Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਯੂਹੰਨਾ ਦੇ ਪਰਕਾਸ਼ ਦੀ ਪੋਥੀ Chapter1
 
1 ਇਹ ਯਿਸੂ ਮਸੀਹ ਦਾ ਪਰਕਾਸ਼ ਹੈ। ਪਰਮੇਸ਼ੁਰ ਨੇ ਯਿਸੂ ਨੂੰ ਇਹ ਗੱਲਾਂ ਦਿੱਤੀਆਂ ਤਾਂ ਜੋ ਉਹ ਆਪਣੇ ਸੇਵਕਾਂ ਨੂੰ ਇਹ ਦਰਸ਼ਾ ਸਕੇ ਕਿ ਜਲਦੀ ਹੀ ਕੀ ਵਾਪਰਨਾ ਚਾਹੀਦਾ ਹੈ। ਮਸੀਹ ਨੇ ਇਹ ਗੱਲਾਂ ਆਪਣੇ ਦਾਸ ਯੂਹੰਨਾ ਨੂੰ ਦਰਸ਼ਾਉਣ ਲਈ ਆਪਣੇ ਦੂਤ ਨੂੰ ਘੱਲਿਆ।
 
2 ਯੂਹੰਨਾ ਨੇ ਉਹ ਸਭ ਕੁਝ ਕਿਹਾ ਜੋ ਉਸਨੇ ਦੇਖਿਆ ਸੀ। ਇਹ ਉਹ ਸੱਚ ਹੈ ਜਿਹੜਾ ਯਿਸੂ ਮਸੀਹ ਨੇ ਉਸਨੂੰ ਦੱਸਿਆ ਸੀ; ਇਹ ਪਰਮੇਸ਼ੁਰ ਦਾ ਸੰਦੇਸ਼ ਹੈ।
 
3 ਧੰਨ ਹੈ ਉਹ ਜਿਹੜਾ ਪਰਮੇਸ਼ੁਰ ਦੇ ਇਸ ਸੰਦੇਸ਼ ਦੇ ਸ਼ਬਦ ਸੰਗਤ ਨੂੰ ਪੜ੍ਹਕੇ ਸੁਣਾਉਂਦਾ ਹੈ। ਅਤੇ ਧੰਨ ਹਨ ਉਹ, ਜਿਹੜੇ ਸੁਣਦੇ ਹਨ ਅਤੇ ਉਸਤੇ ਅਮਲ ਕਰਦੇ ਹਨ, ਜੋ ਇਸ ਵਿੱਚ ਲਿਖਿਆ ਹੋਇਆ ਹੈ। ਬਹੁਤਾ ਸਮਾਂ ਨਹੀਂ ਬਚਿਆ।
 
4 ਯੂਹੰਨਾ ਵੱਲੋਂ, ਅਸਿਯਾ ਦੇ ਸੂਬੇ ਵਿੱਚ ਸੱਤ ਕਲੀਸਿਯਾਵਾਂ ਨੂੰ: ਉਸ ਇੱਕ ਵੱਲੋਂ ਤੁਹਾਨੂੰ ਕਿਰਪਾ ਅਤੇ ਸ਼ਾਂਤੀ, ਜੋ ਹੈ, ਜੋ ਹਮੇਸ਼ਾ ਸੀ ਅਤੇ ਜੋ ਆ ਰਿਹਾ ਹੈ; ਅਤੇ ਉਸਦੇ ਤਖਤ ਦੇ ਅੱਗੇ ਦੇ ਸੱਤ ਆਤਮਿਆਂ ਵੱਲੋਂ ਅਤੇ ਯਿਸੂ ਮਸੀਹ ਵੱਲੋਂ।
 
