Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਯੂਹੰਨਾ ਦੇ ਪਰਕਾਸ਼ ਦੀ ਪੋਥੀ Chapter15
 
1 ਫ਼ੇਰ ਮੈਂ ਸਵਰਗ ਵਿੱਚ ਇੱਕ ਹੋਰ ਅਚੰਭਾ ਦੇਖਿਆ ਇਹ ਬਹੁਤ ਮਹਾਨ ਅਤੇ ਹੈਰਾਨੀ ਭਰਿਆ ਸੀ। ਉੱਥੇ ਸੱਤ ਦੂਤ ਸੱਤ ਮੁਸੀਬਤਾਂ ਲਿਆ ਰਹੇ ਸਨ। ਇਹ ਆਖਰੀ ਮੁਸੀਬਤਾਂ ਸਨ, ਕਿਉਂ ਕਿ ਇਸਤੋਂ ਬਾਅਦ ਪਰਮੇਸ਼ੁਰ ਦਾ ਗੁੱਸਾ ਮੁੱਕ ਜਾਵੇਗਾ।
 
2 ਜੋ ਕੁਝ ਮੈਂ ਦੇਖਿਆ ਉਹ ਸ਼ੀਸ਼ੇ ਦੇ ਸਮੁੰਦਰ ਵਰਗਾ ਸੀ ਜਿਸ ਵਿੱਚ ਅੱਗ ਬਲੀ ਹੋਈ ਸੀ। ਉਹ ਸਾਰੇ ਲੋਕ ਜਿਨ੍ਹਾਂ ਨੇ ਜਾਨਵਰ, ਅਤੇ ਉਸਦੀ ਮੂਰਤੀ ਅਤੇ ਸਮੁੰਦਰ ਕੰਢੇ ਖਲੋਤੇ ਉਸਦੇ ਨਾਮਾਂ ਦੀ ਸੰਖਿਆ ਉੱਤੇ ਜਿੱਤ ਪ੍ਰਾਪਤ ਕਰ ਲਈ ਸੀ। ਇਨ੍ਹਾਂ ਲੋਕਾਂ ਕੋਲ ਉਹ ਸਾਰੰਗੀਆਂ ਸਨ ਜਿਹੜੀਆਂ ਉਨ੍ਹਾਂ ਨੂੰ ਪਰਮੇਸ਼ੁਰ ਵੱਲੋਂ ਦਿੱਤੀਆਂ ਗਈਆਂ ਸਨ।
 
3 ਉਨ੍ਹਾਂ ਨੇ ਪਰਮੇਸ਼ੁਰ ਦੇ ਸੇਵਕ ਮੂਸਾ ਦਾ ਗੀਤ ਅਤੇ ਲੇਲੇ ਦਾ ਗੀਤ ਗਾਇਆ, “ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ, ਜਿਹੜੀਆਂ ਗੱਲਾਂ ਤੂੰ ਕਰਦਾ ਹੈਂ ਮਹਾਨ ਅਤੇ ਹੈਰਾਨੁਕ ਹਨ। ਸਾਰੀਆਂ ਕੌਮਾਂ ਦੇ ਰਾਜਿਆ, ਤੇਰੇ ਰਾਹ ਧਰਮੀ ਅਤੇ ਸੱਚੇ ਹਨ।
 
4 ਹੇ ਪ੍ਰਭੂ ਸਾਰੇ ਲੋਕ ਤੈਥੋਂ ਡਰਨਗੇ। ਸਾਰੇ ਲੋਕ ਤੇਰੇ ਨਾਮ ਦੀ ਉਸਤਤਿ ਕਰਨਗੇ। ਸਿਰਫ਼ ਤੂੰ ਹੀ ਪਵਿੱਤਰ ਹੈਂ। ਸਾਰੀਆਂ ਕੌਮਾਂ ਆਉਣਗੀਆਂ ਅਤੇ ਉਪਾਸਨਾ ਕਰਨਗੀਆਂ, ਕਿਉਂਕਿ ਇਹ ਸਪਸ਼ਟ ਹੈ ਕਿ ਤੂੰ ਹੀ ਉਹ ਗੱਲਾਂ ਕਰਦਾ ਹੈਂ, ਜਿਹੜੀਆਂ ਸਹੀ ਹਨ।”
 
5 ਇਸ ਤੋਂ ਮਗਰੋਂ ਮੈਂ ਸਵਰਗ ਵਿੱਚ ਮੰਦਰ ਪਰਮੇਸ਼ੁਰ ਦੀ ਹਜ਼ੂਰੀ ਦਾ ਪਵਿੱਤਰ ਸਥਾਨ ਦੇਖਿਆ।* ਮੰਦਰ ਖੁੱਲ੍ਹਾ ਸੀ।
 
6 ਸੱਤ ਦੂਤ ਜਿਨ੍ਹਾਂ ਕੋਲ ਸੱਤ ਮੁਸੀਬਤਾਂ ਸਨ ਮੰਦਰ ਵਿੱਚੋਂ ਬਾਹਰ ਆਏ। ਉਹ ਸਾਫ਼ ਅਤੇ ਚਮਕਦਾਰ ਕਤਾਨ ਵਿੱਚ ਸਜਿੱਤ ਸਨ। ਉਨ੍ਹਾਂ ਨੇ ਸੀਨਿਆਂ ਤੇ ਸੁਨਿਹਰੀ ਪੱਟੀਆਂ ਬੰਨ੍ਹੀਆਂ ਹੋਈਆਂ ਸਨ।
 
7 ਫ਼ੇਰ ਚੌਹਾਂ ਸਜੀਵ ਚੀਜ਼ਾਂ ਵਿੱਚੋਂ ਇੱਕ ਨੇ ਸੱਤ ਦੂਤਾਂ ਨੂੰ ਸੋਨੇ ਦੇ ਸੱਤ ਕਟੋਰੇ ਦਿੱਤੇ। ਕਟੋਰੇ ਉਸ ਪਰਮੇਸ਼ੁਰ ਦੇ ਕ੍ਰੋਧ ਨਾਲ ਭਰੇ ਹੋਏ ਸਨ ਜਿਹੜਾ ਸਦਾ ਜੀਵਤ ਹੈ।
 
8 ਮੰਦਰ ਪਰਮੇਸ਼ੁਰ ਦੀ ਸ਼ਾਨ ਅਤੇ ਸ਼ਕਤੀ ਦੇ ਧੂੰਏਂ ਨਾਲ ਭਰਿਆ ਹੋਇਆ ਸੀ। ਓਨਾ ਚਿਰ ਕੋਈ ਵੀ ਮੰਦਰ ਵਿੱਚ ਦਾਖਲ ਨਹੀਂ ਹੋ ਸਕਦਾ ਜਿੰਨਾ ਚਿਰ ਸੱਤਾਂ ਦੂਤਾਂ ਦੀਆਂ ਸੱਤੇ ਮੁਸੀਬਤਾਂ ਸੰਪੂਰਣ ਨਹੀਂ ਹੋ ਜਾਂਦੀਆਂ।
 
 

  [ Prev ] 1 | 2 | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | 22 | [ Next ]