Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਮਰਕੁਸ ਦੀ ਇੰਜੀਲ Chapter9
 
1 ਤਦ ਯਿਸੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਇਨ੍ਹਾਂ, ਵਿੱਚੋਂ ਜਿਹੜੇ ਇੱਥੇ ਖੜ੍ਹੇ ਹਨ ਕੁਝ ਲੋਕ ਉਦੋਂ ਤੱਕ ਨਹੀਂ ਮਰਨਗੇ ਜਦ ਤੱਕ ਕਿ ਉਹ ਪਰਮੇਸ਼ੁਰ ਦੇ ਰਾਜ ਨੂੰ ਆਉਂਦਾ ਨਾ ਵੇਖਣ। ਪਰਮੇਸ਼ੁਰ ਦਾ ਰਾਜ ਸ਼ਕਤੀ ਨਾਲ ਆਵੇਗਾ।”
 
2 ਛੇ ਦਿਨਾਂ ਬਾਦ ਯਿਸੂ ਨੇ ਪਤਰਸ, ਯਾਕੂਬ ਅਤੇ ਯੂਹੰਨਾ ਨੂੰ ਨਾਲ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੀ ਪਹਾੜੀ ਤੇ ਲੈ ਗਿਆ ਸਿਰਫ਼ ਉਹੀ ਉੱਥੇ ਉਸਦੇ ਨਾਲ ਸਨ। ਜਦੋਂ ਹਾਲੇ ਉਸਦੇ ਚੇਲੇ ਉਸ ਵੱਲ ਵੇਖ ਰਹੇ ਸਨ। ਯਿਸੂ ਉਨ੍ਹਾਂ ਦੇ ਸਾਮ੍ਹਣੇ ਬਦਲ ਗਿਆ ਸੀ।
 
3 ਉਸਦੇ ਕੱਪੜੇ ਚਮਕੀਲੇ ਚਿੱਟੇ ਹੋ ਗਏ ਅਤੇ ਉਹ ਇੰਨੇ ਚਿੱਟੇ ਸਨ ਕਿ ਦੁਨੀਆਂ ਦਾ ਕੋਈ ਵੀ ਧੋਬੀ ਅਜਿਹੇ ਚਿੱਟੇ ਕਰਨ ਯੋਗ ਨਹੀਂ।
 
4 ਫ਼ਿਰ ਦੋ ਆਦਮੀ, ਮੂਸਾ ਅਤੇ ਏਲੀਯਾਹ, ਉਨ੍ਹਾਂ ਅੱਗੇ ਪ੍ਰਗਟੇ ਅਤੇ ਉਹ ਯਿਸੂ ਨਾਲ ਗੱਲਾਂ ਕਰ ਰਹੇ ਸਨ।
 
5 ਪਤਰਸ ਨੇ ਯਿਸੂ ਨੂੰ ਕਿਹਾ, “ਗੁਰੂ! ਸਾਡੇ ਲਈ ਇੱਥੇ ਹੋਣਾ ਚੰਗਾ ਹੈ। ਅਸੀਂ ਇੱਥੇ ਤਿੰਨ ਤੰਬੂ ਲਗਾਵਾਂਗੇ। ਇੱਕ ਤੇਰੇ ਲਈ, ਇੱਕ ਮੂਸਾ ਅਤੇ ਇੱਕ ਏਲੀਯਾਹ ਲਈ।”
 
6 ਪਤਰਸ ਨਹੀਂ ਜਾਣਦਾ ਸੀ ਕਿ ਉਹ ਉਸਨੂੰ ਕੀ ਉੱਤਰ ਦੇਵੇ ਕਿਉਂਕਿ ਉਸ ਵਕਤ ਉਹ ਅਤੇ ਬਾਕੀ ਦੇ ਦੋ ਚੇਲੇ ਬਹੁਤ ਡਰ ਗਏ ਸਨ।
 
7 ਤਦ ਇੱਕ ਬੱਦਲ ਆਇਆ ਅਤੇ ਉਸਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਵਿੱਚੋਂ ਇੱਕ ਅਵਾਜ਼ ਆਈ ਜਿਸਨੇ ਕਿਹਾ, “ਇਹ ਮੇਰਾ ਪਿਆਰਾ ਪੁੱਤਰ ਹੈ, ਤੁਸੀਂ ਇਸਨੂੰ ਸੁਣੋ।”
 
