Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਮਰਕੁਸ ਦੀ ਇੰਜੀਲ Chapter10
 
1 ਫ਼ੇਰ ਯਿਸੂ ਉੱਥੋਂ ਉੱਠਕੇ ਯਹੂਦਿਯਾ ਦੀਆਂ ਹਦਾਂ ਵਿੱਚ ਅਤੇ ਯਰਦਨ ਨਦੀ ਦੇ ਪਾਰ ਪਹੁੰਚਿਆ। ਉੱਥੇ ਫ਼ਿਰ ਲੋਕ ਇਕਤ੍ਰ ਹੋਏ ਅਤੇ ਹਮੇਸ਼ਾ ਵਾਂਗ ਉਹ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ।
 
2 ਕੁਝ ਫ਼ਰੀਸੀ ਉਸ ਕੋਲ ਆਏ। ਉਨ੍ਹਾਂ ਕੋਸ਼ਿਸ਼ ਕੀਤੀ ਕਿ ਉਹ ਆਪਣੇ ਮੂੰਹੋ ਕੁਝ ਗਲਤ ਆਖੇ ਤਾਂ ਉਨ੍ਹਾਂ ਨੇ ਯਿਸੂ ਨੂੰ ਪੁੱਛਿਆ, “ਕੀ ਮਨੁੱਖ ਲਈ ਇਹ ਵਾਜਿਬ ਹੈ ਕਿ ਉਹ ਆਪਣੀ ਪਤਨੀ ਨੂੰ ਤਲਾਕ ਦੇਵੇ?”
 
3 ਯਿਸੂ ਨੇ ਜਵਾਬ ਦਿੱਤਾ, “ਮੂਸਾ ਨੇ ਤੁਹਾਨੂੰ ਕੀ ਹੁਕਮ ਦਿੱਤਾ ਹੈ?”
 
4 ਫ਼ਰੀਸੀਆਂ ਨੇ ਕਿਹਾ, “ਮੂਸਾ ਨੇ ਤਾਂ ਪਰਵਾਨਗੀ ਦਿੱਤੀ ਹੈ ਕਿ ਕੋਈ ਵੀ ਮਨੁੱਖ ਆਪਣੀ ਪਤਨੀ ਨੂੰ ਤਲਾਕਨਾਮਾ ਲਿਖਕੇ ਤਲਾਕ ਦੇ ਸਕਦਾ ਹੈ।”*
 
5 ਯਿਸੂ ਨੇ ਆਖਿਆ, “ਮੂਸਾ ਨੇ ਤੁਹਾਨੂੰ ਇਹ ਹੁਕਮ ਇਸ ਲਈ ਲਿਖਿਆ ਕਿਉਂਕਿ ਤੁਹਾਡੇ ਦਿਲ ਸਖ਼ਤ ਸਨ।
 
6 ਜਦੋਂ ਪਰਮੇਸ਼ੁਰ ਨੇ ਇਹ ਦੁਨੀਆਂ ਨੂੰ ਸਿਰਜਿਆ, ‘ਉਸਨੇ ਲੋਕਾਂ ਨੂੰ ਨਰ ਅਤੇ ਨਾਰੀ ਬਣਾਇਆ।’*
 
7 ‘ਇਸੇ ਲਈ, ਮਰਦ ਆਪਣੇ ਮਾਂ-ਬਾਪ ਨੂੰ ਛੱਡਕੇ ਆਪਣੀ ਪਤਨੀ ਨਾਲ ਜੁੜ ਜਾਵੇਗਾ।
 
8 ਅਤੇ ਉਹ ਇੱਕ ਸਰੀਰ ਹੋ ਜਾਵਣਗੇ। ਇਸ ਲਈ ਉਹ ਦੋ ਨਹੀਂ ਸਗੋਂ ਇੱਕ ਹੋਣਗੇ।’*
 
9 ਇਸ ਲਈ ਜੋ ਵੀ ਪਰਮੇਸ਼ੁਰ ਨੇ ਇਕੱਠਿਆਂ ਕੀਤਾ ਹੈ, ਮਨੁੱਖ ਨੂੰ ਉਹ ਵੱਖਰਾ ਨਹੀਂ ਕਰਨਾ ਚਾਹੀਦਾ।”
 
