Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਮੱਤੀ ਦੀ ਇੰਜੀਲ Chapter2
 
1 ਯਿਸੂ ਯਹੂਦਿਯਾ ਦੇ ਨਗਰ ਬੈਤਲਹਮ ਵਿੱਚ ਜੰਮਿਆ ਸੀ। ਉਹ ਉਸ ਵਕਤ ਜਨਮਿਆ ਸੀ ਜਦੋਂ ਹੇਰੋਦੇਸ ਰਾਜਾ ਸੀ। ਯਿਸੂ ਦੇ ਜਨਮ ਤੋਂ ਬਾਅਦ ਪੂਰਬ ਵੱਲੋਂ ਕੁਝ ਜੋਤਸ਼ੀ ਯਰੂਸ਼ਲਮ ਵਿੱਚ ਆਏ।
 
2 ਜੋਤਸ਼ੀਆਂ ਨੇ ਲੋਕਾਂ ਨੂੰ ਪੁੱਛਿਆ, “ਨਵਾਂ ਜੁਆਕ ਕਿੱਥੇ ਹੈ ਜੋ ਕਿ ਯਹੂਦੀਆਂ ਦਾ ਰਾਜਾ ਹੈ? ਅਸੀਂ ਤਾਰਾ ਵੇਖਿਆ ਹੈ ਜੋ ਦਰਸਾਉਂਦਾ ਕਿ ਉਹ ਜਨਮਿਆ ਹੈ। ਅਸੀਂ ਤਾਰੇ ਨੂੰ ਪੂਰਬ ਵਿਚ ਆਕਾਸ਼ ਵਿਚ ਉਠਦਿਆਂ ਵੇਖਿਆ। ਅਸੀਂ ਉਸਦੀ ਉਪਾਸਨਾ ਕਰਨ ਲਈ ਆਏ ਹਾਂ।”
 
3 ਜਦੋਂ ਰਾਜਾ ਹੇਰੋਦੇਸ ਅਤੇ ਯਰੂਸ਼ਲਮ ਦੇ ਲੋਕਾਂ ਨੇ ਯਹੂਦੀਆਂ ਦੇ ਰਾਜੇ ਬਾਰੇ ਸੁਣਿਆ, ਤਾਂ ਉਹ ਘਬਰਾ ਗਏ।
 
4 ਹੇਰੋਦੇਸ ਨੇ ਯਹੂਦੀ ਪ੍ਰਧਾਨ ਜਾਜਕਾਂ ਤੇ ਨੇਮ ਦੇ ਉਸਦੇਸ਼ਕਾਂ ਨੂੰ ਇਕਠਿਆਂ ਕਰਕੇ, ਉਨ੍ਹਾਂ ਨੂੰ ਪੁੱਛਿਆ ਕਿ ਮਸੀਹ ਕਿੱਥੇ ਜੰਮੇਗਾ?
 
5 ਉਨ੍ਹਾਂ ਨੇ ਕਿਹਾ, “ਯਹੂਦਿਯਾ ਦੇ ਬੈਤਲਹਮ ਵਿੱਚ, ਕਿਉਂਕਿ ਨਬੀ ਨੇ ਇਸ ਬਾਰੇ ਪੋਥੀਆਂ ਵਿੱਚ ਲਿਖਿਆ ਹੈ:
 
6 ‘ਹੇ ਬੈਤਲਹਮ, ਯਹੂਦਾਹ ਦੀ ਧਰਤੀ ਵਿੱਚ ਤੂੰ ਯਹੂਦਾਹ ਦੇ ਹਾਕਮਾਂ ਵਿੱਚੋਂ ਬੜਾ ਮਹੱਤਵਪੂਰਣ ਹੈ। ਹਾਂ, ਤੇਰੇ ਵਿੱਚੋਂ ਇੱਕ ਅਜਿਹਾ ਹਾਕਮ ਆਵੇਗਾ, ਜਿਹੜਾ ਮੇਰੇ ਲੋਕਾਂ, ਅਤੇ ਇਸਰਾਏਲ ਦੀ ਅਗਵਾਈ ਕਰੇਗਾ।’” ਮੀਕਾਹ 5:2
 
