Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਮੱਤੀ ਦੀ ਇੰਜੀਲ Chapter19
 
1 ਜਦੋਂ ਯਿਸੂ ਇਹ ਸਭ ਗੱਲਾਂ ਆਖ ਹਟਿਆ ਤਾਂ ਗਲੀਲ ਤੋਂ ਚਲਿਆ ਗਿਆ। ਅਤੇ ਯਰਦਨ ਨਦੀਂ ਤੋਂ ਪਾਰ ਯਹੂਦਿਯਾ ਦੀਆਂ ਹਦਾਂ ਵਿੱਚ ਆ ਗਿਆ।
 
2 ਬਹੁਤ ਸਾਰੇ ਲੋਕਾਂ ਨੇ ਉਸਦਾ ਪਿਛਾ ਕੀਤਾ ਅਤੇ ਉੱਥੇ ਉਸਨੇ ਬਹੁਤ ਸਾਰੇ ਬਿਮਾਰ ਲੋਕਾਂ ਨੂੰ ਚੰਗਾ ਕੀਤਾ।
 
3 ਕੁਝ ਫ਼ਰੀਸੀ ਉਸਨੂੰ ਪਰਤਾਉਣ ਲਈ ਉਸਦੇ ਕੋਲ ਆਕੇ ਬੋਲੇ, “ਕੀ ਇਹ ਇੱਕ ਆਦਮੀ ਲਈ ਸ਼ਰ੍ਹਾ ਅਨੁਸਾਰ ਹੈ ਕਿ ਉਹ ਆਪਣੀ ਪਤਨੀ ਨੂੰ ਉਸ ਕਿਸੇ ਵੀ ਕਾਰਣ ਲਈ ਤਲਾਕ ਦੇ ਸਕਦਾ ਹੈ ਜੋ ਉਹ ਚਾਹੁੰਦਾ ਹੈ।”
 
4 ਯਿਸੂ ਨੇ ਜਵਾਬ ਦਿੱਤਾ, “ਕੀ ਤੁਸੀਂ ਪੋਥੀਆਂ ਵਿੱਚ ਨਹੀਂ ਪੜ੍ਹਿਆ ਕਿ ਆਦਿ ਵਿੱਚ, ‘ਸਿਰਜਣਹਾਰ ਨੇ ਉਨ੍ਹਾਂ ਨੂੰ ਪੁਰੁਸ਼ ਅਤੇ ਇਸਤ੍ਰੀ ਬਣਾਇਆ?*
 
5 ਅਤੇ ਪਰਮੇਸ਼ੁਰ ਨੇ ਕਿਹਾ, ‘ਇਸ ਲਈ ਮਰਦ ਆਪਣੀ ਮਾਂ ਅਤੇ ਬਾਪ ਨੂੰ ਛੱਡਕੇ ਆਪਣੀ ਵਹੁਟੀ ਨਾਲ ਮਿਲਿਆ ਰਹੇਗਾ ਅਤੇ ਉਹ ਦੋਵੇਂ ਇੱਕ ਸ਼ਰੀਰ ਹੋਣਗੇ।’
 
6 ਇਸ ਲਈ ਉਹ ਹੁਣ ਦੋ ਨਹੀਂ ਹਨ, ਸਗੋਂ ਇੱਕ ਹਨ! ਸੋ ਜੋ ਕੁਝ ਪਰਮੇਸ਼ੁਰ ਨੇ ਜੋੜ ਦਿੱਤਾ ਹੈ ਉਸਨੂੰ ਮਨੁੱਖ ਅੱਡ ਨਾ ਕਰੇ।”
 
7 ਉਨ੍ਹਾਂ ਨੇ ਉਸਨੂੰ ਆਖਿਆ, “ਫ਼ੇਰ ਮੂਸਾ ਨੇ ਆਦਮੀ ਨੂੰ ਤਿਆਗ ਪੱਤਰ ਰਾਹੀਂ ਤਲਾਕ ਦੇਣ ਦੀ ਆਗਿਆ ਕਿਉਂ ਦਿੱਤੀ ਹੈ।”*
 
