ ਹੈ।”
 
30 ਯਿਸੂ ਨੇ ਲੋਕਾਂ ਨੂੰ ਕਿਹਾ, “ਇਹ ਅਵਾਜ਼ ਮੇਰੀ ਖਾਤਰ ਨਹੀਂ ਆਈ, ਸਗੋਂ ਤੁਹਾਡੀ ਖਾਤਰ ਆਈ ਹੈ।
 
31 ਹੁਣ ਦੁਨੀਆਂ ਦੇ ਨਿਆਂ ਦਾ ਸਮਾਂ ਆ ਗਿਆ ਹੈ। ਹੁਣ ਇਸ ਦੁਨੀਆਂ ਦਾ ਹਾਕਮ ਬਾਹਰ ਸੁਟਿਆ ਜਾਵੇਗਾ।
 
32 ਮੈਂ ਵੀ ਇਸ ਜਗਤ ਤੋਂ ਸਵਰਗ ਨੂੰ ਚੁੱਕਿਆ ਜਾਵਾਂਗਾ ਅਤੇ ਜਦੋਂ ਇਉਂ ਵਾਪਰੇਗਾ ਤਾਂ ਸਾਰੇ ਲੋਕਾਂ ਨੂੰ ਉੱਪਰ ਆਪਣੇ ਵੱਲ ਖਿਚਾਂਗਾ।”
 
33 ਇਹ ਆਖਕੇ, ਯਿਸੂ ਸੂਚਿਤ ਕਰ ਰਿਹਾ ਸੀ ਕਿ ਉਹ ਕਿਸ ਤਰ੍ਹਾਂ ਦੀ ਮੌਤ ਮਰੇਗਾ।
 
34 ਲੋਕਾਂ ਨੇ ਕਿਹਾ, “ਸਾਡੀ ਸ਼ਰ੍ਹਾ ਤਾਂ ਆਖਦੀ ਹੈ ਕਿ ਮਸੀਹ ਹਮੇਸ਼ਾ ਜੀਵੇਗਾ ਤਾਂ ਫ਼ਿਰ ਤੂੰ ਇਹ ਕਿਉਂ ਆਖਦਾ ਹੈ ਕਿ ਮਨੁੱਖ ਦਾ ਪੁੱਤਰ ਜ਼ਰੂਰ ਉੱਪਰ ਉਠਾਇਆ ਜਾਵੇਗਾ। ਇਹ ਮਨੁੱਖ ਦਾ ਪੁੱਤਰ ਕੌਣ ਹੈ?”
 
35 ਤਦ ਯਿਸੂ ਨੇ ਕਿਹਾ, “ਚਾਨਣ ਸਿਰਫ਼ ਕੁਝ ਹੀ ਪਲਾ ਲਈ ਤੁਹਾਡੇ ਨਾਲ ਹੋਵੇਗਾ, ਇਸ ਲਈ ਰੌਸ਼ਨੀ ਵਿੱਚ ਤੁਰੋ, ਤਦ ਹੇਨਰਾ ਤੁਹਾਨੂੰ ਨਹੀਂ ਘੇਰੇਗਾ। ਜਿਹੜਾ ਮਨੁਖ ਹਨੇਰੇ ਵਿੱਚ ਚੱਲਦਾ ਉਸ ਨੂੰ ਨਹੀਂ ਪਤਾ ਹੁੰਦਾ ਕਿ ਉਹ ਕਿੱਥੇ ਚੱਲ ਰਿਹਾ ਹੈ।
 
36 ਇਸ ਲਈ ਜਦੋਂ ਚਾਨਣ ਤੁਹਾਡੇ ਕੋਲ ਹੈ ਚਾਨਣ ਵਿੱਚ ਵਿਸ਼ਵਾਸ ਕਰੋ। ਤਾਂ ਜੋ ਤੁਸੀਂ ਚਾਨਣ ਦੇ ਪੁੱਤਰ ਹੋਵੋਂ।” ਇਹ ਸਭ ਕਹਿਣ ਤੋਂ ਬਾਦ ਯਿਸੂ ਅਜਿਹੀ ਜਗ਼੍ਹਾ ਉੱਤੇ ਚਲਾ ਗਿਆ ਜਿੱਥੇ ਲੋਕ ਉਸ ਨੂੰ ਨਾ ਲੱਭ ਸਕਣ।
 
37 ਯਿਸੂ ਨੇ ਲੋਕਾਂ ਸਾਮ੍ਹਣੇ ਬਹੁਤ ਸਾਰੇ ਕਰਿਸ਼ਮੇ ਕੀਤੇ। ਲੋਕਾਂ ਨੇ ਇਹ ਸਭ ਆਪਣੀ ਅਖੀਂ ਵੇਖਿਆ ਪਰ ਫ਼ਿਰ ਵੀ ਉਨ੍ਹਾਂ ਨੇ ਉਸ ਉੱਪਰ ਨਿਹਚਾ ਨਹੀਂ ਕੀਤੀ।
 
