Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਮੱਤੀ ਦੀ ਇੰਜੀਲ Chapter17
 
1 ਛੇਆਂ ਦਿਨਾਂ ਬਾਅਦ, ਯਿਸੂ ਨੇ ਪਤਰਸ, ਯਾਕੂਬ ਅਤੇ ਉਸਦੇ ਭਰਾ ਯੂਹੰਨਾ ਨੂੰ ਲਿਆ ਅਤੇ ਉਨ੍ਹਾਂ ਨੂੰ ਇੱਕ ਉੱਚੇ ਪਹਾੜ ਤੇ ਲੈ ਗਿਆ।
 
2 ਉਨ੍ਹਾਂ ਚੇਲਿਆਂ ਦੇ ਸਾਮ੍ਹਣੇ ਯਿਸੂ ਬਦਲ ਗਿਆ। ਉਸਦਾ ਮੁਖ ਸੂਰਜ ਵਾਂਗ ਚਮਕਿਆ ਅਤੇ ਉਸਦੇ ਕੱਪੜੇ ਚਾਨਣ ਵਰਗੇ ਚਿੱਟੇ ਹੋ ਗਏ।
 
3 ਫ਼ੇਰ ਉਨ੍ਹਾਂ ਦੋ ਆਦਮੀ, ਮੂਸਾ ਅਤੇ ਏਲੀਯਾਹ, ਯਿਸੂ ਨਾਲ ਗੱਲਾਂ ਕਰਦੇ ਹੋਏ ਨਜ਼ਰ ਆਏ।
 
4 ਤਦ ਪਤਰਸ ਨੇ ਅੱਗੋਂ ਯਿਸੂ ਨੂੰ ਆਖਿਆ, “ਪ੍ਰਭੂ ਜੀ ਸਾਡਾ ਇੱਥੇ ਹੋਣਾ ਚੰਗਾ ਹੈ। ਜੇ ਤੁਸੀਂ ਚਾਹੋਂ ਤਾਂ ਇੱਥੇ ਤਿੰਨ ਡੇਰੇ ਬਨਾਵਾਂ, ਇੱਕ ਤੁਹਾਡੇ ਲਈ ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ।”
 
5 ਅਜੇ ਪਤਰਸ ਬੋਲ ਹੀ ਰਿਹਾ ਸੀ ਕਿ ਇੱਕ ਜੋਤਮਾਨ ਬੱਦਲ ਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਕਿ, “ਇਹ ਮੇਰਾ ਪੁੱਤਰ ਹੈ ਅਤੇ ਮੈਂ ਇਸਨੂੰ ਪਿਆਰ ਕਰਦਾ ਹਾਂ।”
 
6 ਜਦੋਂ ਚੇਲਿਆਂ ਨੇ ਇਹ ਅਵਾਜ਼ ਸੁਣੀ ਤਾਂ ਉਹ ਘਬਰਾ ਗਏ। ਉਹ ਮੂਧੇ ਮੂੰਹ ਡਿੱਗ ਪਏ।
 
7 ਪਰ ਯਿਸੂ ਨੇ ਨੇੜੇ ਆਕੇ ਉਨ੍ਹਾਂ ਨੂੰ ਛੋਹਿਆ ਅਤੇ ਕਿਹਾ, “ਉਠੋ ਅਤੇ ਡਰੋ ਨਾ।”
 
8 ਤਦ ਉਨ੍ਹਾਂ ਨੇ ਆਪਣੀਆਂ ਅਖਾਂ ਚੁੱਕੀਆਂ ਤਾਂ ਉੱਥੇ ਹੋਰ ਕਿਸੇ ਨੂੰ ਨਹੀਂ ਸਿਰਫ਼ ਯਿਸੂ ਨੂੰ ਇੱਕਲਾ ਦੇਖਿਆ।
 
