Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਫ਼ਿਲਿੱਪੀਆਂ ਨੂੰ ਪੱਤ੍ਰੀ Chapter1
 
1 ਮਸੀਹ ਯਿਸੂ ਦੇ ਸੇਵਕਾਂ ਪੌਲੁਸ ਅਤੇ ਤਿਮੋਥਿਉਸ ਵੱਲੋਂ, ਮਸੀਹ ਵਿੱਚ ਪਰਮੇਸ਼ੁਰ ਦੇ ਉਨ੍ਹਾਂ ਸਾਰੇ ਲੋਕਾਂ ਨੂੰ ਜੋ ਫ਼ਿਲਿੱਪੈ ਵਿੱਚ ਰਹਿੰਦੇ ਹਨ, ਅਤੇ ਤੁਹਾਡੇ ਸਾਰੇ ਬਜ਼ੁਰਗਾਂ* ਅਤੇ ਖਾਸ ਸਹਾਇਕਾਂ ਨੂੰ ਸ਼ੁਭਕਾਮਨਾਵਾਂ।
 
2 ਪਰਮੇਸ਼ੁਰ, ਸਾਡੇ ਪਿਤਾ, ਅਤੇ ਪ੍ਰਭੂ ਯਿਸੂ ਮਸੀਹ ਵੱਲੋਂ ਤੁਹਾਨੂੰ ਕਿਰਪਾ ਤੇ ਸ਼ਾਂਤੀ ਮਿਲਦੀ ਰਹੇ।
 
3 ਹਰ ਵੇਲੇ ਜਦੋਂ ਵੀ ਮੈਂ ਤੁਹਾਨੂੰ ਚੇਤੇ ਕਰਦਾ ਹਾਂ ਤਾਂ ਮੈਂ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ।
 
4 ਮੈਂ ਤੁਹਾਡੇ ਸਾਰਿਆਂ ਲਈ ਹਮੇਸ਼ਾ ਅਨੰਦ ਨਾਲ ਪ੍ਰਾਰਥਨਾਵਾਂ ਕਰਦਾ ਹਾਂ।
 
5 ਮੈਂ ਉਸ ਸਹਾਇਤਾ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਜਿਹੜੀ ਤੁਸੀਂ ਉਸ ਪਹਿਲੇ ਦਿਨ ਤੋਂ ਲੈਕੇ ਹੁਣ ਤੱਕ ਖੁਸ਼ ਖਬਰੀ ਫ਼ੈਲਾਉਣ ਵਿੱਚ ਕੀਤੀ ਹੈ।
 
6 ਮੈਨੂੰ ਪੂਰਨ ਵਿਸ਼ਵਾਸ ਹੈ ਕਿ ਪਰਮੇਸ਼ੁਰ ਨੇ ਤੁਹਾਡੇ ਦਰਮਿਆਨ ਇਹ ਚੰਗਾ ਕੰਮ ਆਰੰਭਿਆ ਹੈ। ਉਹ ਉਸ ਕੰਮ ਨੂੰ ਜਾਰੀ ਰੱਖੇਗਾ ਅਤੇ ਮਸੀਹ ਯਿਸੂ ਦੀ ਪਹੁੰਚ ਵਾਲੇ ਦਿਨ ਇਸਨੂੰ ਪੂਰਾ ਕਰੇਗਾ।
 
7 ਅਤੇ ਮੈਂ ਜਾਣਦਾ ਹਾਂ ਕਿ ਮੇਰਾ ਤੁਹਾਡੇ ਸਾਰਿਆਂ ਲਈ ਇਉਂ, ਸੋਚਣਾ ਠੀਕ ਹੀ ਹੈ। ਤੁਹਾਡੀ ਮੇਰੇ ਦਿਲ ਵਿੱਚ ਇੱਕ ਖਾਸ ਜਗ਼੍ਹਾ ਹੈ। ਕਿਉਂਕਿ ਤੁਸੀਂ ਸਾਰੇ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਨੂੰ ਸਾਂਝਾ ਕਰਦੇ ਹੋ। ਤੁਸੀਂ ਉਦੋਂ ਮੇਰੇ ਨਾਲ ਪਰਮੇਸ਼ੁਰ ਦੀ ਕਿਰਪਾ ਸਾਂਝੀ ਕਰਦੇ ਹੋ ਜਦੋਂ ਮੈਂ ਕੈਦ ਵਿੱਚ ਹੁੰਦਾ ਹਾਂ, ਜਦੋਂ ਮੈਂ ਖੁਸ਼ਖਬਰੀ ਦੀ ਰੱਖਿਆ ਕਰ ਰਿਹਾ ਹੁੰਦਾ ਹਾਂ, ਅਤੇ ਜਦੋਂ ਮੈਂ ਖੁਸ਼ਖਬਰੀ ਦੇ ਸੱਚ ਨੂੰ ਸਾਬਤ ਕਰ ਰਿਹਾ ਹੁੰਦਾ ਹਾਂ।
 