38 ਇਹ ਤਾਂ ਹੋਇਆ ਜੋ ਨਬੀ ਯਸਾਯਾਹ ਦੀ ਭਵਿੱਖਬਾਣੀ ਸੱਚੀ ਹੋ ਸਕੇ: “ਹੇ ਪ੍ਰਭੂ ਸਾਡੇ ਸੰਦੇਸ਼ ਦਾ ਕਿਸਨੇ ਵਿਸ਼ਵਾਸ ਕੀਤਾ? ਪ੍ਰਭੂ ਦੀ ਸ਼ਕਤੀ ਕਿਸਨੇ ਵੇਖੀ?” ਯਸਾਯਾਹ 53:1
 
39 ਕਿਸੇ ਕਾਰਣ ਲੋਕ ਵਿਸ਼ਵਾਸ ਨਾ ਕਰ ਸਕੇ। ਜਿਵੇਂ ਕਿ ਯਸਾਯਾਹ ਇੱਕ ਹੋਰ ਮਿਸਾਲ ਵਿੱਚ ਆਖਦਾ ਹੈ,
 
40 “ਪਰਮੇਸ਼ੁਰ ਨੇ ਉਨ੍ਹਾਂ ਦੀਆਂ ਅੱਖਾਂ ਅੰਨ੍ਹੀਆਂ ਕਰ ਦਿੱਤੀਆਂ ਅਤੇ ਉਨ੍ਹਾਂ ਦੇ ਦਿਲ ਕਠੋਰ ਕਰ ਦਿੱਤੇ। ਤਾਂ ਜੋ ਨਾ ਉਹ ਆਪਣੀਆਂ ਅੱਖਾਂ ਨਾਲ ਵੇਖ ਸਕਣ, ਨਾ ਦਿਮਾਗ ਨਾਲ ਸਮਝ ਸਕਣ ਅਤੇ ਮੇਰੇ ਕੋਲ ਫ਼ਿਰ ਆਉਣ ਤਾਂ ਜੋ ਮੈਂ ਉਨ੍ਹਾਂ ਨੂੰ ਠੀਕ ਕਰ ਸਕਾਂ।” ਯਸਾਯਾਹ 6:10
 
41 ਯਸਾਯਾਹ ਨੇ ਇਹ ਇਸ ਲਈ ਆਖਿਆ ਕਿਉਂਕਿ ਉਸਨੇ ਉਸ ਦੀ ਮਹਿਮਾ ਵੇਖੀ ਸੀ। ਇਸ ਲਈ ਉਸਨੇ ਉਸ ਬਾਰੇ ਇਹ ਕਿਹਾ।
 
42 ਪਰ ਬਹੁਤ ਸਾਰੇ ਲੋਕਾਂ ਨੇ ਯਿਸੂ ਵਿੱਚ ਵਿਸ਼ਵਾਸ ਕੀਤਾ, ਅਤੇ ਉਨ੍ਹਾਂ ਵਿੱਚੋਂ ਕਈ ਆਗੂ ਸਨ। ਪਰ ਕਿਉਂ ਜੁ ਉਹ ਫ਼ਰੀਸੀਆਂ ਕੋਲੋਂ ਡਰਦੇ ਸਨ ਉਨ੍ਹਾਂ ਨੇ ਖੁਲ੍ਹ ਕੇ ਨਾ ਆਖਿਆ ਕਿ ਉਹ ਯਿਸੂ ਵਿੱਚ ਨਿਹਚਾ ਰੱਖਦੇ ਹਨ। ਉਨ੍ਹਾਂ ਨੂੰ ਇਹ ਡਰ ਸੀ ਕਿ ਉਹ ਪ੍ਰਾਰਥਨਾ ਸਥਾਨਾਂ ਤੋਂ ਕੱਢ ਦਿੱਤੇ ਜਾਣਗੇ।
 
43 ਇਨ੍ਹਾਂ ਲੋਕਾਂ ਨੇ ਪਰਮੇਸ਼ੁਰ ਦੀ ਉਸਤਤਿ ਨਾਲੋਂ ਵੱਧ ਲੋਕਾਂ ਦੀ ਉਸਤਤਿ ਨੂੰ ਪਿਆਰ ਕੀਤਾ।
 
44 ਤਦ ਯਿਸੂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਵਿੱਚ ਨਿਹਚਾ ਰੱਖਦਾ ਹੈ ਅਸਲ ਵਿੱਚ ਉਹ ਮੇਰੇ ਵਿੱਚ ਨਹੀਂ ਸਗੋਂ ਉਸ ਇੱਕ ਵਿੱਚ ਨਿਹਚਾ ਰੱਖਦਾ ਹੈ ਜਿਸਨੇ ਮੈਨੂੰ ਭੇਜਿਆ ਹੈ।
 