8 ਪਰ ਉਨ੍ਹਾਂ ਚੁਫ਼ੇਰੇ ਨਜ਼ਰ ਕਰਕੇ ਵੇਖਿਆ ਤਾਂ ਉਨ੍ਹਾਂ ਨੇ ਯਿਸੂ ਤੋਂ ਬਿਨਾ ਹੋਰ ਕਿਸੇ ਨੂੰ ਵੀ ਨਾ ਵੇਖਿਆ। ਉੱਥੇ ਉਨ੍ਹਾਂ ਨਾਲ ਸਿਰਫ਼ ਉਹੀ ਸੀ।
 
9 ਯਿਸੂ ਅਤੇ ਚੇਲੇ ਜਦੋਂ ਪਹਾੜ ਤੋਂ ਉਤਰ ਰਹੇ ਸਨ ਤਾਂ ਯਿਸੂ ਨੇ ਚੇਲਿਆਂ ਨੂੰ ਹੁਕਮ ਦਿੱਤਾ, “ਤੁਸੀਂ ਜੋ ਕੁਝ ਵੇਖਿਆ ਹੈ, ਇਸ ਬਾਰੇ ਕਿਸੇ ਨਾਲ ਗੱਲ ਨਹੀਂ ਕਰਨੀ। ਓਨੀ ਦੇਰ ਇੰਤਜ਼ਾਰ ਕਰੋ ਜਦ ਤੱਕ ਕਿ ਮਨੁੱਖ ਦਾ ਪੁੱਤਰ ਮੁਰਦਿਆ ਵਿਚੋਂ ਨਾਂ ਜੀ ਉਠੇਗਾ।”
 
10 ਉਨ੍ਹਾਂ ਨੇ ਇਹ ਗੱਲਾਂ ਆਪਣੇ ਵਿਚਕਾਰ ਹੀ ਰੱਖੀਆਂ, ਅਤੇ ਉਹ ਆਪਸ ਵਿੱਚ ਵਿਚਾਰ ਕਰ ਰਹੇ ਸਨ “ਮੌਤ ਤੋਂ ਜੀ ਉੱਠਣ” ਦਾ ਅਰਥ ਕੀ ਹੋਇਆ?
 
11 ਚੇਲਿਆਂ ਨੇ ਯਿਸੂ ਨੂੰ ਆਖਿਆ, “ਨੇਮ ਦੇ ਉਪਦੇਸ਼ ਇਹ ਭਲਾ ਕਿਉਂ ਆਖਦੇ ਹਨ ਕਿ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?”
 
12 ਯਿਸੂ ਨੇ ਉੱਤਰ ਦਿੱਤਾ, “ਉਨ੍ਹਾਂ ਦਾ ਇਹ ਕਹਿਣਾ ਕਿ ਏਲੀਯਾਹ ਪਹਿਲਾਂ ਆਵੇਗਾ ਦਰੁਸਤ ਹੈ ਕਿਉਂਕਿ ਉਹ ਪਹਿਲਾਂ ਆਕੇ ਸਭ ਕੁਝ ਮੁੜ ਸੁਆਰੇਗਾ। ਪਰ ਇਹ ਮਨੁੱਖ ਦੇ ਪੁੱਤਰ ਬਾਰੇ ਕਿਉਂ ਲਿਖਿਆ ਗਿਆ ਹੈ ਕਿ ਉਹ ਬਹੁਤ ਤਸੀਹੇ ਝੱਲੇਗਾ ਅਤੇ ਲੋਕਾਂ ਦੁਆਰਾ ਨਾਮੰਜ਼ੂਰ ਕੀਤਾ ਜਾਵੇਗਾ?
 
