Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਮਰਕੁਸ ਦੀ ਇੰਜੀਲ Chapter3
 
1 ਯਿਸੂ ਫ਼ੇਰ ਪ੍ਰਾਰਥਨਾ ਸਥਾਨ ਤੇ ਗਿਆ। ਪ੍ਰਾਰਥਨਾ ਸਥਾਨ ਵਿੱਚ ਇੱਕ ਟੁੰਡਾ ਮਨੁੱਖ ਸੀ ਜਿਸਦਾ ਹੱਥ ਸੁਕਿਆ ਹੋਇਆ ਸੀ।
 
2 ਲੋਕ ਯਿਸੂ ਨੂੰ ਕੁਝ ਗਲਤ ਗੱਲ ਕਰਦਿਆਂ ਫ਼ੜਨ ਦੀ ਤਾਕ ਵਿੱਚ ਸਨ। ਤਾਂ ਜੋ ਉਹ ਉਸਦੇ ਵਿਰੁੱਧ ਦੋਸ਼ ਲਾ ਸਕਣ। ਇਸ ਲਈ ਸਭ ਉਸਨੂੰ ਬੜੇ ਧਿਆਨ ਨਾਲ ਦੇਖ ਰਹੇ ਸਨ ਅਤੇ ਇਹ ਵੀ ਤਾੜ ਰਹੇ ਸਨ ਕਿ ਵੇਖੀਏ ਭਲਾ ਉਹ ਸਬਤ ਦੇ ਦਿਨ ਉਸ ਟੁੰਡੇ ਨੂੰ ਠੀਕ ਕਰੇਗਾ ਕਿ ਨਹੀਂ।
 
3 ਯਿਸੂ ਨੇ ਉਸ ਟੁੰਡੇ ਹੱਥ ਵਾਲੇ ਮਨੁੱਖ ਨੂੰ ਕਿਹਾ, “ਤੂੰ ਇੱਥੇ ਵਿਚਾਲੇ ਖੜ੍ਹਾ ਹੋ, ਤਾਂ ਕਿ ਲੋਕ ਤੈਨੂੰ ਵੇਖ ਲੈਣ।”
 
4 ਤਦ ਯਿਸੂ ਨੇ ਲੋਕਾਂ ਨੂੰ ਕਿਹਾ, “ਸਬਤ ਦੇ ਦਿਨ ਕੀ ਕਰਨਾ ਠੀਕ ਹੈ? ਚੰਗਾ ਕਰਨਾ ਜਾਂ ਬੁਰਾ ਕਰਨਾ? ਕਿਸੇ ਦੀ ਜਾਨ ਬਚਾਉਣੀ ਚੰਗੀ ਹੈ ਜਾਂ ਜਾਨੋ ਮਾਰਨਾ?” ਪਰ ਲੋਕਾਂ ਨੇ ਯਿਸੂ ਨੂੰ ਕੋਈ ਜਵਾਬ ਨਾ ਦਿੱਤਾ, ਸਭ ਚੁੱਪ ਰਹੇ।
 
5 ਫ਼ਿਰ ਯਿਸੂ ਉਨ੍ਹਾਂ ਦੀ ਜ਼ਿਦ ਦੇ ਕਾਰਨ ਉਦਾਸ ਸੀ ਅਤੇ ਗੁੱਸੇ ਵਿੱਚ ਉਨ੍ਹਾਂ ਵੱਲ ਵੇਖਿਆ ਅਤੇ ਉਸ ਆਦਮੀ ਨੂੰ ਆਖਿਆ, “ਆਪਣਾ ਹੱਥ ਵਿਖਾ।” ਤਦ ਉਸ ਮਨੁੱਖ ਨੇ ਆਪਣਾ ਹੱਥ ਵਿਖਾਇਆ ਅਤੇ ਉਸਦਾ ਹੱਥ ਚੰਗਾ ਹੋ ਗਿਆ।
 
