Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਮਰਕੁਸ ਦੀ ਇੰਜੀਲ Chapter2
 
1 ਕੁਝ ਦਿਨਾਂ ਬਾਦ ਯਿਸੂ ਕਫ਼ਰਨਾਹੂਮ ਵਿੱਚ ਵਾਪਸ ਪਹੁੰਚਿਆ। ਅਤੇ ਝੱਟ ਹੀ ਇਹ ਖਬਰ ਹਰ ਪਾਸੇ ਫ਼ੈਲ ਗਈ ਕਿ ਉਹ ਵਾਪਸ ਘਰ ਆ ਗਿਆ ਹੈ।
 
2 ਬਹੁਤ ਸਾਰੇ ਲੋਕ ਉਸਦਾ ਉਪਦੇਸ਼ ਸੁਨਣ ਲਈ ਇੱਕਠੇ ਹੋਏ। ਇਸ ਲਈ ਜਿੱਥੇ ਉਹ ਸੀ ਓਥੇ ਘਰ ਦੇ ਬੂਹੇ ਤੇ ਖੜਨ ਦੀ ਜਗ੍ਹਾ ਵੀ ਨਹੀਂ ਸੀ। ਯਿਸੂ ਨੇ ਉਨ੍ਹਾਂ ਲੋਕਾਂ ਨੂੰ ਉਪਦੇਸ਼ ਦਿੱਤੇ।
 
3 ਇੱਕ ਅਧਰੰਗੀ ਮਰੀਜ ਨੂੰ ਕੁਝ ਲੋਕ ਚੁੱਕ ਕੇ ਯਿਸੂ ਕੋਲ ਲੈ ਆਏ।
 
4 ਪਰ ਉਹ ਯਿਸੂ ਤੱਕ ਉਸਦੇ ਘਰ ਅੰਦਰ ਨਾ ਪਹੁੰਚ ਸਕੇ ਕਿਉਂਕਿ ਘਰ ਭੀੜ ਨਾਲ ਖਚਾ-ਖੱਚ ਭਰਿਆ ਸੀ। ਫ਼ਿਰ ਇਹ ਲੋਕ ਛੱਤ ਉੱਪਰ ਚਲੇ ਗਏ ਅਤੇ ਜਿੱਥੇ ਯਿਸੂ ਖਲੋਤਾ ਸੀ ਛਤ ਵਿੱਚ ਮੋਘਾ ਬਣਾ ਦਿੱਤਾ। ਫ਼ਿਰ ਉਨ੍ਹਾਂ ਨੇ ਬਿਮਾਰ ਆਦਮੀ ਨੂੰ ਉਸਦੇ ਮੰਜੇ ਸਮੇਤ ਮੋਘੇ ਰਾਹੀਂ ਹੇਠਾਂ ਕਰ ਦਿੱਤਾ।
 
5 ਜਦੋਂ ਯਿਸੂ ਨੇ ਵੇਖਿਆ ਕਿ ਉਨ੍ਹਾਂ ਮਨੁੱਖਾਂ ਨੂੰ ਬਹੁਤ ਵਿਸ਼ਵਾਸ ਸੀ, ਉਸਨੇ ਅਧਰੰਗੀ ਮਨੁੱਖ ਨੂੰ ਆਖਿਆ, “ਹੇ ਨੌਜਵਾਨ, ਤੇਰੇ ਸਾਰੇ ਪਾਪ ਮਾਫ਼ ਹੋ ਗਏ ਹਨ।”
 
6 ਕੁਝ ਨੇਮ ਦੇ ਉਪਦੇਸ਼ਕ ਉੱਥੇ ਬੈਠੇ ਸਨ। ਉਹ ਯਿਸੂ ਨੂੰ ਇਹ ਸਭ ਕਰਦੇ ਵੇਖ ਆਪਣੇ ਮਨਾਂ ਵਿੱਚ ਵਿਚਾਰ ਕਰਨ ਲੱਗੇ,
 
