Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਮੱਤੀ ਦੀ ਇੰਜੀਲ Chapter8
 
1 ਜਦੋਂ ਉਹ ਪਹਾੜੀ ਤੋਂ ਉੱਤਰਿਆ ਤਾਂ ਵੱਡੀ ਭੀੜ ਉਸਦੇ ਮਗਰ ਲੱਗ ਪਈ।
 
2 ਇੱਕ ਕੋੜ੍ਹੀ ਨੇ ਯਿਸੂ ਕੋਲ ਆਕੇ ਉਸ ਅੱਗੇ ਮਥਾ ਟੇਕਿਆ ਅਤੇ ਕਿਹਾ, “ਪ੍ਰਭੂ ਜੀ ਜੇ ਤੁਸੀਂ ਚਾਹੋ ਤਾਂ ਮੈਨੂੰ ਠੀਕ ਕਰ ਸੱਕਦੇ ਹੋਂ।”
 
3 ਯਿਸੂ ਨੇ ਆਪਣਾ ਹੱਥ ਫ਼ੈਲਾਇਆ ਅਤੇ ਉਸ ਆਦਮੀ ਨੂੰ ਛੋਹਿਆ ਅਤੇ ਆਖਿਆ, “ਮੈਂ ਤੈਨੂੰ ਠੀਕ ਕਰਨਾ ਚਾਹੁੰਦਾ ਹਾਂ।” ਅਤੇ ਉਸੇ ਵੇਲੇ ਕੋੜ੍ਹੀ ਦਾ ਕੋੜ੍ਹ ਜਾਂਦਾ ਰਿਹਾ।
 
4 ਤਾਂ ਯਿਸੂ ਨੇ ਉਸਨੂੰ ਆਖਿਆ, “ਹੁਣੇ ਜੋ ਕੁਝ ਵਾਪਰਿਆ ਹੈ ਜਾਕੇ ਕਿਸੇ ਨੂੰ ਨਾ ਦਸੀਂ, ਪਰ ਜਾਕੇ ਆਪਣੇ ਜਾਜਕ ਨੂੰ ਵਿਖਾਈਂ ਅਤੇ ਮੂਸਾ ਦੀ ਸ਼ਰ੍ਹਾ ਦੇ ਹੁਕਮ ਅਨੁਸਾਰ ਜਾਕੇ ਭੇਟਾ ਚੜ੍ਹਾ ਲੋਕਾਂ ਲਈ ਇਹ ਇੱਕ ਸਾਖੀ ਹੋਵੇਗੀ।”
 
5 ਜਦੋਂ ਯਿਸੂ ਕਫ਼ਰਨਾਹੂਮ ਸ਼ਹਿਰ ਵਿੱਚ ਗਿਆ, ਤਾਂ ਸੂਬੇਦਾਰ ਉਸ ਕੋਲ ਇੱਕ ਬੇਨਤੀ ਲੈਕੇ ਆਇਆ,
 
6 “ਪ੍ਰਭੂ ਜੀ ਮੇਰਾ ਨੌਕਰ ਅਧਰੰਗ ਤੇ ਦਰਦ ਦਾ ਮਾਰਿਆ ਘਰ ਵਿੱਚ ਮੰਜੇ ਤੇ ਬਿਮਾਰ ਪਿਆ ਹੈ।”
 
7 ਫ਼ੇਰ ਉਸਨੇ ਸੂਬੇਦਾਰ ਨੂੰ ਆਖਿਆ, “ਮੈਂ ਆਣਕੇ ਉਸਨੂੰ ਚੰਗਾ ਕਰ ਦਿਆਂਗਾ।”
 
8 ਪਰ ਸੂਬੇਦਾਰ ਨੇ ਉੱਤਰ ਦਿੱਤਾ, “ਪ੍ਰਭੂ ਜੀ ਮੈਂ ਇਸ ਯੋਗ ਨਹੀਂ ਕਿ ਤੁਸੀਂ ਮੇਰੀ ਛੱਤ ਹੇਠ ਆਵੋ, ਜੇਕਰ ਤੁਸੀਂ ਸਿਰਫ਼ ਬਚਨ ਵੀ ਕਰ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ।
 