9 ਜਦੋਂ ਯਿਸੂ ਅਤੇ ਉਸਦੇ ਚੇਲੇ ਪਹਾੜ ਤੋਂ ਹੇਠਾਂ ਆ ਰਹੇ ਸਨ, ਯਿਸੂ ਨੇ ਉਨ੍ਹਾਂ ਨੂੰ ਆਦੇਸ਼ ਦਿੱਤਾ, “ਜਦ ਤੀਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉਠੇ, ਉਸ ਦਰਸ਼ਨ ਦੀ ਗੱਲ ਕਿਸੇ ਨੂੰ ਨਹੀਂ ਦੱਸਣਾ।”
 
10 ਤਦ ਉਸਦੇ ਚੇਲਿਆਂ ਨੇ ਉਸਤੋਂ ਪੁੱਛਿਆ, “ਫ਼ੇਰ ਨੇਮ ਦੇ ਉਪਦੇਸ਼ਕ ਇਹ ਕਿਉਂ ਆਖਦੇ ਹਨ ਕਿ ਮਸੀਹ ਦੇ ਆਉਣ ਤੋਂ ਪਹਿਲਾਂ ਏਲੀਯਾਹ ਦਾ ਆਉਣਾ ਜ਼ਰੂਰੀ ਹੈ?”
 
11 ਯਿਸੂ ਨੇ ਉੱਤਰ ਦਿੱਤਾ, “ਉਹ ਠੀਕ ਆਖਦੇ ਹਨ ਕਿ ਉਹ ਆਵੇਗਾ ਅਤੇ ਸਭ ਕੁਝ ਬਹਾਲ ਕਰੇਗਾ।
 
12 ਪਰ ਮੈਂ ਤੁਹਾਨੂੰ ਆਖਦਾ ਹਾਂ, ਕਿ ਏਲੀਯਾਹ ਪਹਿਲਾਂ ਹੀ ਆ ਚੁੱਕਿਆ ਹੈ ਪਰ ਉਨ੍ਹਾਂ ਨੇ ਉਸਨੂੰ ਨਹੀਂ ਪਛਾਣਿਆ। ਅਤੇ ਜੋ ਬਦੀ ਲੋਕ ਕਰ ਸਕਦੇ ਸਨ, ਉਨ੍ਹਾਂ ਨੇ ਉਸ ਨਾਲ ਕੀਤੀ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਹੱਥੋਂ ਦੁਖ ਪਾਵੇਗਾ।”
 
13 ਤਦ ਚੇਲਿਆਂ ਨੂੰ ਸਮਝ ਪਈ ਕਿ ਯਿਸੂ ਦਾ ਭਾਵ ਯੂਹੰਨਾ ਬਪਤਿਸਮਾ ਦੇਣ ਵਾਲੇ ਤੋਂ ਹੈ ਕਿ ਉਹੀ ਅਸਲ ਵਿੱਚ ਏਲੀਯਾਹ ਸੀ।
 
14 ਜਦ ਯਿਸੂ ਅਤੇ ਉਸਦੇ ਚੇਲੇ ਭੀੜ ਕੋਲ ਵਾਪਸ ਪਰਤੇ ਤਾਂ ਇੱਕ ਮਨੁੱਖ ਉਸਦੇ ਕੋਲ ਆਇਆ ਅਤੇ ਉਸ ਅੱਗੇ ਗੋਡੇ ਨਿਵਾਕੇ ਬੋਲਿਆ,
 
15 ਪ੍ਰਭੂ ਜੀ, “ਮੇਰੇ ਪੁੱਤਰ ਉੱਤੇ ਦਯਾ ਕਰੋ ਕਿਉਂਕਿ ਉਹ ਮਿਰਗੀ ਦੇ ਮਾਰੇ ਬਹੁਤ ਦੁੱਖ ਪਾਉਂਦਾ ਹੈ। ਉਹ ਤਾਂ ਬਹੁਤ ਵਾਰੀ ਅੱਗ ਵਿੱਚ ਜਾਂ ਪਾਣੀ ਵਿੱਚ ਡਿੱਗ ਪੈਂਦਾ ਹੈ।
 