10 ਬਾਦ ਵਿੱਚ ਜਦੋਂ ਚੇਲੇ ਘਰ ਵਿੱਚ ਸਨ ਤਾਂ ਉਨ੍ਹਾਂ ਫ਼ੇਰ ਉਸਨੂੰ ਤਲਾਕ ਬਾਰੇ ਪੁੱਛਿਆ ਤਾਂ
 
11 ਯਿਸੂ ਨੇ ਆਖਿਆ, “ਜੇਕਰ ਕੋਈ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਸਰੀ ਔਰਤ ਨਾਲ ਵਿਆਹ ਕਰਾਉਂਦਾ ਹੈ, ਉਹ ਆਪਣੀ ਪਤਨੀ ਵਿਰੁੱਧ ਬਦਕਾਰੀ ਦਾ ਪਾਪ ਕਰਦਾ ਹੈ।
 
12 ਅਤੇ ਜੇਕਰ ਕੋਈ ਔਰਤ ਆਪਣੇ ਮਰਦ ਨੂੰ ਤਲਾਕ ਦਿੰਦੀ ਹੈ ਅਤੇ ਦੂਜੇ ਮਰਦ ਨਾਲ ਵਿਆਹ ਕਰਾਉਂਦੀ ਹੈ, ਤਾਂ ਉਹ ਵੀ ਪਤੀ ਨਾਲ ਬਦਕਾਰੀ ਦਾ ਪਾਪ ਕਰਦੀ ਹੈ।”
 
13 ਲੋਕੀ ਆਪਣੇ ਛੋਟੇ ਬੱਚਿਆਂ ਨੂੰ ਉਸ ਕੋਲ ਲਿਆ ਰਹੇ ਸਨ ਤਾਂ ਜੋ ਉਹ ਉਨ੍ਹਾਂ ਨੂੰ ਛੋਹਵੇ ਪਰ ਉਸਦੇ ਚੇਲਿਆਂ ਨੇ ਉਨ੍ਹਾਂ ਲੋਕਾਂ ਨੂੰ ਬੱਚਿਆਂ ਨੂੰ ਉਸ ਕੋਲ ਲਿਆਉਣ ਤੋਂ ਵਰਿਜਆ।
 
14 ਜਦੋਂ ਯਿਸੂ ਨੇ ਚੇਲਿਆਂ ਨੂੰ ਇਉਂ ਕਰਦਿਆਂ ਵੇਖਿਆ ਤਾਂ ਉਸਨੂੰ ਇਹ ਮਾੜਾ ਲੱਗਾ ਤਾਂ ਉਸਨੇ ਉਨ੍ਹਾਂ ਨੂੰ ਕਿਹਾ, “ਛੋਟੇ ਬੱਚਿਆਂ ਨੂੰ ਮੇਰੇ ਕੋਲ ਆਉਣ ਦੇਵੋ। ਉਨ੍ਹਾਂ ਨੂੰ ਰੋਕੋ ਨਾ ਕਿਉਂਕਿ ਪਰਮੇਸ਼ੁਰ ਦਾ ਰਾਜ ਉਨ੍ਹਾਂ ਲਈ ਹੈ ਜੋ ਇਹੋ ਜਿਹੇ ਬੱਚਿਆਂ ਵਰਗੇ ਹਨ।
 
15 ਮੈਂ ਤੁਹਾਨੂੰ ਸੱਚ ਆਖਦਾ ਹਾਂ ਜੋ ਮਨੁੱਖ ਪਰਮੇਸ਼ੁਰ ਦੇ ਰਾਜ ਨੂੰ ਬਾਲਕ ਵਾਂਗ ਕਬੂਲ ਨਹੀਂ ਕਰੇਗਾ ਉਹ ਕਦੇ ਵੀ ਉਸ ਵਿੱਚ ਪ੍ਰਵੇਸ਼ ਨਹੀਂ ਕਰ ਸਕਦਾ।”
 
