Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਯੂਹੰਨਾ ਦੇ ਪਰਕਾਸ਼ ਦੀ ਪੋਥੀ Chapter20
 
1 ਫ਼ਿਰ ਮੈਂ ਸਵਰਗ ਵੱਲੋਂ ਇੱਕ ਦੂਤ ਨੂੰ ਹੇਠਾਂ ਆਉਂਦਿਆਂ ਦੇਖਿਆ। ਦੂਤ ਕੋਲ ਥਲਹੀਨ ਖੱਡ ਦੀ ਚਾਬੀ ਸੀ। ਦੂਤ ਦੇ ਹੱਥ ਵਿੱਚ ਇੱਕ ਸੰਗਲੀ ਵੀ ਫ਼ੜੀ ਹੋਈ ਸੀ।
 
2 ਦੂਤ ਨੇ ਅਜਗਰ, ਉਸ ਪੁਰਾਣੇ ਸੱਪ ਨੂੰ ਫ਼ੜ ਲਿਆ। ਅਜਗਰ ਉਹੀ ਸ਼ੈਤਾਨ ਹੈ ਜੋ ਕਿ ਸ਼ਤਾਨ ਜਾਣਿਆ ਜਾਂਦਾ ਹੈ। ਦੂਤ ਨੇ ਉਸਨੂੰ ਇੱਕ ਹਜ਼ਾਰ ਵਰ੍ਹੇ ਲਈ ਸੰਗਲਾਂ ਨਾਲ ਬੰਨ੍ਹ ਦਿੱਤਾ।
 
3 ਦੂਤ ਨੇ ਅਜਗਰ ਨੂੰ ਤਲਹੀਣ ਖੱਡ ਵਿੱਚ ਸੁੱਟ ਦਿੱਤਾ ਅਤੇ ਉਸਦਾ ਮੂੰਹ ਬੰਦ ਕਰ ਦਿੱਤਾ। ਦੂਤ ਨੇ ਤਲਹੀਣ ਖੱਡ ਨੂੰ ਅਜਗਰ ਸਮੇਤ ਹੀ ਤਾਲਾ ਲਾ ਦਿੱਤਾ। ਉਸਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਅਜਗਰ ਅਗਲੇ ਇੱਕ ਹਜ਼ਾਰ ਸਾਲਾਂ ਤਾਈਂ ਧਰਤੀ ਦੇ ਲੋਕਾਂ ਨੂੰ ਗੁਮਰਾਹ ਨਾ ਕਰ ਸਕੇ। ਇੱਕ ਹਜ਼ਾਰ ਸਾਲ ਬਾਦ ਅਜਗਰ ਨੂੰ ਕੁਝ ਸਮੇਂ ਲਈ ਅਜ਼ਾਦ ਕਰਨਾ ਪੈਣਾ ਸੀ।
 
4 ਫ਼ੇਰ ਮੈਂ ਕੁਝ ਤਖਤ ਦੇਖੇ ਜਿਨ੍ਹਾਂ ਉੱਤੇ ਕੁਝ ਲੋਕ ਬੈਠੇ ਹੋਏ ਸਨ। ਇਹ ਉਹ ਲੋਕ ਸਨ ਜਿਨ੍ਹਾਂ ਨੂੰ ਨਿਆਂ ਕਰਨ ਦੀ ਸ਼ਕਤੀ ਪ੍ਰਦਾਨ ਕੀਤੀ ਗਈ ਸੀ। ਮੈਂ ਉਨ੍ਹਾਂ ਲੋਕਾਂ ਦੀਆਂ ਰੂਹਾਂ ਵੀ ਵੇਖੀਆਂ। ਜਿਨ੍ਹਾਂ ਨੇ ਆਪਣੇ ਸਿਰ ਝੁਕਾਏ ਸਨ ਕਿਉਂਕਿ ਉਨ੍ਹਾਂ ਨੇ ਮਸੀਹ ਦੇ ਸੱਚ ਵਿੱਚ ਵਿਸ਼ਵਾਸ ਕੀਤਾ ਅਤੇ ਪਰਮੇਸ਼ੁਰ ਦੇ ਸੰਦੇਸ਼ ਨੂੰ ਵਫ਼ਾਦਾਰ ਸਨ। ਉਨ੍ਹਾਂ ਨੇ ਜਾਨਵਰਾਂ ਅਤੇ ਉਸ ਦੀਆਂ ਮੂਰਤਾਂ ਦੀ ਪੂਜਾ ਨਹੀਂ ਕੀਤੀ। ਉਨ੍ਹਾਂ ਕੋਲ ਉਨ੍ਹਾਂ ਦੇ ਹੱਥਾਂ ਜਾਂ ਉਨ੍ਹਾਂ ਦੇ ਮੱਥਿਆਂ ਉੱਤੇ ਜਾਨਵਰ ਦਾ ਨਿਸ਼ਾਨ ਨਹੀਂ ਸੀ। ਇਹ ਲੋਕ ਫ਼ਿਰ ਤੋਂ ਜਿਉਂਦੇ ਹੋ ਗਏ ਅਤੇ ਉਨ੍ਹਾਂ ਇੱਕ ਹਜ਼ਾਰ ਸਾਲਾਂ ਤੱਕ ਮਸੀਹ ਨਾਲ ਸ਼ਾਸਨ ਕੀਤਾ।
 