9 ਕਿਉਂਕਿ ਮੈਂ ਵੀ ਦੂਜਿਆਂ ਦੇ ਅਧਿਕਾਰ ਹੇਠਾਂ ਇੱਕ ਮਨੁੱਖ ਹਾਂ ਅਤੇ ਸਿਪਾਹੀਆਂ ਨੂੰ ਆਪਣੇ ਅਧਿਕਾਰ ਵਿੱਚ ਰਖਦਾ ਹਾਂ ਅਤੇ ਜੇ ਕਿਸੇ ਨੂੰ ਆਖਦਾ ਹਾਂ, ‘ਜਾ!’ ਤਾਂ ਉਹ ਜਾਂਦਾ ਹੈ ਅਤੇ ਜਦ ਦੂਜੇ ਨੂੰ ਕਹਾਂ, ‘ਆ!’ ਤਾਂ ਉਹ ਆਉਂਦਾ ਹੈ, ਅਤੇ ਜਦ ਅਪਣੇ ਨੌਕਰ ਨੂੰ ਕਹਿੰਦਾ ਹਾਂ ਇੰਝ ਕਰ ਤਾਂ ਉਹ ਉਵੇਂ ਕਰਦਾ ਹੈ।”
 
10 ਯਿਸੂ ਨੇ ਇਹ ਸੁਣਕੇ ਅਚਰਜ ਮੰਨਿਆ ਅਤੇ ਉਨ੍ਹਾਂ ਨੂੰ ਜਿਹੜੇ ਮਗਰ-ਮਗਰ ਆਉਂਦੇ ਸਨ ਕਿਹਾ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਆਦਮੀ ਵਿੱਚ ਇਸਰਾਏਲ ਦੇ ਕਿਸੇ ਵੀ ਆਦਮੀ ਨਾਲੋਂ ਵੱਧ ਵਿਸ਼ਵਾਸ ਹੈ।
 
11 ਮੈਂ ਤੁਹਾਨੂੰ ਆਖਦਾ ਹਾਂ ਕਿ ਬਹੁਤ ਸਾਰੇ ਲੋਕ ਪੂਰਬ ਅਤੇ ਪੱਛਮ ਵਿੱਚੋਂ ਆਉਣਗੇ। ਉਹ ਸਵਰਗ ਦੇ ਰਾਜ ਵਿੱਚ ਅਬਰਾਹਾਮ, ਇਸਹਾਕ ਅਤੇ ਯਾਕੂਬ ਨਾਲ ਬੈਠਕੇ ਖਾਣਗੇ।
 
12 ਪਰ ਉਹ ਲੋਕ ਜਿਨ੍ਹਾਂ ਕੋਲ ਰਾਜ ਹੋਣਾ ਚਾਹੀਦਾ ਹੈ ਬਾਹਰ ਸੁੱਟੇ ਜਾਣਗੇ। ਉਹ ਬਾਹਰ ਹਨੇਰੇ ਵਿੱਚ ਸੁੱਟੇ ਜਾਣਗੇ, ਲੋਕ ਉਸ ਜਗ੍ਹਾ ਚੀਕਣਗੇ ਅਤੇ ਦਰਦ ਨਾਲ ਆਪਣੇ ਦੰਦ ਪੀਸਣਗੇ।”
 
13 ਤਦ ਯਿਸੂ ਨੇ ਸੂਬੇਦਾਰ ਨੂੰ ਆਖਿਆ, “ਤੂੰ ਘਰ ਜਾ, ਜਿਵੇਂ ਤੂੰ ਵਿਸ਼ਵਾਸ ਕੀਤੀ ਹੈ ਉਹ ਉਵੇਂ ਹੀ ਚੰਗਾ ਕੀਤਾ ਜਾਵੇਗਾ।” ਅਤੇ ਉਸਦਾ ਨੌਕਰ ਉਸੇ ਘੜੀ ਚੰਗਾ ਹੋ ਗਿਆ।
 
