Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਯੂਹੰਨਾ ਦੇ ਪਰਕਾਸ਼ ਦੀ ਪੋਥੀ Chapter18
 
1 ਫ਼ਿਰ ਮੈਂ ਸਵਰਗ ਵੱਲੋਂ ਇੱਕ ਹੋਰ ਦੂਤ ਨੂੰ ਆਉਂਦਿਆਂ ਦੇਖਿਆ। ਦੂਤ ਕੋਲ ਮਹਾਨ ਤਾਕਤ ਸੀ। ਉਸਦੀ ਮਹਿਮਾ ਨੇ ਧਰਤੀ ਨੂੰ ਚਾਨਣਮਈ ਕਰ ਦਿੱਤਾ।
 
2 ਦੂਤ ਨੇ ਜ਼ੋਰਦਾਰ ਅਵਾਜ਼ ਵਿੱਚ ਆਖਿਆ: “ਉਹ ਤਬਾਹ ਹੋ ਚੁੱਕੀ ਹੈ। ਬੇਬੀਲੋਨ ਦੀ ਮਹਾਨਗਰੀ ਤਬਾਹ ਹੋ ਗਈ ਹੈ। ਉਹ ਭੂਤਾਂ ਲਈ ਇੱਕ ਘਰ ਬਣ ਗਈ ਹੈ। ਉਹ ਸਾਰੇ ਭ੍ਰਿਸ਼ਟ ਆਤਮਿਆਂ ਲਈ ਜਗ਼੍ਹਾ ਬਣ ਗਈ ਹੈ। ਉਹ ਇੱਕ ਅਜਿਹਾ ਸ਼ਹਿਰ ਬਣ ਗਈ ਹੈ ਜੋ ਹਰ ਤਰ੍ਹਾਂ ਦੇ ਅਸ਼ੁੱਧ ਪੰਛੀਆਂ ਨਾਲ ਭਰਪੂਰ ਹੈ। ਉਹ ਅਸ਼ੁੱਧ ਅਤੇ ਘ੍ਰਿਣਾਯੋਗ ਜਾਨਵਰਾਂ ਦਾ ਸ਼ਹਿਰ ਬਣ ਗਈ ਹੈ।
 
3 ਧਰਤੀ ਦੇ ਸਾਰੇ ਲੋਕਾਂ ਨੇ ਉਸਦੇ ਜਿਨਸੀ ਪਾਪਾਂ ਅਤੇ ਪਰਮੇਸ਼ੁਰ ਦੇ ਗੁੱਸੇ ਦੀ ਮੈਅ ਪੀਤੀ ਹੈ। ਧਰਤੀ ਦੇ ਰਾਜਿਆਂ ਨੇ ਉਸ ਨਾਲ ਜਿਨਸੀ ਪਾਪ ਕੀਤੇ, ਅਤੇ ਧਰਤੀ ਦੇ ਵਪਾਰੀ ਉਸਦੇ ਐਸ਼ ਭਰੇ ਜੀਵਨ ਰਾਹੀਂ ਅਮੀਰ ਬਣ ਗਏ।”
 
4 ਫ਼ਿਰ ਮੈਂ ਸਵਰਗ ਤੋਂ ਇੱਕ ਹੋਰ ਅਵਾਜ਼ ਸੁਣੀ: “ਮੇਰੇ ਲੋਕੋ, ਨਗਰ ਤੋਂ ਬਾਹਰ ਆ ਜਾਓ, ਤਾਂ ਜੋ ਤੁਸੀਂ ਉਸਦੇ ਪਾਪਾਂ ਦੇ ਭਾਗੀ ਨਹੀਂ ਹੋਵੋਂਗੇ। ਫ਼ੇਰ ਤੁਸੀਂ ਉਸਦੀਆਂ ਸਜਾਵਾਂ ਵਿੱਚ ਹਿੱਸਾ ਪ੍ਰਾਪਤ ਨਹੀਂ ਕਰੋਂਗੇ
 
5 ਉਸ ਨਗਰ ਦੇ ਪਾਪਾਂ ਦਾ ਢੇਰ ਸਵਰਗ ਜਿੰਨਾ ਉੱਚਾ ਹੋ ਗਿਆ ਹੈ। ਪਰਮੇਸ਼ੁਰ ਉਨ੍ਹਾਂ ਗਲਤ ਗੱਲਾਂ ਨੂੰ ਨਹੀਂ ਭੁੱਲਿਆ ਜਿਹੜੀਆਂ ਉਸਨੇ ਕੀਤੀਆਂ ਸਨ।
 
