Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਯੂਹੰਨਾ ਦੇ ਪਰਕਾਸ਼ ਦੀ ਪੋਥੀ Chapter11
 
1 ਫ਼ੇਰ ਮੈਨੂੰ ਇੱਕ ਮਾਪਣ ਵਾਲੀ ਸਲਾਖ ਦਿੱਤੀ ਗਈ ਸੀ ਜੋ ਕਿ ਇੱਕ ਖੂੰਡੀ ਵਰਗੀ ਸੀ। ਮੈਨੂੰ ਕਿਹਾ ਗਿਆ, “ਜਾ ਅਤੇ ਪਰਮੇਸ਼ੁਰ ਦੇ ਮੰਦਰ ਅਤੇ ਜੱਗਵੇਦੀ ਨੂੰ ਮਾਪ ਅਤੇ ਉੱਥੇ ਉਪਾਸਨਾ ਕਰਦੇ ਲੋਕਾਂ ਦੀ ਗਿਣਤੀ ਵੀ ਕਰੀਂ।
 
2 ਪਰ ਮੰਦਰ ਦੇ ਬਾਹਰਲੇ ਵਿਹੜੇ ਨੂੰ ਨਾ ਮਾਪੀਂ, ਇਸਨੂੰ ਛੱਡ ਦੇਵੀਂ। ਇਹ ਗੈਰ ਯਹੂਦੀਆਂ ਨੂੰ ਦਿੱਤਾ ਗਿਆ ਸੀ। ਅਤੇ ਉਹ ਬਤਾਲੀ ਮਹੀਨਿਆਂ ਤੱਕ ਪਵਿੱਤਰ ਸ਼ਹਿਰ ਨੂੰ ਮਿੱਧਣਗੇ।
 
3 ਮੈਂ ਆਪਣੇ ਦੋ ਗਵਾਹਾਂ ਨੂੰ ਸ਼ਕਤੀ ਦੇਵਾਂਗਾ ਅਤੇ ਉਹ ਇੱਕ ਹਜ਼ਾਰ ਦੋ ਸੌ ਸੱਠ ਦਿਨਾਂ ਲਈ ਅਗੰਮ ਵਾਕ ਕਰਨਗੇ। ਉਹ ਤੱਪੜ ਪਹਿਨੇ ਹੋਏ ਹੋਣਗੇ।”
 
4 ਇਹ ਦੋ ਗਵਾਹ ਜੈਤੂਨ ਦੇ ਦੋ ਰੁੱਖ ਅਤੇ ਦੋ ਸ਼ਮ੍ਹਾਦਾਨ ਹਨ ਜਿਹੜੇ ਧਰਤੀ ਦੇ ਪ੍ਰਭੂ ਦੇ ਸਨਮੁੱਖ ਖੜਦੇ ਹਨ।
 
5 ਜੇ ਕੋਈ ਇਨ੍ਹਾਂ ਗਵਾਹਾਂ ਨੂੰ ਨੁਕਸਾਨ ਪਹੁੰਚਾਣ ਦੀ ਕੋਸ਼ਿਸ਼ ਕਰਦਾ, ਤਾਂ ਗਵਾਹ ਦੇ ਮੂੰਹੋ ਅੱਗ ਨਿਕਲਦੀ ਹੈ ਅਤੇ ਦੁਸ਼ਮਣਾਂ ਨੂੰ ਮਾਰ ਦਿੰਦੀ ਹੈ। ਜਿਹੜਾ ਵਿਅਕਤੀ ਉਨ੍ਹਾਂ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ ਇਸੇ ਤਰ੍ਹਾਂ ਮਾਰਿਆ ਜਾਵੇਗਾ।
 
6 ਇਨ੍ਹਾਂ ਗਵਾਹਾਂ ਕੋਲ ਅਕਾਸ਼ ਤੋਂ ਆਉਂਦੇ ਮੀਂਹ ਨੂੰ ਵੀ ਰੋਕਣ ਦੀ ਸ਼ਕਤੀ ਹੈ, ਉਸ ਸਮੇਂ ਜਦੋਂ ਉਹ ਅਗੰਮ ਵਾਕ ਕਰ ਰਹੇ ਹੋਣ। ਇਨ੍ਹਾਂ ਗਵਾਹਾਂ ਕੋਲ ਪਾਣੀ ਨੂੰ ਲਹੂ ਵਿੱਚ ਬਦਲਣ ਦੀ ਸ਼ਕਤੀ ਹੈ। ਉਨ੍ਹਾਂ ਦੇ ਕੋਲ ਧਰਤੀ ਦੇ ਹਰ ਤਰ੍ਹਾਂ ਦੀ ਭਿਆਨਕ ਮੁਸੀਬਤ ਨੂੰ ਭੇਜਣ ਦੀ ਸ਼ਕਤੀ ਹੈ। ਉਹ ਇਹ ਗੱਲ ਜਿੰਨੀ ਵਾਰ ਮਰਜੀ ਕਰ ਸਕਦੇ ਹਨ।
 