6 ਤਦ ਫ਼ਰੀਸੀ ਵਿਦਾ ਹੋ ਗਏ ਅਤੇ ਹੈਰੋਦੀਆਂ ਨਾਲ ਯਿਸੂ ਨੂੰ ਮਾਰਨ ਦੀ ਵਿਉਂਤ ਬਣਾਈ।
 
7 ਯਿਸੂ ਆਪਣੇ ਚੇਲਿਆਂ ਨਾਲ ਝੀਲ ਵੱਲ ਤੁਰ ਪਿਆ ਅਤੇ ਬਹੁਤ ਸਾਰੇ ਲੋਕ ਗਲੀਲ ਵਿੱਚ ਉਸਦੇ ਮਗਰ ਹੋ ਤੁਰੇ।
 
8 ਬਹੁਤ ਸਾਰੇ ਹੋਰ ਲੋਕ, ਜਿਨ੍ਹਾਂ ਨੇ ਯਿਸੂ ਦੀਆਂ ਕੀਤੀਆਂ ਗੱਲਾਂ ਬਾਰੇ ਸੁਣਿਆ ਸੀ, ਉਸਦੇ ਆਲੇ-ਦੁਆਲੇ ਇੱਕਠੇ ਹੋ ਗਏ। ਇਹ ਲੋਕ ਯਹੂਦਿਯਾ, ਯਰੂਸ਼ਲਮ, ਅਦੂਮ ਅਤੇ ਯਰਦਨ ਨਦੀ ਦੇ ਪਾਰੋਂ ਅਤੇ ਸੂਰ ਅਤੇ ਸੈਦਾ ਤੋਂ ਵੀ ਆਏ ਹੋਏ ਸਨ।
 
9 ਜਦੋਂ ਉਸਨੇ ਬਹੁਤ ਸਾਰੇ ਲੋਕਾਂ ਨੂੰ ਵੇਖਿਆ ਤਾਂ ਉਸਨੇ ਆਪਣੇ ਚੇਲਿਆਂ ਨੂੰ ਕਿਹਾ ਕਿ ਉਹ ਉਸ ਲਈ ਇੱਕ ਛੋਟੀ ਬੇੜੀ ਤਿਆਰ ਕਰਨ। ਤਾਂ ਕਿ ਕਿਤੇ ਲੋਕਾਂ ਦੀ ਭੀੜ ਉਸਨੂੰ ਦਬਾ ਨਾ ਲਵੇ।
 
10 ਉਸਨੇ ਬਹੁਤ ਸਾਰੇ ਲੋਕਾਂ ਨੂੰ ਚੰਗਾ ਕੀਤਾ ਸੀ, ਇਸ ਲਈ ਬਿਮਾਰ ਲੋਕਾਂ ਨੇ ਉਸਨੂੰ ਛੂਹਣ ਲਈ ਉਸਦੇ ਆਲੇ-ਦੁਆਲੇ ਝੁੰਡ ਬਣਾ ਲਿਆ।
 
11 ਕੁਝ ਲੋਕਾਂ ਅੰਦਰ ਸ਼ੈਤਾਨ ਦੇ ਭਰਿਸ਼ਟ ਆਤਮੇ ਸਨ। ਜਦੋਂ ਭਰਿਸ਼ਟ ਆਤਮਿਆਂ ਨੇ ਯਿਸੂ ਨੂੰ ਵੇਖਿਆ ਤਾਂ ਉਹ ਉਸ ਅੱਗੇ ਝੁੱਕ ਕੇ ਚੀਕਣ ਲੱਗੇ, “ਤੂੰ ਪਰਮੇਸ਼ੁਰ ਦਾ ਪੁੱਤਰ ਹੈਂ।”
 
12 ਪਰ ਉਸਨੇ ਭਰਿਸ਼ਟ ਆਤਮਿਆਂ ਨੂੰ ਦ੍ਰਿੜ੍ਹਤਾ ਨਾਲ ਹੁਕਮ ਦਿੱਤਾ ਕਿ ਉਹ ਲੋਕਾਂ ਨੂੰ ਨਾ ਦੱਸਣ ਕਿ ਉਹ ਕੌਣ ਹੈ।
 