6 ਨਗਰ ਨੂੰ ਉਹੀ ਕੁਝ ਦਿਉ ਜੋ ਉਸਨੇ ਹੋਰਾਂ ਨੂੰ ਦਿੱਤਾ। ਦੂਣਾ ਕਰਕੇ ਮੋੜੋ ਜਿੰਨਾ ਉਸਨੇ ਤੁਹਾਡੇ ਨਾਲ ਕੀਤਾ ਉਸ ਲਈ ਇੱਕ ਪਿਆਲਾ ਤਿਆਰ ਕਰੋ ਜੋ ਉਸ ਪਿਆਲੇ ਨਾਲੋਂ ਦੂਣਾ ਨਸ਼ੀਲਾ ਹੋਵੇ ਜੋ ਉਸਨੇ ਤੁਹਾਡੇ ਲਈ ਤਿਆਰ ਕੀਤਾ ਹੈ।
 
7 ਉਸਨੇ ਆਪਣੇ ਆਪ ਨੂੰ ਜਿੰਨੀ ਵਧੇਰੇ ਮਹਿਮਾ ਅਤੇ ਐਸ਼ੋ ਅਰਾਮ ਦੀ ਜ਼ਿੰਦਗੀ ਦਿੱਤੀ, ਉਸਨੂੰ ਓਨੇ ਹੀ ਤਸੀਹੇ ਅਤੇ ਉਦਾਸੀ ਦਿਓ। ਉਹ ਆਪਣੇ ਆਪ ਨੂੰ ਆਖਦੀ ਹੈ, ‘ਮੈਂ ਆਪਣੇ ਤਖਤ ਤੇ ਬੈਠੀ ਇੱਕ ਰਾਣੀ ਹਾਂ। ਮੈਂ ਇੱਕ ਵਿਧਵਾ ਨਹੀਂ ਹਾਂ। ਮੈਨੂੰ ਕਦੇ ਵੀ ਕਿਸੇ ਸਮੇਂ ਉਦਾਸੀ ਨਹੀਂ ਮਿਲੇਗੀ।’
 
8 ਇਹ ਸਾਰੀਆਂ ਮੁਸੀਬਤਾਂ ਉਸ ਉੱਤੇ ਇੱਕ ਹੀ ਦਿਨ ਵਿੱਚ ਆਉਣਗੀਆਂ। ਮੌਤ, ਮਹਾਂ ਉਦਾਸੀ ਅਤੇ ਅਕਾਲ, ਇਹ ਅੱਗ ਦੁਆਰਾ ਤਬਾਹ ਹੋਵਣਗੇ। ਕਿਉਂਕਿ ਪਰਮੇਸ਼ੁਰ ਜਿਹੜਾ ਉਸਦਾ ਨਿਆਂ ਕਰੇਗਾ ਬਹੁਤ ਸ਼ਕਤੀਸ਼ਾਲੀ ਹੈ।
 
9 “ਧਰਤੀ ਦੇ ਉਹ ਰਾਜੇ ਜਿਨ੍ਹਾਂ ਨੇ ਉਸ ਨਾਲ ਜਿਨਸੀ ਪਾਪ ਕੀਤੇ ਅਤੇ ਉਸ ਨਾਲ ਉਸਦੀ ਐਸ਼ੋ ਅਰਾਮ ਦੀ ਜ਼ਿੰਦਗੀ ਸਾਂਝੀ ਕੀਤੀ ਸੀ, ਉਹ ਉਸਦੇ ਬਲਣ ਦਾ ਧੂੰਆਂ ਦੇਖਣਗੇ। ਫ਼ਿਰ ਉਹ ਰਾਜੇ ਉਸਦੀ ਮੌਤ ਕਾਰਣ ਰੋਣਗੇ ਅਤੇ ਉਦਾਸ ਹੋ ਜਾਣਗੇ।
 
