Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਮਰਕੁਸ ਦੀ ਇੰਜੀਲ Chapter12
 
1 ਯਿਸੂ ਲੋਕਾਂ ਨੂੰ ਦ੍ਰਿਸ਼ਟਾਤਾਂ ਵਿੱਚ ਸਮਝਾਉਣ ਲੱਗਾ ਅਤੇ ਆਖਿਆ, “ਇੱਕ ਆਦਮੀ ਨੇ ਅੰਗੂਰਾਂ ਦਾ ਬਾਗ ਲਗਾਇਆ। ਉਸਨੇ ਬਾਗ ਦੇ ਆਲੇ-ਦੁਆਲੇ ਬਾੜ ਕੀਤੀ, ਅਤੇ ਰਸ ਪ੍ਰਾਪਤ ਕਰਨ ਲਈ ਇੱਕ ਚੁਬੱਚਾ ਕਢਿਆ ਅਤੇ ਇੱਕ ਬੁਰਜ ਉਸਾਰਿਆ। ਉਹ ਆਦਮੀ ਇਹ ਬਾਗ ਕਿਰਾਏ ਤੇ ਕਿਸਾਨਾਂ ਦੇ ਹੱਥ ਸੌਂਪਕੇ ਖੁਦ ਯਾਤਰਾ ਤੇ ਚਲਾ ਗਿਆ।
 
2 “ਉਸਨੇ ਫ਼ਲ ਦੀ ਰੁੱਤ ਵੇਲੇ, ਆਪਣੇ ਨੋਕਰ ਨੂੰ ਕਿਸਾਨਾਂ ਕੋਲੋਂ ਆਪਣਾ ਅੰਗੂਰਾਂ ਦਾ ਹਿੱਸਾ ਲੈਣ ਵਾਸਤੇ ਭੇਜਿਆ।
 
3 ਪਰ ਉਨ੍ਹਾਂ ਨੇ ਉਸਨੂੰ ਫ਼ੜਕੇ ਕੁਟਿਆ ਅਤੇ ਬਿਨਾ ਕੁਝ ਦਿੱਤੇ ਵਾਪਸ ਭੇਜ ਦਿੱਤਾ।
 
4 ਫ਼ਿਰ ਉਸ ਆਦਮੀ ਨੇ ਉਨ੍ਹਾਂ ਕੋਲ ਆਪਣੇ ਇੱਕ ਹੋਰ ਨੋਕਰ ਨੂੰ ਭੇਜਿਆ, ਪਰ ਉਨ੍ਹਾਂ ਨੇ ਉਸਦੇ ਸਿਰ ਉੱਤੇ ਸੱਟ ਮਾਰੀ ਅਤੇ ਉਸਦੀ ਵੀ ਬੇਇੱਜ਼ਤੀ ਕੀਤੀ।
 
5 ਤਾਂ ਫ਼ਿਰ ਉਸ ਆਦਮੀ ਨੇ ਇੱਕ ਹੋਰ ਨੋਕਰ ਨੂੰ ਭੇਜਿਆ। ਉਨ੍ਹਾਂ ਇਸਨੂੰ ਜਾਨੋ ਹੀ ਮਾਰ ਦਿੱਤਾ। ਉਹ ਆਦਮੀ ਹੋਰ ਵੀ ਬਹੁਤ ਸਾਰੇ ਨੋਕਰਾਂ ਨੂੰ ਭੇਜਦਾ ਰਿਹਾ ਪਰ ਉਨ੍ਹਾਂ ਨੇ ਕਈਆਂ ਨੂੰ ਕੁਟਿਆ ਅਤੇ ਉਨ੍ਹਾਂ ਵਿੱਚੋਂ ਕਈਆਂ ਨੂੰ ਜਾਨੋ ਮਾਰ ਦਿੱਤਾ।
 