8 ਪਰਮੇਸ਼ੁਰ ਜਾਣਦਾ ਹੈ ਕਿ ਮੈਂ ਤੁਹਾਨੂੰ ਮਸੀਹ ਯਿਸੂ ਦੇ ਪਿਆਰ ਨਾਲ ਦੇਖਣ ਦਾ ਚਾਹਵਾਨ ਹਾਂ।
 
9 ਤੁਹਾਡੇ ਲਈ ਮੇਰੀ ਇਹ ਪ੍ਰਾਰਥਨਾ ਹੈ: ਤੁਹਾਡਾ ਪ੍ਰੇਮ ਵੱਧ ਤੋਂ ਵੱਧ ਵੱਧੇ, ਤੁਹਾਡੇ ਕੋਲ ਸੱਚਾ ਗਿਆਨ ਹੋਵੇ ਅਤੇ ਤੁਹਾਡੇ ਪਿਆਰ ਨਾਲ ਸਮਝ ਹੋਵੇ;
 
10 ਤੁਸੀਂ ਚੰਗੇ ਤੇ ਮਾੜੇ ਵਿੱਚ ਫ਼ਰਕ ਕਰਨ ਯੋਗ ਹੋਵੋਂ ਅਤੇ ਆਪਣੇ ਲਈ ਸਭ ਤੋਂ ਚੰਗਾ ਚੁਣ ਸਕੋਂ; ਤੁਸੀਂ ਮਸੀਹ ਦੇ ਆਉਣ ਲਈ ਪਵਿੱਤਰ ਅਤੇ ਨਿਰਦੋਸ਼ ਹੋਵੋਂ।
 
11 ਤੁਸੀਂ ਯਿਸੂ ਮਸੀਹ ਦੀ ਸਹਾਇਤਾ ਨਾਲ ਪਰਮੇਸ਼ੁਰ ਨੂੰ ਮਹਿਮਾ ਅਤੇ ਉਸਤਤਿ ਲਿਆਉਣ ਲਈ ਚੰਗੀਆਂ ਕਰਨੀਆਂ ਕਰ ਸਕੋਂ।
 
12 ਭਰਾਵੋ ਅਤੇ ਭੈਣੋ, ਮੈਂ ਚਾਹੁੰਨਾ ਕਿ ਤੁਸੀਂ ਉਨ੍ਹਾਂ ਸਾਰੀਆਂ ਮੰਦੀਆਂ ਗੱਲਾਂ ਬਾਰੇ ਜਾਣੋ ਜਿਹੜੀਆਂ ਮੇਰੇ ਨਾਲ ਵਾਪਰੀਆਂ, ਤੇ ਜਿਨ੍ਹਾਂ ਨੇ ਮੈਨੂੰ ਖੁਸ਼ਖਬਰੀ ਨੂੰ ਵੱਧ ਤੋਂ ਵੱਧ ਫ਼ੈਲਾਉਣ ਵਿੱਚ ਸਹਾਇਤਾ ਕੀਤੀ ਹੈ।
 
13 ਹੁਣ ਇਹ ਗੱਲ ਸਾਫ਼ ਹੈ ਕਿ ਮੈਂ ਕੈਦ ਵਿੱਚ ਹਾਂ ਕਿਉਂਕਿ ਮੈਂ ਮਸੀਹ ਦੀ ਸੇਵਾ ਕਰਦਾ ਹਾਂ। ਸਾਰੇ ਰੋਮੀ ਪਹਿਰੇਦਾਰ ਤੇ ਹੋਰ ਸਾਰੇ ਲੋਕ ਵੀ ਇਹ ਜਾਣਦੇ ਹਨ।
 