13 ਮੈਂ ਤੁਹਾਨੂੰ ਦੱਸਦਾ ਹਾਂ ਕਿ ਏਲੀਯਾਹ ਆ ਚੁਕਿਆ ਹੈ, ਅਤੇ ਲੋਕਾਂ ਨੇ ਉਸ ਨਾਲ ਬਦਸਲੂਕੀ ਕੀਤੀ ਜਿਵੇਂ ਕਿ ਉਨ੍ਹਾਂ ਨੇ ਚਾਹਿਆ। ਉਸਦੇ ਅਨੁਸਾਰ ਜੋ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ।”
 
14 ਤਦ ਯਿਸੂ, ਪਤਰਸ, ਯਾਕੂਬ ਅਤੇ ਯੂਹੰਨਾ ਬਾਕੀ ਚੇਲਿਆਂ ਕੋਲ ਆਏ। ਉਨ੍ਹਾਂ ਵੇਖਿਆ ਕਿ ਇੱਕ ਵੱਡੀ ਭੀੜ ਉਨ੍ਹਾਂ ਦੇ ਗਿਰਦ ਇਕਠੀ ਹੋ ਗਈ ਹੈ। ਨੇਮ ਦੇ ਉਪਦੇਸ਼ਕ ਚੇਲਿਆਂ ਨਾਲ ਬਹਸ ਕਰ ਰਹੇ ਸਨ।
 
15 ਜਦੋਂ ਲੋਕਾਂ ਨੇ ਯਿਸੂ ਨੂੰ ਵੇਖਿਆ, ਉਹ ਉਸਨੂੰ ਵੇਖਕੇ ਬੜੇ ਹੈਰਾਨ ਹੋਏ ਅਤੇ ਉਹ ਉਸਦਾ ਸਵਾਗਤ ਕਰਨ ਲਈ ਉਸ ਵੱਲ ਭੱਜੇ।
 
16 ਯਿਸੂ ਨੇ ਪੁੱਛਿਆ, “ਤੁਸੀਂ ਨੇਮ ਦੇ ਉਪਦੇਸ਼ਕਾਂ ਨਾਲ ਕੀ ਵਿਵਾਦ ਕਰ ਰਹੇ ਹੋ?”
 
17 ਭੀੜ ਵਿੱਚੋਂ ਇੱਕ ਮਨੁੱਖ ਨੇ ਜਵਾਬ ਦਿੱਤਾ, “ਗੁਰੂ! ਮੈਂ ਆਪਣਾ ਪੁੱਤਰ ਤੁਹਾਡੀ ਸ਼ਰਣ ਵਿੱਚ ਲਿਆਇਆ ਹਾਂ, ਇਸਦੇ ਅੰਦਰ ਆਤਮਾ ਪ੍ਰਵੇਸ਼ ਕਰ ਗਿਆ ਹੈ ਜੋ ਮੇਰੇ ਬੱਚੇ ਨੂੰ ਬੋਲਣ ਤੋਂ ਹਟਾਉਂਦਾ ਹੈ।
 
18 ਉਹ ਭਰਿਸ਼ਟ-ਆਤਮਾ ਜਦੋਂ ਵੀ ਉਸਨੂੰ ਫ਼ੜਦਾ ਹੈ, ਉਸਤੇ ਹਮਲਾ ਕਰਕੇ ਉਸਨੂੰ ਪਟਕਾ ਕੇ ਜ਼ਮੀਨ ਤੇ ਮਾਰਦਾ ਹੈ। ਮੇਰੇ ਪੁੱਤਰ ਦੇ ਮੂੰਹ ਚੋਂ ਝੱਗ ਵਗਦੀ ਹੈ ਅਤੇ ਉਹ ਆਪਣੇ ਦੰਦ ਕਰੀਚਦਾ ਹੈ ਅਤੇ ਆਕੜ ਜਾਂਦਾ ਹੈ। ਮੈਂ ਤੇਰੇ ਚੇਲਿਆਂ ਨੂੰ ਇਹ ਭਰਿਸ਼ਟ ਆਤਮਾ ਬਾਹਰ ਕਢਣ ਲਈ ਆਖਿਆ ਸੀ, ਪਰ ਉਹ ਇਉਂ ਕਰਨ ਤੋਂ ਅਸਮਰਥ ਰਹੇ।”
 
19 ਯਿਸੂ ਨੇ ਆਖਿਆ, “ਹੇ ਬੇਪਰਤੀਤ ਲੋਕੋ! ਮੈਨੂੰ ਕਦੋਂ ਤੱਕ ਤੁਹਾਡੇ ਸੰਗ ਰਹਿਣਾ ਪਵੇਗਾ? ਮੈਂ ਤੁਹਾਨੂੰ ਕਿੰਨਾ ਚਿਰ ਸਹਾਰਾਂਗਾ? ਬੱਚੇ ਨੂੰ ਮੇਰੇ ਕੋਲ ਲਿਆਓ!”
 