6 “ਹੁਣ ਉਸ ਆਦਮੀ ਕੋਲ ਇੱਕ ਹੀ ਬੰਦਾ ਰਹਿ ਗਿਆ ਸੋ ਵੀ ਉਸਨੇ ਉਨ੍ਹਾਂ ਕੋਲ ਭੇਜਿਆ। ਇਹ ਬੰਦਾ ਉਸਦਾ ਆਪਣਾ ਪੁੱਤਰ ਸੀ ਅਤੇ ਉਸਨੂੰ ਉਹ ਬਹੁਤ ਪਿਆਰ ਕਰਦਾ ਸੀ, ਪਰ ਫ਼ਿਰ ਵੀ ਉਸਨੇ ਆਪਣੇ ਪੁੱਤਰ ਨੂੰ ਕਿਸਾਨਾਂ ਕੋਲ ਇਹ ਕਹਿੰਦਿਆਂ ਭੇਜਿਆ ਕਿ ‘ਕਿਸਾਨ ਮੇਰੇ ਪੁੱਤਰ ਦਾ ਸਤਿਕਾਰ ਕਰਣਗੇ।’
 
7 “ਪਰ ਕਿਸਾਨਾਂ ਨੇ ਆਪਸ ਚ ਵਿਚਾਰ ਕੀਤੀ ਅਤੇ ਆਖਿਆ, ‘ਇਹ ਮਾਲਕ ਦਾ ਪੁੱਤਰ ਹੈ। ਬਾਗ ਉਸਦਾ ਹੋਵੇਗਾ। ਅਸੀਂ ਇਸਨੂੰ ਮਾਰ ਦੇਈਏ ਅਤੇ ਇਹ ਬਾਗ ਸਾਡਾ ਹੋ ਜਾਵੇਗਾ।’
 
8 ਤਾਂ ਉਨ੍ਹਾਂ ਨੇ ਉਸਦੇ ਪੁੱਤਰ ਨੂੰ ਵੀ ਫੜਿਆ ਅਤੇ ਜਾਨੋ ਮਾਰਕੇ ਖੇਤੋਂ ਪਾਰ ਸੁੱਟ ਦਿੱਤਾ।
 
9 “ਸੋ ਹੁਣ ਬਾਗ ਦਾ ਮਾਲਕ ਕੀ ਕਰੇਗਾ? ਹੁਣ ਉਹ ਬਾਗ ਵਿੱਚ ਆਵੇਗਾ ਅਤੇ ਸਾਰੇ ਕਿਸਾਨਾਂ ਨੂੰ ਮਾਰ ਦੇਵੇਗਾ ਅਤੇ ਅੰਗੂਰਾਂ ਦਾ ਬਾਗ ਹੋਰਨਾਂ ਨੂੰ ਸੌਂਪੇਗਾ।
 
10 ਤੁਸੀਂ ਇਹ ਅਵਸ਼ ਪੋਥੀ ਵਿੱਚ ਪੜ੍ਹਿਆ ਹੋਵੇਗਾ: ‘ਜਿਸ ਪੱਥਰ ਨੂੰ ਰਾਜਾਂ ਨੇ ਰੱਦ ਕਿਤਾ ਸੋ ਖੂੰਜੇ ਦਾ ਸਿਰਾ ਹੋ ਗਿਆ।
 
11 ਪ੍ਰਭੂ ਨੇ ਇਹ ਸਾਰਾ ਭਾਣਾ ਵਰਤਾਇਆ ਤੇ ਸਾਡੀ ਨਜ਼ਰ ਵਿੱਚ ਇਹ ਅਚਰਜ ਹੈ।’” ਜ਼ਬੂਰ 118:22-23
 
12 ਉਨ੍ਹਾਂ ਯਹੂਦੀ ਆਗੂਆਂ ਨੇ ਵੀ ਇਹ ਦ੍ਰਿਸ਼ਟਾਂਤ ਸੁਣੀ ਅਤੇ ਉਹ ਜਾਣਦੇ ਸਨ ਕਿ ਇਹ ਦ੍ਰਿਸ਼ਟਾਂਤ ਉਨ੍ਹਾਂ ਬਾਰੇ ਹੀ ਸੀ। ਇਸ ਲਈ ਉਹ ਯਿਸੂ ਨੂੰ ਗਿਰਫ਼ਤਾਰ ਕਰਨ ਲਈ ਅਵਸਰ ਲੱਭ ਰਹੇ ਸਨ ਪਰ ਉਹ ਲੋਕਾਂ ਤੋਂ ਡਰਦੇ ਸਨ, ਇਸ ਲਈ ਉਹ ਉਸਨੂੰ ਉੱਥੇ ਹੀ ਛੱਡਕੇ ਚਲੇ ਗਏ।
 
