Bible-Server.org  
 
 
Praise the Lord, all ye nations      
Psalms 117:1       
 
enter keywords   match
 AND find keywords in

Home Page
ਮੱਤੀ ਦੀ ਇੰਜੀਲ
ਮਰਕੁਸ ਦੀ ਇੰਜੀਲ
ਲੂਕਾ ਦੀ ਇੰਜੀਲ
ਯੂਹੰਨਾ ਦੀ ਇੰਜੀਲ
ਰਸੂਲਾਂ ਦੇ ਕਰਤੱਬ
ਰੋਮੀਆਂ ਨੂੰ ਪੱਤ੍ਰੀ 
ਕੁਰਿੰਥੀਆਂ ਨੂੰ ਪਹਿਲੀ ਪੱਤ੍ਰੀ 
ਕੁਰਿੰਥੀਆਂ ਨੂੰ ਦੂਜੀ ਪੱਤ੍ਰੀ 
ਗਲਾਤੀਆਂ ਨੂੰ  ਪੱਤ੍ਰੀ 
ਅਫ਼ਸੀਆਂ ਨੂੰ  ਪੱਤ੍ਰੀ 
ਫ਼ਿਲਿੱਪੀਆਂ ਨੂੰ ਪੱਤ੍ਰੀ
ਕੁਲੁੱਸੀਆਂ ਨੂੰ ਪੱਤ੍ਰੀ
ਥੱਸਲੁਨੀਕੀਆਂ ਨੂੰ ਪਹਿਲੀ ਪੱਤ੍ਰੀ 
ਥੱਸਲੁਨੀਕੀਆਂ ਨੂੰ ਦੂਜੀ ਪੱਤ੍ਰੀ 
ਤਿਮੋਥਿਉਸ ਨੂੰ ਪਹਿਲੀ ਪੱਤ੍ਰੀ 
ਤਿਮੋਥਿਉਸ ਨੂੰ ਦੂਜੀ ਪੱਤ੍ਰੀ 
ਤੀਤੁਸ ਨੂੰ  ਪੱਤ੍ਰੀ 
ਫ਼ਿਲੇਮੋਨ ਨੂੰ ਪੱਤ੍ਰੀ 
ਇਬਰਾਨੀਆਂ ਨੂੰ ਪੱਤ੍ਰੀ
ਯਾਕੂਬ ਦੀ ਪੱਤ੍ਰੀ
ਪਤਰਸ ਦੀ ਪਹਿਲੀ ਪੱਤ੍ਰੀ
ਪਤਰਸ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਪਹਿਲੀ ਪੱਤ੍ਰੀ
ਯੂਹੰਨਾ ਦੀ ਦੂਜੀ ਪੱਤ੍ਰੀ
ਯੂਹੰਨਾ ਦੀ ਤੀਜੀ ਪੱਤ੍ਰੀ
ਯਹੂਦਾਹ ਦੀ ਪੱਤ੍ਰੀ
ਯੂਹੰਨਾ ਦੇ ਪਰਕਾਸ਼ ਦੀ ਪੋਥੀ
 
 

 
 
translate into
ਤੀਤੁਸ ਨੂੰ  ਪੱਤ੍ਰੀ  Chapter2
 
1 ਤੀਤੁਸ, ਜਿੱਥੋਂ ਤੱਕ ਤੇਰਾ ਸਵਾਲ ਹੈ, ਤੈਨੂੰ ਲੋਕਾਂ ਨੂੰ ਉਹ ਗੱਲਾਂ ਸਿਖਾਉਣੀਆਂ ਚਾਹੀਦੀਆਂ ਹਨ ਜਿਹੜੀਆਂ ਉਨ੍ਹਾਂ ਲਈ ਸੱਚੇ ਉਪਦੇਸ਼ਾਂ ਦਾ ਅਨੁਸਰਣ ਕਰਨ ਲਈ ਜ਼ਰੂਰੀ ਹਨ।
 