20 ਤਾਂ ਚੇਲੇ ਉਸ ਲੜਕੇ ਨੂੰ ਉਸ ਕੋਲ ਲਿਆਏ। ਜਦੋਂ ਭਰਿਸ਼ਟ-ਆਤਮਾ ਨੇ ਯਿਸੂ ਨੂੰ ਵੇਖਿਆ ਤਾਂ ਆਤਮਾ ਨੇ ਬੱਚੇ ਨੂੰ ਕੰਬਣ ਲਈ ਮਜਬੂਰ ਕੀਤਾ। ਫ਼ਿਰ ਮੂੰਹੋ ਝੱਗ ਕਢਦਾ ਹੋਇਆ ਬੱਚਾ ਡਿੱਗ ਪਿਆ ਅਤੇ ਜ਼ਮੀਨ ਤੇ ਲੇਟ ਗਿਆ।
 
21 ਯਿਸੂ ਨੇ ਬੱਚੇ ਦੇ ਪਿਤਾ ਨੂੰ ਪੁੱਛਿਆ, “ਇਹ ਬੱਚੇ ਦੇ ਨਾਲ ਕਦੋਂ ਦਾ ਵਾਪਰ ਰਿਹਾ ਹੈ?” ਪਿਤਾ ਨੇ ਜਵਾਬ ਦਿੱਤਾ, “ਜਦੋਂ ਉਹ ਬਹੁਤ ਛੋਟਾ ਸੀ।
 
22 ਭਰਿਸ਼ਟ ਆਤਮਾ ਉਸਨੂੰ ਮਾਰਨ ਲਈ ਅਕਸਰ ਅੱਗ ਤੇ ਕਦੇ ਪਾਣੀ ਵਿੱਚ ਸੁੱਟ ਦਿੰਦਾ ਸੀ। ਜੇਕਰ ਤੂੰ ਕੁਝ ਕਰ ਸਕਦਾ ਹੈ ਤਾਂ ਸਾਡੇ ਤੇ ਦਯਾ ਕਰ? ਸਾਡੀ ਸਹਾਇਤਾ ਕਰ।”
 
23 ਯਿਸੂ ਨੇ ਉਸਦੇ ਪਿਤਾ ਨੂੰ ਕਿਹਾ, “ਤੂੰ ਆਖਿਆ, ‘ਜੇ ਤੂੰ ਕਰ ਸਕਦਾ ਹੈਂ।’ ਵਿਸ਼ਵਾਸ ਕਰਨ ਵਾਲੇ ਵਿਅਕਤੀ ਲਈ ਸਭ ਕੁਝ ਸੰਭਵ ਹੈ।”
 
24 ਪਿਤਾ ਬੜਾ ਉਤਸੁਕ ਹੋ ਗਿਆ ਅਤੇ ਆਖਣ ਲੱਗਾ, “ਮੈਂ ਪਰਤੀਤ ਵਾਲਾ ਹਾਂ। ਮੇਰੇ ਤੇ ਕਿਰਪਾ ਕਰੋ ਕਿ ਮੈਂ ਹੋਰ ਪਰਤੀਤ ਕਰਨ ਵਾਲਾ ਬਣਾ।”
 