13 ਫ਼ੇਰ ਉਨ੍ਹਾਂ ਨੇ ਕੁਝ ਫ਼ਰੀਸੀਆਂ ਅਤੇ ਹੇਰੋਦੀਆਂ ਨੂੰ ਉਸ ਕੋਲ ਭੇਜਿਆ ਤਾਂ ਜੋ ਉਹ ਉਸਦੇ ਬਚਨਾਂ ਵਿੱਚ ਕੁਝ ਦੋਸ਼ ਲੱਭ ਸਕਣ।
 
14 ਤਾਂ ਫ਼ਰੀਸੀ ਅਤੇ ਹੇਰੋਦੀਆਂ ਨੇ ਉਸ ਕੋਲ ਜਾਕੇ ਆਖਿਆ, “ਗੁਰੂ ਜੀ! ਅਸੀਂ ਜਾਣਦੇ ਹਾਂ ਕਿ ਤੂੰ ਇੱਕ ਇਮਾਨਦਾਰ ਆਦਮੀ ਹੈ ਅਤੇ ਲੋਕ ਤੇਰੇ ਬਾਰੇ ਕੀ ਆਖਦੇ ਹਨ। ਤੂੰ ਕਿਸੇ ਗੱਲੋਂ ਵੀ ਨਹੀਂ ਘਬਰਾਉਂਦਾ। ਤੇਰੇ ਅੱਗੇ ਸਾਰੇ ਮਨੁੱਖ ਬਰਾਬਰ ਹਨ ਅਤੇ ਤੂੰ ਪਰਮੇਸ਼ੁਰ ਦੇ ਰਾਹ ਬਾਰੇ ਸੱਚਾਈ ਦੱਸਦਾ ਹੈਂ। ਤੂੰ ਸਾਨੂੰ ਇਹ ਦੱਸ ਕਿ ਕੀ ਕੈਸਰ ਨੂੰ ਮਹਿਸੂਲ ਦੇਣਾ ਯੋਗ ਹੈ ਕਿ ਨਹੀਂ? ਸਾਨੂੰ ਉਸਨੂੰ ਮਹਿਸੂਲ ਦੇਣਾ ਚਾਹੀਦਾ ਹੈ ਜਾਂ ਨਹੀਂ?”
 
15 ਯਿਸੂ ਜਾਣਦਾ ਸੀ ਕਿ ਇਹ ਆਦਮੀ ਸੱਚਮੁੱਚ ਉਸ ਨਾਲ ਕੋਈ ਚਾਲ ਖੇਡ ਰਹੇ ਹਨ ਤਾਂ ਉਸਨੇ ਕਿਹਾ, “ਤੁਸੀਂ ਮੈਨੂੰ ਕਿਉਂ ਪਰਤਿਆਉਂਦੇ ਹੋ? ਚਾਂਦੇ ਦਾ ਇੱਕ ਸਿੱਕਾ ਮੇਰੇ ਕੋਲ ਲਿਆਓ ਅਤੇ ਮੈਨੂੰ ਵੇਖਣ ਦਿਓ।”
 
16 ਉਨ੍ਹਾਂ ਉਸਨੂੰ ਇੱਕ ਸਿੱਕਾ ਦੇ ਦਿੱਤਾ ਤਾਂ ਯਿਸੂ ਨੇ ਉਨ੍ਹਾਂ ਨੂੰ ਆਖਿਆ, “ਸਿੱਕੇ ਉੱਤੇ ਕਿਸਦੀ ਤਸਵੀਰ ਹੈ? ਅਤੇ ਉਸ ਉੱਪਰ ਕਿਸਦਾ ਨਾਉਂ ਲਿਖਿਆ ਹੋਇਆ ਹੈ?” ਤਾਂ ਉਨ੍ਹਾਂ ਕਿਹਾ, “ਇਸਤੇ ਕੈਸਰ ਦੀ ਤਸਵੀਰ ਅਤੇ ਉਸਦਾ ਨਾਉਂ ਲਿਖਿਆ ਹੈ।”
 