7 ਜਦੋਂ ਇਨ੍ਹਾਂ ਦੋਹਾਂ ਗਵਾਹਾਂ ਨੇ ਪਰਮੇਸ਼ੁਰ ਦੇ ਸੰਦੇਸ਼ ਨੂੰ ਫ਼ੈਲਾਉਣ ਦਾ ਕੰਮ ਪੂਰਾ ਕਰ ਲਿਆ, ਤਾਂ ਜਾਨਵਰ ਉਨ੍ਹਾਂ ਦੇ ਵਿਰੁੱਧ ਲੜੇਗਾ। ਇਹ ਉਹੀ ਜਾਨਵਰ ਹੈ ਜਿਹੜਾ ਤਲਹੀਣ ਖੱਡ ਵਿੱਚੋਂ ਆਇਆ ਹੈ। ਉਹ ਉਨ੍ਹਾਂ ਦੋਹਾਂ ਨੂੰ ਹਰਾ ਦੇਵੇਗਾ ਅਤੇ ਮਾਰ ਦੇਵੇਗਾ।
 
8 ਇਨ੍ਹਾਂ ਦੋਹਾਂ ਗਵਾਹਾਂ ਦੇ ਸਰੀਰ ਵੱਡੇ ਸ਼ਹਿਰ ਦੀ ਗਲੀ ਵਿੱਚ ਪਏ ਹੋਣਗੇ। ਇਸ ਸ਼ਹਿਰ ਦਾ ਨਾਮ ਸਦੂਮ ਅਤੇ ਮਿਸਰ ਹੈ। ਸ਼ਹਿਰ ਦੇ ਇਨ੍ਹਾਂ ਨਾਮਾਂ ਦਾ ਖਾਸ ਅਰਥ ਹੈ। ਇਹ ਉਹੀ ਸ਼ਹਿਰ ਹੈ ਜਿੱਥੇ ਉਨ੍ਹਾਂ ਦਾ ਪ੍ਰਭੂ ਮਰਿਆ ਸੀ।
 
9 ਹਰ ਜਾਤੀ, ਕਬੀਲਾ, ਭਾਸ਼ਾ ਅਤੇ ਕੌਮ ਦੇ ਲੋਕ ਸਾਢੇ ਤਿੰਨ ਦਿਨਾਂ ਤੱਕ ਇਨ੍ਹਾਂ ਦੋਹਾਂ ਲੋਥਾਂ ਉੱਤੇ ਨਿਗਾਹ ਰੱਖਣਗੇ। ਉਹ ਉਨ੍ਹਾਂ ਨੂੰ ਕਿਸੇ ਨੂੰ ਵੀ ਦਫ਼ਨਾਉਣ ਨਹੀਂ ਦੇਵੇਗਾ।
 
10 ਧਰਤੀ ਦੇ ਰਹਿਣ ਵਾਲੇ ਲੋਕ ਇਸ ਗੱਲੋਂ ਖੁਸ਼ ਹੋਣਗੇ ਕਿ ਇਹ ਦੋਨੋਂ ਮਰ ਚੁੱਕੇ ਹਨ। ਉਹ ਦਾਅਵਤਾਂ ਕਰਨਗੇ ਅਤੇ ਇੱਕ ਦੂਜੇ ਨੂੰ ਸੁਗਾਤਾਂ ਭੇਜਣਗੇ। ਉਹ ਇਹ ਗੱਲ ਇਸ ਲਈ ਕਰਨਗੇ ਕਿਉਂਕਿ ਇਨ੍ਹਾਂ ਦੋਹਾਂ ਨਬੀਆਂ (ਗਵਾਹਾਂ) ਨੇ ਦੁਨੀਆਂ ਦੇ ਲੋਕਾਂ ਲਈ ਹੁਣ ਬਹੁਤ ਦੁੱਖ ਤਕਲੀਫ਼ਾਂ ਲਿਆਂਦੀਆਂ।
 