5 ਦੂਸਰੇ ਮ੍ਰਿਤ ਵਿਅਕਤੀ ਓਨਾ ਚਿਰ ਨਹੀਂ ਜੀਵੇ ਜਿੰਨਾ ਚਿਰ ਤੱਕ ਇੱਕ ਹਜ਼ਾਰ ਵਰ੍ਹਾ ਖਤਮ ਨਹੀਂ ਹੋ ਗਿਆ। ਇਹ ਮਰਿਆਂ ਹੋਇਆ ਦਾ ਪਹਿਲਾ ਪੁਨਰ ਉੱਥਾਨ ਹੈ।
 
6 ਧੰਨ ਹਨ ਉਹ ਜਿਨ੍ਹਾਂ ਦਾ ਇਸ ਪਹਿਲੇ ਪੁਨਰ ਉਥਾਨ ਵਿੱਚ ਹਿੱਸਾ ਹੈ। ਦੂਸਰੀ ਮੌਤ ਦਾ ਇਨ੍ਹਾਂ ਲੋਕਾਂ ਉੱਪਰ ਕੋਈ ਅਧਿਕਾਰ ਨਹੀਂ ਹੈ। ਉਹ ਲੋਕ ਪਰਮੇਸ਼ੁਰ ਅਤੇ ਮਸੀਹ ਲਈ ਵੀ ਜਾਜਕ ਹੋਣਗੇ। ਉਹ ਉਸਦੇ ਸੰਗ ਇੱਕ ਹਜ਼ਾਰ ਸਾਲ ਤੱਕ ਹਕੂਮਤ ਕਰਨਗੇ।
 
7 ਇੱਕ ਹਜ਼ਾਰ ਸਾਲਾਂ ਦੇ ਅੰਤ ਤੋਂ ਬਾਅਦ, ਸ਼ੈਤਾਨ ਨੂੰ ਉਸਦੀ ਕੈਦ ਵਿੱਚੋਂ ਮੁਕਤ ਕੀਤਾ ਜਾਵੇਗਾ।
 
8 ਸ਼ੈਤਾਨ ਸਾਰੀ ਦੁਨੀਆਂ ਦੀਆਂ ਕੌਮਾਂ ਨੂੰ ਗੁਮਰਾਹ ਕਰਨ ਲਈ ਬਾਹਰ ਆਵੇਗਾ, ਗੋਗ ਅਤੇ ਮਗੋਗ। ਸ਼ੈਤਾਨ ਉਨ੍ਹਾਂ ਨੂੰ ਜੰਗ ਲਈ ਇੱਕਸਾਥ ਇਕਤ੍ਰ ਕਰੇਗਾ। ਉੱਥੇ ਇੰਨੇ ਲੋਕ ਹੋਣਗੇ ਕਿ ਉਹ ਸਮੁੰਦਰ ਕੰਢੇ ਦੀ ਰੇਤ ਵਾਂਗ ਜਾਪਣਗੇ।
 
9 ਸ਼ੈਤਾਨ ਦੀ ਫ਼ੌਜ ਨੇ ਧਰਤੀ ਤੋਂ ਪਾਰ ਕੂਚ ਕੀਤਾ ਅਤੇ ਪਰਮੇਸ਼ੁਰ ਦੇ ਲੋਕਾਂ ਦੇ ਅਤੇ ਪਰਮੇਸ਼ੁਰ ਦੇ ਸ਼ਹਿਰ ਜਿਸ ਨੂੰ ਉਹ ਪਿਆਰ ਕਰਦਾ ਹੈ ਦੁਆਲੇ ਗੁੱਟ ਬਣਾ ਲਿਆ। ਪਰ ਅਕਾਸ਼ ਵਿੱਚੋਂ ਅੱਗ ਵਰ੍ਹੀ ਅਤੇ ਸ਼ੈਤਾਨ ਦੀ ਫ਼ੌਜ ਤਬਾਹ ਹੋ ਗਈ।
 