17 ਤਾਂ ਉਸਨੇ ਉਨ੍ਹਾਂ ਨੂੰ ਕਿਹਾ, “ਜੋ ਵਸਤਾਂ ਕੈਸਰ ਦੀਆਂ ਨੇ ਉਹ ਉਸਨੂੰ ਦੇਵੋ ਅਤੇ ਜੋ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦੇਵੋ।” ਲੋਕ ਉਸਤੇ ਹੈਰਾਨ ਸਨ, ਜੋ ਯਿਸੂ ਨੇ ਉਨ੍ਹਾਂ ਨੂੰ ਸਮਝਾਇਆ ਸੀ।
 
18 ਫ਼ਿਰ ਕੁਝ ਸਦੂਕੀ ਯਿਸੂ ਕੋਲ ਆਏ। ਸਦੂਕੀਆਂ ਦਾ ਵਿਸ਼ਵਾਸ ਸੀ ਕਿ ਮਰਨ ਉਪ੍ਰੰਤ ਕੋਈ ਮੁੜ ਨਹੀਂ ਜਿਉਂਦਾ। ਤੇ ਸਦੂਕੀਆਂ ਨੇ ਯਿਸੂ ਨੂੰ ਇੱਕ ਸਵਾਲ ਪੁੱਛਿਆ,
 
19 “ਗੁਰੂ ਜੀ, ਸਾਡੇ ਲਈ ਮੂਸਾ ਨੇ ਲਿਖਿਆ ਹੈ ਕਿ ਜੇਕਰ ਕੋਈ ਵਿਆਹਿਆ ਪੁਰਖ ਬੇ-ਔਲਾਦ ਮਰ ਜਾਵੇ, ਤਾਂ ਉਸਦੇ ਭਰਾ ਨੂੰ ਉਸਦੀ ਤੀਵੀ ਨਾਲ ਵਿਆਹ ਕਰਵਾ ਲੈਣਾ ਚਾਹੀਦਾ ਹੈ, ਤਾਂ ਜੋ ਉਹ ਮਰੇ ਹੋਏ ਭਰਾ ਲਈ ਔਲਾਦ ਪੈਦਾ ਕਰ ਸਕਣ।*
 
20 ਇੱਕ ਵਾਰੀ ਸੱਤ ਭਰਾ ਸਨ। ਪਹਿਲੇ ਦਾ ਵਿਆਹ ਹੋਇਆ ਅਤੇ ਉਹ ਮਰ ਗਿਆ, ਉਸਦੇ ਕੋਈ ਔਲਾਦ ਨਹੀਂ ਸੀ,
 
21 ਫ਼ੇਰ ਦੂਜੇ ਭਰਾ ਨੇ ਉਸ ਨਾਲ ਵਿਆਹ ਕਰਵਾਇਆ ਪਰ ਉਹ ਵੀ ਬੇ-ਔਲਾਦਾ ਹੀ ਮਰ ਗਿਆ। ਇੰਝ ਹੀ ਤੀਜੇ ਭਰਾ ਨਾਲ ਵੀ ਹੋਇਆ।
 
22 ਇੰਝ ਵਾਰੀ-ਵਾਰੀ ਸੱਤਾਂ ਭਰਾਵਾਂ ਨੇ ਉਸ ਨਾਲ ਵਿਆਹ ਕੀਤਾ ਪਰ ਸਭ ਹੀ ਬੇ-ਔਲਾਦੇ ਵਾਰੀ-ਵਾਰੀ ਮਰ ਗਏ। ਕਿਸੇ ਭਰਾ ਨੂੰ ਉਸ ਔਰਤ ਨਾਲ ਸੰਤਾਨ ਨਾ ਮਿਲੀ। ਆਖਿਰਕਾਰ, ਉਹ ਔਰਤ ਵੀ ਮਰ ਗਈ।
 
23 ਕਿਉਂ ਜੁ ਸਾਰੇ ਸੱਤਾਂ ਭਰਾਵਾਂ ਨੇ ਉਸਨੂੰ ਆਪਣੀ ਪਤਨੀ ਬਣਾਇਆ, ਪੁਨਰ ਉੱਥਾਨ ਦੇ ਦਿਨ, ਉਹ ਔਰਤ ਕਿਸ ਦੀ ਤੀਵੀ ਕਹਾਵੇਗੀ?”
 