14 ਕਿਉਂ ਕਿ ਮੈਂ ਕੈਦ ਵਿੱਚ ਹਾਂ, ਪ੍ਰਭੂ ਵਿੱਚ ਬਹੁਤ ਸਾਰੇ ਭਰਾ ਮਸੀਹ ਬਾਰੇ ਸੰਦੇਸ਼ ਨੂੰ ਹੋਰ ਵਧੇਰੇ ਹੌਂਸਲੇ ਅਤੇ ਦਲੇਰ ਹੋਕੇ ਬੋਲਣ ਨੂੰ ਤਿਆਰ ਹਨ।
 
15 ਕੁਝ ਮਸੀਹ ਬਾਰੇ ਈਰਖਾ ਅਤੇ ਸ਼ਰੀਕੇ ਕਾਰਣ ਪ੍ਰਚਾਰ ਕਰਦੇ ਹਨ, ਪਰ ਦੂਸਰੇ ਮਸੀਹ ਬਾਰੇ ਚੰਗੇ ਪ੍ਰਯੋਜਨਾਂ ਨਾਲ ਪ੍ਰਚਾਰ ਕਰਦੇ ਹਨ।
 
16 ਇਹ ਲੋਕ ਇਸ ਲਈ ਪ੍ਰਚਾਰ ਕਰਦੇ ਹਨ ਕਿਉਂਕਿ ਉਹ ਮੈਨੂੰ ਪਿਆਰ ਕਰਦੇ ਹਨ ਅਤੇ ਉਹ ਜਾਣਦੇ ਹਨ ਕਿ ਪਰਮੇਸ਼ੁਰ ਨੇ ਮੈਨੂੰ ਖੁਸ਼ਖਬਰੀ ਦੀ ਰੱਖਿਆ ਕਰਨ ਦਾ ਕਾਰਜ ਦਿੱਤਾ ਸੀ।
 
17 ਪਰ ਉਹ ਦੂਸਰੇ ਲੋਕ ਮਸੀਹ ਬਾਰੇ ਖੁਦਗਰਜ਼ੀ ਦੀ ਮਨੋਬਿਰਤੀ ਨਾਲ ਪ੍ਰਚਾਰ ਕਰਦੇ ਹਨ। ਉਨ੍ਹਾਂ ਦੇ ਪ੍ਰਯੋਜਨ ਗਲਤ ਹਨ। ਉਹ ਸੋਚਦੇ ਹਨ ਕਿ ਉਹ ਮੇਰੇ ਲਈ ਅੜਚਨਾਂ ਪੈਦਾ ਕਰ ਸਕਦੇ ਹਨ ਜਦੋਂ ਕਿ ਮੈਂ ਕੈਦ ਵਿੱਚ ਹਾਂ।
 
18 ਮਹੱਤਵਪੂਰਣ ਗੱਲ ਇਹ ਹੈ ਕਿ ਹਰ ਢੰਗ ਵਿੱਚ ਭਾਵੇਂ ਚੰਗੇ ਪ੍ਰਯੋਜਨ ਨਾਲ ਜਾਂ ਮੰਦੇ ਨਾਲ, ਮਸੀਹ ਦੇ ਸੰਦੇਸ਼ ਦਾ ਪ੍ਰਚਾਰ ਹੋ ਰਿਹਾ ਹੈ। ਅਤੇ ਇਸ ਵਾਸਤੇ ਮੈਂ, ਪ੍ਰਸੰਨ ਹਾਂ ਅਤੇ ਪ੍ਰਸੰਨ ਹੋਣਾ ਜਾਰੀ ਰੱਖਾਂਗਾ।
 
19 ਤੁਸੀਂ ਮੇਰੇ ਲਈ ਪ੍ਰਾਰਥਨਾ ਕਰ ਰਹੇ ਹੋ ਅਤੇ ਯਿਸੂ ਮਸੀਹ ਦਾ ਆਤਮਾ ਮੇਰੀ ਸਹਾਇਤਾ ਕਰਦਾ ਹੈ। ਇਸ ਲਈ ਮੈਂ ਜਾਣਦਾ ਹਾਂ ਕਿ ਇਹ ਮੁਸ਼ਕਿਲਾਂ ਜੋ ਮੇਰੇ ਨਾਲ ਵਾਪਰੀਆਂ ਮੇਰੇ ਲਈ ਛੁਟਕਾਰਾ ਲਿਆਉਣਗੀਆਂ।
 