16 ਤਾਂ ਯਿਸੂ ਨੇ ਉਨ੍ਹਾਂ ਨੂੰ ਕੁਛੜ ਚੁਕਿਆ, ਉਨ੍ਹਾਂ ਤੇ ਹੱਥ ਰੱਖਿਆ ਅਤੇ ਉਨ੍ਹਾਂ ਨੂੰ ਅਸੀਸ ਦਿੱਤੀ।
 
17 ਜਦੋਂ ਯਿਸੂ ਉਹ ਥਾਂ ਛੱਡਣ ਹੀ ਵਾਲਾ ਸੀ ਤਾਂ, ਇੱਕ ਆਦਮੀ ਆਇਆ ਅਤੇ ਉਸਦੇ ਅੱਗੇ ਝੁਕਿਆ ਅਤੇ ਪੁੱਛਿਆ, “ਸਤਿ ਗੁਰੂ ਜੀ, ਮੈਂ ਸਦੀਵੀ ਜੀਵਨ ਪ੍ਰਾਪਤ ਕਰਨ ਲਈ ਕੀ ਕਰਾਂ?”
 
18 ਉਸਨੇ ਆਖਿਆ, “ਤੂੰ ਮੈਨੂੰ ਸਤਿਗੁਰੂ ਕਿਉਂ ਬੁਲਾਉਂਦਾ ਹੈਂ? ਕੋਈ ਮਨੁੱਖ ਸਤਿ ਨਹੀਂ ਹੈ ਕੇਵਲ ਪਰਮੇਸ਼ੁਰ ਹੀ ਸਤਿ ਹੈ।
 
19 ਪਰ ਮੈਂ ਤੇਰੇ ਸਵਾਲ ਦਾ ਜਵਾਬ ਦੇਵਾਂਗਾ। ਕੀ ਤੂੰ ਨੇਮਾਂ ਨੂੰ ਜਾਣਦਾ ਹੈ। ਕਿਸੇ ਨੂੰ ਨਾ ਮਾਰੋ, ਬਦਕਾਰੀ ਦਾ ਪਾਪ ਨਾ ਕਰੋ, ਚੋਰੀ ਨਾ ਕਰੋ, ਝੂਠੀ ਗਵਾਹੀ ਨਾ ਦੇਵੋ, ਧੋਖਾ ਨਾ ਕਰੋ ਅਤੇ ‘ਆਪਣੇ ਮਾਤਾ-ਪਿਤਾ ਦਾ ਆਦਰ-ਮਾਣ ਕਰੋ।’”*
 
20 ਉਸ ਮਨੁੱਖ ਨੇ ਕਿਹਾ, “ਗੁਰੂ ਜੀ, ਮੈਂ ਇਨ੍ਹਾਂ ਹੁਕਮਾਂ ਨੂੰ ਉਦੋਂ ਤੋਂ ਮੰਨਦਾ ਆ ਰਿਹਾ ਹਾਂ ਜਦ ਕਿ ਮੈਂ ਹਾਲੇ ਬੱਚਾ ਹੀ ਸੀ।”
 
21 ਯਿਸੂ ਨੇ ਉਸ ਵੱਲ ਪਿਆਰ ਨਾਲ ਵੇਖਿਆ ਅਤੇ ਕਿਹਾ, “ਅਜੇ ਵੀ ਤੇਰੇ ਲਈ ਇੱਕ ਚੀਜ਼ ਕਰਨੀ ਬਾਕੀ ਹੈ। ਉਹ ਇਹ ਕਿ ਜੋ ਕੁਝ ਵੀ ਤੇਰੇ ਕੋਲ ਹੈ ਸਭ ਕੁਝ ਵੇਚਦੇ। ਇਹ ਸਾਰਾ ਧਨ ਤੂੰ ਗਰੀਬਾਂ ਵਿੱਚ ਵੰਡਦੇ ਤਾਂ ਤੈਨੂੰ ਸਵਰਗ ਵਿੱਚ ਇਸਦਾ ਫ਼ਲ ਮਿਲੇਗਾ ਅਤੇ ਫ਼ੇਰ ਆਕੇ ਤੂੰ ਮੇਰੇ ਪਿਛੇ ਹੋ ਤੁਰ।”
 