7 “ਇਹ ਮਨੁੱਖ ਇਉਂ ਕਿਵੇ ਬੋਲਦਾ ਹੈ? ਇਹ ਪਰਮੇਸ਼ੁਰ ਦੇ ਖਿਲਾਫ਼ ਬੋਲ ਰਿਹਾ ਹੈ। ਇੱਕ ਪਰਮੇਸ਼ੁਰ ਤੋਂ ਬਿਨਾ ਹੋਰ ਕੋਈ ਪਾਪ ਮਾਫ਼ ਨਹੀਂ ਕਰ ਸਕਦਾ।”
 
8 ਯਿਸੂ ਜਾਣਦਾ ਸੀ ਕਿ ਇਹ ਨੇਮ ਦੇ ਉਪਦੇਸ਼ਕ ਉਸ ਬਾਰੇ ਇਉਂ ਸੋਚ ਰਹੇ ਹਨ। ਇਸ ਲਈ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਕਿਸ ਲਈ ਆਪਣੇ ਮਨਾਂ ਵਿੱਚ ਇੰਝ ਦੇ ਵਿਚਾਰ ਪਏ ਕਰਦੇ ਹੋ?
 
9 ਕੀ ਸੁਖਾਲਾ ਹੈ? ਇਸ ਅਧਰੰਗੀ ਮਨੁੱਖ ਨੂੰ ਇਹ ਆਖਣਾ, ‘ਤੇਰੇ ਪਾਪ ਮਾਫ਼ ਹੋ ਗਏ ਹਨ।’ ਜਾਂ ਇਹ ਆਖਣਾ, ‘ਖੜ੍ਹਾ ਹੋ, ਆਪਣਾ ਬਿਸਤਰਾ ਲੈ ਤੇ ਜਾ?’
 
10 ਪਰ ਮੈਂ ਤੁਹਾਨੂੰ ਇਹ ਸਾਬਤ ਕਰਾਂਗਾ ਕਿ ਮਨੁੱਖ ਦੇ ਪੁੱਤਰ ਕੋਲ ਧਰਤੀ ਉੱਤੇ ਲੋਕਾਂ ਦੇ ਪਾਪ ਮਾਫ਼ ਕਰਨ ਦੀ ਇਖਤਿਆਰ ਹੈ।” ਤਾਂ ਉਸਨੇ ਅਧਰੰਗੀ ਨੂੰ ਆਖਿਆ,
 
11 “ਮੈਂ ਤੁਹਾਨੂੰ ਆਖਦਾ ਹਾਂ, ਉੱਠ ਖੜ੍ਹਾ ਹੋ, ਅਤੇ ਆਪਣਾ ਬਿਸਤਰਾ ਚੁੱਕ ਕੇ ਘਰ ਚਲਿਆ ਜਾ।”
 
12 ਉਹ ਅਧਰੰਗੀ ਉਠਿਆ, ਉਸਨੇ ਆਪਣੀ ਮੰਜੀ ਚੁੱਕੀ ਅਤੇ ਕਮਰੇ ਵਿੱਚੋਂ ਦੀ ਬਾਹਰ ਹੋ ਗਿਆ। ਸਭਨਾਂ ਨੇ ਇਹ ਦ੍ਰਿਸ਼ ਵੇਖਿਆ ਅਤੇ ਹੈਰਾਨ ਹੋਏ, ਉਨ੍ਹਾਂ ਨੇ ਪਰਮੇਸ਼ੁਰ ਦੀ ਉਸਤਤਿ ਕੀਤੀ ਅਤੇ ਕਿਹਾ, “ਅਸੀਂ ਇਸ ਤਰ੍ਹਾਂ ਦੀ ਹੈਰਾਨੀ ਜਨਕ ਗੱਲ ਪਹਿਲਾਂ ਕਦੇ ਵੀ ਨਹੀਂ ਵੇਖੀ।”
 
13 ਯਿਸੂ ਫ਼ੇਰ ਝੀਲ ਦੇ ਕੰਢੇ ਗਿਆ ਅਤੇ ਕਾਫ਼ੀ ਲੋਕ ਉਸਦੇ ਪਿੱਛੇ ਆਏ ਤਾਂ ਉਸਨੇ ਉਨ੍ਹਾਂ ਨੂੰ ਉਪਦੇਸ਼ ਦਿੱਤਾ।
 
