Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਯੂਹੰਨਾ ਦੇ ਪਰਕਾਸ਼ ਦੀ ਪੋਥੀ Chapter7
 
1 ਇਸਦੇ ਵਾਪਰਨ ਤੋਂ ਮਗਰੋਂ ਮੈਂ ਚਾਰ ਦੂਤਾਂ ਨੂੰ ਧਰਤੀ ਦੇ ਚੌਹਾਂ ਕੋਨਿਆਂ ਉੱਪਰ ਖਲੋਤਿਆਂ ਦੇਖਿਆ। ਦੂਤ ਧਰਤੀ ਦੀਆਂ ਚੌਹਾਂ ਹਵਾਵਾਂ ਨੂੰ ਧਰਤੀ ਤੇ ਜਾਂ ਸਮੁੰਦਰ ਤੇ ਜਾਂ ਰੁੱਖਾਂ ਤੇ ਵਗਣ ਤੋਂ ਬੰਦ ਕਰਨ ਲਈ ਫ਼ੜੀ ਹੋਏ ਸਨ।
 
2 ਫ਼ੇਰ ਮੈਂ ਪੂਰਬ ਵੱਲੋਂ ਇੱਕ ਹੋਰ ਦੂਤ ਨੂੰ ਆਉਂਦਿਆਂ ਦੇਖਿਆ। ਇਸ ਦੂਤ ਕੋਲ ਜਿਉਂਦੇ ਪਰਮੇਸ਼ੁਰ ਦੀ ਮੋਹਰ ਸੀ। ਦੂਤ ਨੇ ਉੱਚੀ ਅਵਾਜ਼ ਵਿੱਚ ਚੌਹਾਂ ਦੂਤਾਂ ਨੂੰ ਬੁਲਾਇਆ। ਉਨ੍ਹਾਂ ਚੌਹਾਂ ਦੂਤਾਂ ਨੂੰ ਧਰਤੀ ਅਤੇ ਸਮੁੰਦਰ ਨੂੰ ਨੁਕਸਾਨ ਪਹੁੰਚਾਣ ਦੀ ਸ਼ਕਤੀ ਦਿੱਤੀ ਹੋਈ ਸੀ। ਦੂਤ ਨੇ ਚੌਹਾਂ ਦੂਤਾਂ ਨੂੰ ਆਖਿਆ,
 
3 “ਓਨਾ ਚਿਰ, ਜ਼ਮੀਨ, ਸਮੁੰਦਰ ਜਾਂ ਰੁੱਖਾਂ ਨੂੰ ਨੁਕਸਾਨ ਨਾ ਪਹੁੰਚਾਇਓ ਜਿੰਨਾ ਚਿਰ ਅਸੀਂ ਪਰਮੇਸ਼ੁਰ ਦੀ ਸੇਵਾ ਕਰਨ ਵਾਲੇ ਲੋਕਾਂ ਦੇ ਮੱਥਿਆਂ ਤੇ ਮੋਹਰ ਨਾ ਲਾ ਦੇਈਏ। ਸਾਨੂੰ ਉਨ੍ਹਾਂ ਦੇ ਮੱਥਿਆਂ ਉੱਤੇ ਨਿਸ਼ਾਨ ਜ਼ਰੂਰ ਲਾਉਣਾ ਚਾਹੀਦਾ ਹੈ।”
 
4 ਫ਼ੇਰ ਮੈਂ ਉਨ੍ਹਾਂ ਲੋਕਾਂ ਦੀ ਗਿਣਤੀ ਸੁਣੀ ਜਿਨ੍ਹਾਂ ਤੇ ਮੋਹਰ ਦੁਆਰਾ ਨਿਸ਼ਾਨ ਲਾਇਆ ਗਿਆ ਸੀ। ਉੱਥੇ ਮੋਹਰ ਨਾਲ ਇੱਕ ਲੱਖ ਚੁਤਾਲੀ ਹਜ਼ਾਰ ਲੋਕਾਂ ਤੇ ਨਿਸ਼ਾਨ ਲੱਗੇ ਹੋਏ ਸਨ। ਅਤੇ ਉਹ ਇਸਰਾਏਲ ਦੇ ਵੰਸ਼ ਤੋਂ ਸਨ।
 
5 ਯਹੂਦਾਹ ਦੇ ਪਰਿਵਾਰ ਸਮੂਹ ਵਿੱਚੋਂ 12,000 ਰਊਬੇਨ ਦੇ ਪਰਿਵਾਰ ਸਮੂਹ ਵਿੱਚੋਂ 12,000 ਗਾਦ ਦੇ ਪਰਿਵਾਰ ਸਮੂਹ ਵਿੱਚੋਂ 12,000
 