8 ਯਿਸੂ ਨੇ ਉੱਤਰ ਦਿੱਤਾ, “ਉਸਨੇ ਤੁਹਾਨੂੰ ਤੁਹਾਡੀ ਸਖਤ ਦਿਲੀ ਦੇ ਕਾਰਣ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਦੀ ਆਗਿਆ ਦਿੱਤੀ। ਪਰ ਮੁਢੋਂ ਇਹ ਇਸ ਤਰ੍ਹਾਂ ਦੀ ਰੀਤ ਨਹੀਂ ਸੀ।
 
9 ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੇਕਰ ਕੋਈ ਆਪਣੀ ਪਤਨੀ ਨੂੰ ਤਲਾਕ ਦਿੰਦਾ ਹੈ ਅਤੇ ਦੂਜੀ ਔਰਤ ਨਾਲ ਵਿਆਹ ਕਰਾ ਲੈਂਦਾ ਹੈ ਤਾਂ, ਉਹ ਵਿਭਚਾਰ ਦਾ ਦੋਸ਼ੀ ਹੈ ਕਿਸੇ ਬੰਦੇ ਦਾ ਆਪਣੀ ਪਤਨੀ ਨੂੰ ਤਲਾਕ ਦੇਣ ਲਈ ਸਿਰਫ਼ ਇੱਕ ਹੀ ਕਾਰਣ ਹੋ ਸਕਦਾ ਹੈ ਉਹ ਇਹ ਕਿ ਉਸਦੀ ਪਤਨੀ ਦੇ ਕਿਸੇ ਦੂਜੇ ਆਦਮੀ ਨਾਲ ਜਿਨਸੀ ਸੰਬੰਧ ਹੋਣ।”
 
10 ਚੇਲਿਆਂ ਨੇ ਉਸਨੂੰ ਕਿਹਾ, “ਜੇਕਰ ਆਦਮੀ ਅਤੇ ਔਰਤ ਦੇ ਵਿਚਕਾਰ ਇਹ ਹਾਲਾਤ ਹਨ, ਤਾਂ ਵਿਆਹ ਨਾ ਕਰਾਉਣਾ ਚੰਗਾ ਹੈ।”
 
11 ਪਰ ਉਸਨੇ ਉਨ੍ਹਾਂ ਨੂੰ ਆਖਿਆ, “ਸਭ ਲੋਕ ਇਸਨੂੰ ਕਬੂਲ ਨਹੀਂ ਕਰ ਸਕਦੇ। ਪਰ ਸਿਰਫ਼ ਉਹ ਲੋਕ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਆਗਿਆ ਦਿੱਤੀ ਹੈ।
 
12 ਇਸਦੇ ਭਿੰਨ ਕਾਰਣ ਹਨ, ਕਿ ਕੁਝ ਆਦਮੀ ਵਿਆਹ ਕਿਉਂ ਨਹੀਂ ਕਰਾਉਂਦੇ। ਕੁਝ ਮਰਦ ਬੱਚੇ ਪੈਦਾ ਕਰਨ ਦੀ ਯੋਗਤਾ ਤੋਂ ਬਿਨਾ ਪੈਦਾ ਹੁੰਦੇ ਹਨ, ਅਤੇ ਕੁਝ ਅਜਿਹੇ ਨਿਪੁੰਸਕ ਬਾਦ ਵਿੱਚ ਜਿੰਦਗੀ ਵਿੱਚ ਲੋਕਾਂ ਵੱਲੋਂ ਕਰ ਦਿੱਤੇ ਜਾਂਦੇ ਹਨ। ਅਤੇ ਕੁਝ ਆਦਮੀ ਵਿਆਹ ਦਾ ਖਿਆਲ ਸਵਰਗ ਦੇ ਰਾਜ ਲਈ ਤਿਆਗ ਦਿੰਦੇ ਹਨ। ਪਰ ਜਿਹੜਾ ਮਨੁੱਖ ਵਿਆਹ ਕਰਾ ਸੱਕਦਾ ਹੈ ਤਾਂ ਉਸਨੂੰ ਵਿਆਹ ਬਾਰੇ ਇਹ ਸਿੱਖਿਆ ਸਵੀਕਾਰ ਕਰਨੀ ਚਾਹੀਦੀ ਹੈ।”
 