13 ਤਦ ਯਿਸੂ ਪਹਾੜੀ ਵੱਲ ਤੁਰ ਗਿਆ ਅਤੇ ਜਿਨ੍ਹਾਂ ਨੂੰ ਉਹ ਆਪ ਚਾਹੁੰਦਾ ਸੀ ਉਨ੍ਹਾਂ ਨੂੰ ਕੋਲ ਸੱਦਿਆ ਅਤੇ ਉਹ ਉਸਦੇ ਕੋਲ ਆਏ।
 
14 ਯਿਸੂ ਨੇ ਬਾਰ੍ਹਾਂ ਬੰਦੇ ਚੁਣੇ ਅਤੇ ਉਨ੍ਹਾਂ ਨੂੰ ਰਸੂਲ ਆਖਿਆ। ਯਿਸੂ ਚਾਹੁੰਦਾ ਸੀ ਕਿ ਇਹ ਬਾਰ੍ਹਾਂ ਮਨੁੱਖ ਉਸਦੇ ਨਾਲ ਰਹਿਣ ਤਾਂ ਜੋ ਉਹ ਉਨ੍ਹਾਂ ਨੂੰ ਅਲੱਗ-ਅਲੱਗ ਥਾਵਾਂ ਤੇ ਪ੍ਰਚਾਰ ਕਰਨ ਲਈ ਭੇਜ ਸਕੇ।
 
15 ਇਨ੍ਹਾਂ ਲੋਕਾਂ ਕੋਲ ਵੀ ਲੋਕਾਂ ਵਿੱਚੋਂ ਭੂਤ ਕੱਢਣ ਦੀ ਸ਼ਕਤੀ ਹੋਣੀ ਚਾਹੀਦੀ ਹੈ।
 
16 ਯਿਸੂ ਨੇ ਜਿਹੜੇ ਬਾਰ੍ਹਾਂ ਰਸੂਲ ਚੁਣੇ ਉਨ੍ਹਾਂ ਦੇ ਨਾਉਂ ਸਨ: ਸ਼ਮਊਨ, ਜਿਸਦਾ ਨਾਉਂ ਉਸਨੇ ਪਤਰਸ ਰੱਖਿਆ।
 
17 ਅਤੇ ਜ਼ਬਦੀ ਦੇ ਪੁੱਤਰ ਯਾਕੂਬ ਅਤੇ ਯੂਹੰਨਾ ਜਿਨ੍ਹਾਂ ਦਾ ਨਾਉਂ ਉਸਨੇ ਬਨੀ ਰੋਗਿਜ਼ ਰੱਖਿਆ ਜਿਸਦਾ ਅਰਥ ਹੈ, “ਗਰਜਣ ਦੇ ਪੁੱਤਰ”
 
18 ਅਤੇ ਅੰਦ੍ਰਿਯਾਸ, ਫ਼ਿਲਿਪੁੱਸ, ਬਰਥੁਲਮਈ, ਮੱਤੀ, ਥੋਮਾ, ਹਲਫ਼ਾ ਦਾ ਪੁੱਤਰ ਯਾਕੂਬ, ਥੱਦਈ ਅਤੇ ਸ਼ਮਊਨ ਕਨਾਨੀ,*
 
19 ਅਤੇ ਯਹੂਦਾ ਇਸਕਰਿਯੋਤੀ। ਇਹ ਉਹੀ ਯਹੂਦਾ ਸੀ ਜਿਸਨੇ ਯਿਸੂ ਨੂੰ ਉਸਦੇ ਦੁਸ਼ਮਨਾਂ ਦੇ ਹੱਥ ਫ਼ੜਵਾ ਦਿੱਤਾ ਸੀ।
 
20 ਫ਼ਿਰ ਯਿਸੂ ਘਰ ਆਇਆ। ਪਰ ਫ਼ਿਰ ਇੰਨੀ ਵੱਡੀ ਭੀੜ ਇਕੱਠੀ ਹੋ ਗਈ ਕਿ ਯਿਸੂ ਅਤੇ ਉਸਦੇ ਚੇਲੇ ਰੋਟੀ ਵੀ ਨਾ ਖਾ ਸੱਕੇ।
 