6 ਆਸ਼ੇਰ ਦੇ ਪਰਿਵਾਰ ਸਮੂਹ ਵਿੱਚੋਂ 12,000 ਨਫ਼ਤਾਲੀ ਦੇ ਪਰਿਵਾਰ ਸਮੂਹ ਵਿੱਚੋਂ 12,000 ਮਨੱਸ਼ਹ ਦੇ ਪਰਿਵਾਰ ਸਮੂਹ ਵਿੱਚੋਂ 12,000
 
7 ਸਿਮਓਨ ਦੇ ਪਰਿਵਾਰ ਵਿੱਚੋਂ 12,000 ਲੇਵੀ ਦੇ ਪਰਿਵਾਰ ਸਮੂਹ ਵਿੱਚੋਂ 12,000 ਯਿੱਸਾਕਾਰ ਦੇ ਪਰਿਵਾਰ ਸਮੂਹ ਵਿੱਚੋਂ 12,000
 
8 ਜ਼ਬੂਲੁਨ ਦੇ ਪਰਿਵਾਰ ਸਮੂਹ ਵਿੱਚੋਂ 12,000 ਯੂਸੁਫ਼ ਦੇ ਪਰਿਵਾਰ ਸਮੂਹ ਵਿੱਚੋਂ 12,000 ਬਿਨਯਾਮੀਨ ਦੇ ਪਰਿਵਾਰ ਵਿੱਚੋਂ 12,000
 
9 ਫ਼ੇਰ ਮੈਂ ਤੱਕਿਆ, ਅਤੇ ਲੋਕਾਂ ਦੀ ਇੱਕ ਬਹੁਤ ਵੱਡੀ ਗਿਣਤੀ ਵੇਖੀ। ਉੱਥੇ ਇੰਨੇ ਸਾਰੇ ਲੋਕ ਸਨ ਕਿ ਕੋਈ ਵੀ ਵਿਅਕਤੀ ਉਨ੍ਹਾਂ ਸਾਰਿਆਂ ਦੀ ਗਿਣਤੀ ਨਹੀਂ ਸੀ ਕਰ ਸਕਦਾ। ਉਹ ਧਰਤੀ ਦੀ ਹਰ ਕੌਮ, ਕਬੀਲੇ, ਜਾਤੀ ਅਤੇ ਭਾਸ਼ਾ ਵਿੱਚੋਂ ਸਨ। ਇਹ ਲੋਕ ਤਖਤ ਦੇ ਅਤੇ ਲੇਲੇ ਦੇ ਸਾਮ੍ਹਣੇ ਖਲੋਤੇ ਹੋਏ ਸਨ। ਉਨ੍ਹਾਂ ਸਾਰਿਆਂ ਨੇ ਚਿੱਟੇ ਵਸਤਰ ਪਹਿਨੇ ਹੋਏ ਸਨ ਅਤੇ ਉਨ੍ਹਾਂ ਦੇ ਹੱਥਾਂ ਵਿੱਚ ਜ਼ੈਤੂਨ ਦੀਆਂ ਟਹਿਣੀਆਂ ਸਨ।
 
10 ਉਨ੍ਹਾਂ ਨੇ ਉੱਚੀ-ਉੱਚੀ ਰੌਲਾ ਪਾਇਆ, “ਜਿੱਤ ਸਾਡੇ ਪਰਮੇਸ਼ੁਰ ਦੀ ਹੈ ਜਿਹੜਾ ਤਖਤ ਤੇ ਬੈਠਾ ਹੈ ਅਤੇ ਲੇਲੇ ਦੀ ਹੈ।”
 
11 ਬਜ਼ੁਰਗ ਅਤੇ ਚਾਰੇ ਸਜੀਵ ਚੀਜ਼ਾਂ ਉੱਥੇ ਹੀ ਸਨ। ਸਾਰੇ ਦੂਤ ਉਨ੍ਹਾਂ ਦੇ ਅਤੇ ਤਖਤ ਦੇ ਆਲੇ-ਦੁਆਲੇ ਖਲੋਤੇ ਹੋਏ ਸਨ। ਦੂਤ ਤਖਤ ਅੱਗੇ ਮੂਧੇ ਮੂੰਹ ਡਿੱਗ ਪਏ ਅਤੇ ਪਰਮੇਸ਼ੁਰ ਦੀ ਉਪਾਸਨਾ ਕੀਤੀ।
 
