Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਮਰਕੁਸ ਦੀ ਇੰਜੀਲ Chapter16
 
1 ਸਬਤ ਤੋਂ ਅਗਲੇ ਦਿਨ, ਮਰਿਯਮ ਮਗਦਲੀਨੀ, ਸਲੋਮੀ ਅਤੇ ਯਾਕੂਬ ਦੀ ਮਾਤਾ ਮਰਿਯਮ ਕੁਝ ਅਤਰ ਖਰੀਦ ਲਿਆਈਆਂ ਉਹ ਆਕੇ ਉਨ੍ਹਾਂ ਨੂੰ ਉਸਦੇ ਸਰੀਰ ਤੇ ਪਾਉਣਾ ਚਾਹੁੰਦੀਆਂ ਸਨ।
 
2 ਹਫ਼ਤੇ ਦੇ ਪਹਿਲੇ ਦਿਨ ਬਹੁਤ ਸਵੇਰੇ, ਸੂਰਜ ਚੜ੍ਹਨ ਤੋਂ ਬਾਦ ਉਹ ਕਬਰ ਤੇ ਆਈਆਂ।
 
3 ਉਨ੍ਹਾਂ ਨੇ ਆਪਸ ਵਿੱਚ ਆਖਿਆ, “ਇੱਕ ਵੱਡੇ ਪੱਥਰ ਨਾਲ ਕਬਰ ਦੇ ਪ੍ਰਵੇਸ਼ ਦੁਆਰ ਨੂੰ ਢਕਿਆ ਹੋਇਆ ਸੀ। ਸਾਡੇ ਲਈ ਇਸਨੂੰ ਇੱਕ ਪਾਸੇ ਕੌਣ ਰੇੜ੍ਹਗਾ?”
 
4 ਪਰ ਜਦੋਂ ਉਨ੍ਹਾਂ ਨੇ ਆਕੇ ਤੱਕਿਆ, ਤਾਂ ਉਨ੍ਹਾਂ ਨੇ ਵੇਖਿਆ ਕਿ ਕਬਰ ਦੇ ਪ੍ਰਵੇਸ਼ ਤੋਂ ਉਹ ਵੱਡਾ ਪੱਥਰ ਪਰ੍ਹਾਂ ਹਟਿਆ ਹੋਇਆ ਸੀ।
 
5 ਜਿਵੇਂ ਹੀ ਉਹ ਕਬਰ ਵਿੱਚ ਵੜੀਆਂ, ਉਨ੍ਹਾਂ ਨੇ ਇੱਕ ਜੁਆਨ ਆਦਮੀ ਨੂੰ ਸਫ਼ੇਦ ਕੱਪੜੇ ਪਾਈ ਕਬਰ ਦੇ ਸੱਜੇ ਪਾਸੇ ਬੈਠੇ ਵੇਖਿਆ। ਇਹ ਵੇਖਕੇ ਉਹ ਘਬਰਾਈਆਂ।
 
6 ਪਰ ਉਸ ਆਦਮੀ ਨੇ ਆਖਿਆ, “ਡਰੋ ਨਹੀਂ! ਤੁਸੀਂ ਯਿਸੂ ਨਾਸਰੀ ਨੂੰ ਲਭਦੀਆਂ ਹੋ, ਜੋ ਸਲੀਬ ਉੱਤੇ ਚੜ੍ਹਾਇਆ ਗਿਆ ਸੀ। ਉਹ ਤਾਂ ਫ਼ਿਰ ਜੀਅ ਉਠਿਆ ਹੈ। ਉਹ ਇੱਥੇ ਨਹੀਂ ਹੈ। ਵੇਖੋ! ਇਹ ਉਹੀ ਥਾਂ ਹੈ ਜਿੱਥੇ ਉਸਨੂੰ ਮਰਨ ਤੋਂ ਬਾਦ ਰੱਖਿਆ ਸੀ।
 
7 ਹੁਣ ਜਾਵੋ ਅਤੇ ਉਸਦੇ ਚੇਲਿਆਂ ਨੂੰ ਆਖੋ ਕਿ, ਖਾਸ ਕਰ ਪਤਰਸ ਨੂੰ ਜਾਕੇ ਕਹੋ ਕਿ, ‘ਯਿਸੂ ਤੁਹਾਡੇ ਤੋਂ ਪਹਿਲਾਂ ਹੀ ਗਲੀਲ ਵਿੱਚ ਪਹੁੰਚਿਆ ਹੋਵੇਗਾ। ਤੁਸੀਂ ਉਸਨੂੰ ਉੱਥੇ ਵੇਖੋਂਗੇ ਜਿਵੇਂ ਕਿ ਉਸਨੇ ਖੁਦ ਤੁਹਾਨੂੰ ਦੱਸਿਆ ਸੀ।’”
 