24 ਯਿਸੂ ਨੇ ਆਖਿਆ, “ਕੀ ਤੁਸੀਂ ਗਲਤ ਨਹੀਂ ਹੋ? ਤੁਸੀਂ ਪੋਥੀਆਂ ਜਾਂ ਪਰਮੇਸ਼ੁਰ ਦੀ ਸ਼ਕਤੀ ਨੂੰ ਨਹੀਂ ਜਾਣਦੇ!
 
25 ਜਦ ਲੋਕ ਮੁਰਦਿਆਂ ਵਿਚੋਂ ਜੀਅ ਉੱਠਣਗੇ ਉਹ ਵਿਆਹ ਨਹੀਂ ਕਰਨਗੇ। ਲੋਕਾਂ ਦਾ ਇੱਕ ਦੂਜੇ ਨਾਲ ਵਿਆਹ ਨਹੀਂ ਹੋਵੇਗਾ ਸਭ ਲੋਕ ਸੁਰਗ ਵਿੱਚ ਦੂਤਾਂ ਵਾਂਗ ਹੋਣਗੇ।
 
26 ਪਰ ਮੁਰਦਿਆਂ ਦੇ ਉਭਰਨ ਦੇ ਸੰਬੰਧ ਵਿੱਚ, ਕੀ ਤੁਸੀਂ ਮੂਸਾ ਦੀ ਪੋਥੀ ਵਿੱਚ ਮੱਚਦੀ ਹੋਈ ਝਾੜੀ’ ਬਾਰੇ ਨਹੀਂ ਪੜ੍ਹਿਆ। ਉੱਥੇ ਲਿਖਿਆ ਹੋਇਆ ਹੈ ਕਿ ਪਰਮੇਸ਼ੁਰ ਨੇ ਮੂਸਾ ਨੂੰ ਕੀ ਆਖਿਆ; ‘ਮੈਂ ਅਬਰਾਹਾਮ ਦਾ ਪਰਮੇਸ਼ੁਰ, ਇਸਹਾਕ ਦਾ ਪਰਮੇਸ਼ੁਰ ਅਤੇ ਯਾਕੂਬ ਦਾ ਪਰਮੇਸ਼ੁਰ ਹਾ।’*
 
27 ਜੇਕਰ ਪਰਮੇਸ਼ੁਰ ਆਖਦਾ ਹੈ ਕਿ ਉਹ ਇਨ੍ਹਾਂ ਦਾ ਪਰਮੇਸ਼ੁਰ ਹੈ ਤਾਂ, ਇਹ ਮਨੁੱਖ ਵਾਸਤਵ ਵਿੱਚ ਮਰੇ ਨਹੀਂ। ਤੁਸੀਂ ਸਦੂਕੀਆਂ ਨੇ ਇਸਨੂੰ ਗਲਤ ਸਮਝਿਆ ਹੈ। ਪਰਮੇਸ਼ੁਰ ਮੁਰਦੇ ਲੋਕਾਂ ਦਾ ਪਰਮੇਸ਼ੁਰ ਨਹੀਂ ਸਗੋਂ ਜਿਉਂਦਿਆਂ ਦਾ ਹੈ।”
 
28 ਇੱਕ ਨੇਮ ਦਾ ਉਪਦੇਸ਼ਕ ਯਿਸੂ ਕੋਲ ਆਇਆ। ਉਸਨੇ ਯਿਸੂ ਨੂੰ ਸਦੂਕੀਆਂ ਅਤੇ ਫ਼ਰੀਸੀਆਂ ਨਾਲ ਬਹਿਸ ਕਰਦੇ ਸੁਣਿਆ। ਉਸਨੇ ਵੇਖਿਆ ਕਿ ਯਿਸੂ ਨੇ ਉਨ੍ਹਾਂ ਦੇ ਸਵਾਲਾਂ ਦੇ ਬੜੇ ਵਧੀਆ ਜਵਾਬ ਦਿੱਤੇ ਹਨ, ਤਾਂ ਉਸਨੇ ਯਿਸੂ ਨੂੰ ਪੁੱਛਿਆ, “ਕਿਹੜਾ ਹੁਕਮ ਸਭ ਤੋਂ ਵੱਧ ਮਹੱਤਵਯੋਗ ਹੈ?”
 
