Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਫ਼ਿਲਿੱਪੀਆਂ ਨੂੰ ਪੱਤ੍ਰੀ Chapter4
 
1 ਮੇਰੇ ਪਿਆਰੇ ਭਰਾਵੋ ਅਤੇ ਭੈਣੋ ਮੈਂ ਤੁਹਾਨੂੰ ਪ੍ਰੇਮ ਕਰਦਾ ਹਾਂ ਅਤੇ ਤੁਹਾਨੂੰ ਮਿਲਣਾ ਚਾਹੁੰਦਾ ਹਾਂ। ਤੁਸੀਂ ਮੈਨੂੰ ਖੁਸ਼ੀ ਦਿਉ ਅਤੇ ਮੈਨੂੰ ਤੁਹਾਡੇ ਉੱਤੇ ਮਾਣ ਹੈ। ਜਿਵੇਂ ਮੈਂ ਤੁਹਾਨੂੰ ਕਿਹਾ ਸੀ, ਵਫ਼ਾਦਾਰੀ ਨਾਲ ਪ੍ਰਭੂ ਦਾ ਅਨੁਸਰਣ ਕਰਨਾ ਜਾਰੀ ਰੱਖੋ।
 
2 ਮੈਂ ਯੂਓਦੀਆ ਅਤੇ ਸੁੰਤੁਖੇ ਨੂੰ ਇੱਕ ਦੂਸਰੇ ਨਾਲ ਸਹਿਮਤ ਹੋਣ ਲਈ ਬੇਨਤੀ ਕਰਦਾ ਹੈ ਕਿਉਂਕਿ ਤੁਸੀਂ ਪਰਮੇਸ਼ੁਰ ਨਾਲ ਸੰਬੰਧਿਤ ਹੋ।
 
3 ਮੇਰੇ ਮਿੱਤਰੋ, ਕਿਉਂਕਿ ਤੁਸੀਂ ਮੇਰੇ ਨਾਲ ਰਲਕੇ ਵਫ਼ਾਦਾਰੀ ਨਾਲ ਸੇਵਾ ਕੀਤੀ ਹੈ ਇਸ ਲਈ ਮੈਂ ਤੁਹਾਨੂੰ ਇਨ੍ਹਾਂ ਔਰਤਾਂ ਦੀ ਅਜਿਹਾ ਕਰਨ ਵਿੱਚ ਸਹਾਇਤਾ ਕਰਨ ਲਈ ਆਖਦਾ ਹਾਂ। ਇਨ੍ਹਾਂ ਨੇ ਕਲੇਮੰਸ ਨਾਲ ਮੇਰੇ ਪੱਖੋਂ ਅਤੇ ਮੇਰੇ ਹੋਰ ਸਾਥੀਆਂ ਨਾਲ ਮਿਲਕੇ ਖੁਸ਼ਖਬਰੀ ਫ਼ੈਲਾਉਣ ਵਿੱਚ ਸਖਤ ਮਿਹਨਤ ਕੀਤੀ ਹੈ। ਉਨ੍ਹਾਂ ਦੇ ਨਾਮ ਜੀਵਨ ਦੀ ਪੁਸਤਕ24 ਵਿੱਚ ਲਿਖੇ ਗਏ ਹਨ।
 