2 ਵਡੇਰੀ ਉਮਰ ਦੇ ਆਦਮੀਆਂ ਨੂੰ ਸਵੈਂ ਕਾਬੂ ਰੱਖਣਾ, ਗੰਭੀਰ ਰਹਿਣਾ, ਅਤੇ ਸਿਆਣਾ ਹੋਣਾ ਸਿਖਾਓ। ਉਨ੍ਹਾਂ ਨੂੰ ਸੱਚੇ ਵਿਸ਼ਵਾਸ ਦਾ ਅਨੁਸਰਣ ਕਰਨਾ ਚਾਹੀਦਾ ਹੈ ਅਤੇ ਉਨ੍ਹਾਂ ਕੋਲ, ਪ੍ਰੇਮ ਅਤੇ ਧੀਰਜ ਹੋਣਾ ਚਾਹੀਦਾ ਹੈ।
 
3 ਵਡੇਰੀ ਉਮਰ ਦੀਆਂ ਔਰਤਾਂ ਨੂੰ ਵੀ ਆਪਣੇ ਜੀਵਨ ਢੰਗ ਵਿੱਚ ਪਵਿੱਤਰ ਹੋਣ ਦੇ ਉਪਦੇਸ਼ ਦਿਓ। ਉਨ੍ਹਾਂ ਨੂੰ ਦੂਸਰਿਆਂ ਬਾਰੇ ਮਾੜਾ ਨਾ ਬੋਲਣ ਜਾਂ ਬਹੁਤੀ ਮੈਅ ਨਾ ਪੀਣ ਦੇ ਉਪਦੇਸ਼ ਦਿਉ। ਉਨ੍ਹਾਂ ਔਰਤਾਂ ਨੂੰ ਚਾਹੀਦਾ ਹੈ ਕਿ ਚੰਗਿਆਈ ਦੇ ਉਪਦੇਸ਼ ਦੇਣ।
 
4 ਇਸ ਢੰਗ ਨਾਲ, ਉਹ ਜਵਾਨ ਔਰਤਾਂ ਨੂੰ ਆਪਣੇ ਪਤੀਆਂ ਅਤੇ ਬੱਚਿਆਂ ਨੂੰ ਪਿਆਰ ਕਰਨਾ ਸਿਖਾ ਸਕਦੇ ਹਨ।
 
5 ਉਹ ਜਵਾਨ ਔਰਤਾਂ ਨੂੰ ਸਿਆਣੀਆਂ ਅਤੇ ਸ਼ੁੱਧ ਗੱਲਾਂ, ਆਪਣੇ ਘਰਾਂ ਦੀ ਦੇਖ ਭਾਲ ਕਰਨੀ, ਅਤੇ ਆਪਣੇ ਪਤੀਆਂ ਨੂੰ ਆਗਿਆਕਾਰੀ ਹੋਣਾ ਸਿਖਾ ਸਕਦੀਆਂ ਹਨ। ਫ਼ੇਰ ਕੋਈ ਵਿਅਕਤੀ ਵੀ ਉਸ ਉਪਦੇਸ਼ ਦੀ ਆਲੋਚਨਾ ਨਹੀਂ ਕਰ ਸਕੇਗਾ ਜਿਹੜਾ ਸਾਨੂੰ ਪਰਮੇਸ਼ੁਰ ਨੇ ਪ੍ਰਦਾਨ ਕੀਤਾ ਹੈ।
 
6 ਉਸੇ ਤਰ੍ਹਾਂ ਜਵਾਨ ਆਦਮੀਆਂ ਨੂੰ ਵੀ ਸਿਆਣੇ ਉਪਦੇਸ਼ ਦੇਣੇ ਚਾਹੀਦੇ ਹਨ।
 
7 ਤੁਹਾਨੂੰ ਦੇਖਣਾ ਚਾਹੀਦਾ ਹੈ ਕਿ ਤੁਸੀਂ ਨੌਜਵਾਨ ਲਈ ਹਰ ਤਰ੍ਹਾਂ ਨਾਲ ਇੱਕ ਮਿਸਾਲ ਬਣੋ ਜਦੋਂ ਤੁਸੀਂ ਉਪਦੇਸ਼ ਦੇਵੋ ਤਾਂ ਇਮਾਨਦਾਰ ਅਤੇ ਗੰਭੀਰ ਹੋਵੋ।
 
