Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਮਰਕੁਸ ਦੀ ਇੰਜੀਲ Chapter7
 
1 ਕੁਝ ਫ਼ਰੀਸੀ ਅਤੇ ਕਈ ਨੇਮ ਦੇ ਉਪਦੇਸ਼ਕ ਯਰੂਸ਼ਲਮ ਤੋਂ ਆਏ ਅਤੇ ਯਿਸੂ ਦੇ ਗਿਰਦ ਇੱਕਠੇ ਹੋ ਗਏ।
 
2 ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਵੇਖਿਆ ਕਿ ਯਿਸੂ ਦੇ ਕੁਝ ਚੇਲੇ ਅਣ-ਧੋਤੇ ਹੱਥਾਂ ਨਾਲ ਹੀ ਰੋਟੀ ਖਾਂਦੇ ਸਨ।
 
3 ਫ਼ਰੀਸੀ ਅਤੇ ਯਹੂਦੀ ਆਪਣੇ ਵਡੇਰਿਆਂ ਦੀ ਰੀਤ ਦੇ ਅਨੁਸਾਰ ਜਦੋਂ ਤੱਕ ਹੱਥਾਂ ਨੂੰ ਖਾਸ ਤਰ੍ਹਾਂ ਨਾ ਧੋ ਲੈਣ ਉਹ ਰੋਟੀ ਨਹੀਂ ਖਾਂਦੇ ਸਨ।
 
4 ਅਤੇ ਜੇਕਰ ਯਹੂਦੀ ਕੁਝ ਵੀ ਬਜਾਰੋਂ ਲਿਆਉਦੇ, ਉਹ ਉਦੋਂ ਤੱਕ ਨਹੀਂ ਖਾਂਦੇ ਸਨ ਜਦ ਤੱਕ ਉਹ ਉਨ੍ਹਾਂ ਨੂੰ ਰਸਮੀ ਤਰੀਕੇ ਨਾਲ ਨਾ ਧੋ ਲੈਣ। ਉਸੇ ਤਰ੍ਹਾਂ ਹੀ ਹੋਰ ਵੀ ਰੀਤਾਂ ਸਨ ਜੋ ਉਹ ਨਿਭਾਉਂਦੇ ਸਨ। ਉਦਾਹਰਣ ਲਈ, ਪਿਆਲੇ, ਘੜਿਆਂ ਅਤੇ ਹੋਰ ਬਰਤਨਾਂ ਨੂੰ ਧੋਣਾ।
 
5 ਤਦ ਫ਼ਰੀਸੀਆਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਉਸਨੂੰ ਪੁੱਛਿਆ, “ਜੋ ਰੀਤਾਂ ਸਾਡੇ ਵਡੇਰਿਆਂ ਨੇ ਸਾਨੂੰ ਦਿੱਤੀਆਂ ਹਨ ਤੇਰੇ ਚੇਲੇ ਉਨ੍ਹਾਂ ਦੀ ਪਾਲਣਾ ਕਿਉਂ ਨਹੀਂ ਕਰਦੇ? ਤੇਰੇ ਚੇਲੇ ਅਣ-ਧੋਤੇ ਹੱਥਾਂ ਨਾਲ ਰੋਟੀ ਕਿਉਂ ਖਾਂਦੇ ਹਨ?”
 
6 ਯਿਸੂ ਨੇ ਆਖਿਆ, “ਤੁਸੀਂ ਸਭ ਕਪਟੀ ਹੋ। ਤੁਹਾਡੇ ਬਾਰੇ ਯਸਾਯਾਹ ਨੇ ਠੀਕ ਅਗੰਮ ਵਾਕ ਕੀਤਾ। ਜਿਵੇਂ ਕਿ ਲਿਖਿਆ ਹੈ, ‘ਇਹ ਲੋਕ ਆਪਣੇ ਬੁਲ੍ਹਾਂ ਨਾਲ ਮੇਰਾ ਆਦਰ ਕਰਦੇ ਹਨ, ਪਰ ਇਨ੍ਹਾਂ ਦਾ ਦਿਲ ਮੇਰੇ ਤੋਂ ਦੂਰ ਹੈ।
 
7 ਉਨ੍ਹਾਂ ਦਾ ਮਥਾ ਟੇਕਣਾ ਮੇਰੇ ਕਿਸੇ ਕੰਮ ਦਾ ਨਹੀਂ। ਉਹ ਸਿਰਫ਼ ਮਨੁੱਖਾਂ ਦੇ ਬਣਾਏ ਕਨੂੰਨਾਂ ਦੇ ਉਪਦੇਸ਼ ਕਿਉਂ ਦਿੰਦੇ ਹਨ।’ ਯਸਾਯਾਹ 29:13
 