29 ਯਿਸੂ ਨੇ ਆਖਿਆ, “ਸਭ ਤੋਂ ਮੁਖ ਇਹੀ ਹੈ ਕਿ: ‘ਹੇ ਇਸਰਾਏਲ ਦੇ ਲੋਕੋ, ਸੁਣੋ! ਸਾਡਾ ਪ੍ਰਭੂ ਪਰਮੇਸ਼ੁਰ ਹੀ ਇੱਕੋ ਪ੍ਰਭੂ ਹੈ।
 
30 ਤੂੰ ਆਪਣੇ ਪ੍ਰਭੂ ਪਰਮੇਸ਼ੁਰ ਨੂੰ ਦਿਲ ਜਾਨ ਨਾਲ ਪਿਆਰ ਕਰ। ਤੂੰ ਆਪਣੀ ਪੂਰੀ ਰੂਹ, ਪੂਰੇ ਦਿਮਾਗ ਪੂਰੀ ਤਾਕਤ ਨਾਲ ਉਸ ਨਾਲ ਪਿਆਰ ਕਰ।’*
 
31 ਦੂਜਾ ਮਹੱਤਵਪੂਰਨ ਹੁਕਮ ਇਹ ਹੈ ਕਿ, ‘ਜਿਵੇਂ ਤੂੰ ਆਪਣੇ-ਆਪ ਨਾਲ ਪਿਆਰ ਕਰਦਾ ਹੈ ਇਵੇਂ ਹੀ ਦੂਜਿਆਂ ਨੂੰ ਵੀ ਪਿਆਰ ਕਰ।’* ਇਹੀ ਹੁਕਮ ਸਭ ਤੋਂ ਵੱਧ ਮਹੱਤਵਪੂਰਣ ਹਨ।”
 
32 ਤਦ ਉਸ ਆਦਮੀ ਨੇ ਕਿਹਾ, “ਗੁਰੂ ਜੀ! ਤੁਸੀਂ ਬਿਲਕੁਲ ਠੀਕ ਆਖਿਆ ਹੈ ਕਿ ਪਰਮੇਸ਼ੁਰ ਸਿਰਫ਼ ਇੱਕ ਹੈ ਹੋਰ ਉਸਤੋਂ ਬਿਨਾ ਦੂਜਾ ਪਰਮੇਸ਼ੁਰ ਕੋਈ ਨਹੀਂ ਹੈ।
 
33 ਅਤੇ ਮਨੁੱਖ ਨੂੰ ਪਰਮੇਸ਼ੁਰ ਨੂੰ ਪੂਰੇ ਦਿਲ ਜਾਨ ਨਾਲ, ਪੂਰੀ ਰੂਹ, ਪੂਰੇ ਦਿਮਾਗ ਅਤੇ ਪੂਰੀ ਤਾਕਤ ਨਾਲ ਪਿਆਰ ਕਰਨਾ ਚਾਹੀਦਾ ਹੈ। ਅਤੇ ਮਨੁੱਖ ਨੂੰ ਆਪਣੇ ਵਾਂਗ ਹੀ ਦੂਜਿਆਂ ਨੂੰ ਜਾਨਣਾ ਤੇ ਪਿਆਰ ਕਰਨਾ ਚਾਹੀਦਾ ਹੈ। ਇਹ ਦੋ ਹੁਕਮ ਸਾਰੇ ਹੋਮਾਂ ਅਤੇ ਬਲੀਦਾਨਾਂ ਤੋਂ, ਜੋ ਅਸੀਂ ਪਰਮੇਸ਼ੁਰ ਨੂੰ ਭੇਂਟ ਕਰਦੇ ਹਾਂ, ਵੱਧ ਮਹੱਤਵਪੂਰਣ ਹਨ।”
 