5 ਯਿਸੂ ਇੱਕ ਵਫ਼ਾਦਾਰ ਗਵਾਹ ਹੈ ਉਹ ਉਨ੍ਹਾਂ ਵਿੱਚੋਂ ਪਹਿਲਾ ਸੀ ਜਿਨ੍ਹਾਂ ਨੂੰ ਮੌਤ ਤੋਂ ਜਿਵਾਲਿਆ ਗਿਆ ਸੀ। ਯਿਸੂ ਧਰਤੀ ਦੇ ਰਾਜਿਆਂ ਦਾ ਸ਼ਾਸਕ ਹੈ। ਯਿਸੂ ਹੀ ਹੈ ਜਿਸਨੇ ਸਾਨੂੰ ਪਿਆਰ ਕੀਤਾ ਅਤੇ ਉਸਦੇ ਲਹੂ ਰਾਹੀਂ ਸਾਨੂੰ ਆਪਣੇ ਪਾਪਾਂ ਤੋਂ ਮੁਕਤ ਕੀਤਾ।
 
6 ਯਿਸੂ ਨੇ ਸਾਨੂੰ ਆਪਣੀ ਮਿਹਨਤ ਨਾਲ ਬਣਾਇਆ ਹੈ। ਉਸ ਨੇ ਸਾਨੂੰ ਅਜਿਹੇ ਜਾਜਕ ਬਣਾਇਆ ਜਿਹੜੇ ਉਸਦੇ ਪਿਤਾ ਪਰਮੇਸ਼ੁਰ ਦੀ ਸੇਵਾ ਕਰਦੇ ਹਨ। ਇੱਥੇ ਉਸ ਨੂੰ ਹਮੇਸ਼ਾ ਅਤੇ ਹਮੇਸ਼ਾ ਮਹਿਮਾ ਅਤੇ ਸ਼ਕਤੀ ਹੋਵੇ। ਆਮੀਨ।
 
7 ਦੇਖੋ, ਯਿਸੂ ਬੱਦਲਾਂ ਦੇ ਸੰਗ ਆ ਰਿਹਾ ਹੈ। ਹਰ ਕੋਈ ਉਸ ਨੂੰ ਦੇਖੇਗਾ, ਉਹ ਵੀ ਵੇਖਣਗੇ ਜਿਨ੍ਹਾਂ ਨੇ ਉਸ ਨੂੰ ਛੇਕਿਆ9 ਸੀ। ਧਰਤੀ ਦੇ ਸਾਰੇ ਲੋਕ ਉਸਦੇ ਕਾਰਣ ਉੱਚੀ-ਉੱਚੀ ਵਿਰਲਾਪ ਕਰਨਗੇ। ਹਾਂ, ਅਜਿਹਾ ਵਾਪਰੇਗਾ। ਆਮੀਨ।
 
8 ਪ੍ਰਭੂ ਪਰਮੇਸ਼ੁਰ ਆਖਦਾ ਹੈ, “ਮੈਂ ਹੀ ਅਲਫ਼ਾ ਤੇ ਓਮੇਗਾ ਹਾਂ। ਮੈਂ ਹੀ ਉਹ ਹਾਂ ਜਿਹੜਾ ਹਮੇਸ਼ਾ ਸੀ ਅਤੇ ਜਿਹੜਾ ਆ ਰਿਹਾ ਹੈ। ਮੈਂ ਸਰਬਸ਼ਕਤੀਮਾਨ ਹਾਂ।”
 
9 ਮੈਂ ਯੂਹੰਨਾ ਹਾਂ ਅਤੇ ਮਸੀਹ ਵਿੱਚ ਮੈਂ ਤੁਹਾਡਾ ਭਰਾ ਹਾਂ। ਅਸੀਂ ਇਕੱਠੇ ਯਿਸੂ ਵਿੱਚ ਹਾਂ ਅਤੇ ਇਹ ਸਾਰੀਆਂ ਗੱਲਾਂ ਸਾਂਝੀਆਂ ਕਰਦੇ ਹਾਂ; ਦੁੱਖ, ਰਾਜ ਅਤੇ ਸਹਿਣਸ਼ਕਤੀ। ਮੈਂ ਆਤਮੁਸ ਦੇ ਟਾਪੂ ਉੱਤੇ ਸਾਂ ਕਿਉਂਕਿ ਮੈਂ ਪਰਮੇਸ਼ੁਰ ਦੇ ਸੰਦੇਸ਼ ਅਤੇ ਯਿਸੂ ਦੇ ਸੱਚ ਪ੍ਰਤੀ ਵਫ਼ਾਦਾਰ ਸਾਂ।
 
