Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਮੱਤੀ ਦੀ ਇੰਜੀਲ Chapter1
 
1 ਇਹ ਯਿਸੂ ਮਸੀਹ ਦੇ ਪਰਿਵਾਰ ਦਾ ਇਤਿਹਾਸ ਹੈ। ਯਿਸੂ ਦਾਊਦ ਦੇ ਪਰਿਵਾਰ ਤੋਂ ਸੀ ਅਤੇ ਦਾਊਦ ਅਬਰਾਹਾਮ ਦੇ ਪਰਿਵਾਰ ਤੋਂ ਸੀ।
 
2 ਅਬਰਾਹਾਮ ਇਸਹਾਕ ਦਾ ਪਿਤਾ ਸੀ। ਇਸਹਾਕ ਯਾਕੂਬ ਦਾ ਪਿਤਾ ਸੀ। ਯਾਕੂਬ ਯਹੂਦਾਹ ਅਤੇ ਉਸਦੇ ਭਰਾਵਾਂ ਦਾ ਪਿਤਾ ਸੀ।
 
3 ਯਹੂਦਾਹ ਫ਼ਰਸ ਅਤੇ ਜ਼ਰਾ ਦਾ ਪਿਤਾ ਸੀ। (ਤਾਮਾਰ ਉਨੱਹਾਂ ਦੀ ਮਾਤਾ ਸੀ।) ਫ਼ਰਸ ਹਸਰੋਨ ਦਾ ਪਿਤਾ ਸੀ। ਹਸਰੋਨ ਰਾਮ ਦਾ ਪਿਤਾ ਸੀ।
 
4 ਰਾਮ ਅੰਮੀਨਾਦਾਬ ਦਾ ਪਿਤਾ ਸੀ। ਅੰਮੀਨਾਦਾਬ ਨਹਸ਼ੋਨ ਦਾ ਪਿਤਾ ਸੀ। ਨਹਸ਼ੋਨ ਸਲਮੋਨ ਦਾ ਪਿਤਾ ਸੀ।
 
5 ਸਲਮੋਨ ਬੋਅਜ਼ ਦਾ ਪਿਤਾ ਸੀ। ਬੋਅਜ਼ ਦੀ ਮਾਤਾ ਰਾਹਾਬ ਸੀ ਬੋਅਜ਼ ਓਬੇਦ ਦਾ ਪਿਤਾ ਸੀ। ਰੂਥ ਓਬੇਦ ਦੀ ਮਾਤਾ ਸੀ। ਉਬੇਦ ਯੱਸੀ ਦਾ ਪਿਤਾ ਸੀ।
 
6 ਯੱਸੀ ਦਾਊਦ ਬਾਦਸ਼ਾਹ ਦਾ ਪਿਤਾ ਸੀ। ਦਾਊਦ ਸੁਲੇਮਾਨ ਦਾ ਪਿਤਾ ਸੀ। (ਸੁਲੇਮਾਨ ਦੀ ਮਾਤਾ ਪਹਿਲਾਂ ਉਰੀਯਾਹ ਦੀ ਪਤਨੀ ਸੀ।)
 
7 ਸੁਲੇਮਾਨ ਰਹਬੁਆਮ ਦਾ ਪਿਤਾ ਸੀ। ਰਹਬੁਆਮ ਅਬੀਯਾਹ ਦਾ ਪਿਤਾ ਸੀ। ਅਬੀਯਾਹ ਆਸਾ ਦਾ ਪਿਤਾ ਸੀ।
 
8 ਆਸਾ ਯਹੋਸ਼ਾਫਾਟ ਦਾ ਪਿਤਾ ਸੀ। ਯਹੋਸ਼ਾਫਾਟ ਯੋਰਾਮ ਦਾ ਪਿਤਾ ਸੀ। ਯੋਰਾਮ ਉਜ਼ੀਯਾਹ ਦਾ ਪਿਤਾ ਸੀ।
 
9 ਉਜ਼ੀਯੱਯਾਹ ਯੋਥਾਮ ਦਾ ਪਿਤਾ ਸੀ। ਯੋਥਾਮ ਆਹਾਜ਼ ਦਾ ਪਿਤਾ ਸੀ। ਆਹਾਜ਼ ਹਿਜ਼ਾਕੀਯਾਹ ਦਾ ਪਿਤਾ ਸੀ।
 