21 ਜਦੋਂ ਯਿਸੂ ਦੇ ਪਰਿਵਾਰ ਨੇ ਇਨ੍ਹਾਂ ਸਭ ਚੀਜ਼ਾਂ ਬਾਰੇ ਸੁਣਿਆ ਤਾਂ ਉਹ ਉਸਨੂੰ ਫ਼ਸਾਉਣ ਲਈ ਆਏ। ਕਿਉਂਕਿ ਲੋਕਾਂ ਨੇ ਆਖਿਆ ਕਿ ਉਹ ਆਪਣੀ ਸੁੱਧ-ਬੁੱਧ ਵਿੱਚ ਨਹੀਂ ਸੀ।
 
22 ਅਤੇ ਯਰੂਸ਼ਲਮ ਤੋਂ ਆਏ ਨੇਮ ਦੇ ਉਪਦੇਸ਼ਕਾਂ ਨੇ ਵੀ ਆਖਿਆ, “ਯਿਸੂ ਨੂੰ ਬਆਲ-ਜਬੂਲ ਚਿੰਬੜਿਆ ਹੋਇਆ ਹੈ! ਇਸ ਲਈ ਉਹ ਭੂਤਾਂ ਦੇ ਸਰਦਾਰ ਦੀ ਸ਼ਕਤੀ ਨਾਲ ਲੋਕਾਂ ਵਿੱਚੋਂ ਭੂਤਾਂ ਨੂੰ ਬਾਹਰ ਕੱਢਦਾ ਹੈ।”
 
23 ਫ਼ੇਰ ਯਿਸੂ ਨੇ ਲੋਕਾਂ ਨੂੰ ਆਪਣੇ ਕੋਲ ਸੱਦਕੇ ਦ੍ਰਿਸ਼ਟਾਤਾਂ ਵਿੱਚ ਉਨ੍ਹਾਂ ਨੂੰ ਸਮਝਾਇਆ, “ਸ਼ੈਤਾਨ ਕਿਵੇਂ ਆਪਣੇ ਹੀ ਆਤਮਿਆਂ ਨੂੰ ਬਾਹਰ ਕਢ ਸਕਦਾ ਹੈ।
 
24 ਜੇਕਰ ਇੱਕ ਰਾਜ ਆਪਣੇ ਹੀ ਖਿਲਾਫ਼ ਲੜਦਾ ਹੈ, ਤਾਂ ਇਹ ਨਹੀਂ ਰਹਿ ਸਕਦਾ।
 
25 ਅਤੇ ਜੇਕਰ ਇੱਕ ਪਰਿਵਾਰ ਵੰਡਿਆ ਹੋਇਆ ਹੈ ਅਤੇ ਆਪਣੇ ਹੀ ਖਿਲਾਫ਼ ਲੜ ਰਿਹਾ ਹੈ ਤਾਂ ਇਹ ਨਹੀਂ ਬਚ ਸਕਦਾ।
 
26 ਅਤੇ ਜੇਕਰ ਸ਼ੈਤਾਨ ਆਪਣੇ ਹੀ ਵਿਰੁੱਧ ਵਿਦ੍ਰੋਹ ਕਰਦਾ ਹੈ ਅਤੇ ਵੰਡਿਆ ਹੋਇਆ ਹੈ ਤਾਂ, ਉਹ ਨਹੀਂ ਬਚ ਸੱਕਦਾ ਅਤੇ ਉਸਦਾ ਅੰਤ ਹੋ ਜਾਵੇਗਾ।
 
27 “ਪਰ ਜਦੋਂ ਕੋਈ ਬੰਦਾ ਕਿਸੇ ਤਕੜੇ ਆਦਮੀ ਦੇ ਘਰ ਵਿੱਚ ਵੜਕੇ ਉਸਦੀਆਂ ਚੀਜ਼ਾਂ ਚੋਰੀ ਕਰਨ ਦੀ ਕੋਸ਼ਿਸ਼ ਕਰਦਾ ਹੈ, ਤਾਂ ਪਹਿਲਾਂ ਉਸਨੂੰ ਤਕੜੇ ਆਦਮੀ ਨੂੰ ਬੰਨ੍ਹਣਾ ਪਵੇਗਾ, ਅਤੇ ਫ਼ੇਰ ਉਹ ਉਸਦਾ ਘਰ ਲੁੱਟ ਸਕਦਾ ਹੈ।
 