7 ਫੇਰ ਹੇਰੋਦੇਸ ਨੇ ਪੂਰਬ ਤੋਂ ਆਏ ਜੋਤਸ਼ੀਆਂ ਨੂੰ ਚੁੱਪ ਕੀਤੇ ਬੁਲਾਕੇ ਉਨ੍ਹਾਂ ਕੋਲੋਂ ਠੀਕ-ਠੀਕ ਪਤਾ ਕੀਤਾ ਕਿ ਉਨ੍ਹਾਂ ਨੂੰ ਤਾਰਾ ਪਹਿਲੀ ਵਾਰ ਕਦੋਂ ਦਿਖਾਈ ਦਿੱਤਾ ਸੀ।
 
8 ਫ਼ੇਰ ਹੇਰੋਦੇਸ ਨੇ ਉਨ੍ਹਾਂ ਨੂੰ ਬੈਤਲਹਮ ਵਿੱਚ, ਇਹ ਕਹਿ ਕੇ ਭੇਜ ਦਿੱਤਾ ਕਿ, “ਜਾਓ ਅਤੇ ਧਿਆਨ ਨਾਲ ਇਸ ਬਾਲਕ ਬਾਰੇ ਪਤਾ ਲਗਾਓ। ਜਦੋਂ ਤੁਸੀਂ ਬਾਲਕ ਨੂੰ ਲੱਭ ਲਵੋਂ, ਤਾਂ ਆਕੇ ਮੈਨੂੰ ਦੱਸ ਦਿਓ, ਤਾਂ ਜੋ ਮੈਂ ਵੀ ਜਾਵਾਂ ਅਤੇ ਉਸਦੀ ਉਪਾਸਨਾ ਕਰਾਂ।”
 
9 ਉਹ ਰਾਜੇ ਦੀ ਗੱਲ ਸੁਣਕੇ ਚਲੇ ਗਏ। ਅਤੇ ਉਹ ਤਾਰਾ, ਜਿਹੜਾ ਉਨ੍ਹਾਂ ਨੇ ਚੜ੍ਹਦੇ ਪਾਸੇ ਦੇਖਿਆ ਸੀ, ਜੋਤਸ਼ੀਆਂ ਨੇ ਉਸ ਤਾਰੇ ਦਾ ਪਿਛਾ ਕੀਤਾ। ਤਾਰੇ ਨੇ ਉਨ੍ਹਾਂ ਦੀ ਉਦੋਂ ਤੱਕ ਅਗਵਾਈ ਕੀਤੀ, ਜਦੋਂ ਤੱਕ ਕਿ ਉਹ ਉਸ ਜਗ਼੍ਹਾ ਉੱਤੇ ਆਕੇ ਨਹੀਂ ਰੁਕ ਗਿਆ ਜਿੱਥੇੇ ਉਹ ਬਾਲਕ ਸੀ।
 
10 ਜੋਤਸ਼ੀ ਉਦੋਂ ਬਹੁਤ ਖੁਸ਼ ਸਨ ਜਦੋਂ ਉਨ੍ਹਾਂ ਨੇ ਤਾਰਾ ਵੇਖਿਆ।
 
11 ਉਨ੍ਹਾਂ ਨੇ ਉਸ ਘਰ ਵਿੱਚ ਜਾਕੇ ਬਾਲਕ ਨੂੰ ਉਸਦੀ ਮਾਤਾ ਮਰਿਯਮ ਨਾਲ ਦੇਖਿਆ ਅਤੇ ਪੈਰੀਂ ਪੈਕੇ ਉਸਨੂੰ ਮਥਾ ਟੇਕਿਆ। ਉਨ੍ਹਾਂ ਨੇ ਆਪਣੀਆਂ ਥੈਲੀਆਂ ਖੋਲ੍ਹੀਆਂ ਅਤੇ ਸੋਨੇ, ਲੁਬਾਣ ਅਤੇ ਗੰਧਰਸ ਦੀਆਂ ਸੁਗਾਤਾਂ ਭੇਂਟ ਕੀਤੀਆਂ ਜਿਹੜੀਆਂ ਉਹ ਬਾਲਕ ਵਾਸਤੇ ਲਿਆਏ ਸਨ।
 