4 ਹਮੇਸ਼ਾ ਪ੍ਰਭੂ ਵਿੱਚ ਅਨੰਦ ਮਾਣੋ। ਮੈਂ ਇਸਨੂੰ ਫ਼ਿਰ ਆਖਾਂਗਾ, ਅਨੰਦ ਮਾਣੋ।
 
5 ਹਰ ਕਿਸੇ ਨੂੰ ਤੁਹਾਡੇ ਨਿਮ੍ਰ ਸੁਭਾਅ ਬਾਰੇ ਜਾਨਣ ਦਿਉ। ਪ੍ਰਭੂ ਛੇਤੀ ਆ ਰਿਹਾ ਹੈ।
 
6 ਕਾਸੇ ਦੀ ਵੀ ਚਿੰਤਾ ਨਾ ਕਰੋ। ਪਰ ਹਰ ਹਾਲਤ ਵਿੱਚ, ਪਰਮੇਸ਼ੁਰ ਨੂੰ ਉਹ ਪੁੱਛਦਿਆਂ ਹੋਇਆਂ ਪ੍ਰਾਰਥਨਾ ਕਰੋ ਜੋ ਤੁਹਾਨੂੰ ਲੋੜੀਂਦਾ ਹੈ। ਅਤੇ ਜਦੋਂ ਵੀ ਤੁਸੀਂ ਪ੍ਰਾਰਥਨਾ ਕਰੋ, ਉਸਦਾ ਧੰਨਵਾਦ ਕਰੋ।
 
7 ਪਰਮੇਸ਼ੁਰ ਦੀ ਸ਼ਾਂਤੀ ਇੰਨੀ ਮਹਾਨ ਹੈ ਕਿ ਇਸ ਨੂੰ ਸਾਡੇ ਮਨ ਸਮਝਣ ਲਾਇਕ ਨਹੀਂ ਹਨ। ਪਰ ਉਹ ਸ਼ਾਂਤੀ ਮਸੀਹ ਯਿਸੂ ਵਿੱਚ ਸਾਡੇ ਦਿਲਾਂ ਅਤੇ ਮਨਾਂ ਦੀ ਰਖਵਾਲੀ ਕਰੇਗੀ।
 
8 ਭਰਾਵੋ ਅਤੇ ਭੈਣੋ, ਉਨ੍ਹਾਂ ਗੱਲਾਂ ਵੱਲ ਧਿਆਨ ਦਿਓ ਜੋ ਸੱਚੀਆਂ, ਸਤਿਕਾਰ ਯੋਗ, ਸਹੀ, ਸ਼ੁੱਧ, ਪਿਆਰ ਕਰਨ ਯੋਗ ਅਤੇ ਪ੍ਰਸੰਸਾ ਕਰਨ ਯੋਗ ਹਨ। ਹਮੇਸ਼ਾ ਉਨ੍ਹਾਂ ਗੱਲਾਂ ਬਾਰੇ ਸੋਚੋ ਜੋ ਉੱਤਮ ਅਤੇ ਪ੍ਰਸ਼ੰਸਾ ਯੋਗ ਹਨ।
 
9 ਉਹ ਗੱਲਾਂ ਕਰੋ ਜਿਹੜੀਆਂ ਤੁਸੀਂ ਮੈਥੋਂ ਸਿੱਖੀਆਂ ਅਤੇ ਪ੍ਰਾਪਤ ਕੀਤੀਆਂ ਹਨ। ਉਹ ਗੱਲਾਂ ਕਰੋ ਜੋ ਤੁਸੀਂ ਮੈਥੋਂ ਸੁਣੀਆਂ ਅਤੇ ਜੋ ਗੱਲਾਂ ਮੈਨੂੰ ਕਰਦਿਆਂ ਵੇਖਿਆ ਪਰਮੇਸ਼ੁਰ ਜਿਹੜਾ ਸ਼ਾਂਤੀ ਦਿੰਦਾ ਹੈ, ਤੁਹਾਡੇ ਨਾਲ ਹੋਵੇਗਾ।
 
10 ਤੁਸੀਂ ਮੇਰੇ ਹਿੱਤ ਬਾਰੇ ਸੋਚਦੇ ਸੀ, ਪਰ ਤੁਹਾਡੇ ਕੋਲ ਇਹ ਵਿਖਾਉਣ ਦਾ ਮੌਕਾ ਨਹੀਂ ਸੀ। ਪਰ ਇੱਕ ਵਾਰ ਫ਼ੇਰ ਤੁਸੀਂ ਮੈਨੂੰ ਮਹੱਤਤਾ ਦੇਣੀ ਸ਼ੁਰੂ ਕਰ ਦਿੱਤੀ। ਇਸ ਲਈ ਮੈਂ ਬਹੁਤ ਪ੍ਰਸੰਨ ਹਾਂ।
 