8 ਅਤੇ ਜਦੋਂ ਤੁਸੀਂ ਬੋਲੋ, ਤਾਂ ਸੱਚ ਦੱਸੋ ਤਾਂ ਜੋ ਤੁਹਾਡੀ ਆਲੋਚਨਾ ਨਾ ਹੋ ਸਕੇ। ਤਾਂ ਕੋਈ ਵੀ ਵਿਅਕਤੀ ਜਿਹੜਾ ਤੁਹਾਡੇ ਵਿਰੁੱਧ ਹੈ, ਸ਼ਰਮਸਾਰ ਹੋ ਜਾਵੇਗਾ ਕਿਉਂਕਿ ਉਸਦੇ ਕੋਲ ਸਾਡੇ ਵਿਰੁੱਧ ਬੋਲ ਸਕਣ ਲਈ ਕੁਝ ਨਹੀਂ ਹੋਵੇਗਾ।
 
9 ਇਹ ਗੱਲਾਂ ਉਨ੍ਹਾਂ ਲੋਕਾਂ ਨੂੰ ਦੱਸੋ ਜਿਹੜੇ ਗੁਲਾਮ ਹਨ। ਉਨ੍ਹਾਂ ਨੂੰ ਹਰ ਵੇਲੇ ਆਪਣੇ ਮਾਲਕਾਂ ਦਾ ਹੁਕਮ ਮੰਨਣਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨਾਲ ਦਲੀਲਬਾਜ਼ੀ ਨਹੀਂ ਕਰਨੀ ਚਾਹੀਦੀ।
 
10 ਉਨ੍ਹਾਂ ਨੂੰ ਆਪਣੇ ਮਾਲਕਾਂ ਦੀ ਕੋਈ ਚੀਜ਼ ਚੋਰੀ ਨਹੀਂ ਕਰਨੀ ਚਾਹੀਦੀ ਹੈ। ਉਨ੍ਹਾਂ ਨੂੰ ਆਪਣੇ ਮਾਲਕਾਂ ਨੂੰ ਸਬੂਤ ਦੇਣਾ ਚਾਹੀਦਾ ਹੈ ਕਿ ਉਹ ਪੂਰੀ ਤਰ੍ਹਾਂ ਭਰੋਸੇਮੰਦ ਹਨ। ਗੁਲਾਮਾਂ ਨੂੰ ਇਹ ਗੱਲਾਂ ਆਪਣੇ ਸਭ ਕੰਮਾ ਵਿੱਚ ਕਰਨੀਆਂ ਚਾਹੀਦੀਆਂ ਹਨ ਤਾਂ, ਉਹ ਸਾਬਤ ਕਰ ਸਕਦੇ ਹਨ ਕਿ ਪਰਮੇਸ਼ੁਰ, ਸਾਡੇ ਮੁਕਤੀਦਾਤਾ, ਦੇ ਉਪਦੇਸ਼ ਚੰਗੇ ਹਨ।
 
11 ਉਨ੍ਹਾਂ ਨੂੰ ਇਸੇ ਤਰ੍ਹਾਂ ਜਿਉਣਾ ਚਾਹੀਦਾ ਹੈ, ਕਿਉਂਕਿ ਪਰਮੇਸ਼ੁਰ ਦੀ ਕਿਰਪਾ ਵਿਖਾਈ ਜਾ ਚੁੱਕੀ ਹੈ। ਇਹ ਕਿਰਪਾ ਹਰ ਵਿਅਕਤੀ ਨੂੰ ਬਚਾ ਸਕਦੀ ਹੈ। ਅਤੇ ਇਹ ਕਿਰਪਾ ਸਾਡੇ ਉੱਪਰ ਹੋਈ ਹੈ।
 