25 ਯਿਸੂ ਨੇ ਵੇਖਿਆ ਸਭ ਲੋਕ ਇਹ ਵੇਖਣ ਲਈ ਉਸ ਕੋਲ ਨੱਸੇ ਆ ਰਹੇ ਸਨ ਕਿ ਕੀ ਵਾਪਰ ਰਿਹਾ ਸੀ। ਫ਼ਿਰ ਉਸਨੇ ਭਰਿਸ਼ਟ ਆਤਮਾ ਨੂੰ ਝਿੜਕਿਆ ਅਤੇ ਆਖਿਆ, “ਤੂੰ ਭਰਿਸ਼ਟ ਆਤਮਾ, ਤੂੰ ਇਸ ਬੱਚੇ ਨੂੰ ਗੂੰਗਾ ਅਤੇ ਬੋਲਾ ਬਣਾ ਦਿੱਤਾ ਹੈ, ਮੈਂ ਤੈਨੂੰ ਹੁਕਮ ਦਿੰਦਾ ਹਾਂ ਕਿ ਤੂੰ ਇਸ ਬੱਚੇ ਵਿੱਚੋਂ ਬਾਹਰ ਆ ਜਾ, ਅਤੇ ਮੁੜ ਕਦੀ ਵੀ ਉਸ ਵਿੱਚ ਪ੍ਰਵੇਸ਼ ਨਾ ਕਰੀਂ।”
 
26 ਭਰਿਸ਼ਟ ਆਤਮਾ ਚੀਕਿਆ ਅਤੇ ਬੱਚੇ ਨੂੰ ਪੂਰੀ ਤਰ੍ਹਾਂ ਹਿਲਾ ਦਿੱਤਾ ਅਤੇ ਫ਼ੇਰ ਬਾਹਰ ਨਿਕਲ ਆਇਆ। ਜਦੋਂ ਉਹ ਬੱਚੇ ਨੂੰ ਭੁੰਜੇ ਡੇਗ ਕੇ ਉਸ ਵਿੱਚੋਂ ਬਾਹਰ ਨਿਕਲਿਆ ਤਾਂ ਬੱਚਾ ਮਰਿਆ ਹੋਇਆ ਜਾਪਦਾ ਸੀ। ਬੜੇ ਲੋਕਾਂ ਨੇ ਕਿਹਾ, “ਉਹ ਮਰ ਗਿਆ ਹੈ।”
 
27 ਪਰ ਯਿਸੂ ਨੇ ਬੱਚੇ ਦਾ ਹੱਥ ਫ਼ੜਿਆ ਤੇ ਉਹ ਉੱਠਕੇ ਖਲੋ ਗਿਆ।
 
28 ਜਦੋਂ ਯਿਸੂ ਘਰ ਵਾਪਸ ਆਇਆ ਤਾਂ ਉਸਦੇ ਚੇਲੇ ਉਸ ਵਕਤ ਉਸ ਕੋਲ ਉੱਥੇ ਇਕੱਲੇ ਸਨ ਤਾਂ ਉਸਨੂੰ ਆਖਣ ਲੱਗੇ, “ਕੀ ਵਜਹ ਹੈ ਕਿ ਅਸੀਂ ਉਸ ਭਰਿਸ਼ਟ-ਆਤਮਾ ਨੂੰ ਉਸ ਵਿੱਚੋਂ ਬਾਹਰ ਨਹੀਂ ਕੱਢ ਸਕੇ?”
 
29 ਯਿਸੂ ਨੇ ਉੱਤਰ ਦਿੱਤਾ, “ਇਸ ਤਰ੍ਹਾਂ ਦਾ ਆਤਮਾ ਸਿਰਫ਼ ਪ੍ਰਾਰਥਨਾ ਕਰਨ ਦੇ ਨਾਲ ਹੀ ਬਾਹਰ ਕੱਢਿਆ ਜਾ ਸਕਦਾ ਹੈ।”
 
30 ਤਦ ਯਿਸੂ ਤੇ ਉਸਦੇ ਚੇਲੇ ਉੱਥੋਂ ਤੁਰ ਪਏ ਅਤੇ ਗਲੀਲ ਵਿੱਚੋਂ ਦੀ ਲੰਘੇ ਪਰ ਉਹ ਨਹੀਂ ਚਾਹੁੰਦਾ ਸੀ ਕਿ ਲੋਕਾਂ ਨੂੰ ਖਬਰ ਹੋਵੇ ਕਿ ਉਹ ਕਿੱਥੇ ਹਨ।
 