12 ਪਰ ਸੁਫਨੇ ਵਿੱਚ ਪਰਮੇਸ਼ੁਰ ਨੇ ਜੋਤਸ਼ੀਆਂ ਨੂੰ ਖਬਰਦਾਰ ਕੀਤਾ ਕਿ ਉਹ ਹੇਰੋਦੇਸ ਕੋਲ ਫੇਰ ਨਾ ਜਾਣ। ਤਾਂ ਉਹ ਹੋਰ ਰਸਤੇ ਆਪਣੇ ਦੇਸ਼ ਨੂੰ ਮੁੜ ਗਏ।
 
13 ਜਦੋਂ ਜੋਤਸ਼ੀ ਦੂਰ ਚਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸੁਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉਠ! ਬਾਲਕ ਤੇ ਉਸਦੀ ਮਾਤਾ ਨੂੰ ਲੈਕੇ ਮਿਸਰ ਦੇਸ਼ ਵਿੱਚ ਚਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲੱਭੇਗਾ।”
 
14 ਤਾਂ ਯੂਸੁਫ ਉੱਠਿਆ ਰਾਤੋ-ਰਾਤ ਬਾਲਕ ਅਤੇ ਉਸਦੀ ਮਾਤਾ ਨੂੰ ਨਾਲ ਲੈਕੇ ਮਿਸਰ ਵੱਲ ਤੁਰ ਪਿਆ।
 
15 ਯੂਸੁਫ਼ ਹੇਰੋਦੇਸ ਦੇ ਮਰਨ ਤੱਕ ਮਿਸਰ ਵਿੱਚ ਹੀ ਰਿਹਾ। ਇਹ ਇਸ ਲਈ ਵਾਪਰਿਆ ਤਾਂ ਕਿ ਜਿਹੜਾ ਬਚਨ ਪ੍ਰਭੂ ਨੇ ਨਬੀ ਦੀ ਜ਼ਬਾਨੀ ਆਖਿਆ ਸੀ ਉਹ ਪੂਰਾ ਹੋਵੇ: ਪ੍ਰਭੂ ਨੇ ਆਖਿਆ, “ਮੈਂ ਆਪਣੇ ਪੁੱਤਰ ਨੂੰ ਮਿਸਰ ਵਿੱਚੋਂ ਸਦਿਆ।”*
 
16 ਜਦੋਂ ਹੇਰੋਦੇਸ ਨੂੰ ਇਹ ਸਮਝ ਆਈ ਕਿ ਉਸਨੂੰ ਜੋਤਸ਼ੀਆਂ ਦੁਆਰਾ ਧੋਖਾ ਦਿੱਤਾ ਗਿਆ ਹੈ, ਤਾਂ ਉਸਨੂੰ ਬੜਾ ਕ੍ਰੋਧ ਆਇਆ। ਫ਼ੇਰ ਉਸਨੇ ਬੈਤਲਹਮ ਅਤੇ ਆਸੇ-ਪਾਸੇ ਦੇ ਸਾਰੇ ਇਲਾਕਿਆਂ ਦੇ ਬਾਲਕਾਂ ਨੂੰ ਮਾਰਨ ਦਾ ਹੁਕਮ ਦੇ ਦਿੱਤਾ। ਉਸਨੇ ਦੋ ਸਾਲ ਅਤੇ ਇਸਤੋਂ ਛੋਟੀ ਉਮਰ ਦੇ ਬਾਲਕਾਂ ਨੂੰ ਮਾਰ ਦੇਣ ਦਾ ਹੁਕਮ ਦੇ ਦਿੱਤਾ ਕਿਉਂਕਿ ਉਸਨੇ ਜੋਤਸ਼ੀਆਂ ਤੋਂ ਜਨਮ ਦੇ ਸਹੀ ਸਮੇਂ ਦਾ ਪਤਾ ਲਾਇਆ ਸੀ।
 