8 ਤੁਸੀਂ, ਲੋਕਾਂ ਦੇ ਉਪਦੇਸ਼ ਦਾ ਅਨੁਸਰਣ ਕਰਨ ਦੀ ਖਾਤਿਰ ਪਰਮੇਸ਼ੁਰ ਦੇ ਹੁਕਮਾਂ ਨੂੰ ਟਾਲ ਦਿੰਦੇ ਹੋ।”
 
9 ਫ਼ਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਆਪਣੇ-ਆਪ ਨੂੰ ਬੜਾ ਹੁਸ਼ਿਆਰ ਸਮਝਦੇ ਹੋ! ਤੁਸੀਂ ਪਰਮੇਸ਼ੁਰ ਦੇ ਹੁਕਮ ਨੂੰ ਟਾਲ ਦਿੰਦੇ ਹੋ ਅਤੇ ਆਪਣੇ ਹੀ ਉਪਦੇਸ਼ਾਂ ਨੂੰ ਮੰਨਦੇ ਹੋ!
 
10 ਮੂਸਾ ਨੇ ਆਖਿਆ, ‘ਤੈਨੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰਨਾ ਚਾਹੀਦਾ ਹੈ।’* ਮੂਸਾ ਨੇ ਇਹ ਵੀ ਆਖਿਆ, ‘ਕੋਈ ਵੀ ਜੋ ਆਪਣੇ ਪਿਤਾ ਜਾਂ ਮਾਤਾ ਦੇ ਵਿਰੁੱਧ ਮੰਦਾ ਬੋਲਦਾ ਹੈ ਉਸਨੂੰ ਮਾਰਿਆ ਜਾਣਾ ਚਾਹੀਦਾ ਹੈ।’
 
11 ਪਰ ਤੁਸੀਂ ਦੱਸਦੇ ਹੋ ਕਿ ਇੱਕ ਆਦਮੀ ਆਪਣੇ ਮਾਤਾ-ਪਿਤਾ ਨੂੰ ਆਖਦਾ ਹੈ, ‘ਮੇਰੇ ਕੋਲ ਕੁਝ ਹੈ ਜੋ ਤੁਹਾਡੀ ਸਹਾਇਤਾ ਲਈ ਉਪਯੋਗੀ ਹੋ ਸਕਦਾ, ਪਰ ਮੈਂ ਇਸਨੂੰ ਪਰਮੇਸ਼ੁਰ ਦੀ ਭੇਂਟ ਲਈ ਇੱਕ ਪਾਸੇ ਸੰਭਾਲਿਆ ਹੋਇਆ ਹੈ।’
 
12 ਤੁਸੀਂ ਉਸ ਮਨੁੱਖ ਨੂੰ ਆਪਣੇ ਮਾਤਾ-ਪਿਤਾ ਲਈ ਕੁਝ ਵੀ ਨਹੀਂ ਕਰਨ ਦਿੰਦੇ।
 
13 ਇਸ ਲਈ ਤੁਸੀਂ ਪਰਮੇਸ਼ੁਰ ਦੇ ਬਚਨਾਂ ਨੂੰ ਆਪਣੇ ਦੁਆਰਾ ਲੋਕਾਂ ਨੂੰ ਅਨੁਸਰਣ ਕਰਨ ਲਈ ਦਿੱਤੇ ਹੋਏ ਰਿਵਾਜ਼ਾਂ ਨਾਲ ਰੱਦ ਕਰ ਦਿੰਦੇ ਹੋ ਅਤੇ ਇਸੇ ਤਰ੍ਹਾਂ ਤੁਸੀਂ ਹੋਰ ਵੀ ਬਥੇਰੇ ਕਾਰਜ ਕਰਦੇ ਹੋ।”
 
14 ਯਿਸੂ ਨੇ ਲੋਕਾਂ ਨੂੰ ਫ਼ੇਰ ਆਪਣੇ ਕੋਲ ਬੁਲਾਕੇ ਆਖਿਆ, “ਤੁਹਾਡੇ ਵਿੱਚੋਂ ਹਰ ਕੋਈ ਮੈਨੂੰ ਧਿਆਨ ਨਾਲ ਸੁਣੇ ਅਤੇ ਸਮਝੇ।
 