10 ਰਾਜੇ ਉਸਦੇ ਤਸੀਹਿਆਂ ਤੋਂ ਡਰ ਜਾਣਗੇ ਅਤੇ ਦੂਰ ਖਲੋਤੇ ਰਹਿਣਗੇ। ਰਾਜੇ ਆਖਣਗੇ: ‘ਭਿਆਨਕ, ਉਫ਼ ਕਿੰਨਾ ਭਿਆਨਕ। ਤੇ ਬੇਬੀਲੋਨ ਦੇ ਸ਼ਕਤੀਸ਼ਾਲੀ ਸ਼ਹਿਰ, ਤੇਰੀ ਸਜ਼ਾ ਇੱਕ ਘੰਟੇ ਵਿੱਚ ਆ ਗਈ।’
 
11 “ਧਰਤੀ ਦੇ ਵਪਾਰੀ ਉਸ ਲਈ ਰੋਣਗੇ ਅਤੇ ਪਿੱਟਣਗੇ, ਕਿਉਂਕਿ ਕੋਈ ਵੀ ਹੁਣ ਉਨ੍ਹਾਂ ਦੀਆਂ ਚੀਜ਼ਾਂ ਨਹੀਂ ਖਰੀਦੇਗਾ।
 
12 ਉਹ ਸੋਨਾ, ਚਾਂਦੀ, ਜਵਾਹਰ, ਮੋਤੀ, ਕੀਮਤੀ ਵਸਤਰ, ਬੈਂਗਣੀ ਕੱਪੜਾ, ਰੇਸ਼ਮ, ਸ਼ਨੀਲ, ਹਰ ਤਰ੍ਹਾਂ ਦੇ ਚਕੋਤਰੇ ਦੀ ਲੱਕੜ ਅਤੇ ਹਾਥੀ ਦੰਦ ਤੋਂ ਬਣੀਆਂ ਕਈ ਪ੍ਰਕਾਰ ਦੀਆਂ ਵਸਤੂਆਂ, ਪਿੱਤਲ, ਲੋਹਾ ਅਤੇ ਸੰਗਮਰਮਰ ਵੇਚਦੇ ਸਨ।
 
13 ਉਨ੍ਹਾਂ ਵਪਾਰੀਆਂ ਨੇ ਦਾਲਚੀਨੀ, ਮਸਾਲੇ, ਧੂਪ, ਲੁਬਾਣ, ਮੈਅ, ਜੈਤੂਨ ਦਾ ਤੇਲ, ਵਧੀਆ ਆਟਾ, ਕਣਕ, ਜਾਨਵਰ, ਭੇਡਾਂ, ਘੋੜੇ ਅਤੇ ਰੱਥ ਲੋਕਾਂ ਦੇ ਸਰੀਰ ਅਤੇ ਮਨੁੱਖੀ ਜ਼ਿੰਦਗੀਆਂ ਵੀ ਵੇਚੀਆਂ।
 
14 ਵਪਾਰੀ ਰੋਣਗੇ ਅਤੇ ਆਖਣਗੇ, ‘ਹੇ ਬੇਬੀਲੋਨ ਜਿਹੜੀਆਂ ਚੰਗੀਆਂ ਚੀਜ਼ਾਂ ਤੂੰ ਚਾਹੁੰਦੀ ਸੀ ਉਹ ਤੈਥੋਂ ਖੁੱਸ ਗਈਆਂ ਹਨ। ਤੇਰੀਆਂ ਸਾਰੀਆਂ ਕੀਮਤੀ ਅਤੇ ਸ਼ਾਨਦਾਰ ਚੀਜ਼ਾਂ ਅਲੋਪ ਹੋ ਗਈਆਂ ਹਨ। ਤੁਸੀਂ ਉਨ੍ਹਾਂ ਵਿੱਚੋਂ ਕੁਝ ਵੀ ਹੋਰ ਚੀਜ਼ਾਂ ਨਹੀਂ ਵੇਖੋਂਗੇ।’
 
15 “ਵਪਾਰੀ ਉਸਦੇ ਦੁਖ ਤੋਂ ਭੈਭੀਤ ਹੋ ਜਾਣਗੇ ਅਤੇ ਉਸਤੋਂ ਦੂਰ ਹੀ ਰਹਿਣਗੇ। ਇਹ ਉਹੀ ਲੋਕ ਹਨ ਜਿਹੜੇ ਉਸਨੂੰ ਚੀਜ਼ਾਂ ਵੇਚਕੇ ਅਮੀਰ ਬਣੇ ਸਨ। ਇਹ ਲੋਕ ਰੋਣਗੇ ਤੇ ਉਦਾਸ ਹੋਣਗੇ।
 
