Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਮੱਤੀ ਦੀ ਇੰਜੀਲ Chapter3
 
1 ਉਨ੍ਹਾਂ ਦਿਨਾਂ ਵਿੱਚ, ਯੂਹੰਨਾ ਬਪਤਿਸਮਾ ਦੇਣ ਵਾਲੇ ਨੇ ਯਹੂਦਿਯਾ ਦੇ ਉਜਾੜ ਵਿੱਚ ਪ੍ਰਚਾਰ ਕਰਨਾ ਸ਼ੁਰੂ ਕੀਤਾ।
 
2 ਉਸਨੇ ਆਖਿਆ, “ਆਪਣੇ ਦਿਲ ਅਤੇ ਜੀਵਨ ਬਦਲੋ, ਕਿਉਂਕਿ ਸੁਰਗ ਦਾ ਰਾਜ ਜਲਦੀ ਹੀ ਆ ਰਿਹਾ ਹੈ।”
 
3 ਯੂਹੰਨਾ ਬਪਤਿਸਮਾ ਦੇਣ ਵਾਲਾ ਉਹੀ ਹੈ ਜਿਸਦੇ ਬਾਰੇ ਯਸਾਯਾਹ ਨਬੀ ਦੀ ਜ਼ਬਾਨੀ ਆਖਿਆ ਗਿਆ ਸੀ। ਯਸਾਯਾਹ ਨੇ ਕਿਹਾ: “ਉਜਾੜ ਵਿੱਚ ਇੱਕ ਮਨੁੱਖ ਹੋਕਾ ਦੇ ਰਿਹਾ ਹੈ: ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ; ਉਸਦੇ ਰਾਹਾਂ ਨੂੰ ਸਿਧਿਆਂ ਕਰੋ।’” ਯਸਾਯਾਹ 40:
 
4 ਯੂਹੰਨਾ ਦੇ ਕੱਪੜੇ ਊਂਠ ਦੇ ਵਾਲਾਂ ਤੋਂ ਬਣੇ ਸਨ ਅਤੇ ਚੰਮ ਦੀ ਪੇਟੀ ਉਸਦੇ ਲੱਕ ਦੇ ਦੁਆਲੇ ਸੀ। ਅਤੇ ਉਸਦਾ ਭੋਜਨ ਟਿੱਡੀਆਂ ਅਤੇ ਜੰਗਲੀ ਸ਼ਹਿਤ ਸੀ।
 
5 ਯਰੂਸ਼ਲਮ, ਸਾਰੇ ਯਹੂਦਿਯਾ ਅਤੇ ਯਰਦਨ ਨਦੀ ਦੇ ਆਸੇ-ਪਾਸੇ ਦੀਆਂ ਥਾਵਾਂ ਦੇ ਸਭ ਲੋਕ ਉਸਦਾ ਪ੍ਰਚਾਰ ਸੁਣਨ ਲਈ ਆਏ।
 
6 ਲੋਕਾਂ ਨੇ ਆਪਣੇ ਪਾਪ ਕਬੂਲ ਕੀਤੇ ਅਤੇ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।
 
7 ਪਰ ਜਦੋਂ ਉਸਨੇ ਵੇਖਿਆ ਕਿ ਫ਼ਰੀਸੀਆਂ* ਅਤੇ ਸਦੂਕੀਆਂ* ਵਿੱਚੋਂ ਬਥੇਰੇ ਉਸ ਕੋਲੋਂ ਬਪਤਿਸਮਾ ਲੈਣ ਆਏ ਹਨ ਤਾਂ ਉਸਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਸਾਰੇ ਸੱਪ ਹੋ! ਤੁਹਾਨੂੰ ਪਰਮੇਸ਼ੁਰ ਦੇ ਆਉਣ ਵਾਲੇ ਕਰੋਪ ਤੋਂ ਭੱਜਣਾ ਕਿਸਨੇ ਦੱਸਿਆ ਹੈ?
 
8 ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਨਾਲ ਇਹ ਦਰਸ਼ਾ ਸਕੋਂ ਕਿ ਤੁਸੀਂ ਆਪਣੇ ਜੀਵਨ ਅਤੇ ਮਨ ਬਦਲ ਲਏ ਹਨ।
 
9 ਆਪਣੇ ਮਨ ਵਿੱਚ ਇਸ ਗੱਲ ਤੇ ਮਾਣ ਕਰਨ ਦੀ ਨਾ ਸੋਚੋ, ‘ਅਸੀਂ ਅਬਰਾਹਾਮ ਦੇ ਬੱਚੇ ਹਾਂ।’ ਮੈਂ ਤੁਹਾਨੂੰ ਦੱਸਦਾ ਹਾਂ ਕਿ ਪਰਮੇਸ਼ੁਰ ਅਬਰਾਹਾਮ ਲਈ ਇਨ੍ਹਾਂ ਪੱਥਰਾਂ ਵਿੱਚੋਂ ਬੱਚੇ ਪੈਦਾ ਕਰ ਸਕਦਾ ਹੈ।
 