14 ਜਦੋਂ ਯਿਸੂ ਝੀਲ ਕੰਢੇ ਤੁਰ ਰਿਹਾ ਸੀ ਤਾਂ ਜਾਂਦੇ ਹੋਏ ਉਸਨੇ ਹਲਫ਼ਾ ਦੇ ਪੁੱਤਰ ਲੇਵੀ ਨੂੰ ਮਸੂਲ ਦੀ ਚੌਂਕੀ ਉੱਤੇ ਬੈਠੇ ਵੇਖਿਆ ਅਤੇ ਉਸਨੂੰ ਕਿਹਾ, “ਮੇਰੇ ਪਿੱਛੇ ਹੋ ਤੁਰ।” ਤਾਂ ਲੇਵੀ ਉਠਿਆ ਅਤੇ ਉਸਦੇ ਪਿੱਛੇ ਹੋ ਤੁਰਿਆ।
 
15 ਬਾਦ ਵਿੱਚ ਉਸ ਦਿਨ ਯਿਸੂ ਲੇਵੀ ਦੇ ਘਰ ਰੋਟੀ ਖਾਣ ਬੈਠਾ ਤਾਂ ਉੱਥੇ ਹੋਰ ਬਹੁਤ ਸਾਰੇ ਮਸੂਲੀਏ ਅਤੇ ਪਾਪੀ ਵੀ ਯਿਸੂ ਅਤੇ ਉਸਦੇ ਚੇਲਿਆਂ ਦੇ ਨਾਲ ਬੈਠੇ ਰੋਟੀ ਖਾ ਰਹੇ ਸਨ। ਭੀੜ ਵਿੱਚ ਬਹੁਤ ਲੋਕ ਸਨ ਜਿਨ੍ਹਾਂ ਨੇ ਯਿਸੂ ਦਾ ਪਿਛਾ ਕੀਤਾ ਸੀ।
 
16 ਨੇਮ ਦੇ ਕੁਝ ਉਪਦੇਸ਼ਕਾਂ ਨੇ, ਜਿਹੜੇ ਕਿ ਫ਼ਰੀਸੀ ਸਨ, ਯਿਸੂ ਨੂੰ ਮਸੂਲੀਆਂ ਅਤੇ ਪਾਪੀਆਂ ਨਾਲ ਭੋਜਨ ਕਰਦੇ ਵੇਖਿਆ ਤਾਂ ਉਨ੍ਹਾਂ ਉਸਦੇ ਚੇਲਿਆਂ ਨੂੰ ਪੁੱਛਿਆ, “ਯਿਸੂ ਮਸੂਲੀਆਂ ਅਤੇ ਪਾਪੀਆਂ ਨਾਲ ਰਲਕੇ ਰੋਟੀ ਕਿਉਂ ਖਾ ਰਿਹਾ ਹੈ?”
 
17 ਯਿਸੂ ਨੇ ਇਹ ਗੱਲ ਸੁਣ ਲਈ ਅਤੇ ਉਨ੍ਹਾਂ ਨੂੰ ਆਖਿਆ, “ਤੰਦਰੁਸਤ ਲੋਕਾਂ ਨੂੰ ਵੈਦ ਦੀ ਜ਼ਰੂਰਤ ਨਹੀਂ ਹੁੰਦੀ, ਪਰ ਇਹ ਉਹ ਰੋਗੀ ਹਨ ਜਿਨ੍ਹਾਂ ਨੂੰ ਵੈਦ ਦੀ ਲੋੜ ਹੈ। ਮੈਂ ਧਰਮੀਆਂ ਨੂੰ ਸੱਦਾ ਦੇਣ ਨਹੀਂ ਆਇਆ ਸਗੋਂ ਮੈ ਪਾਪੀਆਂ ਨੂੰ ਹੀ ਸੱਦਾ ਦੇਣ ਲਈ ਆਇਆ ਹਾਂ।”
 