20 ਜੋ ਮੈਂ ਸੱਚਮੁੱਚ ਚਾਹੁੰਦਾ ਹਾਂ ਅਤੇ ਆਸ ਰੱਖਦਾ ਹਾਂ ਕਿ ਮੈਂ ਆਜਿਹਾ ਕੁਝ ਵੀ ਨਹੀਂ ਕਰਾਂਗਾ ਜਿਸ ਤੇ ਮੈਂ ਸ਼ਰਮਿੰਦਗੀ ਮਹਿਸੂਸ ਕਰਾਂ। ਮੈਨੂੰ ਉਮੀਦ ਹੈ ਕਿ ਹੁਣ ਮੇਰੇ ਕੋਲ ਹਮੇਸ਼ਾ ਦੀ ਤਰ੍ਹਾਂ, ਆਪਣੇ ਜੀਵਨ ਵਿੱਚ ਮਸੀਹ ਦੀ ਮਹਿਮਾ ਵਿਖਾਉਣ ਲਈ ਹੌਂਸਲਾ ਹੈ, ਭਾਵੇਂ ਮੈਂ ਜੀਵਾਂ ਜਾ ਮਰਾਂ।
 
21 ਮੇਰੀ ਜ਼ਿੰਦਗੀ ਦੀ ਮਹੱਤਵਪੂਰਣ ਗੱਲ ਮਸੀਹ ਲਈ ਜਿਉਣਾ ਹੈ। “ਮੌਤ ਵੀ ਮੇਰੇ ਲਈ ਫ਼ਾਇਦੇਮੰਦ ਹੋਵੇਗੀ।”*
 
22 ਜੋ ਮੈਂ ਸਰੀਰਕ ਤੌਰ ਤੇ ਜਿਉਂਦਾ ਰਹਿੰਦਾ ਹਾਂ ਤਾਂ ਜੋ ਮੈਂ ਪ੍ਰਭੂ ਲਈ ਕਾਰਜ ਕਰ ਸਕਾਂਗਾ। ਪਰ ਮੈਨੂੰ ਚੋਣ ਕਿਸ ਗੱਲ ਦੀ ਕਰਨੀ ਚਾਹੀਦੀ ਹੈ। ਜਿਉਣ ਦੀ ਜਾਂ ਮਰਨ ਦੀ? ਮੈਨੂੰ ਪਤਾ ਨਹੀਂ।
 
23 ਜਿਉਣ ਤੇ ਮਰਨ ਵਿਚਕਾਰ ਚੋਣ ਕਰਨੀ ਔਖੀ ਹੈ। ਸੱਚਮੁੱਚ ਮੈਂ ਇਹ ਜੀਵਨ ਛੱਡਣਾ ਚਾਹੁੰਦਾ ਹਾਂ ਅਤੇ ਮਸੀਹ ਨਾਲ ਰਹਿਣਾ ਚਾਹੁੰਦਾ ਹਾਂ। ਉਹ ਕਿਤੇ ਜ਼ਿਆਦੇ ਬਿਹਤਰ ਹੈ।
 
24 ਪਰ ਤੁਹਾਨੂੰ ਲੋਕਾਂ ਨੂੰ ਮੇਰੀ ਸਰੀਰਕ ਤੌਰ ਤੇ ਲੋੜ ਹੈ।
 
25 ਮੈਨੂੰ ਪਤਾ ਹੈ ਕਿ ਤੁਹਾਨੂੰ ਮੇਰੀ ਲੋੜ ਹੈ। ਇਸੇ ਲਈ ਮੈਂ ਜਾਣਦਾ ਹਾਂ ਕਿ ਮੈਂ ਤੁਹਾਡੀ ਸਹਾਇਤਾ ਕਰਨ ਲਈ ਨਿਸ਼ਚਿਤ ਹੀ ਇੱਥੇ ਠਹਿਰਾਂਗਾ ਤਾਂ ਕਿ ਤੁਸੀਂ ਵਧੋਂ ਅਤੇ ਇਹ ਨਿਸ਼ਚਿਤ ਕਰਨ ਲਈ ਕਿ ਤੁਹਾਡੇ ਕੋਲ ਅਨੰਦ ਹੈ ਜੋ ਨਿਹਚਾ ਤੋਂ ਮਿਲਦਾ ਹੈ।
 
