Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਯੂਹੰਨਾ ਦੇ ਪਰਕਾਸ਼ ਦੀ ਪੋਥੀ Chapter5
 
1 ਫ਼ੇਰ, ਮੈਂ ਤਖਤ ਤੇ ਬੈਠ ਇੱਕ ਦੇ ਹੱਥ ਵਿੱਚ ਸੂਚੀ ਪੱਤਰ ਵੇਖਿਆ। ਇਸ ਸੂਚੀ ਦੇ ਦੋਹੀਂ ਪਾਸੀਂ ਲਿਖਤ ਸੀ। ਸੂਚੀ ਨੂੰ ਸੱਤ ਮੋਹਰਾਂ ਨਾਲ ਬੰਦ ਕਰਕੇ ਰੱਖਿਆ ਹੋਇਆ ਸੀ।
 
2 ਅਤੇ ਮੈਂ ਇੱਕ ਸ਼ਕਤੀਸ਼ਾਲੀ ਦੂਤ ਦੇਖਿਆ। ਦੂਤ ਨੇ ਉੱਚੀ ਅਵਾਜ਼ ਵਿੱਚ ਆਖਿਆ, “ਕੌਣ ਇਨ੍ਹਾਂ ਮੋਹਰਾਂ ਨੂੰ ਤੋੜਨ ਅਤੇ ਸੂਚੀ ਪੱਤਰ ਨੂੰ ਖੋਲ੍ਹਣ ਦੇ ਸਾਮਰਥੀ ਹੈ?”
 
3 ਪਰ ਉੱਥੇ ਸਵਰਗ, ਧਰਤੀ ਜਾਂ ਧਰਤੀ ਦੇ ਹੇਠਾਂ ਕੋਈ ਵੀ ਅਜਿਹਾ ਨਹੀਂ ਸੀ ਜਿਹੜਾ ਸੂਚੀ ਪੱਤਰ ਖੋਲ੍ਹ ਸਕੇ ਜਾਂ ਅੰਦਰ ਝਾਕ ਸਕੇ।
 
4 ਮੈਂ ਚੀਕਿਆ ਅਤੇ ਚੀਕਿਆ ਕਿਉਂ ਕਿ ਉੱਥੇ ਅਜਿਹਾ ਕੋਈ ਨਹੀ ਸੀ ਜਿਹੜਾ ਸੂਚੀ ਪੱਤਰ ਖੋਲ੍ਹਣ ਜਾਂ ਉਸ ਦੇ ਅੰਦਰ ਝਾਕਣ ਦੇ ਸਮਰੱਥ ਹੁੰਦਾ।
 
5 ਪਰ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ ਰੋ ਨਾ। “ਯਹੂਦਾਹ ਦੇ ਵੰਸ਼ ਵਿੱਚੋਂ ਇੱਕ ਸ਼ੇਰ ਨੇ ਫ਼ਤੇਹ ਹਾਸਿਲ ਕਰ ਲਈ ਹੈ। ਉਹ ਦਾਊਦ ਦੀ ਔਲਾਦ ਹੈ। ਉਹ ਇਸ ਸੂਚੀ ਪੱਤਰ ਅਤੇ ਇਸ ਦੀਆਂ ਸੱਤਾਂ ਮੋਹਰਾਂ ਨੂੰ ਖੋਲ੍ਹਣ ਦੇ ਸਮਰਥ ਹੈ।”
 
6 ਫ਼ੇਰ ਮੈਂ ਤਖਤ ਦੇ ਸਾਮ੍ਹਣੇ ਉਨ੍ਹਾਂ ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗਾਂ ਦੇ ਵਿਚਕਾਰ ਇੱਕ ਲੇਲਾ ਖੜ੍ਹਾ ਦੇਖਿਆ। ਲੇਲਾ ਇਉਂ ਦਿੱਸਦਾ ਸੀ ਜਿਵੇਂ ਮਰਿਆ ਹੋਵੇ। ਇਸਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ। ਇਹ ਪਰਮੇਸ਼ੁਰ ਦੇ ਸੱਤ ਆਤਮੇ ਸਨ ਜਿਹੜੇ ਦੁਨੀਆਂ ਵਿੱਚ ਭੇਜੇ ਗਏ ਸਨ।
 
7 ਲੇਲਾ ਆਇਆ ਅਤੇ ਉਸਨੇ ਉਸਦੇ ਸੱਜੇ ਹੱਥ ਵਿੱਚੋਂ, ਜਿਹੜਾ ਤਖਤ ਤੇ ਬੈਠਾ ਸੀ, ਸੂਚੀ ਫ਼ੜ ਲਈ।
 
8 ਜਦੋਂ ਲੇਲੇ ਨੇ ਸੂਚੀ ਪੱਤਰ ਲਿਆ, ਚਾਰ ਸਜੀਵ ਚੀਜ਼ਾਂ ਅਤੇ ਚੌਵੀ ਬਜ਼ੁਰਗ ਉਸ ਅੱਗੇ ਝੁਕ ਗਏ। ਉਨ੍ਹਾਂ ਵਿੱਚੋਂ ਹਰ ਕਿਸੇ ਕੋਲ ਇੱਕ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੁਨਿਹਰੀ ਕਲਸ਼ ਫ਼ੜੇ ਹੋਏ ਸਨ। ਇਹ ਧੂਪ ਦੇ ਕਲਸ਼ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਦੀਆਂ ਪ੍ਰਾਰਥਨਾਵਾਂ ਸਨ।
 