16 ਮੈਂ ਉਸਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸਨੂੰ ਚੰਗਾ ਨਾ ਕਰ ਸਕੇ।”
 
17 ਤਦ ਯਿਸੂ ਨੇ ਉੱਤਰ ਦਿੱਤਾ, “ਤੁਹਾਨੂੰ ਵਿਸ਼ਵਾਸ ਨਹੀਂ ਹੈ। ਤੁਹਾਡਾ ਜੀਵਨ ਢੰਗ ਗਲਤ ਹੈ। ਕਿੰਨਾ ਚਿਰ ਮੈਨੂੰ ਤੁਹਾਡੇ ਨਾਲ ਰਹਿਣਾ ਪਵੇਗਾ? ਕਿੰਨਾ ਚਿਰ ਮੈਂ ਤੁਹਾਡੇ ਨਾਲ ਸਬਰ ਤੋਂ ਕੰਮ ਲਵਾਂਗਾ। ਬੱਚੇ ਨੂੰ ਇੱਥੇ ਲਿਆਓ।”
 
18 ਤਾਂ ਯਿਸੂ ਨੇ ਬੱਚੇ ਅੰਦਰਲੇ ਭੂਤ ਨੂੰ ਸਖਤੀ ਨਾਲ ਝਿੜਕਿਆ। ਭੂਤ ਬੱਚੇ ਵਿੱਚੋਂ ਬਾਹਰ ਆ ਗਿਆ ਅਤੇ ਉਸੇ ਘੜੀ ਬੱਚਾ ਚੰਗਾ ਹੋ ਗਿਆ।
 
19 ਫ਼ੇਰ ਜਦੋਂ ਯਿਸੂ ਇਕੱਲਾ ਸੀ ਚੇਲੇ ਉਸ ਕੋਲ ਆਏ ਅਤੇ ਪੁੱਛਿਆ, ਕਿ ਅਸੀਂ ਭੂਤ ਨੂੰ ਕਿਉਂ ਨਾ ਕਢ ਸਕੇ?
 
20 ਉਸਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਉਸ ਬੱਚੇ ਵਿੱਚੋਂ ਭੂਤ ਕਢਣ ਵਿੱਚ ਇਸ ਲਈ ਨਾਕਾਮਯਾਬ ਰਹੇ ਕਿਉਂਕਿ ਤੁਹਾਡੀ ਨਿਹਚਾ ਕਮਜ਼ੋਰ ਸੀ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਸਰ੍ਹੋਂ ਦੇ ਦਾਣੇ ਜਿੰਨੀ ਵੀ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਵੀ ਜੇ ਕਹੋਂਗੇ, ‘ਇਥੋਂ ਹੱਟ ਕੇ ਉਸ ਥਾਂ ਚਲਾ ਜਾ’, ਤਾਂ ਉਹ ਚਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਅਨਹੋਣਾ ਨਹੀਂ ਹੋਵੇਗਾ।”
 
21 ()
 
22 ਬਾਅਦ ਵਿੱਚ ਸਾਰੇ ਚੇਲੇ ਗਲੀਲ ਵਿੱਚ ਇੱਕਠੇ ਹੋਏ ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਮਨੁੱਖ ਦਾ ਪੁੱਤਰ ਲੋਕਾਂ ਦੇ ਹੱਥ ਸੌਂਪ ਦਿੱਤਾ ਜਾਵੇਗਾ।
 
23 ਅਤੇ ਉਹ ਮਨੁੱਖ ਦੇ ਪੁੱਤਰ ਨੂੰ ਮਾਰ ਸੁੱਟਣਗੇ ਅਤੇ ਉਹ ਫ਼ਿਰ ਤੀਜੇ ਦਿਨ ਜੀ ਉਠੇਗਾ।” ਚੇਲੇ ਇਹ ਸੁਣਕੇ ਬੜੇ ਉਦਾਸ ਹੋਏ ਕਿ ਯਿਸੂ ਮਾਰਿਆ ਜਾਵੇਗਾ।
 