13 ਤਦ ਲੋਕ ਛੋਟੇ ਬੱਚਿਆਂ ਨੂੰ ਉਸ ਕੋਲ ਲਿਆਏ ਜੋ ਉਹ ਉਨ੍ਹਾਂ ਉੱਤੇ ਆਪਣਾ ਹੱਥ ਰੱਖਕੇ ਪ੍ਰਾਰਥਨਾ ਕਰੇ। ਜਦੋਂ ਚੇਲਿਆਂ ਨੇ ਇਉਂ ਦੇਖਿਆ, ਉਨ੍ਹਾਂ ਨੇ ਉਨ੍ਹਾਂ ਨੂੰ ਝਿੜਕਿਆ ਜਿਹੜੇ ਆਪਣੇ ਬੱਚਿਆਂ ਨੂੰ ਲਿਆਏ ਸਨ।
 
14 ਯਿਸੂ ਨੇ ਕਿਹਾ, “ਬਚਿਆਂ ਨੂੰ ਅੜਚਨ ਨਾ ਪਾਓ ਅਤੇ ਉਨ੍ਹਾਂ ਨੂੰ ਮੇਰੇ ਕੋਲ ਆਉਣ ਦਿਉ। ਉਨ੍ਹਾਂ ਲਈ ਰੁਕਾਵਟ ਨਾ ਬਣੋ ਕਿਉਂਕਿ ਸਵਰਗ ਦਾ ਰਾਜ ਇਹੋ ਜਿਹਿਆਂ ਦਾ ਹੀ ਹੈ।”
 
15 ਅਤੇ ਯਿਸੂ ਨੇ ਉਨ੍ਹਾਂ ਦੇ ਸਿਰਾਂ ਤੇ ਆਪਣਾ ਹੱਥ ਰੱਖਣ ਤੋਂ ਬਾਦ ਉਹ ਥਾਂ ਛੱਡ ਦਿੱਤੀ।
 
16 ਇੱਕ ਮਨੁੱਖ ਨੇ ਉਸ ਕੋਲ ਆਕੇ ਉਸਨੂੰ ਕਿਹਾ, “ਗੁਰੂ ਜੀ ਮੈਂ ਕਿਹੜਾ ਭਲਾ ਕੰਮ ਕਰਾਂ ਜਿਸ ਨਾਲ ਮੈਨੂੰ ਸਦੀਪਕ ਜੀਵਨ ਮਿਲੇ?”
 
17 ਯਿਸੂ ਨੇ ਉੱਤਰ ਦਿੱਤਾ, “ਤੁਸੀਂ ਨੇਕੀ ਬਾਰੇ ਮੈਥੋਂ ਕਿਉਂ ਪੁਛਦੇ ਹੋ? ਸਿਰਫ਼ ਪਰਮੇਸ਼ੁਰ ਚੰਗਾ ਹੈ। ਪਰ ਜੇ ਤੁਸੀਂ ਸਦੀਪਕ ਜੀਵਨ ਵਿੱਚ ਦਾਖਲ ਹੋਣਾ ਚਾਹੁੰਦੇ ਹੋ ਤਾਂ, ਹੁਕਮਾਂ ਦੀ ਪਾਲਣਾ ਕਰੋ।”
 