10 ਅਤੇ ਸ਼ੈਤਾਨ ਨੂੰ ਜਿਸਨੇ ਉਨ੍ਹਾਂ ਲੋਕਾਂ ਨੂੰ ਗੁਮਰਾਹ ਕੀਤਾ, ਜਾਨਵਰਾਂ ਨੂੰ ਅਤੇ ਝੂਠੇ ਨਬੀਆਂ ਸਮੇਤ ਗੰਧਕ ਦੀ ਬਲਦੀ ਝੀਲ ਵਿੱਚ ਸੁੱਟਿਆ ਗਿਆ। ਉੱਥੇ, ਉਨ੍ਹਾਂ ਨੂੰ ਦਿਨ ਰਾਤ ਸਦਾ ਅਤੇ ਸਦਾ ਲਈ ਕਸ਼ਟ ਦਿੱਤੇ ਜਾਣਗੇ।
 
11 ਫ਼ੇਰ ਮੈਂ ਇੱਕ ਵੱਡਾ ਸਾਰਾ ਚਿੱਟਾ ਤਖਤ ਦੇਖਿਆ। ਮੈਂ ਉਸਨੂੰ ਵੀ ਦੇਖਿਆ ਜਿਹੜਾ ਤਖਤ ਉੱਤੇ ਬੈਠਾ ਸੀ। ਧਰਤੀ ਤੇ ਅਕਾਸ਼ ਉਸ ਕੋਲੋਂ ਭੱਜ ਗਏ ਅਤੇ ਅਲੋਪ ਹੋ ਗਏ।
 
12 ਫ਼ੇਰ ਮੈਂ ਉਨ੍ਹਾਂ ਲੋਕਾਂ ਨੂੰ ਦੇਖਿਆ ਜਿਹੜੇ ਮਰ ਚੁੱਕੇ ਸਨ, ਦੋਹਾਂ ਵੱਡਿਆਂ ਅਤੇ ਛੋਟਿਆਂ ਨੂੰ ਵੀ, ਤਖਤ ਦੇ ਅੱਗੇ ਖਲੋਤਿਆਂ ਵੇਖਿਆ ਅਤੇ ਜੀਵਨ ਦੀ ਪੁਸਤਕ ਨੂੰ ਖੋਲ੍ਹਿਆ ਗਿਆ। ਉੱਥੇ ਹੋਰ ਪੁਸਤਕਾਂ ਵੀ ਖੁੱਲ੍ਹੀਆਂ ਹੋਈਆਂ ਸਨ। ਇਨ੍ਹਾਂ ਮੁਰਦਾ ਲੋਕਾਂ ਬਾਰੇ ਉਨ੍ਹਾਂ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ। ਇਹ ਗੱਲਾਂ ਪੁਸਤਕਾਂ ਵਿੱਚ ਲਿਖੀਆਂ ਹੋਈਆਂ ਹਨ।
 
13 ਸਮੁੰਦਰ ਨੇ ਉਨ੍ਹਾਂ ਜੋ ਉਸ ਅੰਦਰ ਸਨ ਮੁਰਦਾ ਲੋਕਾਂ ਨੰ ਉਸਨੂੰ ਸੌਂਪ ਦਿੱਤਾ। ਮੌਤ ਅਤੇ ਪਾਤਾਲ ਨੇ ਵੀ ਉਨ੍ਹਾਂ ਮੁਰਦਿਆਂ ਨੂੰ ਸੌਂਪ ਦਿੱਤਾ ਜੋ ਉਨ੍ਹਾਂ ਦੇ ਅੰਦਰ ਸਨ। ਹਰ ਵਿਅਕਤੀ ਬਾਰੇ ਉਸ ਦੇ ਅਮਲਾਂ ਅਨੁਸਾਰ ਨਿਆਂ ਕੀਤਾ ਗਿਆ।
 
14 ਮੌਤ ਅਤੇ ਪਾਤਾਲ ਅੱਗ ਦੀ ਝੀਲ ਵਿੱਚ ਸੁੱਟ ਦਿੱਤੇ ਗਏ। ਇਹ ਅੱਗ ਦੀ ਝੀਲ ਦੂਸਰੀ ਮੌਤ ਹੈ।
 
15 ਜਿਸ ਵਿਅਕਤੀ ਦਾ ਨਾਂ ਜੀਵਨ ਦੀ ਪੁਸਤਕ ਵਿੱਚ ਲਿਖਿਆ ਹੋਇਆ ਨਹੀਂ ਲੱਭਿਆ ਉਹ ਵੀ ਅੱਗ ਦੀ ਝੀਲ ਵਿੱਚ ਸੁੱਟ ਦਿੱਤਾ ਗਿਆ।
 
 

  [ Prev ] 1 | 2 | 3 | 4 | 5 | 6 | 7 | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | 22 | [ Next ]