14 ਯਿਸੂ ਨੇ ਪਤਰਸ ਦੇ ਘਰ ਆਕੇ ਉਸਦੀ ਸੱਸ ਨੂੰ ਤਾਪ ਨਾਲ ਪਈ ਵੇਖਿਆ।
 
15 ਤਾਂ ਯਿਸੂ ਨੇ ਉਸਦਾ ਹੱਥ ਛੋਹਿਆ ਅਤੇ ਉਸਦਾ ਤਾਪ ਲਹਿ ਗਿਆ, ਫ਼ੇਰ ਉਸਨੇ ਉੱਠਕੇ ਉਸਦੀ ਖਾਤਿਰ ਕੀਤੀ।
 
16 ਜਦੋਂ ਸ਼ਾਮ ਹੋਈ ਤਾਂ ਉਸ ਕੋਲ ਬਹੁਤ ਸਾਰੇ ਅਜਿਹੇ ਲੋਕਾਂ ਨੂੰ ਲਿਆਇਆ ਗਿਆ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ ਅਤੇ ਯਿਸੂ ਨੇ ਆਪਣੇ ਬਚਨਾਂ ਨਾਲ ਭੂਤਾਂ ਨੂੰ ਕੱਢ ਦਿੱਤਾ ਅਤੇ ਯਿਸੂ ਨੇ ਉਨ੍ਹਾਂ ਸਾਰੇ ਲੋਕਾਂ ਨੂੰ ਚੰਗਿਆਂ ਕਰ ਦਿੱਤਾ ਜੋ ਬਿਮਾਰ ਸਨ।
 
17 ਉਸਨੇ ਇਹ ਨਬੀ ਯਸਾਯਾਹ ਦੇ ਬਚਨਾਂ ਨੂੰ ਪੂਰਾ ਕਰਨ ਲਈ ਕੀਤਾ: “ਉਸਨੇ ਖੁਦ ਸਾਡੀਆਂ ਬਿਮਾਰੀਆਂ ਲੈ ਲਈਆਂ ਅਤੇ ਰੋਗਾਂ ਨੂੰ ਚੁੱਕ ਲਿਆ।” ਯਸਾਯਾਹ 53:4
 
18 ਜਦੋਂ ਯਿਸੂ ਨੇ ਆਪਣੇ ਆਲੇ-ਦੁਆਲੇ ਭੀੜ ਵੇਖੀ, ਤਾਂ ਉਸਨੇ ਆਪਣੇ ਚੇਲਿਆਂ ਨੂੰ ਝੀਲ ਦੇ ਪਰਲੇ ਪਾਰ ਜਾਣ ਲਈ ਕਿਹਾ।
 
19 ਫ਼ੇਰ ਇੱਕ ਨੇਮ ਦੇ ਉਪਦੇਸ਼ਕ ਨੇ ਯਿਸੂ ਨੂੰ ਕੋਲ ਆਕੇ ਕਿਹਾ, “ਗੁਰੂ ਜੀ ਜਿੱਥੇ ਕਿਤੇ ਵੀ ਤੂੰ ਜਾਵੇਂ ਮੈਂ ਤੇਰੇ ਪਿਛੇ ਚੱਲਾਂਗਾ।”
 
20 ਤਾਂ ਯਿਸੂ ਨੇ ਉਸਨੂੰ ਆਖਿਆ, “ਲੂੰਬੜੀਆਂ ਦੇ ਘੁਰਨੇ ਹਨ ਅਤੇ ਪੰਛੀਆਂ ਲਈ ਆਲ੍ਹਣੇ ਹਨ ਪਰ ਮਨੁੱਖ ਦੇ ਪੁੱਤਰ ਨੂੰ ਸਿਰ ਰਖ ਕੇ ਆਰਾਮ ਕਰਨ ਲਈ ਕੋਈ ਥਾਂ ਨਹੀਂ ਹੈ।”
 