11 ਮੈਂ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹਾਂ ਪਰ ਇਹ ਇਸ ਲਈ ਨਹੀਂ ਕਿ ਮੈਨੂੰ ਕੋਈ ਚੀਜ਼ ਲੋੜੀਂਦੀ ਹੈ। ਮੈਂ ਕਿਸੇ ਵੀ ਤਰ੍ਹਾਂ ਦੀਆਂ ਹਲਾਤਾਂ ਵਿੱਚ, ਜਿਨ੍ਹਾਂ ਵਿੱਚ ਮੈਂ ਜਿਉਂਦਾ ਹਾਂ, ਸੰਤੁਸ਼ਟ ਹੋਣਾ ਸਿੱਖ ਲਿਆ ਹੈ।
 
12 ਮੈਨੂੰ ਪਤਾ ਹੈ ਕਿ ਗਰੀਬੀ ਵਿੱਚ ਕਿਵੇਂ ਰਹਿਣਾ ਚਾਹੀਦਾ ਹੈ ਅਤੇ ਅਮੀਰੀ ਵਿੱਚ ਕਿਵੇਂ ਰਹਿਣਾ ਚਾਹੀਦਾ ਹੈ। ਮੈਂ ਹਰ ਸਮੇਂ ਅਤੇ ਹਰ ਹਾਲ ਵਿੱਚ ਭਾਵੇਂ ਰਜੇਵੇਂ ਵਿੱਚ ਰਹਿਣਾ ਪਵੇ ਅਤੇ ਭਾਵੇਂ ਭੁੱਖਮਰੀ ਵਿੱਚ, ਭਾਵੇਂ ਅਮੀਰੀ ਵਿੱਚ ਰਹਿਣਾ ਪਵੇ ਅਤੇ ਭਾਵੇਂ ਗਰੀਬੀ ਵਿੱਚ। ਖੁਸ਼ ਰਹਿਣ ਦਾ ਗੁਪਤ ਰਾਜ ਜਾਣ ਲਿਆ ਹੈ।
 
13 ਮੈਂ ਮਸੀਹ ਰਾਹੀਂ ਸਾਰੀਆਂ ਗਲਾਂ ਕਰ ਸਕਦਾ ਹਾਂ, ਜੋ ਮੈਨੂੰ ਬਲ ਬਖਸ਼ਦਾ ਹੈ।
 
14 ਪਰ ਇਹ ਚੰਗਾ ਸੀ ਕਿ ਮੁਸੀਬਤਾਂ ਵਿੱਚ ਤੁਸੀਂ ਮੇਰੀ ਮਦਦ ਕੀਤੀ।
 
15 ਫ਼ਿਲਿੱਪੈ ਵਿੱਚ ਤੁਸੀਂ ਲੋਕੋ, ਯਾਦ ਕਰੋ, ਜਦੋਂ ਮੈਂ ਉੱਥੇ ਪਹਿਲੀ ਵਾਰੀ ਖੁਸ਼ ਖਬਰੀ ਦਾ ਪ੍ਰਚਾਰ ਕੀਤਾ ਸੀ। ਜਦੋਂ ਮੈਂ ਮੈਕਦੂਨਿਯਾ ਛੱਡਿਆ, ਤੁਹਾਡੀ ਹੀ ਇਕੱਲੀ ਕਲੀਸਿਯਾ ਸੀ ਜਿਸਨੇ ਮੇਰੀ ਸਹਾਇਤਾ ਕੀਤੀ ਸੀ।
 
16 ਜਦੋਂ ਮੈਂ ਥੱਸਲੁਨੀਕੇ ਵਿੱਚ ਸਾਂ ਤਾਂ ਬਹੁਤ ਵਾਰੀ ਤੁਸੀਂ ਮੇਰੇ ਲਈ ਲੋੜੀਦੀਆਂ ਚੀਜ਼ਾਂ ਭੇਜੀਆਂ ਸਨ।
 