26 ਇਸ ਲਈ ਤੁਸੀਂ ਮਸੀਹ ਯਿਸੂ ਵਿੱਚ ਬਹੁਤ ਖੁਸ਼ ਹੋਵੋਂਗੇ, ਜਦੋਂ ਮੈਂ ਫ਼ੇਰ ਤੁਹਾਡੇ ਨਾਲ ਹੋਵਾਂਗਾ।
 
27 ਇਹ ਨਿਸ਼ਚਿਤ ਹੋਵੋ ਕਿ ਤੁਸੀਂ ਮਸੀਹ ਦੀ ਖੁਸ਼ਖਬਰੀ ਦੀ ਯੋਗਤਾ ਦੇ ਢੰਗ ਵਿੱਚ ਰਹਿੰਦੇ ਹੋ। ਫ਼ੇਰ ਜੇ ਮੈਂ ਤੁਹਾਡੇ ਕੋਲ ਸਫ਼ਰ ਕਰਕੇ ਆਵਾਂ ਜਾਂ ਮੈਂ ਤੁਹਾਥੋਂ ਦੂਰ ਹੋਵਾਂ, ਮੈਂ ਤੁਹਾਡੇ ਬਾਰੇ ਚੰਗੀਆਂ ਗੱਲਾਂ ਸੁਣਾਂਗਾ। ਮੈਂ ਸੁਣਾਂਗਾ ਕਿ ਤੁਸੀਂ ਇੱਕ ਮਨ ਨਾਲ ਨਿਹਚਾ ਲਈ, ਜਿਹੜੀ ਖੁਸ਼ ਖਬਰੀ ਤੋਂ ਆਉਂਦੀ ਹੈ, ਸੰਘਰਸ਼ ਕਰ ਰਹੇ ਹੋ।
 
28 ਅਤੇ ਤੁਹਾਨੂੰ ਉਨ੍ਹਾਂ, ਲੋਕਾਂ ਤੋਂ ਕੋਈ ਡਰ ਨਹੀਂ ਹੋਵੇਗਾ, ਜਿਹੜੇ ਤੁਹਾਡੇ ਖਿਲਾਫ਼ ਹਨ। ਇਹ ਸਾਰੀਆਂ ਗੱਲਾਂ ਪਰਮੇਸ਼ੁਰ ਵੱਲੋਂ ਸਬੂਤ ਹਨ ਕਿ ਤੁਸੀਂ ਬਚਾਏ ਜਾਵੋਂਗੇ ਅਤੇ ਤੁਹਾਡੇ ਵੈਰੀ ਨਸ਼ਟ ਕੀਤੇ ਜਾਣਗੇ।
 
29 ਤੁਹਾਨੂੰ ਸਿਰਫ਼ ਮਸੀਹ ਵਿੱਚ ਵਿਸ਼ਵਾਸ ਰੱਖਣ ਦਾ ਹੀ ਅਧਿਕਾਰ ਨਹੀਂ ਦਿੱਤਾ ਗਿਆ, ਸਗੋਂ ਮਸੀਹ ਲਈ ਦੁੱਖ ਝੱਲਣ ਦਾ ਵੀ। ਪਰ ਇਹ ਗੱਲਾਂ ਮਸੀਹ ਲਈ ਮਹਿਮਾ ਲਿਆਉਂਦੀਆਂ ਹਨ।
 
30 ਤੁਸੀਂ ਉਹ ਜੱਦੋਂ-ਜਹਿਦ ਵੇਖੀ ਜੋ ਮੈਂ ਕੀਤੀ, ਅਤੇ ਅਜੇ ਵੀ ਤੁਸੀਂ ਉਨ੍ਹਾਂ ਸੰਘਰਸ਼ਾਂ ਬਾਰੇ ਸੁਣਦੇ ਹੋ ਜੋ ਮੈਨੂੰ ਹਨ। ਤੁਸੀਂ ਖੁਦ ਉਨ੍ਹਾਂ ਸੰਘਰਸ਼ਾਂ ਰਾਹੀਂ ਲੰਘ ਰਹੇ ਹੋ।
 
 

  | 2 | 3 | 4 | [ Next ]