18 ਯੂਹੰਨਾ ਦੇ ਚੇਲੇ ਅਤੇ ਫ਼ਰੀਸੀ ਵਰਤ ਰੱਖਦੇ ਸਨ। ਕੁਝ ਲੋਕ ਯਿਸੂ ਕੋਲ ਆਏ ਅਤੇ ਆਖਣ ਲੱਗੇ, “ਇਸਦਾ ਕੀ ਕਾਰਣ ਹੈ ਕਿ ਯੂਹੰਨਾ ਦੇ ਚੇਲੇ ਅਤੇ ਫ਼ਰੀਸੀਆਂ ਦੇ ਚੇਲੇ ਤਾਂ ਵਰਤ ਰੱਖ ਸਕਦੇ ਹਨ? ਪਰ ਤੁਹਾਡੇ ਚੇਲੇ ਵਰਤ ਨਹੀਂ ਰੱਖਦੇ?”
 
19 ਯਿਸੂ ਨੇ ਆਖਿਆ, “ਜਦੋਂ ਲਾੜਾ ਆਪਣੇ ਜਨੇਤੀਆ ਨਾਲ ਹੁੰਦਾ ਹੈ ਤਾਂ ਕੀ ਭਲਾ ਉਹ ਉਦਾਸ ਹੋ ਸਕਦੇ ਹਨ ਜਾਂ ਉਹ ਵਰਤ ਰੱਖ ਸੱਕਦੇ ਹਨ? ਜਿੰਨਾ ਚਿਰ ਲਾੜਾ ਉਸਦੇ ਮਿੱਤਰਾਂ ਨਾਲ ਹੈ, ਉਹ ਵਰਤ ਨਹੀਂ ਰੱਖ ਸਕਦੇ।
 
20 ਪਰ ਇੱਕ ਸਮਾਂ ਆਵੇਗਾ ਜਦੋਂ ਲਾੜਾ ਉਨ੍ਹਾਂ ਵਿੱਚੋਂ ਖੋਹ ਲਿਆ ਜਾਵੇਗਾ। ਉਸ ਸਮੇਂ, ਉਹ ਵਰਤ ਰੱਖਣਗੇ।
 
21 “ਕੋਈ ਵੀ ਮਨੁੱਖ ਅਨਸੁੰਗੜੇ ਕੱਪੜੇ ਦੀ ਟਾਕੀ ਪੁਰਾਣੇ ਕੱਪੜੇ ਉੱਤੇ ਨਹੀਂ ਲਾਉਂਦਾ। ਪਰ ਜੇਕਰ ਫ਼ੇਰ ਵੀ ਉਹ ਅਜਿਹਾ ਕਰਦਾ ਹੈ ਤਾਂ ਕੱਪੜੇ ਦੀ ਨਵੀਂ ਟਾਕੀ ਸੁੰਗੜ ਜਾਵੇਗੀ ਅਤੇ ਪੁਰਾਣੇ ਕੱਪੜੇ ਤੋਂ ਪਾਟ ਜਾਵੇਗੀ ਅਤੇ ਮੋਰੀ ਨੂੰ ਹੋਰ ਵੀ ਵੱਡਿਆਂ ਕਰ ਦੇਵੇਗੀ।
 
22 ਇੰਝ ਹੀ, ਲੋਕ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਵਿੱਚ ਨਹੀਂ ਰਖਦੇ। ਕਿਉਂਕਿ ਨਵੀਂ ਮੈਅ ਪੁਰਾਣੀਆਂ ਮਸ਼ਕਾਂ ਨੂੰ ਪਾੜ ਦੇਵੇਗੀ ਅਤੇ ਦੋਵੇਂ ਹੀ, ਨਵੀਂ ਮੈਅ ਅਤੇ ਮਸ਼ਕਾਂ, ਨਸ਼ਟ ਹੋ ਜਾਣਗੀਆਂ। ਇਸੇ ਲਈ ਲੋਕ ਨਵਾਂ ਦਾਖਰਸ ਨਵੀਂਆਂ ਮਸ਼ਕਾਂ ਵਿੱਚ ਰੱਖਦੇ ਹਨ।”
 