31 ਉਹ ਆਪਣੇ ਚੇਲਿਆਂ ਨੂੰ ਇੱਕਲਿਆਂ ਉਪਦੇਸ਼ ਦੇਣਾ ਚਾਹੁੰਦਾ ਸੀ। ਉਸਨੇ ਉਨ੍ਹਾਂ ਨੂੰ ਆਖਿਆ, “ਮਨੁੱਖ ਦਾ ਪੁੱਤਰ ਆਦਮੀਆਂ ਨੂੰ ਫ਼ੜਾ ਦਿੱਤਾ ਜਾਵੇਗਾ, ਜੋ ਉਸਨੂੰ ਮਾਰ ਦੇਣਗੇ, ਅਤੇ ਮੌਤ ਤੋਂ ਤਿੰਨ ਦਿਨ ਬਾਅਦ ਉਹ ਫ਼ਿਰ ਜੀਅ ਉਠੇਗਾ।”
 
32 ਪਰ ਚੇਲੇ ਉਸਦੀ ਇਹ ਗੱਲ ਨਾ ਸਮਝ ਸਕੇ ਪਰ ਉਹ ਉਸਤੋਂ ਇਸਦਾ ਮਤਲਬ ਪੁਛਣ ਤੋਂ ਵੀ ਡਰਦੇ ਰਹੇ।
 
33 ਯਿਸੂ ਅਤੇ ਉਸਦੇ ਚੇਲੇ ਕਫ਼ਰਨਾਹੂਮ ਵਿੱਚ ਗਏ। ਉਹ ਇੱਕ ਘਰ ਵਿੱਚ ਗਏ ਤਾਂ ਉਸਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਰਾਹ ਵਿੱਚ ਵਾਦ-ਵਿਵਾਦ ਕਰਦੇ ਸੁਣਿਆ ਹੈ, ਤੁਸੀਂ ਕਿਸ ਬਾਰੇ ਬਹਿਸ ਕਰ ਰਹੇ ਸੀ?”
 
34 ਪਰ ਚੇਲਿਆਂ ਨੇ ਕੋਈ ਜਵਾਬ ਨਾ ਦਿੱਤਾ ਕਿਉਂਕਿ ਉਨ੍ਹਾਂ ਨੇ ਰਸਤੇ ਵਿੱਚ ਇਹ ਬਹਿਸ ਕੀਤੀ ਸੀ ਕਿ ਉਨ੍ਹਾਂ ਵਿੱਚੋਂ ਸਭ ਤੋਂ ਮਹਾਨ ਕੌਣ ਹੈ?
 
35 ਫ਼ਿਰ ਯਿਸੂ ਬੈਠ ਗਿਆ ਅਤੇ ਉਨ੍ਹਾਂ ਬਾਰ੍ਹਾਂ ਰਸੂਲਾਂ ਨੂੰ ਸੱਦਿਆ ਅਤੇ ਕਿਹਾ, “ਜੇਕਰ ਕੋਈ ਮਹਾਨ ਬਣਨਾ ਚਾਹੁੰਦਾ ਹੈ ਤਾਂ ਉਸਨੂੰ ਸਭ ਲੋਕਾਂ ਤੋਂ ਛੋਟਾ ਹੋਣਾ ਚਾਹੀਦਾ ਹੈ, ਅਤੇ ਉਸਨੂੰ ਉਨ੍ਹਾਂ ਦੀ ਸੇਵਾ ਕਰਨੀ ਚਾਹੀਦੀ ਹੈ।”
 
36 ਫ਼ਿਰ ਯਿਸੂ ਨੇ ਇੱਕ ਛੋਟੇ ਬਾਲਕ ਨੂੰ ਲੈ ਕੇ ਉਨ੍ਹਾਂ ਚੇਲਿਆਂ ਦੇ ਵਿਚਕਾਰ ਖੜ੍ਹਾ ਕੀਤਾ। ਫ਼ੇਰ ਉਸਨੂੰ ਕੁਛੜ ਚੁੱਕ ਕੇ ਉਨ੍ਹਾਂ ਨੂੰ ਕਿਹਾ,
 