10 ਪ੍ਰਭੂ ਦੇ ਦਿਨ ਆਤਮਾ ਨੇ ਮੇਰੇ ਉੱਪਰ ਅਧਿਕਾਰ ਕਰ ਲਿਆ। ਮੈਂ ਆਪਣੇ ਪਿੱਛੇ ਉੱਚੀ ਅਵਾਜ਼ ਸੁਣੀ। ਇਹ ਅਵਾਜ਼ ਬਿਗੁਲ ਵਰਗੀ ਸੀ।
 
11 ਆਵਾਜ਼ ਨੇ ਆਖਿਆ, “ਉਹ ਸਾਰੀਆਂ ਗੱਲਾਂ ਜਿਹੜੀਆਂ ਤੂੰ ਵੇਖੀਆਂ ਹਨ ਉਹ ਸਾਰੀਆਂ ਇੱਕ ਕਿਤਾਬ ਵਿੱਚ ਲਿਖ ਅਤੇ ਉਨ੍ਹਾਂ ਨੂੰ ਸੱਤ ਕਲੀਸਿਯਾਵਾਂ ਨੂੰ ਭੇਜ। ਅਫ਼ਸੁਸ, ਸਮੁਰਨੇ, ਪਰਗਮੁਮ, ਥੂਆਤੀਰੇ, ਸਾਰਦੀਸ, ਫ਼ਿਲਦਲਫ਼ੀਏ ਅਤੇ ਲਾਉਦਿਕੀਏ ਨੂੰ।”
 
12 ਮੈਂ ਮੁੜ ਕੇ ਦੇਖਿਆ ਕਿ ਮੇਰੇ ਨਾਲ ਕੌਣ ਗੱਲ ਕਰ ਰਿਹਾ ਸੀ। ਜਦੋਂ ਮੈਂ ਮੁੜਿਆ, ਮੈਂ ਸੋਨੇ ਦੇ ਸੱਤ ਸ਼ਮ੍ਹਾਦਾਨ ਦੇਖੇ।
 
13 ਇਨ੍ਹਾਂ ਸ਼ਮ੍ਹਾਦਾਨਾਂ ਵਿਚਕਾਰ ਮੈਂ ਕਿਸੇ ਨੂੰ ਖਲੋਤਿਆਂ ਦੇਖਿਆ ਜਿਹੜਾ “ਮਨੁੱਖ ਦੇ ਪੁੱਤਰ ਵਰਗਾ” ਸੀ। ਉਸਨੇ ਉਸਦੇ ਪੈਰਾਂ ਤੱਕ ਪਹੁੰਚਦਾ ਇੱਕ ਲੰਮਾ ਚੋਗਾ ਪਾਇਆ ਹੋਇਆ ਸੀ ਅਤੇ ਉਸਦੀ ਛਾਤੀ ਦੁਆਲੇ ਇੱਕ ਸੋਨੇ ਦੀ ਪੇਟੀ ਬੰਨ੍ਹੀ ਹੋਈ ਸੀ।
 
14 ਉਸਦਾ ਸਿਰ ਅਤੇ ਵਾਲ ਉੱਨ ਅਤੇ ਬਰਫ਼ ਵਾਂਗ ਚਿੱਟੇ ਸਨ। ਅਤੇ ਉਸਦੀਆਂ ਅੱਖਾਂ ਅੱਗ ਦੇ ਅੰਗਿਆਰਾਂ ਵਰਗੀਆਂ ਸਨ।
 