23 ਸਬਤ ਦੇ ਦਿਨ, ਯਿਸੂ ਅਨਾਜ ਦੇ ਖੇਤਾਂ ਵਿੱਚੋਂ ਦੀ ਲੰਘ ਰਿਹਾ ਸੀ ਅਤੇ ਉਸਦੇ ਚੇਲੇ ਉਸਦੇ ਨਾਲ ਸਨ। ਖੇਤਾਂ ਵਿੱਚੋਂ ਲੰਘਦਿਆਂ, ਚੇਲੇ ਸਿੱਟੇ ਤੋੜ ਕੇ ਖਾਣ ਤਗੇ।
 
24 ਫ਼ਰੀਸੀਆਂ ਨੇ ਇਹ ਵੇਖਕੇ ਯਿਸੂ ਨੂੰ ਕਿਹਾ, “ਤੇਰੇ ਚੇਲੇ ਇੰਝ ਕਿਉਂ ਕਰ ਰਹੇ ਹਨ? ਸਬਤ ਦੇ ਦਿਨ ਇਵੇਂ ਕਰਨਾ ਯਹੂਦੀ ਨੇਮ ਅਨੁਸਾਰ ਗਲਤ ਹੈ।”
 
25 ਉਸਨੇ ਜਵਾਬ ਦਿੱਤਾ, “ਭਲਾ ਤੁਸੀਂ ਇਹ ਨਹੀਂ ਪੜ੍ਹਿਆ ਕਿ ਦਾਊਦ ਨੇ ਉਦੋਂ ਕੀ ਕੀਤਾ ਜਦੋਂ ਉਹ ਤੇ ਉਸਦੇ ਚੇਲੇ ਭੁੱਖੇ ਸਨ ਅਤੇ ਉਨ੍ਹਾਂ ਨੂੰ ਭੋਜਨ ਦੀ ਲੋੜ ਸੀ।
 
26 ਇਹ ਉਸ ਵਕਤ ਦੀ ਗੱਲ ਹੈ ਜਦੋਂ ਅਬਯਾਥਾਰ ਸਰਦਾਰ ਜਾਜਕ ਸੀ। ਉਦੋਂ ਦਾਊਦ ਪਰਮੇਸ਼ੁਰ ਦੇ ਘਰ ਵਿੱਚ ਗਿਆ ਅਤੇ ਉਸਨੇ ਪਰਮੇਸ਼ੁਰ ਦੇ ਚੜ੍ਹਾਵੇ ਵਾਲੀਆਂ ਰੋਟੀਆਂ ਖਾ ਲਈਆਂ। ਜਦ ਕਿ ਮੂਸਾ ਦਾ ਨੇਮ, ਆਖਦਾ ਹੈ ਕਿ ਕੇਵਲ ਜਾਜਕ ਹੀ ਉਹ ਰੋਟੀ ਖਾ ਸਕਦਾ ਹੈ। ਪਰ ਦਾਊਦ ਨੇ ਖੁਦ ਉਹ ਰੋਟੀ ਖਾਧੀ ਅਤੇ ਉਨ੍ਹਾਂ ਨੂੰ ਵੀ ਦਿੱਤੀ ਜੋ ਉਸਦੇ ਨਾਲ ਸਨ।”
 
27 ਫ਼ੇਰ ਯਿਸੂ ਨੇ ਫ਼ਰੀਸੀਆਂ ਨੂੰ ਕਿਹਾ, “ਸਬਤ ਦਾ ਦਿਨ ਮਨੁੱਖ ਦੀ ਖਾਤਰ ਬਨਾਇਆ ਗਿਆ ਹੈ ਨਾ ਕਿ ਮਨੁੱਖ ਸਬਤ ਦੀ ਖਾਤਰ।
 
28 ਇਸ ਲਈ ਮਨੁੱਖ ਦਾ ਪੁੱਤਰ ਸਬਤ ਦੇ ਦਿਨ ਦਾ ਵੀ ਮਾਲਕ ਹੈ।”
 
 

  [ Prev ] 1 | | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | [ Next ]