17 ਸੱਚਮੁੱਚ, ਇਹ ਨਹੀਂ ਕਿ ਮੈਂ ਤੁਹਾਥੋਂ ਸੁਗਾਤਾਂ ਪ੍ਰਾਪਤ ਕਰਨੀਆਂ ਚਾਹੁੰਦਾ ਹਾਂ, ਪਰ ਮੈਂ ਚਾਹੁੰਦਾ ਹਾਂ ਕਿ ਤੁਸੀਂ ਉਹ ਲਾਭ ਪ੍ਰਾਪਤ ਕਰੋਂ ਜਿਹੜਾ ਦੇਣ ਤੋਂ ਆਉਂਦਾ ਹੈ।
 
18 ਮੇਰੇ ਕੋਲ ਸਭ ਕੁਝ ਜ਼ਰੂਰਤ ਤੋਂ ਵੱਧ ਹੈ। ਜਿਹੜੇ ਦਾਨ ਤੁਸੀਂ ਇਪਾਫ਼ਰੋਦੀਤੁਸ ਰਾਹੀਂ ਭੇਜੇ ਉਨ੍ਹਾਂ ਮੇਰੀਆਂ ਸਾਰੀਆਂ ਲੋੜਾਂ ਦਾ ਪੂਰੀ ਤਰ੍ਹਾਂ ਖਿਆਲ ਰੱਖਿਆ। ਤੁਹਾਡੀ ਦਾਤ ਪਰਮੇਸ਼ੁਰ ਨੂੰ ਚੜ੍ਹਾਈ ਸੁਗੰਧਿਤ ਬਲੀ ਵਰਗੀ ਹੈ। ਪਰਮੇਸ਼ੁਰ ਨੇ ਇਸਨੂੰ ਪ੍ਰਵਾਨ ਕੀਤਾ ਅਤੇ ਉਹ ਇਸ ਨਾਲ ਪ੍ਰਸੰਨ ਹੈ।
 
19 ਮੇਰਾ ਪਰਮੇਸ਼ੁਰ ਮਸੀਹ ਯਿਸੂ ਦੀ ਮਹਿਮਾ ਨਾਲ ਬਹੁਤ ਅਮੀਰ ਹੈ। ਉਹ ਤੁਹਾਡੀਆਂ ਸਾਰੀਆਂ ਲੋੜਾਂ ਨੂੰ ਆਪਣੀ ਅਮੀਰੀ ਰਾਹੀਂ ਪੂਰਨ ਕਰੇਗਾ ਜੋ ਮਸੀਹ ਯਿਸੂ ਵਿੱਚ ਉਪਲਬਧ ਹਨ।
 
20 ਸਾਡੇ ਪਰਮੇਸ਼ੁਰ ਅਤੇ ਸਾਡੇ ਪਿਤਾ ਦੀ ਹਮੇਸ਼ਾ-ਹਮੇਸ਼ਾ ਲਈ ਮਹਿਮਾ ਹੋਵੇ। ਆਮੀਨ।
 
21 ਮਸੀਹ ਯਿਸੂ ਵਿੱਚ ਪਰਮੇਸ਼ੁਰ ਦੇ ਸਮੂਹ ਲੋਕਾਂ ਨੂੰ ਸ਼ੁਭਕਾਮਨਾਵਾਂ। ਉਹ ਸਾਰੇ ਭਰਾ ਵੀ ਜੋ ਮੇਰੇ ਨਾਲ ਹਨ, ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ।
 
22 ਪਰਮੇਸ਼ੁਰ ਦੇ ਸਾਰੇ ਲੋਕ, ਖਾਸਕਰ ਉਹ ਜਿਹੜੇ ਸੀਜ਼ਰ ਦੇ ਮਹਿਲ ਵਿੱਚ ਹਨ, ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ।
 
23 ਪ੍ਰਭੂ ਯਿਸੂ ਮਸੀਹ ਦੀ ਤੁਹਾਡੇ ਸਾਰਿਆਂ ਉੱਪਰ ਕਿਰਪਾ ਹੋਵੇ।
 
 

  [ Prev ] 1 | 2 | 3 | |