10 ਹਿਜ਼ਕੀਯਾਹ ਮਨੱਸਹ ਦਾ ਪਿਤਾ ਸੀ। ਮਨੱਸਹ ਆਮੋਨ ਦਾ ਪਿਤਾ ਸੀ। ਆਮੋਨ ਯੋਸ਼ੀਯਾਹ ਦਾ ਪਿਤਾ ਸੀ।
 
11 ਯੋਸ਼ੀਯਾਹ, ਯਕਾਨਯਾਹ, ਅਤੇ ਉਸਦੇ ਭਰਾਵਾਂ ਦਾ ਦਾਦਾ ਸੀ। ਇਸ ਸਮੇਂ ਦੌਰਾਨ, ਯਹੂਦੀ ਕੈਦੀਆਂ ਦੀ ਤਰ੍ਹਾਂ ਬੇਬੀਲੋਨ ਨੂੰ ਲਿਜਾਏ ਗਏ ਸਨ। ਯਹੂਦੀਆਂ ਨੂੰ ਬੇਬੀਲੋਨ ਲੈ ਜਾਣ ਤੋਂ ਬਾਅਦ: ਯਕਾਨਯਾਹ ਸ਼ਅਲਤੀਏਲ ਦਾ ਪਿਤਾ ਸੀ।
 
12 ਸ਼ਅਲਤੀਏਲ ਜ਼ਰੁੱਬਾਬਲ ਦਾ ਦਾਦਾ ਸੀ।
 
13 ਜ਼ਰੁੱਬਾਬਲ ਅਬੀਹੂਦ ਦਾ ਪਿਤਾ ਸੀ। ਅਬੀਹੂਦ ਅਲਯਾਕੀਮ ਦਾ ਪਿਤਾ ਸੀ। ਅਲਯਾਕੀਮ ਅੱਜ਼ੋਰ ਦਾ ਪਿਤਾ ਸੀ।
 
14 ਅੱਜ਼ੋਰ ਸਾਦੋਕ ਦਾ ਪਿਤਾ ਸੀ। ਸਾਦੋਕ ਯਾਕੀਮ ਦਾ ਪਿਤਾ ਸੀ। ਯਾਕੀਮ ਅਲੀਹੂਦ ਦਾ ਪਿਤਾ ਸੀ।
 
15 ਅਲੀਹੂਦ ਅਲਾਜ਼ਾਰ ਦਾ ਪਿਤਾ ਸੀ। ਅਲਾਜ਼ਾਰ ਮਥਾਨ ਦਾ ਪਿਤਾ ਸੀ। ਮਥਾਨ ਯਾਕੂਬ ਦਾ ਪਿਤਾ ਸੀ।
 
16 ਯਾਕੂਬ ਯੂਸੁਫ਼ ਦਾ ਪਿਤਾ ਸੀ। ਮਰਿਯਮ ਯੂਸੁਫ਼ ਦੀ ਪਤਨੀ ਸੀ। ਮਰਿਯਮ ਯਿਸੂ ਦੀ ਮਾਂ ਸੀ। ਯਿਸੂ ਹੀ ਮਸੀਹ ਕਹਾਉਂਦਾ ਹੈ।
 
17 ਸੋ ਅਬਰਾਹਾਮ ਤੋਂ ਲੈਕੇ ਦਾਊਦ ਤੀਕਰ ਇਹ ਚੌਦਾਂ ਪੀੜ੍ਹੀਆਂ ਸਨ। ਅਤੇ ਚੌਦਾਂ ਹੀ ਪੀੜ੍ਹੀਆਂ ਦਾਊਦ ਤੋਂ ਲੈਕੇ ਉਸ ਵਕਤ ਤੀਕਰ ਸਨ ਜਦੋਂ ਲੋਕਾਂ ਨੂੰ ਬੇਬੀਲੋਨ ਲਿਜਾਇਆ ਗਿਆ। ਅਤੇ ਚੌਦਾਂ ਹੀ ਪੀੜ੍ਹੀਆਂ ਲੋਕਾਂ ਨੂੰ ਬੇਬੀਲੋਨ ਲੈਕੇ ਜਾਣ ਤੋਂ ਮਸੀਹ ਦੇ ਜਨਮ ਤੱਕ ਸਨ।
 
18 ਯਿਸੂ ਮਸੀਹ ਦੀ ਮਾਤਾ ਮਰਿਯਮ ਸੀ। ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ। ਮਰਿਯਮ ਦੀ ਕੁੜਮਾਈ ਯੂਸੁਫ਼ ਦੇ ਨਾਲ ਹੋਈ। ਪਰ ਵਿਆਹ ਹੋਣ ਤੋਂ ਪਹਿਲਾਂ ਹੀ ਮਰਿਯਮ ਨੇ ਦੇਖਿਆ ਕਿ ਉਹ ਗਰਭਵਤੀ ਹੈ। ਮਰਿਯਮ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਰਭਵਤੀ ਹੋਈ ਸੀ।
 