16 ਉਹ ਆਖਣਗੇ: ‘ਭਿਆਨਕ। ਕਿੰਨਾ ਭਿਆਨਕ ਉਸ ਮਹਾਨਗਰੀ ਲਈ। ਉਹ ਬਰੀਕ ਸੂਤੀ ਕੱਪੜੇ, ਬੈਂਗਣੀ ਅਤੇ ਲਾਲ ਵਸਤਰ ਪਾਕੇ ਤਿਆਰ ਹੋਈ ਸੀ ਅਤੇ ਉਹ ਸੋਨੇ, ਜਵਾਹਰਾਂ ਅਤੇ ਮੋਤੀਆਂ ਨਾਲ ਜਗਮਗਾ ਰਹੀ ਸੀ।
 
17 ਸਾਰੀ ਅਮੀਰੀ ਪਲਾਂ ਵਿੱਚ ਗਾਇਬ ਹੋ ਗਈ।’ “ਜਲ ਸੈਨਾ ਦੇ ਸਾਰੇ ਕਪਤਾਨ, ਉਹ ਸਾਰੇ ਜਿਹੜੇ ਪਾਣੀ ਦੇ ਜਹਾਜ਼ ਵਿੱਚ ਸਫ਼ਰ ਕਰਦੇ ਹਨ, ਸਾਰੇ ਮੱਲਾਹ, ਅਤੇ ਉਹ ਸਾਰੇ ਜਿਹੜੇ ਸਮੁੰਦਰ ਵਿੱਚ ਕੰਮ ਕਰਕੇ ਪੈਸਾ ਕੁਮਾਉਂਦੇ ਹਨ, ਬੇਬੀਲੋਨ ਤੋਂ ਦੂਰ ਹੀ ਖਲੋਣਗੇ।
 
18 ਉਨ੍ਹਾਂ ਨੇ ਉਸਦੇ ਸੜਨ ਦਾ ਧੂੰਆਂ ਦੇਖਿਆ। ਉਨ੍ਹਾਂ ਨੇ ਉੱਚੀ ਅਵਾਜ਼ ਵਿੱਚ ਆਖਿਆ, ‘ਇਸ ਮਹਾਨਗਰੀ ਵਰਗਾ ਕੋਈ ਹੋਰ ਨਗਰ ਨਹੀਂ ਸੀ।’
 
19 ਉਨ੍ਹਾਂ ਨੇ ਆਪਣੇ ਸਿਰ ਮਿੱਟੀ ਪਾਈ। ਉਹ ਰੋਏ ਅਤੇ ਉਦਾਸ ਹੋਏ। ਉਨ੍ਹਾਂ ਨੇ ਉੱਚੀ ਆਖਿਆ: ‘ਭਿਆਨਕ ਕਿੰਨਾ ਭਿਆਨਕ ਇਸ ਮਹਾਂ ਨਗਰੀ ਲਈ। ਇਹ ਸਾਰੇ ਲੋਕ ਜਿਨ੍ਹਾਂ ਦੇ ਜਹਾਜ਼ ਸਮੁੰਦਰ ਉੱਤੇ ਸਨ ਉਸਦੀ ਦੌਲਤ ਨਾਲ ਅਮੀਰ ਬਣ ਗਏ। ਇਹ ਸਾਰੀਆਂ ਚੀਜ਼ਾਂ ਇੱਕ ਘੰਟੇ ਵਿੱਚ ਨਸ਼ਟ ਕਰ ਦਿੱਤੀਆਂ ਗਈਆਂ ਹਨ।
 
20 ਹੇ ਸਵਰਗ ਖੁਸ਼ ਹੋ ਇਸ ਕਾਰਣ। ਖੁਸ਼ ਹੋਏ ਪਰਮੇਸ਼ੁਰ ਦੇ ਪਵਿੱਤਰ ਲੋਕੋ, ਰਸੂਲੋ ਅਤੇ ਨਬੀਓ। ਪਰਮੇਸ਼ੁਰ ਨੇ ਸਜ਼ਾ ਦਿੱਤੀ ਹੈ ਉਸਨੂੰ ਉਨ੍ਹਾਂ ਗੱਲਾਂ ਦੀ ਜਿਹੜੀਆਂ ਕੀਤੀਆਂ ਉਸਨੇ ਤੁਹਾਡੇ ਨਾਲ।’”
 