21 ਉਸਦੇ ਇੱਕ ਦੂਜੇ ਚੇਲੇ ਨੇ ਉਸਨੂੰ ਆਖਿਆ, “ਪ੍ਰਭੂ, ਮੈਨੂੰ ਪਰਵਾਨਗੀ ਦਿਓ ਕਿ ਮੈਂ ਪਹਿਲਾਂ ਜਾਕੇ ਆਪਣੇ ਪਿਉ ਨੂੰ ਦਫ਼ਨਾਵਾਂ ਫੇਰ ਮੈਂ ਤੁਹਾਡਾ ਅਨੁਸਰਣ ਕਰਾਂਗਾ।”
 
22 ਪਰ ਯਿਸੂ ਨੇ ਉਸਨੂੰ ਕਿਹਾ, “ਤੂੰ ਮੇਰੇ ਮਗਰ ਚੱਲਿਆ ਆ ਅਤੇ ਮੁਰਦਿਆਂ ਨੂੰ ਆਪਣੇ ਮੁਰਦੇ ਖੁਦ ਦੱਬਣ ਦੇ।”
 
23 ਜਦੋਂ ਯਿਸੂ ਬੇੜੀ ਉੱਤੇ ਚੜ੍ਹਿਆ ਤਾਂ ਉਸਦੇ ਚੇਲੇ ਉਸਦੇ ਮਗਰ ਆਏ।
 
24 ਝੀਲ ਵਿੱਚ ਇੰਨਾ ਤੂਫਾਨ ਆਇਆ ਕਿ ਬੇੜੀ ਲਹਿਰਾਂ ਵਿੱਚ ਹੀ ਲੁੱਕਦੀ ਜਾ ਰਹੀ ਸੀ। ਪਰ ਯਿਸੂ ਸੌਂ ਰਿਹਾ ਸੀ।
 
25 ਚੇਲੇ ਉਸ ਕੋਲ ਆਏ ਅਤੇ ਉਸਨੂੰ ਜਗਾਇਆ। ਉਨ੍ਹਾਂ ਨੇ ਯਿਸੂ ਨੂੰ ਆਖਿਆ, “ਪ੍ਰਭੂ ਸਾਨੂੰ ਬਚਾਓ, ਅਸੀਂ ਡੁੱਬ ਰਹੇ ਹਾਂ।”
 
26 ਤਾਂ ਉਸਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਇੰਨਾ ਕਿਉਂ ਡਰਦੇ ਹੋ?” ਤੁਹਾਨੂੰ ਪੂਰਾ ਵਿਸ਼ਵਾਸ ਨਹੀਂ ਹੈ। ਤਦ ਉਸਨੇ ਉਠਕੇ ਹਵਾ ਅਤੇ ਲਹਿਰਾਂ ਨੂੰ ਦਬਕਾ ਮਾਰਿਆ। ਫਿਰ ਇੱਕਦਮ ਚੈਨ ਹੋ ਗਿਆ।
 
27 ਤਾਂ ਉਹ ਮਨੁੱਖ ਹੈਰਾਨ ਹੋਕੇ ਬੋਲੇ, “ਇਹ ਕਿਹੋ ਜਿਹਾ ਪੁਰਖ ਹੈ ਕਿ ਹਵਾ ਅਤੇ ਲਹਿਰਾਂ ਵੀ ਇਸਦੀ ਗੱਲ ਮੰਨ ਲੈਦੀਆਂ ਹਨ!”
 
28 ਜਦੋਂ ਯਿਸੂ ਝੀਲ ਦੇ ਪਾਰ ਗਦਰੀਨੀਆਂ ਦੇ ਦੇਸ਼ ਵਿੱਚ ਪਹੁੰਚਿਆ, ਤਾਂ ਦੋ ਮਨੁੱਖ ਜਿਨ੍ਹਾਂ ਨੂੰ ਭੂਤ ਚਿੰਬੜੇ ਹੋਏ ਸਨ, ਕਬਰਾਂ ਵਿੱਚੋਂ ਨਿਕਲ ਕੇ ਯਿਸੂ ਕੋਲ ਆਏ ਅਤੇ ਉਹ ਇੰਨੇ ਖਤਰਨਾਕ ਸਨ ਕਿ ਉਸ ਰਸਤੇ ਤੋਂ ਕੋਈ ਲੰਘ ਨਹੀਂ ਸੀ ਸਕਦਾ।
 