22 ਪਰ ਉਹ ਆਦਮੀ ਬਹੁਤ ਨਿਰਾਸ਼ ਹੋਇਆ ਅਤੇ ਉਦਾਸੀ ਨਾਲ ਉੱਥੋਂ ਚਲਾ ਗਿਆ ਕਿਉਂਕਿ ਉਹ ਬਹੁਤ ਧਨਵਾਨ ਸੀ।
 
23 ਤਦ ਯਿਸੂ ਨੇ ਆਲੇ-ਦੁਆਲੇ ਵੇਖਿਆ ਅਤੇ ਆਪਣੇ ਚੇਲਿਆਂ ਨੂੰ ਆਖਿਆ, “ਅਮੀਰ ਆਦਮੀ ਲਈ ਪਰਮੇਸ਼ੁਰ ਦੇ ਰਾਜ ਵਿੱਚ ਪ੍ਰਵੇਸ਼ ਕਰਨਾ ਕਿੰਨਾ ਔਖਾ ਹੈ।”
 
24 ਯਿਸੂ ਨੇ ਇਸ ਕਥਨ ਤੇ ਚੇਲੇ ਬੜੇ ਹੈਰਾਨ ਹੋਏ ਪਰ ਉਸਨੇ ਫ਼ੇਰ ਕਿਹਾ, “ਮੇਰੇ ਬਚਿਓ, ਪਰਮੇਸ਼ੁਰ ਦੇ ਰਾਜ ਵਿੱਚ ਦਾਖਿਲ ਹੋਣਾ ਕਿੰਨਾ ਔਖਾ ਹੈ!
 
25 ਸੂਈ ਦੇ ਨੱਕੇ ਵਿੱਚੋਂ ਦੀ ਊਠ ਦਾ ਲੰਘਣਾ ਸੌਖਾ ਹੈ ਪਰ ਧਨਵਾਨ ਦਾ ਪਰਮੇਸ਼ੁਰ ਦੇ ਰਾਜ ਵਿੱਚ ਜਾਣਾ ਔਖਾ ਹੈ!”
 
26 ਚੇਲੇ ਹੋਰ ਵੀ ਜ਼ਿਆਦਾ ਹੈਰਾਨ ਹੋਏ ਤੇ ਇੱਕ ਦੂਜੇ ਨੂੰ ਆਖਣ ਲੱਗੇ, “ਤਾਂ ਫ਼ੇਰ ਕੌਣ ਬਚ ਸਕਦਾ ਹੈ?”
 
27 ਯਿਸੂ ਨੇ ਚੇਲਿਆਂ ਵੱਲ ਵੇਖਿਆ ਅਤੇ ਆਖਿਆ, “ਇਹ ਮਨੁੱਖ ਨਾਲ ਅਸੰਭਵ ਹੈ ਪਰ ਸਿਰਫ਼ ਪਰਮੇਸ਼ੁਰ ਨਾਲ ਸੰਭਵ ਹੈ। ਕਿਉਂਕਿ ਪਰਮੇਸ਼ੁਰ ਲਈ ਸਭ ਕੁਝ ਸੰਭਵ ਹੈ।”
 
28 ਪਤਰਸ ਨੇ ਯਿਸੂ ਨੂੰ ਕਿਹਾ, “ਤੁਹਾਡਾ ਅਨੁਸਰਣ ਕਰਨ ਲਈ ਅਸੀਂ ਆਪਣਾ ਸਭ ਕੁਝ ਤਿਆਗ ਦਿੱਤਾ ਹੈ।”
 
29 ਉਸਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਿਸ ਕਿਸੇ ਨੇ ਵੀ ਮੇਰੀ ਜਾਂ ਖੁਸ਼-ਖਬਰੀ ਦੀ ਖਾਤਰ ਆਪਣਾ ਘਰ, ਭਰਾ-ਭੈਣਾਂ, ਮਾਂ-ਬਾਪ ਬੱਚੇ ਜਾਂ ਖੇਤ ਛੱਡੇ ਹਨ, ਇਸ ਦੁਨੀਆਂ ਨਾਲੋਂ ਵੀ ਸੌ ਗੁਣਾ ਵੱਧ ਪ੍ਰਾਪਤ ਕਰੇਗਾ।
 