21 ਫ਼ਿਰ ਇੱਕ ਸ਼ਕਤੀਸ਼ਾਲੀ ਦੂਤ ਨੇ ਇੱਕ ਵੱਡਾ ਪੱਥਰ ਚੁੱਕਿਆ। ਇਹ ਪੱਥਰ ਚੱਕੀ ਦੇ ਪੁੜ੍ਹ ਜਿੰਨਾ ਵੱਡਾ ਸੀ। ਦੂਤ ਨੇ ਪੱਥਰ ਸਮੁੰਦਰ ਵਿੱਚ ਸੁੱਟਿਆ, ਅਤੇ ਆਖਿਆ। “ਇਸੇ ਤਰ੍ਹਾਂ ਹੀ, ਬੇਬੀਲੋਨ ਦੀ ਮਹਾਂਨਗਰੀ ਨੂੰ ਥੱਲੇ ਸੁੱਟ ਦਿੱਤਾ ਜਾਵੇਗਾ। ਅਤੇ ਇਸਨੂੰ ਹੋਰ ਵਧੇਰੇ ਨਹੀਂ ਵੇਖਿਆ ਜਾਵੇਗਾ।
 
22 ਲੋਕਾਂ ਦਾ ਰਬਾਬ, ਹੋਰ ਸੰਗੀਤਕ ਸਾਜ਼, ਸਾਰੰਗੀਆਂ, ਅਤੇ ਤੁਰ੍ਹੀਆਂ ਵਜਾਉਣੀਆਂ ਫ਼ੇਰ ਕਦੀ ਵੀ ਤੁਹਾਡੇ ਵਿੱਚ ਸੁਣੀਆਂ ਨਹੀਂ ਜਾਣਗੀਆਂ। ਤੁਹਾਡੇ ਵਿੱਚ ਕਾਰੀਗਰ ਕਈ ਪ੍ਰਕਾਰ ਦੀ ਕਾਰੀਗਰੀ ਕਰਦੇ ਤੁਹਾਡੇ ਵਿੱਚ ਫ਼ਿਰ ਕਦੇ ਨਹੀਂ ਲੱਭੇ ਜਾਣਗੇ। ਚੱਕੀ ਦੇ ਪੁੜ੍ਹ ਦੀ ਅਵਾਜ਼ ਫ਼ੇਰ ਤੁਹਾਡੇ ਵਿੱਚ ਕਦੇ ਵੀ ਨਹੀਂ ਸੁਣੀ ਜਾਵੇਗੀ।
 
23 ਦੀਵੇ ਦੀ ਰੋਸ਼ਨੀ ਤੁਹਾਡੇ ਵਿੱਚ ਕਦੇ ਵੀ ਨਹੀਂ ਚਮਕੇਗੀ ਲਾੜੇ ਅਤੇ ਵਹੁਟੀ ਦੀਆਂ ਅਵਾਜ਼ਾਂ ਤੁਹਾਡੇ ਵਿੱਚ ਫ਼ਿਰ ਕਦੀ ਵੀ ਨਹੀਂ ਸੁਣੀਆਂ ਜਾਣਗੀਆਂ। ਕਿਉਂਕਿ ਤੁਹਾਡੇ ਵਪਾਰੀ ਧਰਤੀ ਦੇ ਸਭ ਤੋਂ ਸ਼ਕਤੀਸ਼ਾਲੀ ਲੋਕ ਸਨ, ਅਤੇ ਤੁਸੀਂ ਸਾਰੀਆਂ ਕੌਮਾਂ ਨੂੰ ਆਪਣੇ ਜਾਦੂ ਨਾਲ ਧੋਖਾ ਦਿੱਤਾ।
 
24 ਬੇਬੀਲੋਨ ਨਬੀਆਂ ਨੂੰ ਅਤੇ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਮਾਰਨ ਦਾ ਦੋਸ਼ੀ ਹੈ ਜਿਹੜੇ ਧਰਤੀ ਤੇ ਮਾਰੇ ਗਏ ਹਨ।”
 
 

  [ Prev ] 1 | 2 | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | 22 | [ Next ]