29 ਉਨ੍ਹਾਂ ਦੋ ਮਨੁੱਖਾਂ ਨੇ ਉਸਨੂੰ ਪੁਕਾਰ ਕੇ ਆਖਿਆ, “ਹੇ ਪਰਮੇਸ਼ੁਰ ਦੇ ਪੁੱਤਰ! ਤੇਰਾ ਸਾਡੇ ਨਾਲ ਕੀ ਕੰਮ? ਕੀ ਤੂੰ ਮਿਥੇ ਹੋਏ ਵੇਲੇ ਤੋਂ ਪਹਿਲਾਂ ਇੱਥੇ ਸਾਨੂੰ ਦੁਖ ਦੇਣ ਆਇਆ ਹੈ?”
 
30 ਉਨ੍ਹਾਂ ਤੋਂ ਕੁਝ ਦੂਰ, ਉੱਥੇ ਸੂਰਾਂ ਦਾ ਬਹੁਤ ਵੱਡਾ ਇੱਜ਼ੜ ਚਰ ਰਿਹਾ ਸੀ।
 
31 ਭੂਤਾਂ ਨੇ ਉਸਦੀਆਂ ਮਿੰਨਤਾਂ ਕਰਕੇ ਆਖਿਆ, “ਜੇਕਰ ਤੂੰ ਸਾਨੂੰ ਕਢਣਾ ਹੈ ਤਾਂ ਸਾਨੂੰ ਸੂਰਾਂ ਦੇ ਇੱਜੜ ਵਿੱਚ ਘਲ ਦੇ।”
 
32 ਉਸਨੇ ਉਨ੍ਹਾਂ ਨੂੰ ਕਿਹਾ, “ਜਾਓ” ਤਾਂ ਭੂਤ ਨਿਕਲ ਕੇ ਸੂਰਾਂ ਵਿੱਚ ਜਾ ਵੜੇ, ਉਹ ਸੂਰਾਂ ਦਾ ਇੱਜ਼ੜ ਪਹਾੜੀ ਦੀ ਢਲਾਣ ਤੋਂ ਭੱਜਿਆ ਅਤੇ ਝੀਲ ਵਿੱਚ ਡਿੱਗ ਪਿਆ ਅਤੇ ਡੁੱਬ ਗਿਆ।
 
33 ਤਦ ਸੂਰਾਂ ਦੇ ਇਜ਼ੜ ਦੇ ਰਖਵਾਲੇ ਸ਼ਹਿਰ ਅੰਦਰ ਨੂੰ ਭੱਜੇ। ਉਨ੍ਹਾਂ ਨੇ ਸੂਰਾਂ ਅਤੇ ਭੂਤਾਂ ਦੇ ਕਾਬਿਜ਼ ਲੋਕਾਂ ਨਾਲ ਵਾਪਰਨ ਵਾਲੀ ਘਟਨਾ ਦਾ ਵਰਨਣ ਕਰ ਦਿੱਤਾ।
 
34 ਤਦ ਸਾਰਾ ਨਗਰ ਯਿਸੂ ਨੂੰ ਮਿਲਣ ਲਈ ਆਇਆ ਅਤੇ ਉਸਨੂੰ ਉਨ੍ਹਾਂ ਦਾ ਇਲਾਕਾ ਛੱਡਣ ਲਈ ਬੇਨਤੀ ਕੀਤੀ।
 
 

  [ Prev ] 1 | 2 | 3 | 4 | 5 | 6 | 7 | | 9 | 10 | 11 | 12 | 13 | 14 | 15 | 16 | 17 | 18 | 19 | 20 | 21 | 22 | 23 | 24 | 25 | 26 | 27 | 28 | [ Next ]