15 ਉਸਦੇ ਪੈਰ ਭੱਠੀ ਵਿੱਚ ਦਗਦੇ ਹੋਏ ਤਾਂਬੇ ਵਰਗੇ ਸਨ। ਉਸਦੀ ਅਵਾਜ਼ ਹੜ੍ਹ ਦੇ ਪਾਣੀ ਵਰਗੀ ਸੀ।
 
16 ਉਸਨੇ ਆਪਣੇ ਸੱਜੇ ਹੱਥ ਵਿੱਚ ਸੱਤ ਸਿਤਾਰੇ ਫ਼ੜੇ ਹੋਏ ਸਨ। ਉਸਦੇ ਮੁੱਖ ਵਿੱਚੋਂ ਤਿੱਖੀ ਦੋ ਧਾਰੀ ਤਲਵਾਰ ਨਿਕਲ ਰਹੀ ਸੀ। ਉਹ ਦੁਪਿਹਰ ਦੇ ਸੂਰਜ ਵਰਗਾ ਦਿਖਿਆ।
 
17 ਜਦੋਂ ਮੈਂ ਉਸ ਨੂੰ ਤੱਕਿਆ ਤਾਂ ਮੈਂ ਉਸ ਦੇ ਚਰਨਾਂ ਤੇ ਮੁਰਦਾ ਲਾਸ਼ ਵਾਂਗ ਢਹਿ ਪਿਆ। ਉਸ ਨੇ ਅਪਣਾ ਸੱਜਾ ਹੱਥ ਮੇਰੇ ਉੱਤੇ ਰੱਖਿਆ ਅਤੇ ਆਖਿਆ, “ਭੈਭੀਤ ਨਾ ਹੋਵੋ। ਮੈਂ ਹੀ ਪਹਿਲਾ ਤੇ ਅਖੀਰ ਹਾਂ।
 
18 ਮੈਂ ਹੀ ਹਾਂ ਜਿਹੜਾ ਜਿਉਂਦਾ ਹੈ। ਮੈਂ ਮਰ ਚੁੱਕਾ ਸੀ, ਪਰ ਦੇਖੋ, ਮੈਂ ਸਦਾ ਅਤੇ ਸਦਾ ਲਈ ਜੀਵਿਤ ਹਾਂ ਅਤੇ ਮੇਰੇ ਕੋਲ ਹੀ ਮੌਤ ਅਤੇ ਪਾਤਾਲ ਦੀਆਂ ਕੁੰਜੀਆਂ ਹਨ।
 
19 ਇਸ ਲਈ ਉਹੀ ਗੱਲਾਂ ਲਿਖੋ ਜਿਹੜੀਆਂ ਤੁਸੀਂ ਵੇਖੀਆਂ ਹਨ। ਉਹ ਗੱਲਾਂ ਜੋ ਹੁਣ ਵਾਪਰ ਰਹੀਆਂ ਹਨ ਅਤੇ ਜੋ ਗੱਲਾਂ ਭਵਿੱਖ ਵਿੱਚ ਵਾਪਰਨਗੀਆਂ।
 
20 ਉਨ੍ਹਾਂ ਸੱਤਾਂ ਤਾਰਿਆਂ ਦਾ ਜੋ ਤੁਸੀਂ ਮੇਰੇ ਹੱਥ ਵਿੱਚ ਵੇਖੇ ਅਤੇ ਉਨ੍ਹਾਂ ਸ਼ਮ੍ਹਾਦਾਨਾਂ ਦਾ ਜੋ ਤੁਸੀਂ ਵੇਖੇ ਲੁਕਿਆ ਹੋਇਆ ਮਤਲਬ ਇਹ ਹੈ; ਸੱਤ ਸ਼ਮ੍ਹਾਦਾਨ ਸੱਤ ਕਲੀਸਿਯਾਵਾਂ ਹਨ ਅਤੇ ਸੱਤ ਤਾਰੇ ਇਨ੍ਹਾਂ ਕਲੀਸਿਯਾਵਾਂ ਦੇ ਦੂਤ ਹਨ।
 
 

  | 2 | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | 22 | [ Next ]