34 ਜਦ ਯਿਸੂ ਨੇ ਵੇਖਿਆ ਕਿ ਉਸ ਆਦਮੀ ਨੇ ਸਿਆਣਪ ਨਾਲ ਉੱਤਰ ਦਿੱਤਾ ਤਾਂ ਯਿਸੂ ਨੇ ਉਸ ਆਦਮੀ ਨੂੰ ਕਿਹਾ, “ਤੂੰ ਪਰਮੇਸ਼ੁਰ ਦੇ ਰਾਜ ਦੇ ਨੇੜੇ ਹੈਂ।” ਅਤੇ ਇਸਤੋਂ ਬਾਦ ਕਿਸੇ ਦਾ ਹੌਂਸਲਾ ਨਾ ਪਿਆ ਜੋ ਉਸ ਕੋਲੋ ਕੁਝ ਹੋਰ ਸੁਆਲ ਕਰੇ।
 
35 ਜਦੋਂ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ ਤਾਂ ਉਸਨੇ ਆਖਿਆ, “ਨੇਮ ਦੇ ਉਪਦੇਸ਼ਕ ਇਹ ਕਿਉਂ ਕਹਿੰਦੇ ਹਨ ਕਿ ਮਸੀਹ ਦਾਊਦ ਦਾ ਪੁੱਤਰ ਹੈ?
 
36 ਦਾਊਦ ਨੇ ਪਵਿੱਤਰ ਆਤਮਾ ਰਾਹੀਂ ਖੁਦ ਆਖਿਆ ਹੈ ਕਿ: ‘ਪ੍ਰਭੂ ਨੇ, ਮੇਰੇ ਪ੍ਰਭੂ ਨੂੰ, ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ। ਅਤੇ ਮੈਂ ਤੇਰੇ ਦੁਸ਼ਮਣਾ ਨੂੰ ਤੇਰੇ ਪੈਰਾਂ ਹੇਠ ਕਰ ਦਿਆਂਗਾ।’ ਜ਼ਬੂਰ 110:1
 
37 ਦਾਊਦ ਤਾਂ ਆਪੇ ਹੀ ਮਸੀਹ ਨੂੰ ‘ਪ੍ਰਭੂ’ ਬੁਲਾਉਂਦਾ ਹੈ। ਜੇਕਰ ਅਜਿਹਾ ਹੈ, ਤਾਂ ਮਸੀਹ ਉਸਦਾ ਪੁੱਤਰ ਕਿਵੇਂ ਹੋ ਸਕਦਾ ਹੈ?” ਅਤੇ ਵੱਡੀ ਭੀੜ ਖੁਸ਼ੀ ਨਾਲ ਉਸਦੇ ਉਪਦੇਸ਼ ਸੁਣ ਰਹੀ ਸੀ।
 
38 ਉਹ ਲਗਾਤਾਰ ਉਪਦੇਸ਼ ਦਿੰਦਾ ਰਿਹਾ ਅਤੇ ਆਖਿਆ, “ਨੇਮ ਦੇ ਉਪਦੇਸ਼ਕਾਂ ਤੋਂ ਸਾਵਧਾਨ ਰਹੋ। ਉਹ ਲੰਬੇ ਚੋਗੇ ਪਾਕੇ ਇਹ ਵਿਖਾਉਣ ਲਈ ਕਿ ਉਹ ਮਹੱਤਵਪੂਰਣ ਹਨ, ਇਧਰ-ਉਧਰ ਭਟਕਦੇ ਰਹਿੰਦੇ ਹਨ। ਅਤੇ ਬਜ਼ਾਰਾਂ ਵਿੱਚ ਲੋਕ ਉਨ੍ਹਾਂ ਨੂੰ ਇੱਜ਼ਤ ਦੇਣ ਦੇ ਇਛੁੱਕ ਹਨ।
 
39 ਅਤੇ ਉਹ ਪ੍ਰਾਰਥਨਾ ਸਥਾਨਾਂ ਵਿੱਚ ਅਤੇ ਦਾਵਤਾਂ ਵਿੱਚ ਵੱਡੇ ਅਹੁਦੇ ਦੀਆਂ ਕੁਰਸੀਆਂ ਤੇ ਬੈਠਣਾ ਚਾਹੁੰਦੇ ਹਨ।
 