18 ਉਸਨੇ ਪੁੱਛਿਆ, “ਕਿਹੜੇ ਹੁਕਮ?” ਯਿਸੂ ਨੇ ਕਿਹਾ, “ਇਹ, ਕਿ ਖੂਨ ਨਾ ਕਰੋ, ਵਿਭਚਾਰ ਨਾ ਕਰੋ, ਚੋਰੀ ਨਾ ਕਰੋ ਅਤੇ ਝੂਠੀ ਗਵਾਹੀ ਨਾ ਦਿਓ।
 
19 ਆਪਣੇ ਮਾਂ-ਬਾਪ ਦਾ ਆਦਰ ਕਰੋ25 ‘ਅਤੇ ਆਪਣੇ-ਆਪ ਵਾਂਗ ਆਪਣੇ ਗੁਆਂਢੀ ਨੂੰ ਵੀ ਪਿਆਰ ਕਰੋ।’”*
 
20 ਉਸ ਜਵਾਨ ਨੇ ਕਿਹਾ, “ਇਨ੍ਹਾਂ ਸਭਨਾਂ ਨੂੰ ਤਾਂ ਮੈਂ ਮੰਨਿਆ ਹੈ, ਹੋਰ ਹੁਣ ਮੇਰੇ ਵਿੱਚ ਕੀ ਕਮੀ ਹੈ?”
 
21 ਯਿਸੂ ਨੇ ਉੱਤਰ ਦਿੱਤਾ, “ਜੇ ਤੂੰ ਪੂਰਨ ਹੋਣਾ ਚਾਹੁੰਦਾ ਹੈ, ਤਾਂ ਜਾ ਜਾਕੇ ਆਪਣੀਆਂ ਸਾਰੀਆਂ ਚੀਜ਼ਾਂ ਵੇਚ ਦੇ ਅਤੇ ਧਨ ਗਰੀਬ ਲੋਕਾਂ ਵਿੱਚ ਵੰਡ ਦੇ। ਇਸ ਤਰ੍ਹਾਂ ਤੈਨੂੰ ਸਵਰਗ ਵਿੱਚ ਖਜ਼ਾਨਾ ਮਿਲੇਗਾ। ਫ਼ੇਰ ਤੂੰ ਆਕੇ ਮੇਰੇ ਪਿਛੇ ਹੋ ਤੁਰ।”
 
22 ਪਰ ਜਦੋਂ ਉਸ ਜਵਾਨ ਨੇ ਇਹ ਸੁਣਿਆ ਤਾਂ, ਉਹ ਉਦਾਸੀ ਵਿੱਚ ਚਲਿਆ ਗਿਆ, ਕਿਉਂਕਿ ਉਹ ਬਹੁਤ ਅਮੀਰ ਸੀ।
 
23 ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਮੀਰ ਦਾ ਸਵਰਗ ਦੇ ਰਾਜ ਵਿੱਚ ਵੜਨਾ ਬੜਾ ਔਖਾ ਹੈ।
 
24 ਮੈਂ ਤੁਹਾਨੂੰ ਦੱਸਦਾ ਹਾਂ ਕਿ ਅਮੀਰ ਵਿਅਕਤੀ ਦੇ ਪਰਮੇਸ਼ੁਰ ਦੇ ਰਾਜ ਵਿੱਚ ਵੜਨ ਨਾਲੋਂ ਊਠ ਦਾ ਸੂਈ ਦੇ ਨੱਕੇ ਰਾਹੀ ਲੰਘਣਾ ਸੁਖਾਲਾ ਹੈ।”
 
25 ਚੇਲੇ ਇਹ ਸੁਣਕੇ ਹੈਰਾਨ ਹੋ ਗਏ ਅਤੇ ਬੋਲੇ ਕਿ, “ਤਾਂ ਕਿਸਦੀ ਮੁਕਤੀ ਹੋ ਸਕਦੀ ਹੈ?”
 