30 ਇਸ ਦੁਨੀਆਂ ਵਿੱਚ ਉਸਨੂੰ ਵਧੇਰੇ ਘਰ, ਭਰਾ-ਭੈਣਾ, ਮਾਂ-ਬਾਪ, ਬੱਚੇ ਅਤੇ ਖੇਤ ਪ੍ਰਾਪਤ ਹੋ ਜਾਣਗੇ ਅਤੇ ਉਨ੍ਹਾਂ ਦੇ ਨਾਲ ਉਸ ਮਨੁੱਖ ਨੂੰ ਦੰਡ ਮਿਲੇਗਾ ਪਰ ਅਗਲੇ ਜੀਵਨ ਵਿੱਚ ਉਸਨੂੰ ਸਦੀਪਕ ਜੀਵਨ ਵੀ ਮਿਲੇਗਾ।
 
31 ਕੁਝ ਲੋਕ ਜਿਨ੍ਹਾਂ ਦਾ ਰੁਤਬਾ ਇਸ ਵੇਲੇ ਬੜਾ ਉੱਚਾ ਹੈ, ਭਵਿਖ ਵਿੱਚ ਉਨ੍ਹਾਂ ਦਾ ਰੁਤਬਾ ਸਭ ਤੋਂ ਨੀਵੇਂ ਦਰਜੇ ਦਾ ਹੋਵੇਗਾ ਅਤੇ ਕੁਝ ਲੋਕ ਜਿਨ੍ਹਾਂ ਦਾ ਰੁਤਬਾ ਇਸ ਵਕਤ ਬਹੁਤ ਨੀਵਾਂ ਹੈ ਆਉਣ ਵਾਲੇ ਸਮੇਂ ਵਿੱਚ ਬੜੇ ਉੱਚੇ ਰੁਤਬੇ ਦੇ ਹੋਣਗੇ।”
 
32 ਯਿਸੂ ਦੇ ਨਾਲ ਲੋਕ ਵੀ ਯਰੂਸ਼ਲਮ ਵੱਲ ਨੂੰ ਜਾ ਰਹੇ ਸਨ। ਉਹ ਉਨ੍ਹਾਂ ਦੇ ਅੱਗੇ ਚੱਲ ਰਿਹਾ ਸੀ। ਉਸਦੇ ਚੇਲੇ ਹੈਰਾਨ ਸਨ, ਪਰ ਜਿਹੜੇ ਲੋਕ ਉਸ ਮਗਰ ਤੁਰ ਰਹੇ ਸਨ ਉਹ ਡਰੇ ਹੋਏ ਸਨ। ਉਸਨੇ ਫ਼ੇਰ ਬਾਰ੍ਹਾਂ ਰਸੂਲਾਂ ਨੂੰ ਇਕਲਿਆਂ ਬੁਲਾਕੇ ਉਨ੍ਹਾਂ ਨਾਲ ਗੱਲ ਕੀਤੀ। ਉਸਨੇ ਉਨ੍ਹਾਂ ਨੂੰ ਦੱਸਿਆ ਕਿ ਉਸ ਨਾਲ ਕੀ ਵਾਪਰ ਸਕਦਾ ਹੈ।
 
33 ਉਸਨੇ ਕਿਹਾ, “ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ। ਮਨੁੱਖ ਦਾ ਪੁੱਤਰ ਪ੍ਰਧਾਨ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੂੰ ਦੇ ਦਿੱਤਾ ਜਾਵੇਗਾ ਉਹ ਉਸਨੂੰ ਮਾਰ ਦੇਣਗੇ ਅਤੇ ਗੈਰ-ਯਹੂਦੀਆਂ ਦੇ ਹਵਾਲੇ ਕਰ ਦੇਣਗੇ।
 