12 ਇਹ ਕਿਰਪਾ ਸਾਨੂੰ ਸਿਖਾਉਂਦੀ ਹੈ ਕਿ ਅਸੀਂ ਅਜਿਹਾ ਜੀਵਨ ਨਾ ਵਤੀਤ ਕਰੀਏ ਜਿਹੜਾ ਪਰਮੇਸ਼ੁਰ ਦੇ ਵਿਰੁੱਧ ਹੋਵੇ, ਅਤੇ ਉਹ ਮੰਦੀਆਂ ਗੱਲਾਂ ਨਾ ਕਰੀਏ ਜੋ ਦੁਨੀਆਂ ਕਰਨਾ ਚਾਹੁੰਦੀ ਹੈ। ਇਹ ਕਿਰਪਾ ਸਾਨੂੰ ਹੁਣ ਇਸ ਧਰਤੀ ਉੱਪਰ ਸਿਆਣਪ ਅਤੇ ਸਹੀ ਢੰਗ ਨਾਲ ਜਿਉਣਾ ਸਿਖਾਉਂਦੀ ਹੈ। ਜਿਹੜਾ ਇਹ ਦਰਸ਼ਾਉਂਦਾ ਹੈ ਕਿ ਅਸੀਂ ਪਰਮੇਸ਼ੁਰ ਦੀ ਸੇਵਾ ਕਰਦੇ ਹਾਂ।
 
13 ਉਦੋਂ ਜਦੋਂ ਕਿ ਅਸੀਂ ਆਪਣੇ ਮਹਾਨ ਪਰਮੇਸ਼ੁਰ ਅਤੇ ਮੁਕਤੀਦਾਤੇ ਯਿਸੂ ਮਸੀਹ ਦੀ ਆਮਦ ਦਾ ਇੰਤਜ਼ਾਰ ਕਰ ਰਹੇ ਸਾਂ, ਸਾਨੂੰ ਇਸੇ ਸਹੀ ਢੰਗ ਨਾਲ ਜਿਉਣਾ ਚਾਹੀਦਾ ਹੈ। ਉਹ ਸਾਡੀ ਮਹਾਨ ਆਸ ਹੈ ਅਤੇ ਉਹ ਮਹਿਮਾ ਨਾਲ ਆਵੇਗਾ।
 
14 ਉਸਨੇ ਸਾਡੇ ਲਈ ਆਪਣੀ ਕੁਰਬਾਨੀ ਦਿੱਤੀ, ਤਾਂ ਕਿ ਉਹ ਸਾਨੂੰ ਹਰ ਬੁਰੀ ਸ਼ੈਅ ਤੋਂ ਬਚਾ ਸਕੇ ਅਤੇ ਸਾਨੂੰ ਪਵਿੱਤਰ ਬੰਦੇ ਬਣਾ ਸਕੇ ਜਿਹੜੇ ਸਿਰਫ਼ ਉਸੇ ਦੇ ਹਨ, ਅਤੇ ਜਿਹੜੇ ਹਰ ਵੇਲੇ ਚੰਗੇ ਕੰਮ ਕਰਨਾ ਚਾਹੁੰਦੇ ਹਨ।
 
15 ਲੋਕਾਂ ਨੂੰ ਇਹ ਗੱਲਾਂ ਦੱਸੋ। ਤੁਹਾਡੇ ਕੋਲ ਪੂਰਾ ਅਧਿਕਾਰ ਹੈ। ਇਸ ਲਈ ਇਸ ਅਧਿਕਾਰ ਨੂੰ ਲੋਕਾਂ ਦੀ ਸਹਾਇਤਾ ਕਰਨ ਲਈ ਅਤੇ ਜੇਕਰ ਉਹ ਗਲਤ ਹਨ ਉਨ੍ਹਾਂ ਨੂੰ ਸਹੀ ਕਰਨ ਲਈ ਵਰਤੋ। ਅਤੇ ਕਿਸੇ ਵਿਅਕਤੀ ਨੂੰ ਵੀ ਆਪਣੇ ਨਾਲ ਅਜਿਹਾ ਵਿਹਾਰ ਨਾ ਕਰਨ ਦਿਉ ਕਿ ਜਿਵੇਂ ਤੁਹਾਡਾ ਕੋਈ ਮਹੱਤਵ ਹੀ ਨਹੀਂ।
 
 

  [ Prev ] 1 | | 3 | [ Next ]