11 ਪਰ ਸਾਢੇ ਤਿੰਨਾਂ ਦਿਨਾਂ ਪਿੱਛੋਂ ਪਰਮੇਸ਼ੁਰ ਵੱਲੋਂ ਜੀਵਨ ਦੇ ਸਾਹ ਨੇ ਉਨ੍ਹਾਂ ਵਿੱਚ ਪ੍ਰਵੇਸ਼ ਕੀਤਾ ਅਤੇ ਉਹ ਆਪਣੇ ਪੈਰਾਂ ਤੇ ਖਲੋ ਗਏ। ਉਹ ਸਾਰੇ ਜਿਨ੍ਹਾਂ ਨੇ ਉਨ੍ਹਾਂ ਨੂੰ ਵੇਖਿਆ ਡਰ ਨਾਲ ਭਰ ਗਏ ਸਨ।
 
12 ਫ਼ੇਰ ਦੋਹਾ ਗਵਾਹਾਂ ਨੇ ਅਕਾਸ਼ ਵਿੱਚੋਂ ਇੱਕ ਉੱਚੀ ਅਵਾਜ਼ ਆਖਦੀ ਸੁਣੀ, “ਇਥੇ ਉੱਤੇ ਆ ਜਾਓ।” ਫ਼ੇਰ ਉਹ ਬੱਦਲ ਵਿੱਚ ਤਾਹਾਂ ਸਵਰਗ ਨੂੰ ਚਲੇ ਗਏ। ਉਨ੍ਹਾਂ ਦੇ ਦੁਸ਼ਮਣ ਉਨ੍ਹਾਂ ਨੂੰ ਜਾਂਦਿਆਂ ਦੇਖਦੇ ਰਹੇ।
 
13 ਉਸੇ ਵੇਲੇ ਹੀ ਇੱਕ ਵੱਡਾ ਭੁਚਾਲ ਆਇਆ। ਸ਼ਹਿਰ ਦਾ ਦੱਸਵਾਂ ਹਿੱਸਾ ਤਬਾਹ ਹੋ ਗਿਆ। ਅਤੇ ਭੁਚਾਲ ਵਿੱਚ ਸੱਤ ਹਜ਼ਾਰ ਲੋਕ ਮਾਰੇ ਗਏ। ਜਿਹੜੇ ਲੋਕ ਬਚ ਗਏ ਬਹੁਤ ਡਰੇ ਹੋਏ ਸਨ ਅਤੇ ਉਨ੍ਹਾਂ ਨੇ ਸਵਰਗ ਦੇ ਪਰਮੇਸ਼ੁਰ ਨੂੰ ਮਹਿਮਾਮਈ ਕੀਤਾ।
 
14 ਦੂਸਰੀ ਵੱਡੀ ਮੁਸੀਬਤ ਖਤਮ ਹੋ ਚੁੱਕੀ ਸੀ। ਤੀਸਰੀ ਵੱਡੀ ਮੁਸੀਬਤ ਛੇਤੀ ਹੀ ਆਉਣ ਵਾਲੀ ਹੈ।
 
15 ਸੱਤਵੇਂ ਦੂਤ ਨੇ ਆਪਣਾ ਬਿਗੁਲ ਵਜਾਇਆ। ਉੱਥੇ ਸਵਰਗਾਂ ਵਿੱਚ ਉੱਚੀਆਂ ਅਵਾਜ਼ਾਂ ਸਨ। ਅਵਾਜ਼ਾਂ ਨੇ ਆਖਿਆ: “ਦੁਨੀਆਂ ਦੀ ਸਲਤਨਤ ਹੁਣ ਸਾਡੇ ਪ੍ਰਭੂ ਅਤੇ ਉਸਦੇ ਮਸੀਹ ਦੀ ਬਣ ਗਈ ਹੈ। ਅਤੇ ਉਹ ਸਦਾ ਅਤੇ ਸਦਾ ਲਈ ਹਕੂਮਤ ਕਰੇਗਾ।”
 