34 ਉਹ ਲੋਕ ਉਸਦਾ ਮਜ਼ਾਕ ਉਡਾਉਣਗੇ ਅਤੇ ਉਸ ਉੱਤੇ ਥੁਕਣਗੇ। ਉਹ ਉਸਨੂੰ ਕੋੜਿਆਂ ਨਾਲ ਮਾਰਨਗੇ ਅਤੇ ਜਾਨੋ ਮਾਰ ਸੁੱਟਣਗੇ, ਪਰ ਉਹ ਮੌਤ ਤੋਂ ਤੀਜੇ ਦਿਨ ਪਿਛੋਂ ਫਿਰ ਜੀਅ ਉੱਠੇਗਾ।”
 
35 ਤਦ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਉਸਦੇ ਕੋਲ ਆਣਕੇ ਉਸਨੂੰ ਕਹਿਣ ਲੱਗੇ, “ਗੁਰੂ ਜੀ! ਅਸੀਂ ਚਾਹੁੰਦੇ ਹਾਂ ਕਿ ਤੁਸੀਂ ਸਾਡੇ ਲਈ ਇੱਕ ਮਿਹਰਬਾਨੀ ਕਰੋ।”
 
36 ਯਿਸੂ ਨੇ ਆਖਿਆ, “ਤੁਸੀਂ ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦੇ ਹੋ?”
 
37 ਉਨ੍ਹਾਂ ਨੇ ਜਵਾਬ ਦਿੱਤਾ, “ਸਾਨੂੰ ਦੋਹਾਂ ਨੂੰ ਵਚਨ ਦੇ ਕਿ ਤੇਰੀ ਮਹਿਮਾ ਵਿੱਚ, ਸਾਡੇ ਵਿੱਚੋਂ ਇੱਕ ਤੇਰੇ ਸੱਜੇ ਪਾਸੇ ਅਤੇ ਦੂਜਾ ਤੇਰੇ ਖੱਬੇ ਪਾਸੇ ਬੈਠੇ!”
 
38 ਉਸਨੇ ਕਿਹਾ, “ਤੁਹਾਨੂੰ ਨਹੀ ਪਤਾ ਕਿ ਤੁਸੀਂ ਕੀ ਮੰਗ ਰਹੇ ਹੋ। ਕੀ ਜਿਸ ਤਰ੍ਹਾਂ ਦੇ ਦੁਖ ਮੈਨੂੰ ਝੱਲਣੇ ਪੈ ਰਹੇ ਹਨ, ਓਹੋ ਜਿਹੇ ਤੁਸੀਂ ਸਹਾਰਣ ਨੂੰ ਤਿਆਰ ਹੋ? ਅਤੇ ਜਿਹੋ ਜਿਹਾ ਬਪਤਿਸਮਾ ਮੈਂ ਲੈਣਾ ਹੈ, ਕੀ ਤੁਸੀਂ ਉਹੋ ਜਿਹਾ ਬਪਤਿਸਮਾ ਲੈ ਸਕਦੇ ਹੋ?”
 
39 ਉਨ੍ਹਾਂ ਉਸਨੂੰ ਆਖਿਆ, “ਹਾਂ ਹੋ ਸਕਦਾ ਹੈ!” ਯਿਸੂ ਨੇ ਉਨ੍ਹਾਂ ਨੂੰ ਆਖਿਆ, “ਜਿਨ੍ਹਾਂ ਤਕਲੀਫ਼ਾਂ ਰਾਹੀਂ ਮੈਂ ਗੁਜਰਾਂਗਾ, ਤੁਸੀਂ ਵੀ ਗੁਜਰੋਂਗੇ ਜਿਹੜਾ ਬਪਤਿਸਮਾ ਮੈਂ ਲਵਾਂਗਾ ਤੁਸੀਂ ਵੀ ਲਵੋਂਗੇ।
 
40 ਪਰ ਕੌਣ ਮੇਰੇ ਸੱਜੇ ਅਤੇ ਖੱਬੇ ਪਾਸੇ ਬੈਠੇਗਾ ਇਸਦਾ ਫ਼ੈਸਲਾ ਕਰਨ ਵਾਲਾ ਮੈਂ ਨਹੀਂ ਹਾਂ! ਇਹ ਜਗ੍ਹਾਵਾਂ ਉਨ੍ਹਾਂ ਲਈ ਰੱਖੀਆਂ ਗਈਆਂ ਹਨ ਜਿਨ੍ਹਾਂ ਲਈ ਇਹ ਤਿਆਰ ਕੀਤੀਆਂ ਗਈਆਂ ਹਨ।”
 