15 ਅਜਿਹਾ ਕੁਝ ਵੀ ਨਹੀਂ ਜਿਹੜਾ ਮਨੁੱਖ ਵਿੱਚ ਬਾਹਰੋਂ ਪ੍ਰਵੇਸ਼ ਕਰਦਾ ਹੈ ਅਤੇ ਉਸਨੂੰ ਦੂਸ਼ਿਤ ਕਰਦਾ ਹੈ। ਪਰ ਜਿਹੜੀਆਂ ਗੱਲਾਂ ਉਸ ਵਿਅਕਤੀ ਦੇ ਅੰਦਰੋਂ ਨਿਕਲਦੀਆਂ ਹਨ, ਉਹੀ ਉਸਨੂੰ ਦੂਸ਼ਿਤ ਕਰਦੀਆਂ ਹਨ।”
 
16 *
 
17 ਜਦੋਂ ਯਿਸੂ ਲੋਕਾਂ ਨੂੰ ਛੱਡਕੇ ਘਰ ਵਿੱਚ ਵੜਿਆ, ਉਸਦੇ ਚੇਲਿਆਂ ਨੇ ਉਸਨੂੰ ਇਸ ਦ੍ਰਿਸ਼ਟਾਂਤ ਬਾਰੇ ਪੁੱਛਿਆ।
 
18 ਉਸਨੇ ਆਖਿਆ, “ਕੀ ਤੁਹਾਨੂੰ ਵੀ ਇਹ ਸਮਝਣ ਵਿੱਚ ਮੁਸ਼ਕਿਲ ਹੋ ਰਹੀ ਹੈ? ਕੀ ਤੁਸੀਂ ਨਹੀਂ ਸਮਝਦੇ ਕਿ ਜੋ ਕੁਝ ਵੀ ਬਾਹਰੋਂ ਵਿਅਕਤੀ ਦੇ ਅੰਦਰ ਜਾਂਦਾ ਹੈ ਉਹ ਉਸਨੂੰ ਦੂਸ਼ਿਤ ਨਹੀਂ ਕਰ ਸਕਦਾ।
 
19 ਕਿਉਂਕਿ ਇਹ ਚੀਜ਼ਾਂ ਢਿੱਡ ਵਿੱਚ ਜਾਂਦੀਆਂ ਹਨ ਨਾ ਕਿ ਦਿਲ ਵਿੱਚ। ਅਤੇ ਇਹ ਚੀਜ਼ਾਂ ਸਰੀਰ ਵਿੱਚੋਂ ਬਾਹਰ ਆ ਜਾਂਦੀਆਂ ਹਨ।” (ਜਦੋਂ ਯਿਸੂ ਨੇ ਇਹ ਆਖਿਆ, ਤਾਂ ਉਸਦਾ ਭਾਵ ਇਹ ਸੀ ਕਿ ਕੋਈ ਵੀ ਭੋਜਨ ਨਹੀਂ ਜਿਹੜਾ ਮਨੁੱਖ ਲਈ ਅਸ਼ੁਧ ਹੈ।)
 
20 ਅਤੇ ਯਿਸੂ ਨੇ ਆਖਿਆ, “ਉਹ ਜੋ ਕਿਸੇ ਵਿਅਕਤੀ ਵਿੱਚੋਂ ਬਾਹਰ ਆਉਂਦਾ ਹੈ ਉਹੀ ਹੈ ਜੋ ਉਸਨੂੰ ਅਸ਼ੁਧ ਬਨਾਉਂਦਾ ਹੈ।
 
21 ਕਿਉਂਕਿ ਇਹੋ ਜਿਹੀਆਂ ਮੰਦੀਆਂ ਗੱਲਾਂ ਮਨੁੱਖ ਦੇ ਦਿਲ ਵਿੱਚੋਂ ਆਉਂਦੀਆਂ ਹਨ ਬੁਰੇ ਵਿਚਾਰ, ਜਿਨਸੀ ਪਾਪ, ਚੋਰੀਆਂ, ਕਤਲ।
 
22 ਵਿਭਚਾਰ, ਸੁਆਰਥਪੁਣਾ, ਬੁਰਾ ਵਿਉਹਾਰ, ਪਾਪੀ ਗੱਲਾਂ, ਧੋਖਾ, ਈਰਖਾ, ਲੋਕਾਂ ਬਾਰੇ ਬੁਰਾ-ਭਲਾ ਕਹਿਣਾ, ਹੰਕਾਰੀ ਬੋਲ ਅਤੇ ਮੂਰਖਤਾਈ।
 
23 ਇਹ ਸਭ ਬੁਰੀਆਂ ਗੱਲਾਂ ਵਿਅਕਤੀ ਦੇ ਅੰਦਰੋਂ ਬਾਹਰ ਨਿਕਲਦੀਆਂ ਹਨ ਅਤੇ ਇਹ ਗੱਲਾਂ ਉਸਨੂੰ ਅਸ਼ੁੱਧ ਬਣਾਉਂਦੀਆਂ ਹਨ।”
 