24 ਯਿਸੂ ਅਤੇ ਉਸਦੇ ਚੇਲਿਆਂ ਦੇ ਕਫ਼ਰਨਾਹੂਮ ਆਉਣ ਤੋਂ ਬਾਅਦ, ਮੰਦਰ ਦਾ ਕਰ ਉਗਰਾਹੁਣ ਵਾਲੇ ਪਤਰਸ ਕੋਲ ਆਏ ਅਤੇ ਆਖਿਆ, “ਤੁਹਾਡਾ ਗੁਰੂ ਦੋ ਡ੍ਰਾਖਮਾ ਮੰਦਰ ਦਾ ਮਸੂਲ ਦਿੰਦਾ ਹੈ?”
 
25 ਪਤਰਸ ਨੇ ਉੱਤਰ ਦਿੱਤਾ, “ਹਾਂ, ਯਿਸੂ ਮਸੂਲ ਦਿੰਦਾ ਹੈ।” ਜਦੋਂ ਪਤਰਸ ਘਰ ਅੰਦਰ ਆਇਆ, ਉਸਦੇ ਬੋਲਣ ਤੋਂ ਪਹਿਲਾਂ, ਯਿਸੂ ਬੋਲਿਆ ਅਤੇ ਉਸਨੂੰ ਪੁੱਛਿਆ, “ਸ਼ਮਊਨ, ਤੂੰ ਕੀ ਸੋਚਦਾ ਹੈਂ? ਧਰਤੀ ਦੇ ਰਾਜੇ ਕਿਨ੍ਹਾਂ ਤੋਂ ਕਰ ਅਤੇ ਮਸੂਲ ਵਸੂਲਦੇ ਹਨ। ਆਪਣੇ ਲੋਕਾਂ ਤੋਂ ਜਾਂ ਦੂਸਰਿਆਂ ਤੋਂ?”
 
26 ਪਤਰਸ ਨੇ ਜਵਾਬ ਦਿੱਤਾ, “ਉਹ ਹੋਰਾਂ ਤੋਂ ਮਸੂਲ ਵਸੂਲਦੇ ਹਨ।” ਫ਼ਿਰ ਯਿਸੂ ਨੇ ਆਖਿਆ, “ਇਸ ਲਈ ਉਨ੍ਹਾਂ ਦੇ ਆਪਣੇ ਲੋਕਾਂ ਨੂੰ ਛੋਟ ਹੈ।
 
27 ਪਰ ਅਸੀਂ ਮਸੂਲੀਆਂ ਨੂੰ ਨਾਰਾਜ਼ ਨਹੀਂ ਕਰਨਾ ਚਾਹੁੰਦੇ, ਇਸ ਲਈ ਇਸ ਢੰਗ ਨਾਲ ਮਸੂਲ ਅਦਾ ਕਰੋ, ਝੀਲ ਤੇ ਜਾਓ ਅਤੇ ਮੱਛੀਆਂ ਫ਼ੜੋ। ਜਿਹੜੀ ਮੱਛੀ ਤੂੰ ਪਹਿਲਾਂ ਫ਼ੜੇਂਗਾ ਉਸਦਾ ਮੂੰਹ ਖੋਲ੍ਹੀ ਅਤੇ ਚਾਰ ਦ੍ਰਾਖਮਾ ਦਾ ਇੱਕ ਸਿੱਕਾ ਮਿਲੇਗਾ। ਉਹ ਸਿੱਕਾ ਚੁੱਕੀ ਅਤੇ ਮਸੂਲੀਏ ਨੂੰ ਦੇ ਦੇਵੀਂ। ਇਸ ਨਾਲ ਮੇਰਾ ਤੇਰਾ ਮਸੂਲ ਦਿੱਤਾ ਜਾਵੇਗਾ।”
 
 

  [ Prev ] 1 | 2 | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | 22 | 23 | 24 | 25 | 26 | 27 | 28 | [ Next ]