8 ਉਹ ਔਰਤਾਂ ਡਰ ਅਤੇ ਘਬਰਾਹਟ ਨਾਲ ਭਰੀਆਂ ਹੋਈਆਂ ਸਨ, ਅਤੇ ਕਬਰ ਕੋਲੋਂ ਭੱਜ ਗਈਆਂ। ਉਨ੍ਹਾਂ ਨੇ ਕਿਸੇ ਨੂੰ ਕੁਝ ਨਾ ਕਿਹਾ ਕਿਉਂਕਿ ਉਹ ਡਰੀਆਂ ਹੋਈਆਂ ਸਨ। (ਕੁਝ ਮਰਕੁਸ ਦੀਆਂ ਪੁਰਾਣੀਆਂ ਯੂਨਾਨੀ ਪੁਸਤਕਾਂ ਇਸ ਪੁਸਤਕ ਨੂੰ ਇੱਥੇ ਹੀ ਖਤਮ ਕਰਦੀਆਂ ਹਨ।)
 
9 ਹਫ਼ਤੇ ਦੇ ਪਹਿਲੇ ਦਿਨ, ਤੜਕੇ, ਯਿਸੂ ਪਹਿਲਾਂ ਮਰਿਯਮ ਮਗਦਲੀਨੀ ਅੱਗੇ ਪ੍ਰਗਟ ਹੋਇਆ ਜਿਸ ਵਿੱਚੋਂ ਉਸਨੇ ਸੱਤ ਭੂਤਾਂ ਨੂੰ ਕਢਿਆ ਸੀ।
 
10 ਜਦੋਂ ਉਸਨੇ ਯਿਸੂ ਨੂੰ ਵੇਖਿਆ, ਉਹ ਗਈ ਅਤੇ ਚੇਲਿਆਂ ਨੂੰ ਕਿਹਾ, ਜੋ ਕਿ ਰੋ ਅਤੇ ਪਿਟ੍ਟ ਰਹੇ ਸਨ।
 
11 ਪਰ ਜਦੋਂ ਉਸਨੇ ਇਹ ਦੱਸਿਆ ਕਿ ਉਹ ਜੀ ਉਠਿਆ ਹੈ ਅਤੇ ਉਸਨੇ ਖੁਦ ਆਪਣੀ ਅਖੀਂ ਉਸਨੂੰ ਵੇਖਿਆ ਹੈ, ਚੇਲਿਆਂ ਨੇ ਇਸ ਗੱਲ ਨੂੰ ਸੱਚ ਨਾ ਮੰਨਿਆ।
 
12 ਇਸ ਤੋਂ ਬਾਦ, ਯਿਸੂ ਆਪਣੇ ਦੋ ਚੇਲਿਆਂ ਨੂੰ ਦੂਸਰੇ ਰੂਪ ਵਿੱਚ ਪ੍ਰਗਟਿਆ ਜੋ ਕਿ ਆਪਣੇ ਪਿੰਡ ਦੇ ਰਾਹ ਤੇ ਤੁਰੇ ਜਾ ਰਹੇ ਸਨ।
 
13 ਇਹ ਚੇਲੇ ਵਾਪਸ ਗਏ ਅਤੇ ਇਸ ਬਾਰੇ ਬਾਕੀ ਦੇ ਚੇਲਿਆਂ ਨੂੰ ਦੱਸਿਆ, ਪਰ ਉਨ੍ਹਾਂ ਨੇ ਉਨ੍ਹਾਂ ਦਾ ਵੀ ਵਿਸ਼ਵਾਸ ਨਹੀਂ ਕੀਤਾ।
 
14 ਬਾਦ ਵਿੱਚ ਯਿਸੂ ਗਿਆਰ੍ਹਾਂ ਰਸੂਲਾਂ ਨੂੰ ਉਦੋਂ ਦਿਖਾਈ ਦਿੱਤਾ ਜਦੋਂ ਉਹ ਭੋਜਨ ਕਰ ਰਹੇ ਸਨ। ਉਸਨੇ ਉਨ੍ਹਾਂ ਨੂੰ ਉਨ੍ਹਾਂ ਦੇ ਥੋੜੇ ਵਿਸ਼ਵਾਸ ਅਤੇ ਉਨ੍ਹਾਂ ਦੀ ਜ਼ਿਦ ਲਈ ਝਿੜਕਿਆ ਕਿਉਂਕਿ ਉਨ੍ਹਾਂ ਨੇ ਉਨ੍ਹਾਂ ਤੇ ਵਿਸ਼ਵਾਸ ਨਹੀਂ ਕਿਤਾ ਜਿਨ੍ਹਾਂ ਨੇ ਉਸਨੂੰ ਜੀ ਉਠਣੇ ਤੋਂ ਬਾਦ ਵੇਖਿਆ ਸੀ।
 