10 ਰੁਖਾਂ ਨੂੰ ਡੇਗਣ ਲਈ ਕੁਹਾੜਾ ਤਿਆਰ ਹੈ, ਹਰ ਉਹ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ, ਵਢਿਆ ਜਾਵੇਗਾ ਅਤੇ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ।
 
11 “ਮੈਂ ਤਾਂ ਤੁਹਾਨੂੰ ਤੁਹਾਡੇ ਮਨ ਅਤੇ ਜੀਵਨ ਬਦਲਣ ਲਈ ਪਾਣੀ ਨਾਲ ਬਪਤਿਸਮਾ ਦਿੰਦਾ ਹਾਂ ਪਰ ਜਿਹੜਾ ਮੇਰੇ ਪਿਛੋਂ ਆਉਣ ਵਾਲਾ ਹੈ ਉਹ ਮੇਰੇ ਤੋਂ ਮਹਾਨ ਹੈ ਅਤੇ ਮੈਂ ਤਾਂ ਉਸਦੀ ਜੁੱਤੀ ਚੁੱਕਣ ਦੇ ਵੀ ਯੋਗ ਨਹੀਂ ਹਾਂ। ਉਹ ਤੁਹਾਨੂੰ ਪਵਿੱਤਰ ਆਤਮਾ ਅਤੇ ਅੱਗ ਨਾਲ ਬਪਤਿਸਮਾ ਦੇਵੇਗਾ।
 
12 ਉਸਦੀ ਤੰਗਲੀ ਉਸਦੇ ਹੱਥ ਵਿੱਚ ਹੈ। ਉਹ ਕਣਕ ਨੂੰ ਤੂੜੀ ਤੋਂ ਅਲੱਗ ਕਰੇਗਾ। ਉਹ ਕਣਕ ਨੂੰ ਕੋਠੇ ਵਿੱਚ ਜਮਾ ਕਰੇਗਾ। ਉਹ ਤੂੜੀ ਨੂੰ ਉਸ ਅੱਗ ਵਿੱਚ ਸਾੜੇਗਾ ਜਿਹੜੀ ਬੁਝਾਈ ਨਹੀਂ ਜਾ ਸਕਦੀ।”
 
13 ਫੇਰ ਯਿਸੂ ਯੂਹੰਨਾ ਤੋਂ ਯਰਦਨ ਨਦੀ ਵਿੱਚ ਬਪਤਿਸਮਾ ਲੈਣ ਲਈ ਗਲੀਲ ਤੋਂ ਆਇਆ।
 
14 ਪਰ ਯੂਹੰਨਾ ਨੇ ਇਹ ਕਹਿ ਕਿ ਉਸਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ, “ਮੈਨੂੰ ਤਾਂ ਤੇਰੇ ਕੋਲੋਂ ਬਪਤਿਸਮਾ ਲੈਣ ਦੀ ਲੋੜ ਹੈ। ਅਤੇ ਤੂੰ ਮੇਰੇ ਕੋਲ ਕਿਉਂ ਆਇਆ ਹੈਂ?”
 
15 ਯਿਸੂ ਨੇ ਉਸਨੂੰ ਜਵਾਬ ਦਿੱਤਾ, “ਹੁਣ ਤੂੰ ਇਸ ਨੂੰ ਇੰਝ ਹੀ ਹੋਣ ਦੇ। ਜਿਹੜੀਆਂ ਗੱਲਾਂ ਪਰਮੇਸ਼ੁਰ ਕਰਾਉਦਾ ਹੈ ਸਾਨੂੰ ਉਵੇਂ ਹੀ ਕਰਨੀਆਂ ਚਾਹੀਦੀਆਂ ਹਨ।” ਇਉਂ ਯੂਹੰਨਾ ਯਿਸੂ ਨੂੰ ਬਪਤਿਸਮਾ ਦੇਣ ਲਈ ਮੰਨ ਗਿਆ।
 
16 ਜਿਵੇਂ ਹੀ ਯਿਸੂ ਨੇ ਬਪਤਿਸਮਾ ਲਿਆ ਤਾਂ ਉਹ ਪਾਣੀ ਤੋਂ ਬਾਹਰ ਆ ਗਿਆ। ਉਸ ਲਈ ਅਕਾਸ਼ ਖੁਲ੍ਹ ਗਿਆ ਅਤੇ ਉਸਨੇ ਪਰਮੇਸ਼ੁਰ ਦੇ ਆਤਮਾ ਨੂੰ ਘੁੱਗੀ ਵਾਂਗ ਆਪਣੇ ਉੱਪਰ ਉੱਤਰਦਿਆਂ ਵੇਖਿਆ।
 
17 ਸਵਰਗ ਤੋਂ ਇੱਕ ਬਾਣੀ ਆਈ, ਤੇ ਇਹ ਆਖਿਆ, “ਇਹ ਮੇਰਾ ਪਿਆਰਾ ਪੁੱਤਰ ਹੈ। ਜਿਸਤੋਂ ਮੈਂ ਬਹੁਤ ਪ੍ਰਸੰਨ ਹਾਂ।”
 
 

  [ Prev ] 1 | 2 | | 4 | 5 | 6 | 7 | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | 22 | 23 | 24 | 25 | 26 | 27 | 28 | [ Next ]