45 ਜੋ ਵਿਅਕਤੀ ਮੈਨੂੰ ਵਾਸਤਵਿਕ ਤੌਰ ਤੇ ਵੇਖਦਾ ਉਹ ਉਸ ਨੂੰ ਵੇਖਦਾ ਹੈ ਜਿਸਨੇ ਮੈਨੂੰ ਭੇਜਿਆ ਹੈ।
 
46 ਮੈਂ ਚਾਨਣ ਹਾਂ ਅਤੇ ਮੈਂ ਇਸ ਦੁਨੀਆਂ ਉੱਤੇ ਆਇਆ ਤਾਂ ਜੋ ਉਹ ਵਿਅਕਤੀ ਜਿਹੜਾ ਮੇਰੇ ਵਿੱਚ ਨਿਹਚਾ ਰੱਖਦਾ, ਹਨੇਰੇ ਵਿੱਚ ਨਾ ਰਹੇ।
 
47 “ਮੈਂ ਇਸ ਦੁਨੀਆਂ ਵਿੱਚ ਲੋਕਾਂ ਦਾ ਨਿਆਂ ਕਰਨ ਨਹੀਂ ਆਇਆ, ਸਗੋਂ ਲੋਕਾਂ ਨੂੰ ਬਚਾਉਣ ਲਈ ਆਇਆ ਹਾਂ। ਇਸ ਲਈ ਮੈਂ ਉਹ ਨਹੀਂ ਹਾਂ ਜੋ ਲੋਕਾਂ ਦਾ ਨਿਆਂ ਕਰਦਾ ਹੈ ਜੋ ਮੇਰੀਆਂ ਸਿੱਖਿਆਵਾਂ ਸੁਣਦੇ ਹਨ ਅਤੇ ਇਸ ਨੂੰ ਨਹੀਂ ਮੰਨਦੇ।
 
48 ਉਸ ਵਾਸਤੇ ਵੀ ਇੱਕ ਮੁਨਸਫ਼ ਹੈ ਜੋ ਮੇਰੇ ਵਿੱਚ ਵਿਸ਼ਵਾਸ ਕਰਨ ਤੋਂ ਇਨਕਾਰ ਕਰਦਾ ਹੈ ਅਤੇ ਜੋ ਗੱਲਾਂ ਮੈਂ ਆਖਦਾ ਹਾਂ ਉਨ੍ਹਾਂ ਨੂੰ ਨਹੀਂ ਕਬੂਲਦਾ। ਜਿਹੜਾ ਸੰਦੇਸ਼ ਮੈਂ ਦਿੱਤਾ ਅੰਤਲੇ ਦਿਨ ਉੱਤੇ ਉਸਦਾ ਨਿਆਂ ਕਰੇਗਾ।
 
49 ਕਿਉਂ ਕਿ ਮੈਂ ਆਪਣੇ ਮਨੋਂ ਉਪਦੇਸ਼ ਨਹੀਂ ਦਿੱਤਾ ਸਗੋਂ ਜਿਸ ਪਿਤਾ ਨੇ ਮੈਨੂੰ ਭੇਜਿਆ, ਉਸਨੇ ਮੈਨੂੰ ਹੁਕਮ ਦਿੱਤਾ ਕਿ ਮੈਨੂੰ ਕੀ ਕਹਿਣਾ ਚਾਹੀਦਾ ਅਤੇ ਕੀ ਸਿਖਾਉਣਾ ਚਾਹੀਦਾ।
 
50 ਅਤੇ ਮੈਂ ਜਾਣਦਾ ਹਾਂ ਕਿ ਪਰਮੇਸ਼ੁਰ ਦਾ ਹੁਕਮ ਸਦੀਪਕ ਜੀਵਨ ਲਿਆਉਂਦਾ ਹੈ। ਇਸੇ ਲਈ ਜੋ ਸਬਦ ਮੈਂ ਬੋਲਦਾ ਹਾਂ ਅਤੇ ਉਪਦੇਸ਼ ਦਿੰਦਾ ਹਾਂ ਉਹ ਉਹੀ ਹਨ ਜੋ ਪਿਤਾ ਨੇ ਮੈਨੂੰ ਬੋਲਣ ਲਈ ਕਿਹਾ ਹੈ।”
 
 

  [ Prev ] 1 | 2 | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | [ Next ]