9 ਅਤੇ ਉਨ੍ਹਾਂ ਸਾਰਿਆਂ ਨੇ ਲੇਲੇ ਨੂੰ ਇੱਕ ਨਵਾਂ ਗੀਤ ਸੁਣਾਇਆ: “ਤੂੰ ਇਹ ਸੂਚੀ ਪੱਤਰ ਲੈਕੇ ਇਸ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ। ਕਿਉਂਕਿ ਤੂੰ ਮਾਰਿਆ ਗਿਆ ਸੀ ਅਤੇ ਤੇਰੇ ਲਹੂ ਦੁਆਰਾ ਤੂੰ ਹਰ ਵੰਸ਼ ਤੋਂ ਲੋਕਾਂ ਨੂੰ ਭਾਸ਼ਾ, ਜਾਤੀ ਅਤੇ ਕੌਮ ਨੂੰ ਪਰਮੇਸ਼ੁਰ ਲਈ ਖਰੀਦਿਆ।
 
10 ਤੂੰ ਇਨ੍ਹਾਂ ਲੋਕਾਂ ਨੂੰ ਇੱਕ ਸਲਤਨਤ ਬਣਾਇਆ, ਅਤੇ ਤੂੰ ਉਨ੍ਹਾਂ ਨੂੰ ਸਾਡੇ ਪਰਮੇਸ਼ੁਰ ਦੇ ਜਾਜਕ ਹੋਣ ਲਈ ਬਣਾਇਆ ਉਹ ਧਰਤੀ ਉੱਤੇ ਸ਼ਾਸਨ ਕਰਨਗੇ।”
 
11 ਫ਼ੇਰ ਮੈਂ ਦੇਖਿਆ, ਅਤੇ ਬਹੁਤ ਸਾਰੇ ਦੂਤਾਂ ਦੀਆਂ ਅਵਾਜ਼ਾਂ ਸੁਣੀਆਂ। ਦੂਤ, ਚਾਰ ਸਜੀਵ ਚੀਜ਼ਾਂ ਅਤੇ ਬਜ਼ੁਰਗ ਤਖਤ ਦੇ ਆਲੇ-ਦੁਆਲੇ ਸਨ। ਉੱਥੇ ਅਣਗਿਣਤ ਦੂਤ ਸਨ।
 
12 ਦੂਤਾਂ ਨੇ ਇੱਕ ਉੱਚੀ ਅਵਾਜ਼ ਵਿੱਚ ਆਖਿਆ: “ਉਹ ਲੇਲਾ ਜਿਹੜਾ ਮਾਰਿਆ ਗਿਆ ਸੀ, ਸ਼ਕਤੀ, ਧਨ, ਸਿਆਣਪ, ਤਾਕਤ, ਸਤਿਕਾਰ, ਮਹਿਮਾ ਅਤੇ ਉਸਤਤਿ ਪ੍ਰਾਪਤ ਕਰਨ ਦੇ ਯੋਗ ਹੈ।”
 
13 ਫ਼ੇਰ ਮੈਂ ਸਵਰਗ ਵਿਚਲੀ, ਧਰਤੀ ਉਤਲੀ ਅਤੇ ਧਰਤੀ ਹੇਠਲੀ ਅਤੇ ਸਮੁੰਦਰ ਵਿਚਲੀ ਹਰ ਸਜੀਵ ਚੀਜ਼ ਨੂੰ ਸੁਣਿਆ। ਅਤੇ ਉਸ ਵਿਚਲੀ ਹਰ ਸ਼ੈਅ ਨੂੰ ਇਕਲਿਆਂ ਇਹ ਕਹਿੰਦਿਆਂ ਸੁਣਿਆ: “ਉਸ ਇੱਕ ਨੂੰ ਜਿਹੜਾ ਤਖਤ ਤੇ ਬੈਠਦਾ ਹੈ ਅਤੇ ਲੇਲੇ ਨੂੰ ਹਮੇਸ਼ਾ ਹਮੇਸ਼ਾ ਲਈ ਸਾਰੀ ਉਸਤਤਿ, ਸਤਿਕਾਰ, ਮਹਿਮਾ ਅਤੇ ਸ਼ਕਤੀ।”
 
14 ਚੌਹਾਂ ਸਜੀਵ ਚੀਜ਼ਾਂ ਨੇ ਆਖਿਆ, “ਆਮੀਨ।” ਅਤੇ ਬਜ਼ੁਰਗ ਥੱਲੇ ਝੁਕੇ ਅਤੇ ਉਪਾਸਨਾ ਕੀਤੀ।
 
 

  [ Prev ] 1 | 2 | 3 | 4 | | 6 | 7 | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | 22 | [ Next ]