19 ਮਰਿਯਮ ਦਾ ਪਤੀ ਯੂਸੁਫ਼ ਇੱਕ ਚੰਗਾ ਮਨੁੱਖ ਸੀ। ਉਹ ਇਹ ਨਹੀਂ ਚਾਹੁੰਦਾ ਸੀ ਕਿ ਉਹ ਮਰਿਯਮ ਨੂੰ ਲੋਕਾਂ ਸਾਮ੍ਹਣੇ ਕਲੰਕਨ ਪਰਗਟ ਕਰੇ। ਤਾਂ ਉਸਨੇ ਉਸਨੂੰ ਚੁੱਪ-ਚਾਪ ਛੱਡ ਦੇਣ ਦੀ ਸੋਚੀ।
 
20 ਪਰ ਜਦੋਂ ਉਸਨੇ ਇਸ ਬਾਰੇ ਸੋਚਿਆ ਤਾਂ ਪ੍ਰਭੂ ਦੇ ਇੱਕ ਦੂਤ ਨੇ ਉਸਦੇ ਸੁਪਨੇ ਵਿੱਚ ਦਰਸ਼ਨ ਦਿੱਤੇ। ਤੇ ਦੂਤ ਨੇ ਕਿਹਾ, “ਹੇ ਯੂਸੁਫ਼, ਦਾਊਦ ਦੇ ਪੁੱਤਰ, ਤੂੰ ਮਰਿਯਮ ਨੂੰ ਆਪਣੀ ਪਤਨੀ ਸਵਿਕਾਰ ਕਰਨ ਤੋਂ ਨਾ ਘਬਰਾ। ਜਿਹੜਾ ਬੱਚਾ ਉਸਦੀ ਕੁਖ ਵਿੱਚ ਆਇਆ ਹੈ ਉਹ ਪਵਿੱਤਰ ਆਤਮਾ ਤੋਂ ਹੈ।
 
21 ਮਰਿਯਮ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਤੂੰ ਉਸਦਾ ਨਾਂ ਯਿਸੂ ਰਖੀਂ ਕਿਉਂਕਿ ਉਹ ਆਪਣੇ ਲੋਕਾਂ ਨੂੰ ਉਨ੍ਹਾਂ ਦੇ ਪਾਪਾਂ ਤੋਂ ਬਚਾਵੇਗਾ।”
 
22 ਇਹ ਸਭ ਕੁਝ ਪ੍ਰਭੂ ਦੇ ਆਪਣੇ ਨਬੀ ਦੁਆਰਾ ਕਹੇ ਹੋਏ ਸ਼ਬਦਾਂ ਨੂੰ ਪੂਰਾ ਕਰਨ ਲਈ ਵਾਪਰਿਆ।
 
23 “ਕੁਆਰੀ ਗਰਭਵਤੀ ਹੋਵੇਗੀ ਅਤੇ ਪੁੱਤਰ ਨੂੰ ਜਨਮ ਦੇਵੇਗੀ। ਉਹ ਉਸਦਾ ਨਾਮ ਇੰਮਾਨੂਏਲ ਰੱਖਣਗੇ।”* ਜਿਸਦਾ ਅਰਥ ਇਹ ਹੈ, “ਪਰਮੇਸ਼ੁਰ ਸਾਡੇ ਸੰਗ ਹੈ।”
 
24 ਜਦੋਂ ਯੂਸੁਫ਼ ਜਾਗਿਆ ਤਾਂ ਉਸਨੇ ਉਵੇਂ ਹੀ ਕੀਤਾ ਜਿਵੇਂ ਪ੍ਰਭੂ ਦੇ ਦੂਤ ਨੇ ਉਸਨੂੰ ਕਰਨ ਲਈ ਕਿਹਾ ਸੀ। ਯੂਸੁਫ਼ ਨੇ ਮਰਿਯਮ ਨਾਲ ਵਿਆਹ ਕੀਤਾ।
 
25 ਪਰ ਯੂਸੂਫ਼ ਨੇ ਮਰਿਯਮ ਨਾਲ ਕੋਈ ਜਿਨਸੀ ਸਬੰਧ ਨਾ ਰੱਖਿਆ ਜਦ ਤੱਕ ਕਿ ਉਸਨੇ ਪੁੱਤਰ ਨੂੰ ਜਨਮ ਨਾ ਦੇ ਦਿੱਤਾ। ਅਤੇ ਯੂਸੁਫ਼ ਨੇ ਪੁੱਤਰ ਦਾ ਨਾਂ ਯਿਸੂ ਰੱਖਿਆ।
 
 

  | 2 | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | 22 | 23 | 24 | 25 | 26 | 27 | 28 | [ Next ]