24 ਫ਼ੇਰ ਯਿਸੂ ਉੱਥੋਂ ਉਠਕੇ ਸੂਰ ਦੇ ਇਲਾਕੇ ਵਿੱਚ ਆਇਆ ਅਤੇ ਇੱਕ ਘਰ ਵਿੱਚ ਗਿਆ। ਅਤੇ ਉਹ ਚਾਹੁੰਦਾ ਸੀ ਕਿ ਕਿਸੇ ਨੂੰ ਉਸਦੇ ਆਉਣ ਦੀ ਖਬਰ ਨਾ ਹੋਵੇ, ਪਰ ਉਹ ਆਪਣੇ-ਆਪ ਨੂੰ ਲੁਕਿਆ ਨਾ ਰੱਖ ਸਕਿਆ।
 
25 ਇੱਕ ਔਰਤ ਨੇ ਯਿਸੂ ਬਾਰੇ ਸੁਣਿਆ ਅਤੇ ਆਪਣੀ ਛੋਟੀ ਜਿਹੀ ਕੁੜੀ ਨੂੰ ਲਿਆਈ ਜਿਸ ਅੰਦਰ ਇੱਕ ਭਰਿਸ਼ਟ ਆਤਮਾ ਸੀ। ਔਰਤ ਯਿਸੂ ਦੇ ਚਰਣਾਂ ਤੇ ਝੁਕੀ ਤੇ ਪ੍ਰਣਾਮ ਕੀਤਾ।
 
26 ਉਹ ਔਰਤ ਗੈਰ-ਯਹੂਦੀ ਯੂਨਾਨਣ ਸੀ ਅਤੇ ਉਸਦਾ ਜਨਮ ਸੂਰੁਫ਼ੈਨੀਕਣ ਦਾ ਸੀ ਜੋ ਕਿ ਸੀਰਿਆ ਦਾ ਇਲਾਕਾ ਹੈ। ਉਸਨੇ ਯਿਸੂ ਨੂੰ ਉਸਦੀ ਧੀ ਅੰਦਰੋਂ ਭੂਤ ਨੂੰ ਕਢਣ ਵਾਸਤੇ ਬੇਨਤੀ ਕੀਤੀ।
 
27 ਯਿਸੂ ਨੇ ਉਸ ਔਰਤ ਨੂੰ ਆਖਿਆ, “ਸਭ ਤੋਂ ਪਹਿਲਾਂ ਜਿੰਨੀ ਰੋਟੀ ਬੱਚੇ ਚਾਹੁੰਣ ਉਨ੍ਹਾਂ ਨੂੰ ਖਾਣ ਦਿਓ ਕਿਉਂਕਿ ਬੱਚਿਆਂ ਦੀ ਰੋਟੀ ਲੈਕੇ ਕਤੂਰਿਆਂ ਨੂੰ ਪਾਉਣੀ ਚੰਗੀ ਗੱਲ ਨਹੀਂ।”
 
28 ਔਰਤ ਨੇ ਜਵਾਬ ਦਿੱਤਾ, “ਪ੍ਰਭੂ ਜੀ, ਇਹ ਸੱਚ ਹੈ, ਪਰ ਮੇਜ਼ ਦੇ ਹੇਠਾਂ ਬੈਠੇ ਕੁੱਤੇ ਵੀ ਬੱਚਿਆਂ ਦੁਆਰਾ ਛੱਡੇ ਗਏ ਰੋਟੀ ਦੇ ਟੁਕੜੇ ਖਾਂਦੇ ਹਨ।”
 
29 ਤਾਂ ਯਿਸੂ ਨੇ ਉਸ ਔਰਤ ਨੂੰ ਆਖਿਆ, “ਇਹ ਇੱਕ ਚੰਗਾ ਜਵਾਬ ਹੈ। ਫ਼ਿਰ ਤੂੰ ਜਾ ਸਕਦੀ ਹੈਂ। ਭੂਤ ਨੇ ਤੇਰੀ ਧੀ ਨੂੰ ਛੱਡ ਦਿੱਤਾ ਹੈ।”
 
30 ਫ਼ਿਰ ਉਹ ਔਰਤ ਘਰ ਗਈ ਅਤੇ ਉਸਦੀ ਧੀ ਨੂੰ ਮੰਜੇ ਤੇ ਪਈ ਵੇਖਿਆ ਅਤੇ ਭੂਤ ਨੇ ਉਸਨੂੰ ਛੱਡ ਦਿੱਤਾ ਸੀ।
 