17 ਤਾਂ ਨਬੀ ਯਿਰਮਿਯਾਹ ਦੁਆਰਾ ਬੋਲਿਆ ਪਰਮੇਸ਼ੁਰ ਦਾ ਸ਼ਬਦ ਪੂਰਾ ਹੋ ਗਿਆ ਸੀ:
 
18 “ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ। ਰੋਣਾ ਅਤੇ ਵੱਡੇ ਵਿਰਲਾਪ ਨਾਲ ਰਾਖੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ ਅਤੇ ਤਸੱਲੀ ਨਹੀਂ ਚਾਹੁੰਦੀ, ਕਿਉਂਕਿ ਉਸਦੇ ਬੱਚੇ ਮਰ ਚੁੱਕੇ ਹਨ।” ਯਿਰਮਿਯਾਹ 31:15
 
19 ਹੇਰੋਦੇਸ ਦੇ ਮਰਨ ਤੋਂ ਬਾਅਦ, ਪ੍ਰਭੂ ਦਾ ਇੱਕ ਦੂਤ ਮਿਸਰ ਵਿੱਚ ਯੂਸੁਫ਼ ਦੇ ਸੁਪਨੇ ਵਿੱਚ ਪ੍ਰਗਟਿਆ।
 
20 ਦੂਤ ਨੇ ਆਖਿਆ, “ਉਠ! ਬਾਲਕ ਅਤੇ ਉਸਦੀ ਮਾਤਾ ਨੂੰ ਲੈਕੇ ਇਸਰਾਏਲ ਦੇ ਦੇਸ਼ ਨੂੰ ਜਾ। ਕਿਉਂਕਿ ਜਿਹੜੇ ਲੋਕ ਬਾਲਕ ਨੂੰ ਮਾਰਨਾ ਚਾਹੁੰਦੇ ਸਨ ਉਹ ਹੁਣ ਮਰ ਚੁੱਕੇ ਹਨ।”
 
21 ਤਦ ਉਹ ਤਿਆਰ ਹੋਇਆ ਅਤੇ ਬਾਲਕ ਅਤੇ ਉਸਦੀ ਮਾਤਾ ਨੂੰ ਨਾਲ ਲੈਕੇ ਇਸਰਾਏਲ ਦੇਸ਼ ਨੂੰ ਚਲਿਆ ਗਿਆ।
 
22 ਜਦੋਂ ਯੂਸੁਫ਼ ਨੇ ਸੁਣਿਆ ਕਿ ਅਰਕਿਲਊਸ ਯਹੂਦਿਯਾ ਵਿੱਚ ਆਪਣੇ ਪਿਤਾ ਹੇਰੋਦੇਸ ਦੀ ਮੌਤ ਤੋਂ ਬਾਅਦ ਰਾਜਾ ਬਣ ਗਿਆ ਹੈ ਤਾਂ ਉਹ ਉੱਥੇ ਜਾਣ ਤੋਂ ਡਰਦਾ ਸੀ। ਪਰ ਸੁਪਨੇ ਵਿੱਚ ਪਰਮੇਸ਼ੁਰ ਦੁਆਰਾ ਖ਼ਬਰ ਪਾਕੇ ਉਹ ਗਲੀਲ ਦੇ ਇਲਾਕੇ ਨੂੰ ਚਲਿਆ ਗਿਆ।
 
23 ਯੂਸੁਫ਼ ਨਾਸਰਤ ਨਾਮ ਦੇ ਇੱਕ ਨਗਰ ਵਿੱਚ ਜਾ ਵਸਿਆ ਅਤੇ ਇਸਨੇ ਉਹ ਬਚਨ ਪੂਰਾ ਕਰ ਦਿੱਤਾ ਜਿਹੜਾ ਪਰਮੇਸ਼ੁਰ ਨੇ ਨਬੀਆਂ ਰਾਹੀਂ ਆਖਿਆ ਸੀ। ਕਿ ਉਹ ਇੱਕ ਨਾਸਰੀ ਅਖਵਾਏਗਾ।
 
 

  [ Prev ] 1 | | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | 22 | 23 | 24 | 25 | 26 | 27 | 28 | [ Next ]