15 ਉਸਨੇ ਉਨ੍ਹਾਂ ਨੂੰ ਆਖਿਆ, “ਸਾਰੀ ਦੁਨੀਆਂ ਵਿੱਚ ਜਾਵੋ ਅਤੇ ਹਰ ਵਿਅਕਤੀ ਨੂੰ ਖੁਸ਼-ਖਬਰੀ ਦਾ ਪ੍ਰਚਾਰ ਕਰੋ।
 
16 ਜੋ ਕੋਈ ਵੀ ਵਿਸ਼ਵਾਸ ਕਰੇਗਾ ਅਤੇ ਬਪਤਿਸਮਾ ਲਵੇਗਾ ਬਚਾਇਆ ਜਾਵੇਗਾ, ਅਤੇ ਜੋ ਕੋਈ ਵਿਸ਼ਵਾਸ ਨਹੀਂ ਕਰੇਗਾ ਉਸਨੂੰ ਦੰਡ ਦਿੱਤਾ ਜਾਵੇਗਾ।
 
17 ਅਤੇ ਜੋ ਕੋਈ ਵੀ ਵਿਸ਼ਵਾਸ ਕਰਦੇ ਹਨ ਇਹ ਕਰਿਸ਼ਮੇ ਸਬੂਤ ਦੇ ਤੌਰ ਤੇ ਕਰਨਗੇ: ਉਹ ਮੇਰੇ ਨਾਂ ਤੇ ਭੂਤਾਂ ਨੂੰ ਕਢਣਗੇ। ਅਤੇ ਉਹ ਨਵੀਆਂ-ਨਵੀਆਂ ਬੋਲੀਆਂ ਬੋਲਣਗੇ ਜਿਹੜੀਆਂ ਕਿ ਉਨ੍ਹਾਂ ਕਦੇ ਵੀ ਨਹੀਂ ਸਿੱਖੀਆਂ।
 
18 ਉਹ ਸੱਪਾਂ ਨੂੰ ਆਪਣੇ ਹੱਥਾਂ ਵਿੱਚ ਫ਼ੜ ਲੈਣਗੇ ਅਤੇ ਜੇਕਰ ਉਹ ਕੋਈ ਜਹਿਰ ਵਾਲੀ ਚੀਜ਼ ਪੀ ਲੈਣਗੇ, ਇਹ ਉਨ੍ਹਾਂ ਨੂੰ ਨੁਕਸਾਨ ਨਹੀਂ ਕਰੇਗੀ। ਜੇਕਰ ਉਹ ਬਿਮਾਰਾਂ ਉੱਤੇ ਹੱਥ ਰੱਖਣਗੇ ਉਹ ਠੀਕ ਹੋ ਜਾਣਗੇ।”
 
19 ਜਦੋਂ ਯਿਸੂ ਉਨ੍ਹਾਂ ਨਾਲ ਗੱਲ ਕਰ ਹਟਿਆ, ਤਾਂ ਉਹ ਉੱਪਰ ਸਵਰਗ ਵਿੱਚ ਚੁੱਕ ਲਿਆ ਗਿਆ ਅਤੇ ਉਹ ਪਰਮੇਸ਼ੁਰ ਦੇ ਸੱਜੇ ਪਾਸੇ ਬੈਠ ਗਿਆ।
 
20 ਤਾਂ ਉਸਦੇ ਚੇਲੇ ਚਲੇ ਗਏ ਤੇ ਉਨ੍ਹਾਂ ਨੇ ਸਾਰੀ ਦੁਨੀਆਂ ਵਿੱਚ ਜਾਕੇ ਇਸ ਖੁਸ਼-ਖਬਰੀ ਦਾ ਪ੍ਰਚਾਰ ਕੀਤਾ। ਅਤੇ ਪ੍ਰਭੂ ਨੇ ਉਨ੍ਹਾਂ ਦੀ ਮਦਦ ਕੀਤੀ। ਪ੍ਰਭੂ ਨੇ ਉਨ੍ਹਾਂ ਨਾਲ ਕੰਮ ਕੀਤਾ ਅਤੇ ਉਨ੍ਹਾਂ ਨੂੰ ਉਸ ਵੱਲੋਂ ਦਿੱਤੀ ਹੋਈ ਕਰਿਸ਼ਮੇ ਕਰਨ ਦੀ ਸ਼ਕਤੀ ਰਾਹੀਂ ਉਨ੍ਹਾਂ ਦੇ ਸੰਦੇਸ਼ ਨੂੰ ਪ੍ਰਮਾਣਿਤ ਕੀਤਾ।
 
 

  [ Prev ] 1 | 2 | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 |