31 ਉਸਨੇ ਸੂਰ ਦਾ ਉਹ ਖੇਤ੍ਰ ਛੱਡ ਦਿੱਤਾ ਅਤੇ ਸੈਦਾ ਰਾਹੀਂ ਦਿਕਾਪੁਲਿਸ ਦੇ ਖੇਤ੍ਰ ਵਿੱਚ ਦੀ ਲੰਘਦਾ ਹੋਇਆ ਗਲੀਲੀ ਝੀਲ ਨੂੰ ਗਿਆ।
 
32 ਜਦੋਂ ਉਹ ਉੱਥੇ ਸੀ, ਕੁਝ ਲੋਕ ਉਸ ਕੋਲ ਇੱਕ ਬੰਦੇ ਨੂੰ ਲਿਆਏ, ਉਹ ਮਨੁੱਖ ਗੂੰਗਾ ਅਤੇ ਬੋਲਾ ਸੀ। ਉਨ੍ਹਾਂ ਨੇ ਉਸਨੂੰ ਅਰਜੋਈ ਕੀਤੀ ਕਿ ਉਹ ਆਪਣੇ ਹੱਥ ਉਸ ਉੱਪਰ ਰੱਖਕੇ ਉਸਨੂੰ ਚੰਗਾ ਕਰ ਦੇਵੇ।
 
33 ਯਿਸੂ ਉਸ ਬੰਦੇ ਨੂੰ ਭੀੜ ਤੋਂ ਵਖਰਾ ਕਰਕੇ ਲੈ ਗਿਆ ਅਤੇ ਆਪਣੀਆਂ ਉਂਗਲਾਂ ਉਸਦੇ ਕੰਨ ਵਿੱਚ ਪਾਈਆਂ। ਫ਼ਿਰ ਯਿਸੂ ਨੇ ਥੁਕਿਆ ਅਤੇ ਉਸਦੀ ਜੀਭ ਨੂੰ ਛੋਇਆ।
 
34 ਯਿਸੂ ਨੇ ਅਕਾਸ਼ ਵੱਲ ਵੇਖਿਆ ਅਤੇ ਮੂੰਹ ਚ ਹਉਂਕਾ ਭਰਿਆ ਅਤੇ ਉਸਨੂੰ ਆਖਿਆ, “ਇੱਫ਼ਤਾ!” (ਇਸਦਾ ਅਰਥ “ਖੁਲ੍ਹ ਜਾ!”)
 
35 ਜਦੋਂ ਉਸਨੇ ਅਜਿਹਾ ਕੀਤਾ ਮਨੁੱਖ ਸੁਨਣ ਦੇ ਸਮਰਥ ਹੋ ਗਿਆ ਅਤੇ ਉਹ ਸਾਫ਼-ਸਾਫ਼ ਬੋਲਣ ਦੇ ਵੀ ਸਮਰੱਥ ਸੀ।
 
36 ਯਿਸੂ ਨੇ ਲੋਕਾਂ ਨੂੰ ਤਗੀਦ ਕੀਤੀ ਕਿ ਇਸ ਘਟਨਾ ਬਾਰੇ ਕਿਸੇ ਨੂੰ ਨਾ ਕਹਿਣਾ। ਯਿਸੂ ਨੇ ਹਮੇਸ਼ਾ ਲੋਕਾਂ ਨੂੰ ਇਸਦਾ ਹੁਕਮ ਦਿੱਤਾ। ਪਰ ਜਿੰਨਾ ਉਹ ਹੋਰਨਾਂ ਨੂੰ ਨਾ ਦੱਸਣ ਵਾਸਤੇ ਵੱਧ ਹੁਕਮ ਦਿੰਦਾ ਸੀ ਉਹ ਉਸ ਬਾਰੇ ਹੋਰ ਵੀ ਜ਼ਿਆਦਾ ਦੱਸਦੇ।
 
37 ਲੋਕ ਬੜੇ ਹੈਰਾਨ ਸਨ ਅਤੇ ਆਖਿਆ, “ਯਿਸੂ ਸਭ ਕੁਝ ਵਧੀਆ ਕਰਦਾ ਹੈ। ਉਹ ਬੋਲਿਆਂ ਨੂੰ ਸੁਨਣ ਅਤੇ ਗੂੰਗਿਆਂ ਨੂੰ ਬੋਲਣ ਦੇ ਕਾਬਿਲ ਵੀ ਬਨਾਉਂਦਾ ਹੈ।”
 
 

  [ Prev ] 1 | 2 | 3 | 4 | 5 | 6 | | 8 | 9 | 10 | 11 | 12 | 13 | 14 | 15 | 16 | [ Next ]