37 “ਜੇਕਰ ਕੋਈ ਮੇਰੇ ਨਾਂ ਦੇ ਕਾਰਣ ਅਜਿਹੇ ਬਾਲਕ ਦਾ ਸਵਾਗਤ ਕਰਦਾ ਹੈ ਤਾਂ ਉਹ ਮੇਰਾ ਸਵਾਗਤ ਕਰਦਾ ਹੈ, ਅਤੇ ਉਹ ਜੋ ਮੇਰਾ ਸਵਾਗਤ ਕਰਦਾ ਹੈ, ਉਹ ਉਸ ਦਾ ਸਵਾਗਤ ਕਰਦਾ ਜਿਸ ਨੇ ਮੈਨੂੰ ਭੇਜਿਆ ਹੈ।”
 
38 ਫ਼ਿਰ ਯੂਹੰਨਾ ਨੇ ਆਖਿਆ, “ਗੁਰੂ! ਅਸੀਂ ਇੱਕ ਬੰਦੇ ਨੂੰ ਤੇਰੇ ਨਾਂ ਉੱਤੇ ਭੂਤ ਕੱਢਦਿਆਂ ਵੇਖਿਆ ਹੈ, ਪਰ ਉਸਨੂੰ ਅਸੀਂ ਇਹ ਸਭ ਕਰਨ ਤੋਂ ਰੋਕਿਆ, ਕਿਉਂਕਿ ਉਹ ਸਾਡੇ ਧੜੇ ਵਿੱਚੋਂ ਨਹੀਂ ਸੀ।”
 
39 ਯਿਸੂ ਨੇ ਆਖਿਆ, “ਉਸਨੂੰ ਰੋਕੋ ਨਾ। ਕਿਉਂਕਿ ਜੇਕਰ ਕੋਈ ਮੇਰੇ ਨਾਂ ਉੱਤੇ ਕਰਿਸ਼ਮੇ ਕਰਦਾ ਹੈ ਤਾਂ ਝੱਟ ਹੀ ਉਹ ਮੇਰੇ ਬਾਰੇ ਕੋਈ ਬੁਰੀਆਂ ਗੱਲਾਂ ਨਹੀਂ ਆਖੇਗਾ।
 
40 ਉਹ ਵਿਅਕਤੀ ਜੋ ਸਾਡੇ ਵਿਰੁੱਧ ਨਹੀਂ ਹੈ, ਉਹ ਸਾਡੇ ਲਈ ਹੈ।
 
41 ਮੈਂ ਤੁਹਨੂੰ ਸੱਚ ਦੱਸਦਾ ਹਾਂ ਜੇਕਰ ਕੋਈ ਤੁਹਾਨੂੰ ਪਾਣੀ ਦਾ ਪਿਆਲਾ ਪੀਣ ਨੂੰ ਦਿੰਦਾ ਹੈ, ਕਿਉਂਕਿ ਤੁਸੀਂ ਮਸੀਹ ਦੇ ਹੋ, ਤਾਂ ਉਹ ਜ਼ਰੂਰ ਆਪਣਾ ਫ਼ਲ ਪਾਵੇਗਾ।
 
42 “ਜੇਕਰ ਕੋਈ ਮਨੁੱਖ ਇਨ੍ਹਾਂ ਛੋਟਿਆਂ ਬੱਚਿਆਂ ਤੋਂ, ਜਿਹੜੇ ਕਿ ਮੇਰੇ ਤੇ ਨਿਹਚਾ ਰੱਖਦੇ ਹਨ, ਪਾਪ ਕਰਵਾਏ ਤਾਂ ਉਸ ਮਨੁੱਖ ਲਈ ਇਹ ਬਹੁਤ ਮਾੜਾ ਹੋਵੇਗਾ। ਉਸ ਮਨੁੱਖ ਲਈ ਚੰਗਾ ਹੋਵੇਗਾ ਕਿ ਉਹ ਆਪਣੇ ਗੱਲ ਵਿੱਚ ਚੱਕੀ ਦਾ ਪੁੜ ਬੰਨ੍ਹੇ ਅਤੇ ਸਮੁੰਦਰ ਵਿੱਚ ਕੁੱਦ ਜਾਵੇ।
 