12 ਉਨ੍ਹਾਂ ਨੇ ਆਖਿਆ, “ਆਮੀਨ। ਉਸਤਤ, ਮਹਿਮਾ, ਸਿਆਣਪ, ਧੰਨਵਾਦੀ ਹੋਣਾ, ਸਤਿਕਾਰ, ਸ਼ਕਤੀ ਅਤੇ ਤਾਕਤ ਸਦਾ ਅਤੇ ਸਦਾ ਸਾਡੇ ਪਰਮੇਸ਼ੁਰ ਨੂੰ ਹੋਵੇ। ਆਮੀਨ।”
 
13 ਫ਼ਿਰ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਪੁੱਛਿਆ, “ਇਹ ਚਿੱਟੇ ਵਸਤਰ ਪਾਏ ਲੋਕ ਕੌਣ ਹਨ? ਉਹ ਕਿਥੋਂ ਆਏ ਹਨ?”
 
14 ਮੈਂ ਜਵਾਬ ਦਿੱਤਾ, “ਜਨਾਬ ਤੁਸੀਂ ਜਾਣਦੇ ਹੀ ਹੋ ਉਹ ਕੌਣ ਹਨ।” ਅਤੇ ਬਜ਼ੁਰਗ ਨੇ ਆਖਿਆ, “ਇਹ ਉਹੀ ਲੋਕ ਹਨ ਜਿਹੜੇ ਵੱਡੇ ਤਸੀਹਿਆਂ ਰਾਹੀਂ ਲੰਘੇ ਹਨ। ਉਨ੍ਹਾਂ ਨੇ ਆਪਣੇ ਚੋਲੇ ਲੇਲੇ ਦੇ ਲਹੂ ਨਾਲ ਧੋਤੇ ਅਤੇ ਉਨ੍ਹਾਂ ਨੂੰ ਚਿੱਟੇ ਬਣਾਇਆ।
 
15 ਇਸ ਲਈ ਹੁਣ ਇਹ ਲੋਕ ਪਰਮੇਸ਼ੁਰ ਦੇ ਤਖਤ ਅੱਗੇ ਖਲੋਤੇ ਹਨ। ਉਹ ਦਿਨ ਰਾਤ ਪਰਮੇਸ਼ੁਰ ਦੀ ਸੇਵਾ ਉਸਦੇ ਮੰਦਰ ਵਿੱਚ ਕਰਦੇ ਹਨ। ਅਤੇ ਉਹ ਇੱਕ ਜਿਹੜਾ ਤਖਤ ਤੇ ਬੈਠਦਾ ਹੈ ਉਨ੍ਹਾਂ ਦੀ ਰੱਖਿਆ ਕਰੇਗਾ।
 
16 ਉਹ ਫ਼ੇਰ ਕਦੇ ਵੀ ਭੁੱਖੇ ਨਹੀਂ ਹੋਣਗੇ। ਉਹ ਫ਼ੇਰ ਕਦੇ ਵੀ ਪਿਆਸੇ ਨਹੀਂ ਹੋਣਗੇ। ਸੂਰਜ ਉਨ੍ਹਾਂ ਨੂੰ ਨੁਕਸਾਨ ਨਹੀਂ ਪੁਚਾਏਗਾ। ਕੋਈ ਤਪਸ਼ ਉਨ੍ਹਾਂ ਨੂੰ ਸਾੜੇਗੀ ਨਹੀਂ।
 
17 ਤਖਤ ਦੇ ਅੱਗੇ ਖਲੋਤਾ ਲੇਲਾ ਆਜੜੀ ਵਾਂਗ ਉਨ੍ਹਾਂ ਦਾ ਧਿਆਨ ਰੱਖੇਗਾ। ਉਹ ਉਨ੍ਹਾਂ ਨੂੰ ਪਾਣੀ ਦੇ ਝਰਨਿਆਂ ਕੋਲ ਲੈ ਜਾਵੇਗਾ ਜੋ ਜੀਵਨ ਦਿੰਦੇ ਹਨ, ਅਤੇ ਪਰਮੇਸ਼ੁਰ ਦੀਆਂ ਅੱਖਾਂ ਵਿੱਚੋਂ ਉਨ੍ਹਾਂ ਦੇ ਅੱਥਰੂ ਪੂੰਝ ਦੇਵੇਗਾ।”
 
 

  [ Prev ] 1 | 2 | 3 | 4 | 5 | 6 | | 8 | 9 | 10 | 11 | 12 | 13 | 14 | 15 | 16 | 17 | 18 | 19 | 20 | 21 | 22 | [ Next ]