16 ਫ਼ੇਰ ਉਹ ਚੌਵੀ ਬਜ਼ੁਰਗ ਆਪਣੇ ਸਿਰਾਂ ਤੇ ਝੁਕੇ ਅਤੇ ਪਰਮੇਸ਼ੁਰ ਦੀ ਉਪਾਸਨਾ ਕੀਤੀ। ਇਹ ਉਹੀ ਬਜ਼ੁਰਗ ਸਨ ਜਿਹੜੇ ਪਰਮੇਸ਼ੁਰ ਦੇ ਸਾਮ੍ਹਣੇ ਆਪਣੇ ਤਖਤਾਂ ਤੇ ਬੈਠੇ ਹੋਏ ਸਨ।
 
17 ਬਜ਼ੁਰਗਾਂ ਨੇ ਆਖਿਆ: “ਹੇ ਪ੍ਰਭੂ ਅੱਤ ਸ਼ਕਤੀਸ਼ਾਲੀ ਪਰਮੇਸ਼ੁਰ, ਅਸੀਂ ਤੇਰਾ ਸ਼ੁਕਰ ਕਰਦੇ ਹਾਂ ਕਿਉਂਕਿ ਤੂੰ ਹੀ ਹੈ ਜੋ ਮੋਜੂਦ ਸੀ ਅਤੇ ਹਮੇਸ਼ਾ ਹੀ ਮੋਜੂਦ ਹੈ। ਅਸੀਂ ਧੰਨਵਾਦ ਕਰਦੇ ਹਾਂ ਤੇਰਾ ਕਿਉਂਕਿ ਤੂੰ ਆਪਣੀ ਮਹਾਨ ਸ਼ਕਤੀ ਦੀ ਵਰਤੋਂ ਕੀਤੀ ਹੈ ਅਤੇ ਹਕੂਮਤ ਕਰਨੀ ਅਰੰਭ ਕੀਤੀ ਹੈ।
 
18 ਦੁਨੀਆਂ ਦੇ ਲੋਕ ਗੁੱਸੇ ਵਿੱਚ ਸਨ; ਪਰ ਹੁਣ ਸਮਾਂ ਹੈ ਤੇਰੇ ਗੁੱਸੇ ਦਾ। ਹੁਣ ਸਮਾਂ ਹੈ ਮਰੇ ਹੋਏ ਲੋਕਾਂ ਬਾਰੇ ਨਿਆਂ ਕਰਨ ਦਾ। ਇਹ ਸਮਾਂ ਨਬੀਆਂ ਤੇਰੇ ਸੇਵਕਾਂ ਨੂੰ ਫ਼ਲ ਪ੍ਰਦਾਨ ਕਰਨ ਦਾ ਹੈ। ਤੇਰੇ ਪਵਿੱਤਰ ਲੋਕਾਂ ਨੂੰ, ਵੱਡੇ ਅਤੇ ਛੋਟਿਆਂ ਨੂੰ ਫ਼ਲ ਦੇਣ ਦਾ ਸਮਾਂ ਹੈ ਜੋ ਤੈਨੂੰ ਸਤਿਕਾਰਦੇ ਹਨ। ਇਹੀ ਉਨ੍ਹਾਂ ਲੋਕਾਂ ਨੂੰ ਤਬਾਹ ਕਰਨ ਦਾ ਸਮਾਂ ਹੈ ਜਿਹੜੇ ਧਰਤੀ ਨੂੰ ਤਬਾਹ ਕਰਦੇ ਹਨ।”
 
19 ਫ਼ੇਰ ਸਵਰਗ ਵਿੱਚ ਪਰਮੇਸ਼ੁਰ ਦਾ ਮੰਦਰ ਖੁਲ੍ਹ ਗਿਆ। ਉਹ ਪਵਿੱਤਰ ਬਕਸਾ ਜਿਸ ਵਿੱਚ ਇਕਰਾਰਨਾਮਾ ਜਿਹੜਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਕੀਤਾ ਸੀ, ਉਸਨੂੰ ਉਸਦੇ ਮੰਦਰ ਵਿੱਚ ਦੇਖਿਆ ਜਾ ਸਕਦਾ ਸੀ। ਫ਼ੇਰ ਉੱਥੇ ਲਸ਼ਕਾਂ, ਗਰਜਾਂ, ਬਿਜਲੀ ਦਾ ਕੜਕਣਾ, ਭੁਚਾਲ, ਬਹੁਤ ਵੱਡੇ ਗੜੇ ਵਰ੍ਹੇ।
 
 

  [ Prev ] 1 | 2 | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | 22 | [ Next ]