41 ਬਾਕੀ ਦਸ ਚੇਲਿਆਂ ਨੇ ਵੀ ਇਹ ਸੁਣਿਆ। ਉਨ੍ਹਾਂ ਨੂੰ ਯਾਕੂਬ ਅਤੇ ਯੂਹੰਨਾ ਤੇ ਕਰੋਧ ਆਇਆ ਤਾਂ
 
42 ਯਿਸੂ ਨੇ ਸਾਰੇ ਚੇਲਿਆਂ ਨੂੰ ਇਕੱਠਿਆਂ ਕੀਤਾ ਅਤੇ ਕਿਹਾ, “ਤੁਸੀਂ ਜਾਣਦੇ ਹੋ ਕਿ ਉਹ ਲੋਕ ਜਿਨ੍ਹਾਂ ਨੂੰ ਪਰਾਈਆਂ ਕੌਮਾਂ ਦੇ ਹਾਕਮ ਸਮਝਿਆ ਜਾਂਦਾ ਹੈ, ਉਹ ਉਨ੍ਹਾਂ ਤੇ ਦਬਦਬਾ ਰੱਖਣਾ ਪਸੰਦ ਕਰਦੇ ਹਨ ਅਤੇ ਉਨ੍ਹਾਂ ਦੇ ਵਿਸ਼ੇਸ਼ ਆਗੂ ਉਨ੍ਹਾਂ ਉੱਤੇ ਅਧਿਕਾਰ ਇਸਤੇਮਾਲ ਕਰਨਾ ਪਸੰਦ ਕਰਦੇ ਹਨ।
 
43 ਪਰ ਤੁਹਾਡੇ ਵਿੱਚ ਅਜਿਹਾ ਨਹੀਂ ਹੋਣਾ ਚਾਹੀਦਾ। ਸਗੋਂ ਤੁਹਾਡੇ ਵਿੱਚੋਂ ਜੇਕਰ ਕੋਈ ਮਹਾਨ ਹੋਣਾ ਚਾਹੁੰਦਾ ਹੈ ਉਸਨੂੰ ਤੁਹਾਡਾ ਸੇਵਕ ਹੋਣਾ ਚਾਹੀਦਾ ਹੈ।
 
44 ਜੇਕਰ ਤੁਹਾਡੇ ਵਿੱਚੋਂ ਕੋਈ ਸਭ ਤੋਂ ਵੱਡਾ ਬਨਣਾ ਚਾਹੁੰਦਾ ਹੈ, ਤਾਂ ਉਸਨੂੰ ਨੋਕਰ ਵਾਂਗ ਸਭ ਲੋਕਾਂ ਦੀ ਸੇਵਾ ਕਰਨੀ ਚਾਹੀਦੀ ਹੈ।
 
45 ਕਿਉਂਕਿ ਮਨੁੱਖ ਦਾ ਪੁੱਤਰ ਦੂਜਿਆਂ ਤੋਂ ਆਪਣੀ ਸੇਵਾ ਨਹੀਂ ਕਰਾਉਣ ਆਇਆ ਪਰ ਲੋਕਾਂ ਦੀ ਸੇਵਾ ਕਰਨ ਅਤੇ ਬਹੁਤੇ ਲੋਕਾਂ ਨੂੰ ਬਚਾਉਣ ਦੀ ਖਾਤਰ ਆਪਣੀ ਜਾਨ ਦੇਣ ਲਈ ਆਇਆ ਹੈ।”
 
46 ਤਦ ਉਹ ਯਰੀਹੋ ਵਿੱਚ ਆਏ। ਜਦ ਉਹ, ਉਸਦੇ ਚੇਲੇ ਅਤੇ ਹੋਰ ਬਹੁਤ ਸਾਰੇ ਲੋਕ ਯਰੀਹੋ ਨੂੰ ਛੱਡ ਕੇ ਜਾ ਰਹੇ ਸਨ ਇੱਕ ਅੰਨ੍ਹਾ ਆਦਮੀ (ਤਮਈ ਦਾ ਪੁੱਤਰ) ਬਰਤਿਮਈ ਸੜਕ ਦੇ ਕਿਨਾਰੇ ਬੈਠਾ ਸੀ। ਇਹ ਆਦਮੀ ਸੜਕ ਕੰਢੇ ਬੈਠ ਭੀਖ ਮੰਗ ਰਿਹਾ ਸੀ।
 