43 ਜੇਕਰ ਤੁਹਾਡਾ ਇੱਕ ਹੱਥ ਤੁਹਾਥੋਂ ਪਾਪ ਕਰਵਾਉਂਦਾ ਹੈ, ਤਾਂ ਇਸਨੂੰ ਵਢ ਸੁੱਟੋ। ਤੁਹਾਡੇ ਲਈ ਟੁੰਡਾ ਹੁੰਦਿਆਂ ਹੋਇਆਂ ਜੀਵਨ ਵਿੱਚ ਵੜਨਾ ਚੰਗਾ ਹੈ ਨਾ ਕਿ ਦੋ ਹੱਥਾ ਨਾਲ, ਜਿਸ ਨਾਲ ਤੁਸੀਂ ਨਰਕ ਵਿੱਚ ਜਾਵੋਂਗੇ। ਜਿੱਥੇ ਅਜਿਹੀ ਅੱਗ ਹੋਵੇਗੀ ਜੋ ਬੁਝਾਈ ਨਹੀਂ ਜਾ ਸਕਦੀ।
 
44 ਜੇਕਰ ਤੁਹਾਡਾ ਇੱਕ ਪੈਰ ਤੁਹਾਥੋਂ ਪਾਪ ਕਰਾਉਂਦਾ ਹੈ, ਤਾਂ ਇਸਨੂੰ ਵਢ ਸੁੱਟੋ। ਲੰਗੜਾ ਹੋਕੇ ਜਿਉਣਾ ਤੁਹਾਡੇ ਲਈ ਉਸਤੋਂ ਭਲਾ ਹੈ ਜੋ ਦੋ ਪੈਰ ਹੁੰਦਿਆਂ ਵੀ ਤੁਹਾਨੂੰ ਨਰਕ ਦੀ ਉਸ ਅੱਗ ਵਿੱਚ, ਜਿਹੜੀ ਬੁਝਣ ਵਾਲੀ ਨਹੀਂ, ਸੁੱਟਿਆ ਜਾਵੇ।
 
45 (44)
 
46 ਜੇਕਰ ਤੁਹਾਡੀ ਅੱਖ ਤੁਹਾਥੋਂ ਕੋਈ ਪਾਪ ਕਰਵਾਏ, ਇਸਨੂੰ ਵੀ ਬਾਹਰ ਕੱਢ ਸੁੱਟੋ। ਇੱਕ ਅੱਖ ਨਾਲ ਜੀਵਨ ਵਿੱਚ ਵੜਨਾ ਚੰਗਾ ਹੋਵੇਗਾ, ਉਸ ਕੋਲੋ ਕਿ ਤੁਹਾਨੂੰ ਦੋ ਅੱਖਾਂ ਦੇ ਹੁੰਦਿਆਂ ਹੋਇਆਂ ਨਰਕ ਵਿੱਚ ਸੁਟਿਆ ਜਾਵੇ।
 
47 (46)
 
48 ਨਰਕ ਵਿੱਚ, ਉਹ ਕੀੜੇ ਜੋ ਲੋਕਾਂ ਨੂੰ ਖਾਂਦੇ ਹਨ, ਕਦੇ ਨਹੀਂ ਮਰਦੇ, ਤੇ ਉੱਥੋਂ ਦੀ ਅੱਗ ਕਦੇ ਨਹੀਂ ਬੁਝਾਈ ਜਾ ਸਕਦੀ।
 
49 “ਸਭ ਨੂੰ ਅੱਗ ਦੁਆਰਾ ਸਜ਼ਾ ਦਿੱਤੀ ਜਾਵੇਗੀ।
 
50 “ਲੂਣ ਚੰਗਾ ਹੈ। ਜੇਕਰ ਲੂਣ ਆਪਣਾ ਲੂਣਾਪਨ ਛੱਡ ਦੇਵੇ ਤਾਂ ਉਹ ਦੋਬਾਰਾ ਨਮਕੀਨ ਨਹੀਂ ਹੋ ਸਕਦਾ। ਇਸ ਲਈ ਹਮੇਸ਼ਾ ਚੰਗਿਆਈ ਨਾਲ ਭਰਪੂਰ ਰਹੋ ਅਤੇ ਇੱਕ-ਦੂਜੇ ਨਾਲ ਸ਼ਾਂਤੀ ਪੂਰਵਕ ਰਹੋ।”
 
 

  [ Prev ] 1 | 2 | 3 | 4 | 5 | 6 | 7 | 8 | | 10 | 11 | 12 | 13 | 14 | 15 | 16 | [ Next ]