40 ਉਹ ਵਿਧਵਾਵਾਂ ਦੇ ਘਰਾਂ ਨੂੰ ਵੀ ਲੁੱਟ ਲੈਂਦੇ ਹਨ, ਅਤੇ ਚੰਗੇ ਬਨਣ ਲਈ ਵਿਖਾਵੇ ਕਰਨ ਵਾਸਤੇ ਲੰਬੀਆਂ-ਲੰਬੀਆਂ ਪ੍ਰਾਰਥਨਾ ਕਰਦੇ ਹਨ। ਪਰਮੇਸ਼ੁਰ ਉਨ੍ਹਾਂ ਨੂੰ ਬਹੁਤ ਸਜ਼ਾ ਦੇਵੇਗਾ।”
 
41 ਯਿਸੂ ਮੰਦਰ ਦੇ ਖਜ਼ਾਨੇ ਦੇ ਸੰਦੂਕ ਕੋਲ ਬੈਠਾ ਇਹ ਵੇਖ ਰਿਹਾ ਸੀ ਕਿ ਲੋਕ ਆਂਦੇ-ਜਾਂਦੇ ਉਸ ਵਿੱਚ ਕੀ ਭੇਟਾ ਪਾਉਂਦੇ ਹਨ। ਬਹੁਤ ਸਾਰੇ ਅਮੀਰ ਲੋਕ ਇਸ ਵਿੱਚ ਬਹੁਤ ਸਾਰਾ ਧਨ ਪਾ ਰਹੇ ਸਨ।
 
42 ਫ਼ਿਰ ਇੱਕ ਗਰੀਬ ਵਿਧਵਾ ਆਈ ਅਤੇ ਉਸਨੇ ਦੋ ਛੋਟੇ-ਛੋਟੇ ਤਾਂਬੇ ਦੇ ਸਿੱਕੇ ਭੇਟਾ ਕੀਤੇ ਜੋ ਕਿ ਇੱਕ ਪੈਸੇ ਦੇ ਤੁੱਲ ਵੀ ਨਹੀਂ ਸਨ।
 
43 ਯਿਸੂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਸ ਗਰੀਬ ਵਿਧਵਾ ਨੇ ਦੋ ਛੋਟੇ ਸਿੱਕੇ ਚਢ਼ਾਏ ਹਨ, ਅਸਲ ਵਿੱਚ ਜੋ ਕਿ ਸਾਰੇ ਧਨਵਾਨਾਂ ਦੀ ਚਢ਼ਾਈ ਢੇਰ ਸਾਰੀ ਭੇਟਾ ਨਾਲੋਂ ਕਿਤੇ ਵਧੇਰੇ ਹਨ।
 
44 ਉਨ੍ਹਾਂ ਅਮੀਰ ਲੋਕਾਂ ਕੋਲ ਅਥਾਹ ਧਨ ਹੈ ਅਤੇ ਉਸ ਸਭ ਕਾਸੇ ਵਿੱਚੋਂ, ਉਨ੍ਹਾਂ ਕੋਲ ਜੋ ਫ਼ਾਲਤੂ ਸੀ, ਸੋ ਉਨ੍ਹਾਂ ਨੇ ਭੇਟਾ ਕਰ ਦਿੱਤਾ। ਪਰ ਇਹ ਔਰਤ ਬਹੁਤ ਗਰੀਬ ਹੈ ਅਤੇ ਉਸ ਕੋਲ ਜੋ ਵੀ ਸੀ ਉਸਨੇ ਅਰਪਣ ਕਰ ਦਿੱਤਾ ਹੈ। ਜੋ ਕੁਝ ਉਸਨੇ ਅਰਪਣ ਕੀਤਾ ਹੈ ਉਹ ਉਸਦੇ ਆਪਣੇ ਜਿਉਣ ਵਾਸਤੇ ਸੀ।”
 
 

  [ Prev ] 1 | 2 | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | [ Next ]