47 ਉਸਨੇ ਸੁਣਿਆ ਕਿ ਯਿਸੂ ਨਾਸਰੀ ਇਧਰ ਦੀ ਲੰਘ ਰਿਹਾ ਸੀ। ਉਸਨੇ ਉੱਚੀ-ਉੱਚੀ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ, “ਯਿਸੂ, ਦਾਊਦ ਦੇ ਪੁੱਤਰ! ਮੇਰੇ ਤੇ ਮਿਹਰ ਕਰ।”
 
48 ਬਹੁਤ ਸਾਰੇ ਲੋਕਾਂ ਨੇ ਉਸ ਨੂੰ ਰੌਲਾ ਪਾਉਣ ਲਈ ਝਿੜਕਿਆ ਅਤੇ ਚੁੱਪ ਰਹਿਣ ਲਈ ਕਿਹਾ, ਪਰ ਉਸ ਅੰਨ੍ਹੇ ਆਦਮੀ ਨੇ ਹੋਰ ਵੀ ਜ਼ੋਰ ਦੀ ਰੌਲਾ ਪਾਇਆ, “ਦਾਊਦ ਦੇ ਪੁੱਤਰ ਮੇਰੇ ਤੇ ਮਿਹਰ ਕਰ।”
 
49 ਯਿਸੂ ਉੱਥੇ ਰੁਕਿਆ ਅਤੇ ਆਖਿਆ, “ਉਸ ਆਦਮੀ ਨੂੰ ਕਹੋ, ਇਧਰ ਆਵੇ!” ਤਾਂ ਉਨ੍ਹਾਂ ਨੇ ਉਸ ਅੰਨ੍ਹੇ ਆਦਮੀ ਨੂੰ ਬੁਲਾਇਆ ਅਤੇ ਕਿਹਾ, “ਖੁਸ਼ ਹੋ! ਅਤੇ ਖਲੋ ਜਾ, ਕਿਉਂਕਿ ਯਿਸੂ ਨੇ ਤੈਨੂੰ ਬੁਲਾਇਆ ਹੈ।”
 
50 ਅੰਨ੍ਹਾ ਆਦਮੀ ਫ਼ਟਾ-ਫ਼ਟ ਖੜ੍ਹਾ ਹੋਇਆ, ਉਸਨੇ ਆਪਣਾ ਕੱਪੜਾ ਉੱਥੇ ਹੀ ਛੱਡਿਆ ਤੇ ਉਸ ਕੋਲ ਆ ਗਿਆ।
 
51 ਯਿਸੂ ਨੇ ਉਸ ਆਦਮੀ ਨੂੰ ਕਿਹਾ, “ਮੈਥੋਂ ਆਪਣੇ ਲਈ ਕੀ ਕਰਾਉਣਾ ਚਾਹੁੰਦਾ ਹੈਂ?” ਉਸਨੇ ਜਵਾਬ ਦਿੱਤਾ, “ਗੁਰੂ, ਮੈਂ ਮੁੜ ਤੋਂ ਵੇਖਣਾ ਚਾਹੁੰਦਾ ਹਾਂ।”
 
52 ਉਸਨੇ ਕਿਹਾ, “ਜਾ, ਤੇਰੀ ਵਿਸ਼ਵਾਸ ਨੇ ਤੈਨੂੰ ਬਚਾਇਆ ਹੈ।” ਤਦ ਉਹ ਆਦਮੀ ਦੋਬਾਰਾ ਵੇਖਣ ਦੇ ਸਮਰਥ ਹੋ ਗਿਆ ਅਤੇ ਉਸ ਰਸਤੇ ਉਹ ਯਿਸੂ ਦੇ ਮਗਰ ਤੁਰ ਪਿਆ।
 
 

  [ Prev ] 1 | 2 | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | [ Next ]