28 “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਮਨੁੱਖਾਂ ਦੇ ਸਾਰੇ ਪਾਪ ਮਾਫ਼ ਕੀਤੇ ਜਾਣਗੇ ਅਤੇ ਜੋ ਵੀ ਉਹ ਪਰਮੇਸ਼ੁਰ ਦੇ ਵਿਰੁੱਧ ਬੋਲੇ ਉਹ ਵੀ ਮਾਫ਼ ਕਰ ਦਿੱਤਾ ਜਾਵੇਗਾ,
 
29 ਪਰ ਜੇਕਰ ਕੋਈ ਪਵਿੱਤਰ ਆਤਮਾ ਦੇ ਵਿਰੁੱਧ ਕੁਝ ਆਖਦਾ ਹੈ, ਤਾਂ ਉਹ ਕਦੇ ਵੀ ਮਾਫ਼ ਨਹੀਂ ਕੀਤਾ ਜਾਵੇਗਾ, ਅਤੇ ਉਹ ਹਮੇਸ਼ਾ ਉਸ ਪਾਪ ਦਾ ਦੋਸ਼ੀ ਰਹੇਗਾ।”
 
30 ਯਿਸੂ ਨੇ ਇਹ ਇਸ ਲਈ ਆਖਿਆ ਕਿਉਂਕਿ ਨੇਮ ਦੇ ਉਪਦੇਸ਼ਕਾਂ ਨੇ ਆਖਿਆ ਸੀ ਕਿ ਯਿਸੂ ਭਰਿਸ਼ਟ ਆਤਮੇ ਦੇ ਵੱਸ ਹੈ।
 
31 ਫ਼ਿਰ ਯਿਸੂ ਦੀ ਮਾਤਾ ਅਤੇ ਭਰਾ ਆਏ; ਅਤੇ ਬਾਹਰ ਖੜ੍ਹੇ ਹੋ ਗਏ। ਉਨ੍ਹਾਂ ਨੇ ਯਿਸੂ ਨੂੰ ਬੁਲਾਉਣ ਲਈ ਇੱਕ ਵਿਅਕਤੀ ਰਾਹੀਂ ਸੁਨੇਹਾ ਭੇਜਿਆ।
 
32 ਉਸ ਵਕਤ ਯਿਸੂ ਦੇ ਆਸ-ਪਾਸ ਬਹੁਤ ਸਾਰੇ ਲੋਕ ਬੈਠੇ ਸਨ। ਉਨ੍ਹਾਂ ਉਸਨੂੰ ਕਿਹਾ, “ਤੇਰੀ ਮਾਂ ਅਤੇ ਤੇਰੇ ਭਰਾ ਬਾਹਰ ਤੇਰੇ ਬਾਰੇ ਪੁੱਛ-ਗਿੱਛ ਕਰ ਰਹੇ ਹਨ।”
 
33 ਯਿਸੂ ਨੇ ਆਖਿਆ, “ਮੇਰੀ ਮਾਂ ਕੌਣ ਹੈ? ਕੌਣ ਹਨ ਮੇਰੇ ਭਰਾ?”
 
34 ਤਦ ਉਸਨੇ ਆਪਣੇ ਆਸੇ-ਪਾਸੇ ਸਾਰੇ ਲੋਕਾਂ ਵੱਲ ਵੇਖਿਆ ਅਤੇ ਆਖਿਆ, “ਇਹੀ ਲੋਕ ਮੇਰੀ ਮਾਂ ਅਤੇ ਮੇਰੇ ਭਰਾ ਹਨ।
 
35 ਕਿਉਂਕਿ ਜੋ ਕੋਈ ਪਰਮੇਸ਼ੁਰ ਦੀ ਮਰਜ਼ੀ ਉੱਤੇ ਚੱਲਦਾ ਹੈ ਉਹੀ ਮੇਰਾ ਭਰਾ, ਭੈਣ ਅਤੇ ਮਾਤਾ ਹੈ।”
 
 

  [ Prev ] 1 | 2 | | 4 | 5 | 6 | 7 | 8 | 9 | 10 | 11 | 12 | 13 | 14 | 15 | 16 | [ Next ]