26 ਤਦ ਯਿਸੂ ਨੇ ਉਨ੍ਹਾਂ ਵੱਲ ਵੇਖਕੇ ਉਨ੍ਹਾਂ ਨੂੰ ਕਿਹਾ, “ਲੋਕਾਂ ਲਈ ਇਹ ਅਸੰਭਵ ਹੈ। ਪਰ ਪਰਮੇਸ਼ੁਰ ਲਈ ਸਭ ਕੁਝ ਸੰਭਵ ਹੈ।”
 
27 ਪਤਰਸ ਨੇ ਯਿਸੂ ਨੂੰ ਆਖਿਆ, “ਤੁਹਾਡੇ ਪਿਛੇ ਲੱਗਣ ਵਾਸਤੇ ਅਸੀਂ ਸਭ ਕੁਝ ਛੱਡ ਦਿੱਤਾ ਹੈ। ਫ਼ਿਰ ਸਾਨੂੰ ਕੀ ਪ੍ਰਾਪਤ ਹੋਵੇਗਾ?”
 
28 ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ ਜਦੋਂ ਨਵੀ ਦੁਨੀਆ ਸਾਜੀ ਜਾਵੇਗੀ ਅਤੇ ਮਨੁੱਖ ਦਾ ਪੁੱਤਰ ਆਪਣੇ ਮਹਿਮਾਮਈ ਸਿੰਘਾਸਨ ਤੇ ਬੈਠੇਗਾ, ਤਾਂ ਤੁਸੀਂ ਵੀ ਬਾਰ੍ਹਾਂ ਸਿੰਘਾਸਨਾਂ ਤੇ ਬੈਠੋਂਗੇ ਅਤੇ ਤੁਸੀਂ ਇਸਰਾਏਲ ਦੇ ਬਾਰ੍ਹਾਂ ਪਰਿਵਾਰਾਂ ਦਾ ਨਿਆਂ ਕਰੋਂਗੇ।
 
29 ਅਤੇ ਹਰ ਕੋਈ ਜਿਸਨੇ ਆਪਣੇ ਘਰ, ਭਾਈਆਂ, ਭੈਣਾਂ, ਮਾਂ-ਬਾਪ, ਬਾਲ-ਬੱਚਿਆਂ ਜਾਂ ਜ਼ਮੀਨ ਨੂੰ ਮੇਰੇ ਨਾਮ ਦੇ ਕਾਰਣ ਛੱਡਿਆ ਹੈ ਉਹ ਸੌ ਗੁਣਾ ਵੱਧ ਫ਼ਲ ਪਾਵੇਗਾ ਅਤੇ ਸਦੀਪਕ ਜੀਵਨ ਦਾ ਵਾਰਸ ਬਣੇਗਾ।
 
30 ਪਰ ਬਹੁਤ ਸਾਰੇ ਮਨੁੱਖ ਜਿਨ੍ਹਾਂ ਦਾ ਹੁਣ ਜਿੰਦਗੀ ਵਿੱਚ ਰੁਤਬਾ ਵੱਡਾ ਹੈ, ਭਵਿਖ ਵਿੱਚ ਉਨ੍ਹਾਂ ਦੀ ਥਾਂ ਬੜੀ ਨੀਵੀਂ ਹੋਵੇਗੀ। ਬਹੁਤ ਸਾਰੇ ਲੋਕ ਜਿਨ੍ਹਾਂ ਦਾ ਦਰਜਾ ਹੁਣ ਸਭ ਤੋਂ ਨੀਵਾਂ ਹੈ ਭਵਿਖ ਵਿੱਚ ਸਭ ਤੋਂ ਉੱਚਾ ਦਰਜਾ ਪਾਉਣਗੇ।
 
 

  [ Prev ] 1 | 2 | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | 22 | 23 | 24 | 25 | 26 | 27 | 28 | [ Next ]